Saturday, August 15Malwa News
Shadow

Author: News Editor

‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 31 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,719 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.3 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 674 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 15 ਮੁਲਾਜ਼ਮ ਜਥੇਬੰਦੀਆਂ ਨਾਲ ਮੁਲਾਕਾਤ

Hot News
ਚੰਡੀਗੜ੍ਹ, 31 ਅਕਤੂਬਰ-- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ 15 ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ। ਇਨ੍ਹਾਂ ਵਿੱਚ ਸਿੱਖਿਆ ਵਿਭਾਗ ਦੀਆਂ 7 ਜਥੇਬੰਦੀਆਂ ਦੇ ਨਾਲ-ਨਾਲ ਜਲ ਸਪਲਾਈ ਅਤੇ ਸਿਹਤ ਵਿਭਾਗ ਦੀਆਂ ਯੂਨੀਅਨਾਂ ਅਤੇ ਕਰਮਚਾਰੀਆਂ ਦੇ ਸਾਂਝੇ ਹਿੱਤਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਸ਼ਾਮਲ ਹਨ, ਨੇ ਹਿੱਸਾ ਲਿਆ। ਲਗਭਗ ਪੰਜ ਘੰਟੇ ਚੱਲੀਆਂ ਇਨ੍ਹਾਂ ਮੀਟਿੰਗਾਂ ਦੌਰਾਨ ਯੂਨੀਅਨ ਆਗੂਆਂ ਨਾਲ ਉਨ੍ਹਾਂ ਦੀਆਂ ਮੰਗਾਂ ਅਤੇ ਮੁੱਦਿਆਂ 'ਤੇ ਡੂੰਘਾਈ ਨਾਲ ਚਰਚਾ ਕਰਨ ਅਤੇ ਢੁਕਵੇਂ ਹੱਲ ਲੱਭਣ ਲਈ ਉਪਰਾਲੇ ਕੀਤੇ ਗਏ। ਸਿੱਖਿਆ ਵਿਭਾਗ ਨਾਲ ਸਬੰਧਤ ਯੂਨੀਅਨਾਂ ਦੇ ਮੁੱਖ ਮੁੱਦੇ ਤਨਖਾਹ ਅਤੇ ਸੀਨੀਆਰਤਾ ਵਿੱਚ ਬੇਨਿਯਮੀਆਂ, ਸੇਵਾਵਾਂ ਨੂੰ ਰੈਗੂਲਰ ਕਰਨ ਅਤੇ ਪੰਜਾਬ ਸਟੇਟ ਟੀਚਰਜ਼ ਐਲੀਜੀਬਿਲਟੀ ਟੈਸਟ (ਪੀ.ਐਸ.ਟੀ.ਈ.ਟੀ) ਨੂੰ ਸਮੇਂ ਸਿਰ ਕਰਵਾਉਣ ਨਾਲ ਸਬੰਧਤ...

