Saturday, August 15Malwa News
Shadow

Author: News Editor

ਪਰਾਲੀ ਦੀ ਅੱਗ ਨੂੰ ਰੋਕਣ ਲਈ ਖਡੂਰ ਸਾਹਿਬ ਤਹਿਸੀਲ ਦੇ ਸਾਰੇ ਪਿੰਡਾਂ ਦੇ ਆਲੇ ਦੁਆਲੇ ਚੈਕਿੰਗ ਟੀਮਾਂ ਨੇ ਗਸ਼ਤ ਵਧਾਈ

Local
ਖਡੂਰ ਸਾਹਿਬ/ਤਰਨ ਤਾਰਨ, 25 ਅਕਤੂਬਰ (        ) - ਝੋਨੇ ਦੀ ਪਰਾਲੀ ਦੀ ਅੱਗ ਦੀ ਰੋਕਥਾਮ ਲਈ ਮਾਨਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਸਹੀ ਉਪਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਦੀ ਅੱਗ ਨੂੰ ਰੋਕਣ ਲਈ ਚੈਕਿੰਗ ਟੀਮਾਂ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਖੁਸ਼ਪ੍ਰੀਤ ਸਿੰਘ, ਉਪ ਮੰਡਲ ਮੈਜਿਸਟਰੇਟ ਖਡੂਰ ਸਾਹਿਬ ਨੇ ਦੱਸਿਆ ਕਿ ਸਟੱਬਲ ਬਰਨਿੰਗ ਨੂੰ ਰੋਕਣ ਲਈ ਖਡੂਰ ਸਾਹਿਬ ਸਬ ਡਵੀਜ਼ਨ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਪੰਜਾਬ ਮੰਡੀ ਬੋਰਡ, ਸਹਿਕਾਰੀ ਵਿਭਾਗ ਆਦਿ ਦੇ ਅਧਿਕਾਰੀ/ਕਰਮਚਾਰੀ ਬਤੌਰ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਸਾਰੇ ਪਿੰਡਾਂ ਵਿੱਚ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਪਿੰਡਾਂ ਵਿੱਚ ਸਵੇਰੇ 10:00 ਵਜੇ ਤੋਂ ਲੈ ਕੇ ਸ਼ਾਮ 6:00 ਵਜੇ ਤੱਕ ਸਟੱਬਲ ਬਰਨਿੰਗ ਨੂੰ ਰੋਕਣ ਲਈ ਗਸ਼ਤ ਕਰ ਰਹੀਆਂ ਹਨ ਕਿ ਪਿੰਡਾਂ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲੱਗੇ...

खरीफ खरीद सीजन में अब तक 9029.39 करोड़ रुपये की अदायगी किसानों के बैंक खातों में सीधे स्थानांतरित

Haryana, Hindi
चंडीगढ़, 23 अक्टूबर -- हरियाणा में खरीफ खरीद सीजन 2025 - 26 के दौरान किसानों के खातों में अब तक 9029.39 करोड़ रुपये की अदायगी उनके बैंक खातों में सीधे स्थानांतरित की जा चुकी है। इस तरह सरकार ने किसानों को न्यूनतम समर्थन मूल्य का भुगतान सुनिश्चित किया है। हरियाणा के खाद्य, नागरिक आपूर्ति एवं उपभोक्ता मामले विभाग के एक प्रवक्ता ने बताया कि प्रदेश सरकार द्वारा किसानों के हितों को देखते हुए सभी निर्धारित अनाज मंडियों में धान की खरीद का कार्य सुचारू रूप से जारी है। उन्होंने कहा कि जिले में हैफेड, वेयर हाउस और फूड एंड सप्लाई एजेंसियों द्वारा धान की खरीद की जा रही है। संबंधित विभागों को निर्देश दिए गए हैं कि धान की फसल बेचने में किसानों को किसी प्रकार की असुविधा न हो। 'मेरी फसल मेरा ब्यौरा' पोर्टल पर पंजीकृत किसानों से धान की खरीद की जा रही है। राज...

