Thursday, June 25Malwa News
Shadow

Author: News Editor

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵ...
ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕ...
ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

ਪੰਜਾਬ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਨਿੱਜੀ ਜਾਣਕਾਰੀ ਇਕੱਤਰ ਕਰਨ ਵਾਲੇ ਵਿਅਕਤੀਆਂ ਨੂੰ ਚੇਤਾਵਨੀ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ 'ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ 'ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਐਕਟ, 2023 (ਡੀ.ਪੀ.ਡੀ.ਪੀ. ਐਕਟ) ਤਹਿਤ ਸਹਿਮਤੀ ਤੋਂ ਬਿਨਾਂ ਨਿੱਜੀ ਜਾਣਕਾਰੀ ਇਕੱਤਰ ਕਰਨਾ ਜਾਂ ਵਰਤੋਂ ਕਰਨਾ ਸਜ਼ਾਯੋਗ ਅਪਰਾਧ ਹੈ। ਇਸ ਲਈ ਸਥਾਨਕ ਪੁਲਿਸ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਸਜ਼ਾਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਵੀ ਧਿਆਨ ਵਿੱਚ ਆਇਆ ਹੈ ਕਿ ਆਪਣੀ ਜਾਣਕਾਰੀ ਸਾਂਝੀ ਕਰਨ ਵਾਲੇ ਕਈ ਵਿਅਕਤੀਆਂ ਨੂੰ ਪੈਸਿਆਂ ਦੀ ਹੇਰਫੇਰ ਲਈ ਫ਼ੋਨ ਨੰਬਰਾਂ ਅਤੇ ਓ.ਟੀ.ਪੀ. ਦੀ ਦੁਰਵਰਤੋਂ ਵਰਗੇ ਮਾਮਲਿਆਂ ਸਮੇਤ ਘੁਟਾਲਿਆਂ ਅਤੇ ਬੈਂਕਿੰਗ ਧੋਖਾਧੜੀਆਂ ਦਾ ਸ਼ਿਕਾਰ ਬਣਾਇਆ ਗਿਆ ਹੈ।   ਇਸ ਲਈ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਪਣੀ ਨਿੱਜੀ ਜਾਣਕਾ...
1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1.55 ਲੱਖ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ-ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ 20 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਨਿਵਾਸੀ ਇੱਕ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਉਕਤ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਅਨੁਸਾਰ, ਗੁਰਜੀਤ ਸਿੰਘ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ। ਉਕਤ ਮੁਕੱਦਮੇ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਇਹ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਰਿਸ਼ਵਤ ਮੰਗੀ ਸੀ। ਇਸ ਤੋਂ ਬਾਅਦ, ਉਕਤ ਪੁਲਿਸ ਮੁਲਾਜ਼ਮ ਨੇ ਸ਼ਿਕਾਇਤਕਰਤਾ ਤੋਂ ਇਸ ਉਦੇਸ...
ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

Hot News
ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ  ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ ਬਟਾਲਾ ਅਤੇ ਪਠਾਨਕੋਟ ਦੇ ਸਨਤਕਾਰ ਸ਼ਾਮਿਲ ਸਨ, ਤੋਂ ਉਦਯੋਗਿਕ ਨੀਤੀ ਲਈ ਸੁਝਾਅ ਲੈਣ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਰਾਈਜਿੰਗ ਪੰਜਾਬ - ਸੁਝਾਅ ਤੋਂ ਹੱਲ ਤੱਕ ਦੀ ਸ਼ੁਰੂਆਤ ਕੀਤੀ। ਉਹਨਾਂ ਇਸ ਮੌਕੇ ਆਏ ਸਨਤਕਾਰਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਸਮਾਗਮ ਕੀਤੇ ਜਾਣਗੇ ਅਤੇ ਅੱਜ ਇਹ ਪਹਿਲਾ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਸਾਡਾ ਉਦੇਸ਼ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨਵੇਂ ਨਿਵੇਸ਼ ਲਈ ਮਾਹੌਲ ਬਣਾਉਣਾ ਅਤੇ ਸਰਕਾਰ-ਉਦਯੋਗ ਜਗਤ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਕਦਮੀ ਪੰਜਾਬ ‘ਚ ਨਵੇਂ...
ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 19 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ  ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਲਗਾਤਾਰ 171ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ  ਸੂਬੇ ਭਰ ਵਿੱਚ  151 ਨਸ਼ਾ ਤਸਕਰਾਂ ਦੀ ਗ੍ਰਿਫਤਾਰੀ ਤੋੰ ਬਾਅਦ 111  ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 171 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,542 ਹੋ ਗਈ ਹੈ।  ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 3122 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 28,990 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਹ ਅਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀ...
ਸਰਕਾਰ ਦੀ ਮਾਲਕੀ ਵਾਲੇ  ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

