Sunday, November 8Malwa News
Shadow

Author: News Editor

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

Local
ਮਾਨਸਾ, 21 ਜਨਵਰੀ-  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ।     ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ...
“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ-ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

Hot News
ਮਾਲੇਰਕੋਟਲਾ, 21 ਜਨਵਰੀ:                 ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ...
ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

Punjab News
ਚੰਡੀਗੜ੍ਹ, 21 ਜਨਵਰੀ:-1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3. ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। 4. ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। 5. ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚ...
10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News
ਚੰਡੀਗੜ੍ਹ 21 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000  ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤ...
ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

Hot News
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ  ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨ...
ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

Hot News
ਚੰਡੀਗੜ੍ਹ, 21 ਜਨਵਰੀ:-1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ 'ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨਾਲ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਦਾ ਸਵਾਗਤ ਕੀਤਾ ਗਿਆ। 3. ਕਾਨਫਰੰਸ ਇੱਕ ਸ਼ਾਨਦਾਰ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਈ ਜਿਸ ਵਿੱਚ ਦੇਸ਼ ਭਰ ਤੋਂ ਲਗਭਗ 1000 ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਨੁਮਾਇੰਦੇ, 27 ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ, 70 ਤੋਂ ਵੱਧ ਕੌਮੀ ਸੰਸਥਾਵਾਂ ਦੇ ਮਾਹਰ ਅਤੇ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਅਤੇ 36 ਮੁੱਖ ਚੋਣ ਅਧਿਕਾਰੀ (ਈ.ਸੀ.ਓਜ਼) ਸ਼ਾਮਲ ਸਨ। 4. ਸ਼ਮੂਲੀਅਤ ਕਰਨ ਵਾਲੀਆਂ ਸਾਰੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ...
ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ 21 ਜਨਵਰੀ-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ 'ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ...
ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਸਾਰੇ ਪਲੇਅ-ਵੇਅ ਸਕੂਲਾਂ ਦੀ ਲਾਜ਼ਮੀ ਔਨਲਾਈਨ ਰਜਿਸਟ੍ਰੇਸ਼ਨ ਲਈ ਪੋਰਟਲ ਕੀਤਾ ਲਾਂਚ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ  ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਕਰਵਾਈ ਮੀਡੀਆ ਕਾਨਫਰੰਸ ਦੌਰਾਨ ਪਲੇਅ-ਵੇਅ ਸਕੂਲਾਂ ਲਈ ਇੱਕ ਆਨਲਾਈਨ ਰਜਿਸਟ੍ਰੇਸ਼ਨ ਪੋਰਟਲ ਸ਼ੁਰੂ ਕਰਨ ਦਾ ਐਲਾਨ ਕੀਤਾ। ਮੀਡੀਆ ਨੂੰ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, ‘‘ ਪੰਜਾਬ ਵਿੱਚ ਚੱਲ ਰਹੇ ਸਾਰੇ ਪਲੇਅ-ਵੇਅ ਸਕੂਲਾਂ ਸਮੇਤ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਵਾਲੇ ਨਿੱਜੀ ਸਕੂਲਾਂ ਨੂੰ ਇਸ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਨੀ  ਲਾਜ਼ਮੀ ਹੋਵੇਗੀ। ਇਹ ਕਦਮ ਬੱਚਿਆਂ ਦੀ ਸਿੱਖਿਆ, ਸੁਰੱਖਿਆ ਅਤੇ ਸਮੁੱਚੇ ਵਿਕਾਸ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।’’ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਛੇ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਇੱਕ’ੋ ਤਰ੍ਹਾਂ ਦਾ ਪਾਠਕ੍ਰਮ ਤਿਆਰ ਕੀਤਾ ਜ...
ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ 

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮ...
ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

ਲੀਗਲ ਮੈਟਰੋਲੌਜੀ ਵਿੰਗ ਨੇ ਸਾਲ 2025 ਦੌਰਾਨ ਅਪ੍ਰੈਲ ਤੋਂ ਦਸੰਬਰ ਤੱਕ 1.40 ਕਰੋੜ ਰੁਪਏ ਦੀ ਕੀਤੀ ਕਮਾਈ

Hot News
ਚੰਡੀਗੜ੍ਹ, 21 ਜਨਵਰੀ:-ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਕਾਨੂੰਨੀ ਮੈਟਰੋਲੌਜੀ ਵਿੰਗ ਦੀ ਕਾਰਗੁਜ਼ਾਰੀ ਵਿੱਚ ਸਾਲ 2024 - 25 ਦੇ ਮੁਕਾਬਲੇ ਅਪ੍ਰੈਲ ਤੋਂ ਦਸੰਬਰ 2025 ਤੱਕ ਉਗਰਾਹੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਕੀਤੀਆਂ ਗਈਆਂ ਤਸਦੀਕਾਂ ਆਦਿ ਵਰਗੇ ਕਈ ਮਾਪਦੰਡਾਂ ਦੇ ਆਧਾਰ ’ਤੇ ਵਾਧਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਲੀਗਲ ਮੈਟਰੋਲੌਜੀ ਵਿੰਗ ਨੇ 2025-26 ਵਿੱਚ 1.40 ਕਰੋੜ ਰੁਪਏ ਦੀਆਂ ਕੰਪਾਊਂਡਿੰਗ ਫੀਸਾਂ ਇਕੱਤਰ ਕੀਤੀਆਂ, ਜਦੋਂ ਕਿ ਸਾਲ 2024-25 ਵਿੱਚ ਇਸੇ ਮਿਆਦ ਦੌਰਾਨ ਵਿੰਗ ਨੇ 1 ਕਰੋੜ ਰੁਪਏ ਤੋਂ ਥੋੜ੍ਹੀ ਵੱਧ ਰਾਸ਼ੀ ਇਕੱਤਰ ਕੀਤੀ ਸੀ। ਇਸ ਤਰ੍ਹਾਂ ਵਿੰਗ ਨੇ 2025-26 ਵਿੱਚ 22133 ਨਿਰੀਖਣ ਕੀਤੇ ਜਦੋਂ ਕਿ 2024-25 ਦੌਰਾਨ ਨਿਰੀਖਣਾਂ ਦਾ ਅੰਕੜਾ 18419 ਸੀ। ਇਸ ਤੋਂ ਇਲਾਵਾ 2025-26 ਵਿੱਚ ਵਿੰਗ ਨੇ 2230 ਚਲਾਨ ਕੀਤੇ ਜਦਕਿ 2024-25 ਦੌਰਾਨ ਕੱਟੇ ਗਏ ਕੁੱਲ ਚਲਾਨਾਂ ਦੀ ਗਿਣਤੀ 1397 ਸੀ । ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਸਖ਼ਤ ਮਿਹਨਤ ਦੀ ਸ਼ਲਾ...