सरकारी चिकित्सा संस्थानों में चिकित्सा उपकरणों की कमी नहीं रहने देंगे : स्वास्थ्य मंत्री आरती सिंह राव

Haryana, Hindi
चंडीगढ़, 23 अक्तूबर – हरियाणा की स्वास्थ्य मंत्री आरती सिंह राव ने कहा है कि राज्य सरकार जनता को बेहतर स्वास्थ्य सेवाएं प्रदान करने के लिए लगातार प्रयासरत है। इसी कड़ी में यह सुनिश्चित किया जा रहा है कि प्रदेश के किसी भी सरकारी अस्पताल या स्वास्थ्य संस्थान में चिकित्सा उपकरणों और मशीनों की कोई कमी न रहे। स्वास्थ्य मंत्री ने बताया कि आवश्यकता के अनुसार नए उपकरणों और आधुनिक मशीनों की खरीद की जा रही है तथा उन्हें समय-समय पर संस्थानों में भेजा जा रहा है। हाल ही में प्रदेश के छह जिलों—पंचकूला, नारनौल, पानीपत, रेवाड़ी, सोनीपत और गुरुग्राम—के सरकारी अस्पतालों में नई अल्ट्रासाउंड मशीनें भेजी गई हैं। इन मशीनों के इंस्टॉलेशन का कार्य पूरा होने के बाद जल्द ही मरीजों की जांच शुरू कर दी जाएगी। उन्होंने कहा कि हरियाणा मेडिकल सर्विसेज कॉरपोरेशन लिमिटेड (HMSCL)&nbs...

प्रधानमंत्री श्री नरेंद्र  मोदी के नेतृत्व में सरकार कर रही है निरंतर किसान हित के कार्य : मुख्यमंत्री

Haryana, Hindi
चंडीगढ़, 23 अक्टूबर -हरियाणा के मुख्यमंत्री श्री नायब सिंह सैनी ने कहा कि केंद्र एवं प्रदेश सरकार प्रधानमंत्री श्री नरेंद्र मोदी के नेतृत्व में निरंतर किसान हित में कार्य कर रही है।  चाहे किसानों के गन्ने का एमएसपी बढ़ाने की बात हो या धान एवं गेहूं आदि फसलों की एमएसपी पर खरीद हो, हर कदम किसानों की आमदनी बढ़ाने के लिए उठाए जा रहे हैं। मुख्यमंत्री आज अपने सरकारी आवास संत कबीर कुटीर में किसानों से बात कर रहे थे। आज कुरुक्षेत्र, यमुनानगर समेत कई क्षेत्रों से अनेक किसान दीपावली के अवसर पर गन्ने का एमएसपी बढ़ाने पर मुख्यमंत्री का धन्यवाद करने आए थे। गन्ने का एमएसपी बढ़ाने से गदगद हुए किसानों ने मुख्यमंत्री श्री नायब सिंह सैनी और उनके माध्यम से प्रधानमंत्री श्री नरेंद्र मोदी का आभार जताया और कहा कि दीपावली के अवसर पर बिना मांगे एमएसपी बढ़ाना किसानों के लिए सबसे बड़ा तोहफ...

ਨਕੋੜਾ ਪਾਸ਼ਰਵ ਭੈਰਵ ਪਰਿਵਾਰ ਵੱਲੋਂ ਸਾਂਝੀ ਰਸੋਈ ਪ੍ਰੋਜੈਕਟ ‘ਚ 5,100 ਰੁਪਏ ਦਾ ਯੋਗਦਾਨ

Punjab News
   ਹੁਸ਼ਿਆਰਪੁਰ, 23 ਅਕਤੂਬਰ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਆਸ਼ਿਕਾ ਜੈਨ ਦੀ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਦਾ ਰੋਜਾਨਾ 450 ਤੋਂ 500 ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਨਕੋੜਾ ਪਾਸ਼ਰਵ ਭੈਰਵ ਪਰਿਵਾਰ ਵੱਲੋਂ ਭਗਵਾਨ ਮਹਾਵੀਰ ਨਿਰਵਾਣ ਕਲਿਆਣਕ (ਦੀਵਾਲੀ) ਅਤੇ ਪੰਜਾਬ ਕੇਸਰੀ ਵਿਜੇ ਵੱਲਭ ਸੁਰੀਸ਼ਵਰ ਜੀ ਮਹਾਰਾਜ ਸਾਹਿਬ ਦੇ 156ਵੇਂ ਜਨਮ ਦਿਵਸ (ਭਾਈ ਦੂਜ) ਦੇ ਸ਼ੁਭ ਅਵਸਰ 'ਤੇ ਸਾਂਝੀ ਰਸੋਈ ਨੂੰ 5100 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ।              ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕ...