ਐਸ.ਸੀ. ਕਮਿਸ਼ਨ ਜਨਵਰੀ 2026 ਤੋਂ ਵਰਚੂਅਲ ਕੋਰਟ ਕਰੇਗੀ ਸਥਾਪਤ: ਜਸਵੀਰ ਸਿੰਘ ਗੜ੍ਹੀ

Hot News
ਚੰਡੀਗੜ੍ਹ 31 ਅਕਤੂਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਰਾਜ ਦੇ ਲੋਕਾਂ ਨੂੰ ਸਹੂਲਤ ਦੇਣ ਦੇ ਮਕਸਦ ਨਾਲ ਕਮਿਸ਼ਨ ਦੀ ਕਾਰਵਾਈ ਜਨਵਰੀ 2026 ਤੋਂ ਵਰਚੂਅਲ ਕੋਰਟ ਰਾਹੀਂ ਚਲਾਈ ਜਾਵੇਗੀ। ਇਹ ਜਾਣਕਾਰੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਇਥੇ ਦਿੱਤੀ ਗਈ। ਉਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 27ਵੀਂ ਫੁੱਲ ਕਮਿਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਦੂਰ-ਦਰਾਡੇ ਇਲਾਕਿਆਂ ਤੋਂ ਵੱਖ-ਵੱਖ ਮਾਮਲਿਆਂ ਦੀ ਸੁਣਵਾਈ ਲਈ ਲੋਕ ਲੰਮਾ ਪੈਂਡਾ ਤੈਅ ਕਰਕੇ ਚੰਡੀਗੜ੍ਹ ਆਉਂਦੇ ਹਨ, ਜਿਸ ਵਿੱਚ ਉਨ੍ਹਾਂ ਦਾ ਪੈਸਾ ਅਤੇ ਸਮਾਂ ਵੱਡੇ ਪੱਧਰ ‘ਤੇ ਖ਼ਰਚ ਹੁੰਦਾ ਹੈ। ਉਨ੍ਹਾਂ ਕਿਹਾ ਇਸ ਸਮੱਸਿਆ ਨੂੰ ਦੂਰ ਕਰਨ ਲਈ ਉਹ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਵਰਚੂਅਲ ਕੋਰਟ ਰੂਮ ਸਥਾਪਤ ਕਰਨ ਲਈ ਯਤਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਐਸ.ਸੀ. ਕਮਿਸ਼ਨ ਦਾ ਨਵਾਂ ਕੋਰਟ ਰੂਮ ਪੰਜਾਬ ਸਿਵਲ ਸਕੱਤਰੇਤ ਦੀ ਚੌਥੀ ਮੰਜ਼ਿਲ ‘ਤੇ ਤਿਆਰ ਕੀਤਾ ਜਾ ਰਿਹਾ ਹੈ, ਜੋ ਕਿ ਨਵੰਬਰ ਵਿੱਚ ਮੁਕੰਮਲ ਹੋ ਕੇ ਕਾਰਜਸ਼ੀਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕ...
ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ

Hot News
ਚੰਡੀਗੜ੍ਹ, 31 ਅਕਤੂਬਰ:- ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ। ਵਿਭਾਗ...

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਮੇਤ ਸੱਤ ਵਿਅਕਤੀ 15 ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨੀ ਤਸਕਰਾਂ ਦੀ ਸ਼ਹਿ ‘ਤੇ ਸਰਹੱਦ ਪਾਰੋਂ ਚਲਾਏ ਜਾ ਰਹੇ  ਹਥਿਆਰ ਤਸਕਰੀ ਮਾਡਿਊਲ ਦੇ ਸੱਤ ਕਾਰਕੁੰਨਾਂ,ਜਿਨਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ,ਨੂੰ 15 ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸੀਮਾ (30) ,ਅਮਨਦੀਪ ਸਿੰਘ ਉਰਫ਼ ਬੌਬੀ (23) ਦੋਵੇਂ ਵਾਸੀ ਫਕੀਰ ਸਿੰਘ ਕਲੋਨੀ ,ਅੰਮ੍ਰਿਤਸਰ, ਬਲਵਿੰਦਰ ਸਿੰਘ ਉਰਫ਼ ਕਾਕਾ (26), ਗੁਰਦੇਵ ਸਿੰਘ (40), ਕਰਨਪ੍ਰੀਤ ਸਿੰਘ (19) ਅਤੇ ਹਰਮਨ ਸਿੰਘ (19) ਸਾਰੇ ਵਾਸੀ ਪਿੰਡ ਕੱਕੜ (ਅੰਮ੍ਰਿਤਸਰ ਦਿਹਾਤੀ) ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਦੋਸ਼ੀਆਂ ਤੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ...

