ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ
ਫਾਜ਼ਿਲਕਾ 21 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦ...








