ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ
ਚੰਡੀਗੜ੍ਹ/ਹੁਸ਼ਿਆਰਪੁਰ, 23 ਅਕਤੂਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸਿ਼ਆਰਪੁਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹੁਸਿ਼ਆਰਪੁਰ ਦੇ ਪਿੰਡ ਬੈਂਚਾ ਦੇ ਵਸਨੀਕ ਕ੍ਰਿਸ਼ਨ ਗੋਪਾਲ ਨੂੰ ਉਸਦੇ ਪੁੱਤਰ ਕੇਸ਼ਵ ਸਮੇਤ ਹੁਸਿ਼ਆਰਪੁਰ ਵਿੱਚ ਜਿਊਲਰੀ ਸਟੋਰ `ਤੇ ਮਿੱਥਕੇ ਕਤਲ ਲਈ ਕੀਤੀ ਗੋਲੀਬਾਰੀ, ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ .32 ਕੈਲੀਬਰ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ, ਨੂੰ ਵੀ ਜ਼ਬਤ ਕੀਤਾ ਗਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ , ਹੁਸਿ਼ਆਰਪੁਰ ਦੇ ਗਣਪਤੀ ਜਿਉਲਰਜ਼ `ਤੇ 18 ਅਕਤੂਬਰ, 2025 ਨੂੰ ਮੋਟਰਸਾਈਕਲਾਂ `ਤੇ ਸਵਾ...