ਕੈਂਸਰ ਨੂੰ ਮਾਤ ਦੇਣ ਵਾਲੀ ਅਦਾਕਾਰਾ ਹਿਨਾ ਖਾਨ ਅਤੇ ਪੀਡੀਸੀ ਦੇ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਆਪਣੇ ਪ੍ਰੇਰਨਾਦਾਇਕ ਸਫ਼ਰ ਨੂੰ ਸਾਂਝਾ ਕੀਤਾ, ਬੀਮਾਰੀ ਦਾ ਜਲਦ ਪਤਾ ਲਗਾਉਣ ਲਈ ਸਵੈ-ਪੜਚੋਲ ਕਰਨ ‘ਤੇ ਜ਼ੋਰ ਦਿੱਤਾ

Hot News
ਚੰਡੀਗੜ੍ਹ/ਲੁਧਿਆਣਾ, 31 ਅਕਤੂਬਰ:- ਛਾਤੀ ਦੇ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਅਤੇ ਮੁਫ਼ਤ ਡਾਕਟਰੀ ਜਾਂਚ ਪ੍ਰਦਾਨ ਕਰਨ ਦੀ ਆਪਣੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਅਗਵਾਈ ਹੇਠ ਕ੍ਰਿਸ਼ਨਾ ਪ੍ਰਾਣ ਬਰੈਸਟ ਕੈਂਸਰ ਚੈਰੀਟੇਬਲ ਟਰੱਸਟ ਨੇ ਅੱਜ ਇੱਥੇ ਗੁਰੂ ਨਾਨਕ ਭਵਨ ਵਿਖੇ ਛਾਤੀ ਦੇ ਕੈਂਸਰ ਸਬੰਧੀ ਸਾਲਾਨਾ ਜਾਗਰੂਕਤਾ ਸਮਾਗਮ ਯੂਨਾਈਟ ਫਾਰ ਪਿੰਕਟੂਬਰ ਕਰਵਾਇਆ। ਇਸ ਸਮਾਗਮ ਵਿੱਚ ਛਾਤੀ ਦੇ ਕੈਂਸਰ ਨੂੰ ਮਾਤ ਦੇਣ ਵਾਲੀਆਂ ਭਾਰਤ ਦੀ ਟੀ.ਵੀ. ਤੇ ਫਿਲਮੀ ਅਦਾਕਾਰਾ ਹਿਨਾ ਖਾਨ ਅਤੇ ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸੀਮਾ ਬਾਂਸਲ ਨੇ ਸ਼ਿਰਕਤ ਕੀਤੀ ਅਤੇ ਆਪਣੇ ਸੰਘਰਸ਼ਮਈ ਨਿੱਜੀ ਜੀਵਨ ਦੇ ਸਫ਼ਰ ਨੂੰ ਸਾਂਝਾ ਕੀਤਾ। ਇਸ ਸੈਸ਼ਨ ਦਾ ਸੰਚਾਲਨ ਨੋਮਿਤਾ ਖੰਨਾ ਅਤੇ ਸ਼ਵੇਤਾ ਜਿੰਦਲ ਦੁਆਰਾ ਕੀਤਾ ਗਿਆ। ਇਸ ਗੱਲਬਾਤ ਦੌਰਾਨ ਹਿਨਾ ਖਾਨ, ਜਿਹਨਾਂ ਨੂੰ 2024 ਵਿੱਚ ਤੀਜੀ ਸਟੇਜ ‘ਤੇ ਛਾਤੀ ਦੇ ਕੈਂਸਰ ਦਾ ਪਤਾ ਲੱਗਾ ਸੀ, ਨੇ ਮੰਤਰੀ ਸੰਜੀਵ ਅਰੋੜਾ ਦਾ ਕੈਂਸਰ, ਖਾਸ ਕਰਕੇ ਛਾਤੀ ਦੇ ਕੈਂਸਰ, ਬਾਰੇ ਜਾਗਰੂਕਤਾ ਫੈਲਾਉਣ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਉਹਨਾਂ ਨ...

ਪੰਜਾਬ ਸਰਕਾਰ ਨੇ ਜਲ ਜੀਵ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ “ਰੋਹੂ” ਨੂੰ ਰਾਜ ਮੱਛੀ ਐਲਾਨਿਆ

Hot News
*ਚੰਡੀਗੜ੍ਹ, 31 ਅਕਤੂਬਰ:*- ਸੂਬੇ ਦੀ ਜਲ ਜੀਵ ਵਿਭਿੰਨਤਾ ਦੀ ਸਾਂਭ-ਸੰਭਾਲ ਅਤੇ ਇਸ ਨੂੰ ਉਤਸ਼ਾਹਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਰੋਹੂ (ਲਾਬਿਓ ਰੋਹਿਤਾ) ਨੂੰ ਪੰਜਾਬ ਦੀ ਰਾਜ ਮੱਛੀ ਘੋਸ਼ਿਤ ਕੀਤਾ ਹੈ। ਸੂਬੇ ਦੇ ਅਮੀਰ ਜਲ ਜੀਵ ਸਰੋਤਾਂ 'ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦਾ ਜਲ ਜੀਵ ਖੇਤਰ ਲਗਾਤਾਰ ਪ੍ਰਗਤੀ ਵੱਲ ਵੱਧ ਰਿਹਾ ਹੈ, ਜਿਸ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬਾ ਹੈ, ਜਿਸ ਤੋਂ ਸਾਲਾਨਾ 200,000 ਮੀਟ੍ਰਿਕ ਟਨ ਮੱਛੀ ਦੀ ਪੈਦਾਵਾਰ ਹੁੰਦੀ ਹੈ। ਇਸ ਪੈਦਾਵਾਰ ਵਿੱਚ ਰੋਹੂ ਮੱਛੀ ਦਾ ਅਹਿਮ ਯੋਗਦਾਨ ਸ਼ਾਮਲ ਹੈ, ਜੋ 42,353 ਮੀਟ੍ਰਿਕ ਟਨ (ਕੁੱਲ ਉਤਪਾਦਨ ਦਾ 21.18 ਫ਼ੀਸਦ) ਹੈ ਅਤੇ ਇਸ ਦੀ ਕੀਮਤ 160-200 ਰੁਪਏ ਪ੍ਰਤੀ ਕਿਲੋਗ੍ਰਾਮ ਹੁੰਦੀ ਹੈ। ਇਹ ਕੀਮਤੀ ਮੱਛੀ ਫਿਊਸੀਫਾਰਮ ਸਰੀਰ ਅਤੇ ਵੱਡੇ ਸਾਈਕਲੋਇਡ ਸਕੇਲ ਕਾਰਨ ਕੁਦਰਤੀ ਜਲ ਸਰੋਤਾਂ ਵਿੱਚ 45 ਕਿਲੋਗ੍ਰਾਮ ਤੱਕ ਵਧ ਸਕਦੀ ਹੈ। ਉਨ੍ਹਾਂ...

ਮੋਹਿੰਦਰ ਭਗਤ ਵੱਲੋਂ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

Breaking News
ਚੰਡੀਗੜ੍ਹ, 31 ਅਕਤੂਬਰ 2025-ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਿਲ ਸਕੱਤਰੇਤ ਵਿਖੇ ਅਧਿਕਾਰੀਆਂ ਨਾਲ ਵਿਭਾਗੀ ਕੰਮਾਂ ਦੀ ਸਮੀਖਿਆ ਮੀਟਿੰਗ ਦੌਰਾਨ ਲੂਧਿਆਣਾ ਵਿਖੇ ਸਥਿੱਤ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਜੋ ਇਸ ਇਤਿਹਾਸਕ ਥਾਂ ਨੂੰ ਮਹਾਨ ਯੋਧਾ ਮਹਾਰਾਜਾ ਰਣਜੀਤ ਸਿੰਘ ਦੀ ਸ਼ੌਰਤਮਈ ਵਿਰਾਸਤ ਨੂੰ ਹੋਰ ਰੂਪ ਪ੍ਰੇਰਕ ਬਣਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਨੂੰ ਬਾਰੀਕੀ ਨਾਲ ਸੁਸ਼ੋਭਿਤ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜ੍ਹੀਆਂ ਨੂੰ ਰਾਜ ਦੇ ਸੈਨਿਕ ਇਤਿਹਾਸ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿੱਚ ਰੱਖਿਆ ਸੇਵਾਵਾਂ ਨਾਲ ਜੁੜੀਆਂ ਵਿਰਾਸਤੀ ਥਾਵਾਂ ਦੀ ਸੰਭਾਲ ਅਤੇ ਨਵੀਨੀਕਰਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਉਨ...