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ‘ਤੇ ਕਰਵਾਈ ਗਈ ਫੋਗਿੰਗ

Local
ਬਰਨਾਲਾ, 23 ਅਕਤੂਬਰ- ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਫੈਲਾਅ ਨੂੰ ਰੋਕਣ ਲਈ ਸ਼ਹਿਰਾਂ ਅਤੇ ਪਿੰਡਾਂ 'ਚ ਫੋਗਿੰਗ ਕੀਤੀ ਜਾ ਰਹੀ ਹੈ। ਨਾਲ ਹੀ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ 'ਚ ਖੜ੍ਹੇ ਪਾਣੀ ਦੇ ਸੋਮਿਆਂ ਨੂੰ ਖ਼ਾਲੀ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ 'ਚ ਮੱਛਰ ਨਾਲ ਹੋਣ ਵਾਲੇ ਰੋਗਾਂ ਦੇ ਪ੍ਰਸਾਰ ਖਿਲਾਫ਼ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਨਾਲ ਹੀ ਲੋਕਾਂ ਨੂੰ ਮੁਫ਼ਤ ਇਲਾਜ, ਉਨ੍ਹਾਂ ਦੇ ਘਰਾਂ ਦੇ ਆਲੇ ਦੁਆਲੇ ਫੋਗਿੰਗ, ਸਫਾਈ ਅਤੇ ਹੋਰ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੇ ਪ੍ਰਸਾਰ ਉੱਤੇ ਠੱਲ ਪਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਪਿੰਡਾਂ 'ਚ ਮਲੇਰਿਆ ਦੇ ਪ੍ਰਸਾਰ ਨੂੰ ਰੋਕਣ ਲਈ ਜੰਗੀ ਪੱਧਰ ਉੱਤੇ ਇਨ੍ਹਾਂ ਪਿੰਡਾਂ ਦੇ ਛੱਪੜਾਂ 'ਚ ਗਮਬੂਸੀਆ ਮੱਛੀ ਛੱਡੀ ਗਈ ਹੈ ਜੋ ਕਿ ਮਲੇਰੀਆ ਦੇ ਲਾਰਵੇ ਨੂੰ ਨਸ਼ਟ ਕਰਦੀ ਹੈ। ਨਾਲ ਹੀ ਜਿਨ੍ਹਾਂ ਪਿੰਡਾਂ ਵਿੱਚੋਂ ਕੇਸ ਆ ਰਹੇ ਹਨ ਉਨ੍ਹਾਂ ਪਿੰਡਾਂ 'ਚ ਮੁਕੰਮਲ ਫੋਗਿੰਗ ਕਰਵਾਈ ਜਾ ਰ...

ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

Local
ਮਾਨਸਾ, 23 ਅਕਤੂਬਰ:-             ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।             ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ...

ਵਧੀਕ ਡਿਪਟੀ ਕਮਿਸ਼ਨਰ ਜਨਰਲ ਵੱਲੋਂ ਨਗਰ ਕੌਂਸਲ ਦੁਆਰਾ ਚਲਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਮੁਹਿੰਮ ਦਾ ਲਿਆ ਜਾਇਜ਼ਾ 

Local
ਫਾਜ਼ਿਲਕਾ 23 ਅਕਤੂਬਰ - ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੇਂਗੁ ਦੇ ਮਦੇਨਜਰ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਸਾਫ ਸਫਾਈ ਅਤੇ ਫੋਗਿੰਗ ਕਰਵਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ  ਹੈ|  ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਵੱਲੋਂ ਮਲਕਾਣਾ ਮਹਲਾ, ਗਾਂਧੀ ਨਗਰ ਅਤੇ ਐਮਸੀ ਕਲੋਨੀ ਵਿਖੇ ਅਚਨਚੇਤ ਪਹੁੰਚ ਕੇ ਨਗਰ ਕੌਂਸਲ ਦੁਆਰਾ ਕਰਵਾਈ ਜਾ ਰਹੀ ਸਾਫ ਸਫਾਈ ਅਤੇ ਫੋਗਿੰਗ ਦਾ ਜਾਇਜ਼ਾ ਲਿਆ|  ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਗਰ ਕੌਂਸਲ ਵੱਲੋਂ ਸ਼ਹਿਰਦੇ ਵੱਖ ਵੱਖ ਇਲਾਕਿਆਂ ਵਿਚ ਸਾਫ ਸਫਾਈ ਰੱਖਣ ਅਤੇ ਫੋਗਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਉਨਾਂ ਕਿਹਾ ਕਿ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਹਿਰ ਵਿਖੇ ਕਿਤੇ ਵੀ ਕੂੜਾ ਕਰਕਟ ਦੇ ਢੇਰ ਨਜ਼ਰ ਨਾ ਆਉਣ, ਨਾਲੋ- ਨਾਲ ਸਾਫ ਸਫਾਈ ਕੀਤੀ ਜਾਵੇ, ਤਾਂ ਜੋ ਕਿਸੇ ਕਾਰਨ ਵੀ ਡੇਂਗੂ ਆਦਿ ਬਿਮਾਰੀਆਂ ਦਾ ਪਸਾਰ ਨਾ ਹੋ ਸਕੇ |  ਵਧੀਕ ਡਿਪਟੀ ਕਮਿਸ...

