Thursday, June 25Malwa News
Shadow

Author: News Editor

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ

Local
ਚੰਡੀਗੜ੍ਹ, 29 ਅਗਸਤ: ਪੰਜਾਬ ਵਿੱਚ ਪਈ ਭਾਰੀ ਬਾਰਿਸ਼ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗੀ ਪੱਧਰ `ਤੇ ਰਾਹਤ ਕਾਰਜ ਚਲਾਏ ਜਾ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ, ਸਥਾਨਕ ਵਿਧਾਇਕ ਵਿਭਿੰਨ ਹੜ੍ਹ ਪ੍ਰਭਾਵਿਤ ਇਲਾਕਿਆਂ `ਚ ਜਾ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਲੋਕਾਂ ਦੀ ਅਗਵਾਈ ਅਤੇ ਮਦਦ ਕਰ ਰਹੇ ਹਨ। ਇਸ ਮੌਕੇ ਲੋੜਵੰਦ ਲੋਕਾਂ ਨੂੰ ਖਾਦ ਪਦਾਰਥ, ਪਸ਼ੂਆਂ ਲਈ ਚਾਰਾ, ਮੈਡੀਕਲ ਜ਼ਰੂਰਤ ਦੀਆਂ ਦਵਾਈਆਂ ਆਦਿ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਅੱਜ ਵਿਧਾਨ ਸਭਾ ਹਲਕਾ ਭੋਆ ਦੇ ਖੇਤਰ ਬਮਿਆਲ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ।ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਲੋਕਾਂ ਦੇ ਨਾਲ ਹੈ ਅਤੇ ਹਰ ਸਥਿਤੀ ਵਿੱਚ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਵਿੱਚ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰੇਗੀ। ਉਨ੍ਹਾਂ ਕਿਹਾ ਕਿ ਹੜ੍ਹਾਂ ਦੌਰਾਨ ਲੋਕਾਂ ਦਾ ਜੋ ਵੀ ਨੁਕਸਾਨ ਹੋਇਆ ਹੈ ਉਸ ਦਾ ਮੁਆਵਜਾਂ...
ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