ਮੁੱਖ ਮੰਤਰੀ ਫਲਾਇੰਗ ਸਕੁਐਡ ਦੀ ਲਿੰਕ ਸੜਕਾਂ ਦੇ ਨਵੀਨੀਕਰਨ ਉੱਤੇ ਤਿੱਖੀ ਨਜ਼ਰ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 31 ਅਕਤੂਬਰ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗਠਿਤ ਕੀਤੀ ਸੀ.ਐਮ. ਫਲਾਇੰਗ ਸਕੁਐਡ ਵੱਲੋਂ ਸੂਬੇ ਭਰ ਵਿੱਚ ਪੰਜਾਬ ਮੰਡੀ ਬੋਰਡ ਅਤੇ ਪੀ.ਡਬਲਿਊ.ਡੀ. ਵੱਲੋਂ ਦਿਹਾਤੀ ਲਿੰਕ ਸੜਕਾਂ ਦੇ ਕਰਵਾਏ ਜਾ ਰਹੇ ਨਵੀਨੀਕਰਨ ਕਾਰਜਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਹ ਨਿਗਰਾਨੀ ਸੂਬਾ ਸਰਕਾਰ ਵੱਲੋਂ 4150 ਕਰੋੜ ਰੁਪਏ ਦੀ ਲਾਗਤ ਨਾਲ 19,491 ਕਿਲੋਮੀਟਰ ਲਿੰਕ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਸਬੰਧੀ ਸ਼ੁਰੂ ਕੀਤੇ ਵਿਆਪਕ ਪ੍ਰੋਜੈਕਟ ਦਾ ਹਿੱਸਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੜਕਾਂ ਦੇ ਨਵੀਨੀਕਰਨ ਲਈ ਬਿਹਤਰੀਨ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾ ਰਹੀ ਹੈ, ਪਰ ਉਨ੍ਹਾਂ ਨੇ ਨਾਲ ਹੀ ਸਖ਼ਤ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਠੇਕੇਦਾਰ ਸਮੱਗਰੀ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੀ.ਐਮ. ਫਲਾਇੰਗ ਸਕੁਐਡ ਟੀਮਾਂ ਫ਼ੀਲਡ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ...

स्वास्थ्य संस्थानों का निर्माण गुणवत्ता पूर्ण जल्द पूरा करें: आरती सिंह राव

Haryana, Hindi
चंडीगढ़, 30 अक्तूबर -- हरियाणा की स्वास्थ्य मंत्री आरती सिंह राव ने अधिकारियों को निर्देश दिए कि प्रदेश में सरकारी स्वास्थ्य संस्थानों से संबंधित जितने भी निर्माण कार्य चल रहे हैं, उन सभी में गुणवत्तापूर्ण निर्माण सामग्री लगाई जाए तथा निर्धारित अवधि में कार्य पूरा होना चाहिए। उन्होंने वर्तमान नोडल अधिकारियों को हटा कर उनके स्थान पर सभी सिविल सर्जन को देख रेख करने का जिम्मा सौंपने के निर्देश देते हुए कहा कि सभी अधिकारी अपने -अपने क्षेत्र में चल रहे निर्माणाधीन कार्यों के प्रति अपडेट रहें, इसमें कोताही बर्दाश्त नहीं की जा जाएगी। स्वास्थ्य मंत्री ने पिछले दिनों कुछ जिलों में स्वास्थ्य विभाग के अंतर्गत निर्माणाधीन भवनों का औचक निरीक्षण किया था, इस दौरान जब उन्होंने नोडल अधिकारियों से निर्माण कार्यों के बारे में पूछताछ की तो वे कोई संतोषजनक ज़वाब नहीं दे पाए। वे अपनी ज...