ਪੰਜਾਬ ਸਰਕਾਰ ਪਾਣੀ ਨਾਲ ਪ੍ਰਭਾਵਿਤ ਲੋਕਾਂ ਦੇ ਹਰ ਨੁਕਸਾਨ ਦੀ ਕਰੇਗੀ ਭਰਪਾਈ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸੁਲਤਾਨਪੁਰ ਲੋਧੀ , 20 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਰਿਆਵਾਂ ਵਿੱਚ ਪਾਣੀ ਦੇ ਵਧੇ ਪੱਧਰ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਫਸਲਾਂ ਤੇ ਹੋਰ ਹੋਏ ਨੁਕਸਾਨ ਦੀ ਪੂਰੀ ਭਰਪਾਈ ਕਰੇਗੀ।
ਉਨ੍ਹਾਂ ਦੱਸਿਆ ਕਿ ਫਸਲਾਂ ਦੇ ਮੁਆਵਜ਼ੇ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲ ਵਿਖੇ ਵਿਸ਼ੇਸ਼ ਗਿਰਦਾਵਰੀ ਦੇ ਵੀ ਹੁਕਮ ਦੇ ਦਿੱਤੇ ਗਏ ਹਨ।
ਅੱਜ ਇੱਥੇ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿਚ ਬਿਆਸ ਦਰਿਆ ਵਿਖੇ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਅਲਰਟ ਹੈ ਅਤੇ ਡੈਮਾਂ ਵਿਚ ਪਾਣੀ ਦੀ ਸਥਿਤੀ ਅਤੇ ਦਰਿਆਵਾਂ ਦੀ ਸਥਿਤੀ ਉੱਪਰ 24 ਘੰਟੇ ਨਿਗਰਾਨੀ ਰੱਖੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਅੰਦਰ ਰਾਹਤ ਕਾਰ...