ਜੀ.ਐਸ.ਟੀ ਕੀਮਤ ਤਰਕਸੰਗਕਤਾ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਲਈ ਮਜ਼ਬੂਤ ਮੁਆਵਜਾ ਢਾਂਚਾ ਸਿਰਜਿਆ ਜਾਵੇ- ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਨਵੀਂ ਦਿੱਲੀ, 29 ਅਗਸਤ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਜੀ.ਐਸ.ਟੀ (ਵਸਤਾਂ ਤੇ ਸੇਵਾਵਾਂ ਕਰ) ਰੇਟ ਤਰਕਸੰਗਤ ਬਣਾਉਣ ਦੇ ਮੌਜੂਦਾ ਪ੍ਰਸਤਾਵ ਤਹਿਤ ਰਾਜਾਂ ਦੀ ਵਿੱਤੀ ਸਥਿਰਤਾ ਨੂੰ ਢਾਅ ਲੱਗਣ ਤੋਂ ਬਚਾਉਣ ਲਈ ਢੁਕਵੇਂ ਮੁਆਵਜੇ ਦੀ ਵਿਵਸਥਾ ਕਰੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਉਪਾਅ ਦਾ ਫਾਇਦਾ ਮਹਿੰਗਾਈ ਦਾ ਸਾਹਮਣਾ ਕਰ ਰਹੇ ਦੇਸ਼ ਦੇ ਗਰੀਬ ਲੋਕਾਂ ਨੂੰ ਪਹੁੰਚੇ ਨਾ ਕਿ ਕਾਰਪੋਰੇਟ ਅਦਾਰਿਆਂ ਨੂੰ। ਉਨ੍ਹਾਂ ਜੋਰ ਦਿੱਤਾ ਕਿ ਕੀਮਤਾ ਦੀ ਤਰਕਸੰਗਕਤਾ ਦਾ ਮੌਜੂਦਾ ਪ੍ਰਸਤਾਵ ਜੇਕਰ ਆਮਦਨ ਘਾਟੇ ਨੂੰ ਪੂਰਨ ਲਈ ਮੁਆਵਜ਼ੇ ਦੀ ਵਿਵਸਥਾ ਤੋਂ ਬਿਨਾਂ ਲਾਗੂ ਹੁੰਦਾ ਹੈ ਤਾਂ ਰਾਜਾਂ ਦੀ ਵਿੱਤੀ ਅਸਥਿਰਤਾ ਦਾ ਕਾਰਨ ਬਣੇਗਾ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਵੀ ਨੁਕਸਾਨ ਪਹੁੰਚੇਗਾ, ਜੋ ਪ੍ਰਵਾਨਯੋਗ ਨਹੀਂ ਹੈ। ਐਡਵੋਕੇਟ ਚੀਮਾ, ਜੋ ਅੱਜ ਕਰਨਾਟਕਾ ਭਵਨ ਵਿਖੇ ਜੀ.ਐਸ.ਟੀ ਰੇਟ ਰੈਸ਼ਨਲਾਈਜੇਸ਼ਨ ਤੇ ਵਿਚਾਰ ਸਬੰਧੀ ਕੇਰਲਾ, ਕਰਨਾਟਕਾ, ਹਿਮਾਚਲ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਤੇਲੰਗਾਨਾ ਦੇ ਵਿੱਤ ਮੰਤਰੀਆਂ ਤੇ ਪ੍ਰਤੀਨਿਧ...
ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਪੰਜਾਬ ਪੁਲਿਸ, ਐਨਡੀਆਰਐਫ, ਐਸਡੀਆਰਐਫ ਅਤੇ ਭਾਰਤੀ ਫੌਜ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਿਲ ਕੇ ਕੰਮ ਕਰ ਰਹੀਆਂ; 7600 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Hot News
ਚੰਡੀਗੜ੍ਹ, 29 ਅਗਸਤ: ਭਾਰੀ ਮੀਂਹ ਦੇ ਚਲਦਿਆਂ ਸਤਲੁਜ, ਬਿਆਸ, ਰਾਵੀ ਅਤੇ ਉਝ ਦਰਿਆਵਾਂ ‘ਚ ਪਾੜ ਪੈਣ ਜਾਂ ਪਾਣੀ ਦੇ ਓਵਰਫਲੋਅ ਕਾਰਨ ਬਣੀ ਹੜ੍ਹਾਂ ਵਰਗੀ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ, ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨਡੀਆਰਐਫ), ਸਟੇਟ ਡਿਜਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਮਿਲ ਕੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ 7689 ਲੋਕਾਂ ਨੂੰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਇਥੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ। ਹੜ੍ਹਾਂ ਤੋਂ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਤਰਨ ਤਾਰਨ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ, ਜੋ ਕਿ ਸੂਬੇ ਵਿੱਚ ਬਣੇ ਹਾਲਾਤਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਨੇ ਕਿਹਾ ਕਿ ਪੰਜਾਬ ਪੁਲਿਸ ਨੇ ਹੜ੍ਹ ਪ੍ਰਭਾਵਿ...
ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

ਹੜ ਪੀੜਤ ਲੋਕਾਂ ਦੀ ਸੁਰੱਖਿਆ ਤੇ ਰਾਹਤ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 29 ਅਗਸਤ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ ਪੀੜਤ ਲੋਕਾਂ ਦੀ ਸੁਰੱਖਿਆ ਅਤੇ ਰਾਹਤ ਲਈ ਤੁਰੰਤ ਤੇ ਢੁਕਵੇਂ ਕਦਮ ਚੁੱਕ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮਨੁੱਖੀ ਜਾਨਾਂ ਨੂੰ ਬਚਾਉਣਾ ਅਤੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਬਜ਼ੁਰਗਾਂ ਲਈ ਵਿਸ਼ੇਸ਼ ਪ੍ਰਬੰਧ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 41 ਬਿਰਧ ਘਰ ਕਾਰਗਰ ਹਨ, ਜਿਨ੍ਹਾਂ ਵਿੱਚ ਕੁੱਲ 572 ਬਜ਼ੁਰਗਾਂ ਨੂੰ ਰੱਖਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਵਧਾ ਕੇ 700 ਤੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੜਾਂ ਨਾਲ ਪ੍ਰਭਾਵਿਤ ਬਜ਼ੁਰਗਾਂ ਨੂੰ ਇਨ੍ਹਾਂ ਬਿਰਧ ਘਰਾਂ ਵਿੱਚ ਸੁਰੱਖਿਆ ਪੂਰਵਕ ਰਿਹਾਇਸ਼, ਖਾਣ-ਪੀਣ, ਕੱਪੜੇ, ਦਵਾਈਆਂ ਅਤੇ ਰੈਗੂਲਰ ਚੈਕ ਅਪ ਦੀ ਸਹੂਲਤ ਦਿੱਤੀ ਜਾਵੇਗੀ। ਡਾ ਬਲਜੀਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼...
ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਰਾਕੇਸ਼ ਗੱਗੀ ਕਤਲ ਮਾਮਲਾ: ਪੰਜਾਬ ਪੁਲਿਸ ਨੇ ਖਰੜ ਤੋਂ ਸ਼ੂਟਰ ਕੀਤਾ ਗ੍ਰਿਫ਼ਤਾਰ; ਪਿਸਤੌਲ ਬਰਾਮਦ

Breaking News
ਚੰਡੀਗੜ੍ਹ, 29 ਅਗਸਤ: ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ  ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ...
ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

ਮੇਜਰ ਧਿਆਨਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ

Local
ਬਰਨਾਲਾ, 29 ਅਗਸਤ     ਹਾਕੀ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਭਾਰਤੀ ਹਾਕੀ ਦੇ ਦਿੱਗਜ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਨੂੰ ਹਰ ਸਾਲ ਰਾਸ਼ਟਰੀ ਖੇਡ ਦਿਵਸ ਵਜੋਂ ਮਨਾਇਆ ਜਾਂਦਾ ਹੈ।      ਮੇਰਾ ਯੁਵਾ ਭਾਰਤ (ਐਮ.ਵਾਈ. ਭਾਰਤ) ਜ਼ਿਲ੍ਹਾ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਦੀ ਪ੍ਰਧਾਨਗੀ ਹੇਠ ਗੁਰਦੇਵ ਫੁੱਟਬਾਲ ਅਕੈਡਮੀ ਧਨੌਲਾ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਖੇਡ ਸਮਾਗਮ ਕਰਾਇਆ ਗਿਆ। ਇਸ ਸਬੰਧੀ ਮੈਡਮ ਆਭਾ ਸੋਨੀ ਨੇ ਦੱਸਿਆ ਕਿ ਸਾਰੇ ਖਿਡਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਵਿਖੇ ਇਕੱਤਰ ਹੋਏ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨਾ, ਸਿਹਤ ਪ੍ਰਤੀ ਜਾਗਰੂਕਤਾ ਫੈਲਾਉਣਾ ਅਤੇ ਮੇਜਰ ਧਿਆਨ ਚੰਦ ਦੀ ਯਾਦ ਨੂੰ ਤਾਜ਼ਾ ਕਰਨਾ ਸੀ। ਇਸ ਦਿਨ ਨੂੰ ਰਾਸ਼ਟਰੀ ਖੇਡ ਦਿਵਸ ਦੇ ਤੌਰ 'ਤੇ ਸਾਰੇ ਦੇਸ਼ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਸਾਰਿਆਂ ਨੇ ਮੇਜਰ ਧਿਆਨਚੰਦ ਜੀ ਨੂੰ ਸ਼ਰਧਾਂਜਲੀ ਦੇ ਫੁੱਲ ਅਰਪਣ ਕੀਤੇ, ਓਨ੍ਹਾਂ ਦੀ ਯਾਦ ਵਿਚ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ ਅਤੇ ਗੁ...
ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ

Local
ਕੁੱਪ ਕਲਾਂ/ਮਾਲੇਰਕੋਟਲਾ, 29 ਅਗਸਤ  ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।                    ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ&nb...
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਮਹੀਨਾਵਾਰ ਮੀਟਿੰਗ ਵਿੱਚ ਵਿਭਾਗੀ ਕੰਮਕਾਜ ਦੀ ਸਮੀਖਿਆ ਕੀਤੀ; ਬਿਹਤਰ ਜਨਤਕ ਸੇਵਾਵਾਂ ਲਈ ਨਿਰਦੇਸ਼ ਜਾਰੀ

Local
ਸੰਗਰੂਰ, 29 ਅਗਸਤ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮਹੀਨਾਵਾਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸੰਭਾਵੀ ਹੜਾਂ ਬਾਬਤ ਤਿਆਰੀ, ਪ੍ਰਭਾਵਸ਼ਾਲੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਅਤੇ ਸਮਾਂਬੱਧ ਢੰਗ ਨਾਲ ਜਨਤਕ ਸ਼ਿਕਾਇਤਾਂ ਦਾ ਹੱਲ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ, ਡੀ.ਸੀ. ਰਾਹੁਲ ਚਾਬਾ ਨੇ ਕਿਹਾ, "ਨਾਗਰਿਕਾਂ ਦੀ ਸੁਰੱਖਿਆ, ਸਿਹਤ ਅਤੇ ਸਹੂਲਤ ਸਾਡੀ ਤਰਜੀਹ ਹੈ। ਸਾਨੂੰ ਇਹ ਯਕੀਨੀ ਬਣਾਉਣ ਲਈ ਸਮੂਹਿਕ ਤੌਰ 'ਤੇ ਕੰਮ ਕਰਨਾ ਚਾਹੀਦਾ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਕੁਸ਼ਲ, ਪਾਰਦਰਸ਼ੀ ਅਤੇ ਸਮੇਂ ਸਿਰ ਸੇਵਾਵਾਂ ਮਿਲਣ।" ਡਰੇਨੇਜ ਵਿਭਾਗ ਦੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ, ਡੀ.ਸੀ. ਨੇ ਅਧਿਕਾਰੀਆਂ ਨੂੰ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ। ਨਿਯਮਤ ਤੌਰ 'ਤੇ ਕਮਜ਼ੋਰ ਥਾਵਾਂ ਦਾ ਨਿਰੀਖਣ ਕਰਨ, ਜਲ ਸਰੋਤ ਤੇ ਨਿਕਾਸੀ ਸਾਧਨਾਂ ਦੀ ਸਫਾਈ...
ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ

Local
ਬਟਾਲਾ, 29 ਅਗਸਤ (         )  ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 30 ਅਗਸਤ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ ਸਮਾਗਮ ਮਨਾਉਣ ਦਾ ਸੁਭਾਗ ਮਿਲਿਆ ਹੈ। ਉਨਾਂ ਕਿਹਾ ਕਿ ਗੁਰੂ ਜੀ ਦੀ ਮਿਹਰ ਅਤੇ ਲੋਕਾਂ ਵਲੋਂ ਦਿੱਤੇ ਗਏ ਪਿਆਰ ਸਦਕਾ ਉਨਾਂ ਨੂੰ ਧਾਰਮਿਕ ਤੇ ਇਤਿਹਾਸਕ ਧਰਤੀ ਬਟਾਲਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ 24 ਘੰਟੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਵੀ ਗੁਰੂ ਨਾਨਕ ਨਾਮ ਲੇਵ ਸੰਗਤਾਂ ਨੂੰ ਵਿਆਹ ਪੁਰਬ ਦੀ ਵਧਾਈ ਦਿੱਤੀ ਗਈ ਹੈ। ਉਨਾਂ ਨੇ ਅੱਗੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆ ...
ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਸਾਰੇ ‘ਆਪ’ ਵਿਧਾਇਕ ਹੜ੍ਹ ਰਾਹਤ ਲਈ ਇੱਕ ਮਹੀਨੇ ਦੀ ਤਨਖਾਹ ਦੇਣਗੇ

Hot News
ਚੰਡੀਗੜ੍ਹ, 28 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮਿਲ ਕੇ ਸੂਬੇ ਵਿੱਚ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤ ਦੇ ਕਹਿਰ ਕਾਰਨ ਪੰਜਾਬ ਨੂੰ ਕਾਫ਼ੀ ਨੁਕਸਾਨ ਹੋਇਆ ਹੈ ਅਤੇ ਇਹ ਅਜਿਹਾ ਸਮਾਂ ਹੈ, ਜਦੋਂ ਸਾਰੇ ਪੰਜਾਬੀਆਂ ਨੂੰ ਇੱਕ ਦੂਜੇ ਦੀ ਬਾਂਹ ਫੜਨ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਪਣੇ ਮੰਤਰੀਆਂ ਅਤੇ 'ਆਪ' ਵਿਧਾਇਕਾਂ ਨਾਲ ਮਿਲ ਕੇ ਹੜ੍ਹਾਂ ਤੋਂ ਪੀੜਤ ਲੋਕਾਂ ਦੀ ਸਹਾਇਤਾ ਲਈ ਇੱਕ ਮਹੀਨੇ ਦੀ ਤਨਖਾਹ ਦਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਅਤੇ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।...