ਕੈਬਨਿਟ ਮੰਤਰੀਆਂ ਚੀਮਾ ਤੇ ਕਟਾਰੂਚੱਕ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮ ਲਈ ਓਡੀਸ਼ਾ ਦੇ ਮੁੱਖ ਮੰਤਰੀ ਨੂੰ ਸੱਦਾ

Hot News
ਚੰਡੀਗੜ੍ਹ/ਭੁਵਨੇਸ਼ਵਰ, 23 ਅਕਤੂਬਰ ਪੰਜਾਬ ਸਰਕਾਰ ਵੱਲੋਂ ਕੌਮੀ ਸਾਂਝੀ ਵਿਰਾਸਤ ਦੀ ਭਾਵਨਾ ਤਹਿਤ ਓਡੀਸ਼ਾ ਨਾਲ ਰਾਬਤਾ ਕਾਇਮ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨਾਲ ਮੁਲਾਕਾਤ ਕਰਨ ਲਈ ਭੁਵਨੇਸ਼ਵਰ ਦਾ ਵਿਸ਼ੇਸ਼ ਦੌਰਾ ਕੀਤਾ। ਇਸ ਉੱਚ-ਪੱਧਰੀ ਦੌਰੇ ਦਾ ਮੁੱਖ ਮੰਤਵ ਨੌਵੇਂ ਸਿੱਖ ਗੁਰੂ, 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿੱਚ ਕਰਵਾਏ ਜਾ ਰਹੇ ਮਹਾਨ ਸਮਾਗਮਾਂ ਲਈ ਮੁੱਖ ਮੰਤਰੀ ਮਾਝੀ ਨੂੰ ਰਸਮੀ ਤੌਰ 'ਤੇ ਸੱਦਾ ਦੇਣਾ ਸੀ। ਓਡੀਸ਼ਾ ਦੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਸੱਦਾ ਪੱਤਰ ਪੇਸ਼ ਕੀਤਾ ਅਤੇ ਯਾਦਗਾਰੀ ਪ੍ਰੋਗਰਾਮਾਂ ਦੇ ਪੈਮਾਨੇ ਅਤੇ ਮਹੱਤਤਾ ਬਾਰੇ ਸੰਖੇਪ ਜਾਣਕਾਰੀ ਦਿੱਤੀ। ਐਡਵੋਕੇਟ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਮਾਗਮ ਗੁਰੂ ਸਾਹਿਬ ਵੱਲੋਂ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੀ ਗਈ ਬੇਮਿਸਾ...

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

Breaking News
ਚੰਡੀਗੜ੍ਹ/ਨੰਦੇੜ, 23 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅੱਜ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਨੰਦੇੜ (ਮਹਾਰਾਸ਼ਟਰ) ਵਿਖੇ ਨਤਮਸਤਕ ਹੋਏ। ਇਸ ਉਪਰੰਤ ਉਨ੍ਹਾਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਇਸ ਦੌਰਾਨ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਨੇ ਹਰਜੋਤ ਸਿੰਘ ਬੈਂਸ ਨੂੰ ਦਸਤਾਰ ਸਜਾਈ ਅਤੇ ਸਿਰੋਪਾਓ ਭੇਟ ਕੀਤਾ। ਇਸ ਮੌਕੇ ਗੱਲਬਾਤ ਦੌਰਾਨ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪਾਵਨ ਅਸਥਾਨ 'ਤੇ ਨਤਮਸਤਕ ਹੋਣਾ ਉਨ੍ਹਾਂ ਲਈ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਤਖ਼ਤ ਸਾਹਿਬ 'ਤੇ ਹੋਈ ਆਪਣੀ ਦਸਤਾਰਬੰਦੀ ਨੂੰ ਯਾਦ ਕੀਤਾ। ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹ...