Saturday, August 8Malwa News
Shadow

Author: News Editor

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

ਮਾਨ ਸਰਕਾਰ ਦੀ “ਆਨਲਾਈਨ ਮਿਲਣੀ” ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਲਈ ਬਣੀ ਭਰੋਸੇਮੰਦ ਮੰਚ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 8 ਜੁਲਾਈ: ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ. ਭਾਈਚਾਰੇ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਦੁਹਰਾਉਂਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਰਕਾਰ ਦੀ ਮਹੀਨਾਵਾਰ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਿਲਾਂ ਸੁਣੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਪਾਰਦਰਸ਼ੀ, ਨਿਰਪੱਖ ਅਤੇ ਸਮਾਂਬੱਧ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨੇ ਇਸ ਆਨਲਾਈਨ ਮਿਲਣੀ ਵਿੱਚ ਭਾਗ ਲਿਆ ਅਤੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ। ਮਿਲਣੀ ਦੌਰਾਨ ਪ੍ਰਾਪਰਟੀ ਅਤੇ ਜ਼ਮੀਨੀ ਵਿਵਾਦਾਂ, ਵਿਆਹ ਮਸਲਿਆਂ, ਧੋਖਾਧੜੀ ਅਤੇ ਹੋਰ ਨਿੱਜੀ ਮਾਮਲਿਆਂ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੇ ਸੇਵਾਮੁਕਤ ਮੁਲਾਜ਼ਮ ਰਹੇ ਐਨ.ਆਰ.ਆਈ. ਪੰਜ...
ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗਲ਼ਘੋਟੂ ਤੋਂ ਬਚਾਅ ਲਈ 57.7 ਲੱਖ ਤੋਂ ਵੱਧ ਪਸ਼ੂ-ਧਨ ਦਾ ਕੀਤਾ ਜਾਵੇਗਾ ਟੀਕਾਕਰਨ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 8 ਜੁਲਾਈ- ਮਾਨਸੂਨ ਸੀਜ਼ਨ ਦੌਰਾਨ ਸੂਬੇ ਦੇ ਪਸ਼ੂ-ਧਨ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 57.70 ਲੱਖ ਤੋਂ ਵੱਧ ਗਊਆਂ ਅਤੇ ਮੱਝਾਂ ਦੇ ਗਲ਼ਘੋਟੂ ਬਿਮਾਰੀ ਤੋਂ ਬਚਾਅ ਲਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਚਲਾਈ ਹੈ। ਇਸ ਮੁਹਿੰਮ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ 30 ਜੁਲਾਈ, 2026 ਤੱਕ 57,70,979 ਪਸ਼ੂ-ਧਨ ਦਾ ਟੀਕਾਕਰਨ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ 16,49,598 ਪਸ਼ੂ-ਧਨ ਦਾ ਪਹਿਲਾਂ ਹੀ ਟੀਕਾਕਰਨ ਕੀਤਾ ਜਾ ਚੁੱਕਾ ਹੈ, ਜੋ ਮਾਨਸੂਨ ਦੌਰਾਨ ਹੋਣ ਵਾਲੀ ਇਸ ਬਿਮਾਰੀ ਦੀ ਰੋਕਥਾਮ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸ. ਖੁੱਡੀਆਂ ਨੇ ਕਿਹਾ, “ਸਮੇਂ ਸਿਰ ਟੀਕਾਕਰਨ ਬਰਸਾਤੀ ਮੌਸਮ ਦੌਰਾਨ ਤੇਜ਼ੀ ਨਾਲ ਫੈਲਣ ਵਾਲੀ ਇਸ ਘਾਤਕ ਲਾਗ ਨਾਲ ਨਜਿੱਠਣ ਲਈ ਸਭ ਤੋਂ ਪ੍ਰਭਾਵੀ ਹੱਲ ਹੈ। ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਦੇ...
ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 8 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਅਤੇ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿੱਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਜਮ੍ਹਾ ਕਰਨ ਤੋਂ ਬਾਅਦ ਨਵੀਂ ਵੋਟਰ ਸੂਚੀ ਵਿੱਚ ਸਿਰਫ਼ ਉਨ੍ਹਾਂ ਲੋਕਾਂ ਦੇ ਨਾਮ ਹੀ ਸ਼ਾਮਲ ਕੀਤੇ ਜਾਣਗੇ, ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣਗੇ ਅਤੇ ਸਰਕਾਰੀ ਸਕੀਮਾਂ ਦਾ ਲਾਭ ਉਠਾ ਸਕਣਗੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀ...
ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਮਾਮਲਿਆਂ ਵਿੱਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ

Hot News
ਚੰਡੀਗੜ੍ਹ, 8 ਜੁਲਾਈ : ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਪਣੀ ਪੁਰਜ਼ੋਰ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 15 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 15 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਹਨ ਜਿਨ੍ਹਾਂ ਵਿੱਚ 13 ਸਰਕਾਰੀ ਕਰਮਚਾਰੀ ਸ਼ਾਮਲ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਇੱਕ ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਅਤੇ ਪੈਰਵਾਈ ਕੀਤੇ ਗਏ ਇੱਕ ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਵਿਭਾਗ ਦੇ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਿਯੁਕਤੀਆਂ ਨਾ ਸਿਰਫ਼ ਵਿਭਾਗ ਵਿੱਚ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਸਹਾਈ ਸਾਬਤ ਹੋਣਗੀਆਂ, ਸਗੋਂ ਵਿਭਾਗ ਦੇ ਚਲ ਰਹੇ ਅਤੇ ਨਵੇਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 52 ਉਮੀਦਵਾਰਾਂ ਦੀ ਭਰਤੀ ਤਰਸ ਦੇ ਆਧਾਰ ’ਤੇ ਨੌਕਰੀ ਦੇਣ ਸਬੰਧੀ ਨੀਤੀ ਤਹਿਤ ਕੀਤੀ ਗਈ ਹੈ। ਨਿਯੁਕਤ ਕੀਤੇ ਗਏ ਉਮੀਦਵਾਰਾਂ ਵਿੱਚ 3 ਜੂਨੀਅਰ ਨਕਸ਼ਾ ਨਵੀਸ, 9 ਕਲਰਕ, 31 ਸੇਵਾਦਾਰ, 1 ਸਫ਼ਾਈ ਸੇਵਕ, 7 ਜੂਨੀਅਰ ਟੈਕਨੀਸ਼ੀਅਨ ਅਤੇ 1 ਹੈਲਪਰ ਟੈਕਨੀਸ਼ੀਅਨ ਸ਼ਾਮਲ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾ...
ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

ਪੰਜਾਬ ਵੱਲੋਂ ਲੌਜਿਸਟਿਕਸ ਡਿਜੀਟਾਈਜੇਸ਼ਨ ਅਤੇ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੁਲਾਰਾ ਦੇਣ ਲਈ ਐਨ.ਐਲ.ਡੀ.ਐਸ.ਐਲ. ਨਾਲ ਸਮਝੌਤਾ ਸਹੀਬੱਧ

Hot News
ਚੰਡੀਗੜ੍ਹ, 8 ਜੁਲਾਈ: ਲੌਜਿਸਟਿਕਸ ਲਾਗਤਾਂ ਨੂੰ ਘਟਾਉਣ ਅਤੇ ਸੂਬੇ ਦੀ ਉਦਯੋਗਿਕ ਮੁਕਾਬਲੇਬਾਜ਼ੀ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਤਹਿਤ ਪੰਜਾਬ ਸਰਕਾਰ ਨੇ ਰਾਜ ਦੀ ਸਪਲਾਈ ਚੇਨ ਨੂੰ ਯੂਨੀਫਾਈਡ ਲੌਜਿਸਟਿਕਸ ਇੰਟਰਫੇਸ ਪਲੇਟਫਾਰਮ (ਯੂ.ਐਲ.ਆਈ.ਪੀ.) ਨਾਲ ਜੋੜਨ ਲਈ 'ਐਨ.ਆਈ.ਸੀ.ਡੀ.ਸੀ. ਲੌਜਿਸਟਿਕਸ ਡੇਟਾ ਸਰਵਿਸਿਜ਼ ਲਿਮਟਿਡ' (ਐਨਐਲਡੀਐਸਐਲ) ਨਾਲ ਇੱਕ ਸਮਝੌਤਾ ਸਹੀਬੱਧ ਕੀਤਾ ਹੈ। ਇੱਥੇ ਉਦਯੋਗ ਭਵਨ ਵਿਖੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਐਨ.ਐਲ.ਡੀ.ਐਸ.ਐਲ. ਦੇ ਚੀਫ਼ ਐਗਜ਼ੀਕਿਊਟਿਵ ਸ੍ਰੀ ਤਾਕਾਯੁਕੀ ਕਾਨੋ ਵੱਲੋਂ ਇਸ ਸਮਝੌਤੇ 'ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਬੰਧਕੀ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਇੱਕ ਸਿੰਗਲ ਇੰਟਰਫੇਸ ਰਾਹੀਂ ਵੱਖ-ਵੱਖ ਸਰਕਾਰੀ ਪ੍ਰਣਾਲੀਆਂ ਅਤੇ ਨਿੱਜੀ ਲੌਜਿਸਟਿਕਸ ਆਪਰੇਟਰਾਂ ਦਰਮਿਆਨ ਰੀਅਲ-ਟਾਈਮ ਡੇਟਾ ਸ਼ੇਅਰਿੰਗ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਕੁ...
ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ

ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ

Local
ਫਾਜ਼ਿਲਕਾ, 7 ਜੁਲਾਈ: ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਦੇ ਹੁਕਮਾਂ ਅਨੁਸਾਰ ਪਿੰਡ ਸੱਯਦਵਾਲਾ ਵਿਚ ਕੈਂਪ ਲਗਾਕੇ ਕਿਸਾਨਾਂ ਨੂੰ ਨਰਮੇਂ ਦੀ ਫ਼ਸਲ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਵਿੱਚ ਮੁੱਖ ਤੌਰ 'ਤੇ ਡਾ. ਜਗਦੀਸ਼ ਕੁਮਾਰ ਅਰੌੜਾ ਫ਼ਾਰਮਰ ਸਲਾਹਕਾਰ ਕੇਂਦਰ ਖੇਤਰੀ ਖੋਜ਼ ਕੇਂਦਰ ਅਬੋਹਰ ਗਗਨਦੀਪ ਏਡੀਓ ਅਤੇ ਪੁਰਖਾ ਰਾਮ ਏ ਐਸ ਆਈ ਵੱਲੋਂ ਸ਼ਮੂਲੀਅਤ ਕੀਤੀ ਗਈ।                 ਇਸ ਕੈਂਪ ਦੀ ਸ਼ੁਰੂਆਤ ਵਿੱਚ ਗਗਨਦੀਪ ਏਡੀਓ ਵੱਲੋਂ ਮਿੱਟੀ ਪਾਣੀ ਪਰਖ ਕਰਵਾਉਣ ਦੀ ਮਹੱਤਤਾ ਅਤੇ ਪਰਖ ਕਰਵਾਉਣ ਲਈ ਨਮੂਨੇ ਇਕੱਤਰ ਕਰਨ ਦੀ ਵਿਧੀ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਨਾਲ ਮਿੱਟੀ ਵਿੱਚ ਜੈਵਿਕ ਮਾਦਾ ਵਧਾਉਣ ਲਈ ਹਰੀ ਖਾਦ ਵਰਮੀ ਕੰਪੋਸਟ ਅਤੇ ਕੁਦਰਤੀ ਖੇਤੀ ਸਬੰਧੀ ਜਾਣੂ ਕਰਵਾਇਆ ਗਿਆ। ਨਰਮੇਂ ਦੀ ਫ਼ਸਲ ਵਿੱਚ ਖੁਰਾਕੀ ਤੱਤਾਂ ਦੀ ਮਹੱਤਤਾ ਅਤੇ ...
ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ

ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ ‘ਤੇ ਚੱਲਿਆ ਪੀਲਾ ਪੰਜਾ

Local
ਅੰਮ੍ਰਿਤਸਰ, 7 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਅੰਮ੍ਰਿਤਸਰ ਵਿਕਾਸ ਅਥਾਰਟੀ (ਏ.ਡੀ.ਏ.) ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ, ਪੀ.ਸੀ.ਐਸ. ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਡੀ.ਏ. ਦੇ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋ ਦੀ ਪੁਲਿਸ ਦੀ ਮੌਜੂਦਗੀ ਵਿੱਚ ਤਿੰਨ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ। ਇਹ ਕਾਰਵਾਈ ਪਿੰਡ ਕੰਬੋ (ਰਾਮਤੀਰਥ ਰੋਡ), ਪਿੰਡ ਖੈਰਾਬਾਦ (ਮੀਰਾਂਕੋਟ ਚੌਂਕ ਤੋਂ ਰਾਮਤੀਰਥ ਰੋਡ, ਵੈਲਕਮ ਸਿਟੀ ਦੇ ਨਾਲ) ਅਤੇ ਪਿੰਡ ਦਾਲਮ (ਅਜਨਾਲਾ ਰੋਡ) ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੀ ਗਈ, ਜਿੱਥੇ ਗੈਰ-ਕਾਨੂੰਨੀ ਵਿਕਾਸ ਕਾਰਜਾਂ ਨੂੰ ਢਾਹ ਦਿੱਤਾ ਗਿਆ। ਜ਼ਿਲ੍ਹਾ ਟਾਊਨ ਪਲਾਨਰ ਨੇ ਦੱਸਿਆ ਕਿ ਭਵਿੱਖ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਲਈ ਪਾਪਰਾ ਐਕਟ-1995 ਅਧੀਨ ਇਨ੍ਹਾਂ ਕਲੋਨੀਆਂ ਦੇ ਵਿਕਾਸਕਾਰਾਂ ਨੂੰ ਨੋਟਿਸ ...
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ

Local
ਸੁਨਾਮ, 07 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਇਸੇ ਸੋਚ ਤਹਿਤ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਸਥਾਈ ਹੱਲ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸੁਨਾਮ ਸ਼ਹਿਰ ਦੇ ਜਿਨ੍ਹਾਂ ਇਲਾਕਿਆਂ ਵਿੱਚ ਲੰਬੇ ਸਮੇਂ ਤੋਂ ਪਾਣੀ ਦੀ ਕਿੱਲਤ ਰਹਿੰਦੀ ਸੀ, ਉਨ੍ਹਾਂ ਦੀ ਪਛਾਣ ਕਰਨ ਉਪਰੰਤ ਇਹ ਦੋਵੇਂ ਟਿਊਬਵੈੱਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇੱਕ ਟਿਊਬਵੈੱਲ ਰਾਹੀਂ ਪਟਿਆਲਾ ਰੋਡ, ਤਰਕਸ਼ੀਲ ਪਾਰਕ, ਮੋਰਾਂਵਾਲੀ ਅਤੇ ਮਹਾਰਾਜਾ ਪੈਲੇਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਪਾਣੀ ਦੀ ਸਪਲਾਈ ਯਕੀਨੀ ਬਣੇਗੀ, ਜਦਕਿ ਦੂਜੇ ਟਿਊਬਵੈੱਲ ਨਾਲ ਸਿਨੇਮਾ ਰੋਡ ਅਤੇ ਹੋਰ ਨੇੜਲੇ ਇਲਾਕਿਆਂ ਦੇ ਹਜ਼ਾਰਾਂ ਵਸਨੀਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਨਵੇਂ ਟਿਊਬਵੈੱਲ ਲਗਾਉ...
ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ

Local
ਕੋਟਕਪੂਰਾ, 7 ਜੁਲਾਈ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਸ਼ੋਅ ਸੂਬੇ ਦੇ ਹਰੇਕ ਪਿੰਡ ਵਿੱਚ ਕਰਵਾਇਆ ਜਾ ਰਿਹਾ ਹੈ, ਤਾਂ ਜੋ ਮਹਾਨ ਸੰਤ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਪ੍ਰਚਾਰ ਵੈਨ ਰਵਾਨਾ ਕਰਨ ਉਪਰੰਤ ਕੀਤਾ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਹੈ। ਡਾਕੂਮੈਂਟਰੀ ਵੈਨ ਰਾਹੀਂ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ 'ਤੇ ਦਿਖਾਈ ਜਾਣ ਵਾਲੀ ਦਸਤਾਵੇਜ਼ੀ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਹਲਕੇ ਦੇ ...