ਸਰਕਾਰ ਦੀ ਮਾਲਕੀ ਵਾਲੇ  ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ 'ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ  ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ 'ਪੰਜਾਬ ਮਾਰਟ' ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ I ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਕਮਿਸ਼ਨ ਦੀਆਂ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ, ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਭੋਜਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗੀ। ਸਹਿਕਾਰੀ ਖੇਤਰ ਦੀ ਮਜ਼ਬੂਤੀ ਰਾਹੀਂ ਰਾਜ ਵਿੱਚ ਪੇਂਡੂ ਰੁਜ਼ਗਾਰ ਦੇ ਵੱਧ ਤੋੰ ਵੱਧ ਮੌਕੇ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਵੀ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਪੇਂਡੂ ਵਿਕਾਸ, ਸਹਿਕਾਰਤਾ, ਰੁਜ਼ਗਾਰ ਉਤਪੱਤੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਤਾਲਮੇਲ ਅਹ...
ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ  ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ ਸੂਬਾ ਪ੍ਰਧਾਨ ਸ੍ਰੀ ਰੇਸ਼ਮ ਸਿੰਘ ਗਿੱਲ, ਸੂਬਾ ਜਨਰਲ ਸਕੱਤਰ ਸ੍ਰੀ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਜਸਪਾਲ ਸਿੰਘ ਬਾਜਵਾ ਅਤੇ ਹੋਰਾਂ ਨਾਲ ਹੋਈ ਇਸ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸਕੱਤਰ ਟਰਾਂਸਪੋਰਟ ਵਿਭਾਗ ਸ੍ਰੀ ਵਰੁਣ ਰੂਜ਼ਮ, ਮੈਨੇਜ਼ਿੰਗ ਡਾਇਰੈਕਟਰ ਪੀ.ਆਰ.ਟੀ.ਸੀ ਸ੍ਰੀ ਬੀ.ਐਸ. ਸ਼ੇਰਗਿੱਲ, ਡਾਇਰੈਕਟਰ ਸਟੇਟ ਟਰਾਂਸਪੋਰਟ ਸ੍ਰੀ ਰਾਜੀਵ ਕੁਮਾਰ ਗੁਪਤਾ, ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਟਰਾਂਸਪੋਰਟ ਮੰਤਰੀ ਨੇ ਯੂਨੀਅਨਾਂ ਮੈਂਬਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਭਾਗ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜ...
ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 19 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਦੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਉੱਚ-ਪੱਧਰੀ ਵੀਡੀਓ ਕਾਨਫਰੰਸਿੰਗ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਸਣੇ ਡਰੇਨੇਜ ਵਿਭਾਗ ਦੇ ਸਾਰੇ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਅਤੇ ਸੁਪਰਡੈਂਟ ਇੰਜੀਨੀਅਰ (ਐਸ.ਈ.) ਸ਼ਾਮਲ ਹੋਏ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨਾਲ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਵੀ ਹਾਜ਼ਰ ਸਨ। ਵਿਸਥਾਰਤ ਸਮੀਖਿਆ ਮੀਟਿੰਗ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਾਰੇ ਦਰਿਆਵਾਂ ਦੇ ਕੰਢਿਆਂ 'ਤੇ ਦਿਨ-ਰਾਤ ਨਿਰੰਤਰ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਉੱਪਰਲੇ ਖੇਤਰਾਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ, ਇਸ ਲਈ ਹੜ੍ਹਾਂ ਦੀ ਸਥਿਤੀ ਬਾਰੇ ਚੌਕਸੀ ...
ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

ਬੀ.ਕੇ.ਆਈ. ਟੈਰਰ ਮਾਡਿਊਲ ਦੇ ਦੋ ਹੋਰ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ

Breaking News
ਚੰਡੀਗੜ੍ਹ, 19 ਅਗਸਤ: ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਕੁਝ ਦਿਨ ਬਾਅਦ, ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਇਸੇ ਮਾਡਿਊਲ ਦੇ ਦੋ ਹੋਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡਗ੍ਰਨੇਡ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਵਜੀਤ ਅਤੇ ਜੈਕਸਨ ਵਜੋਂ ਹੋਈ ਹੈ, ਦੋਵੇਂ ਨਕੋਦਰ ਦੇ ਸ਼ੰਕਰ ਦੇ ਰਹਿਣ ਵਾਲੇ ਹਨ। ਜਾਣਕਾਰੀ ਅਨੁਸਾਰ, ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਬੀ.ਕੇ.ਆਈ. ਮਾਡਿਊਲ ਦੇ ਪੰਜ ਕਾਰਕੰੁਨਾਂ, ਜਿਨ੍ਹਾਂ ਵਿੱਚ ਰਿਤਿਕ ਨਰੋਲੀਆ ਅਤੇ ਸੋਨੂੰ ਕੁਮਾਰ ਉਰਫ਼ ਕਾਲੀ ਸ਼ਾਮਲ ਹਨ ਸਮੇਤ ਤਿੰਨ ਜੁਵਿਨਾਈਲ (ਨਾਬਾਲਗ) ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ 86ਪੀ ਹੈਂਡ-ਗ੍ਰਨੇਡ ਅਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਗਲੇਰੇ- ਪਿਛਲੇਰੇ ਸਬੰਧਾਂ ’ਤੇ...