Sunday, August 16Malwa News
Shadow

Author: News Editor

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਜੀ ਦੀ ਤੁਰੰਤ ਕੋਸ਼ਿਸ਼ਾਂ ਨਾਲ ਕੈਨੇਡਾ ਹਾਦਸੇ ਵਿੱਚ ਮਾਰੇ ਗਏ ਪੁੱਤਰ ਦੀ ਦੇਹ ਪਰਿਵਾਰ ਨੂੰ ਦੇਸ਼ ਵਾਪਿਸ ਲਿਆਉਣ ਵਿੱਚ ਸਫਲਤਾ ਮਿਲੀ

Breaking News
ਚੰਡੀਗੜ੍ਹ, 14 ਅਕਤੂਬਰ 2025- ਲੁਧਿਆਣਾ ਦੇ ਇਕ ਦੁਖੀ ਪਰਿਵਾਰ ਲਈ ਪੰਜਾਬ ਸਰਕਾਰ ਦੇ NRI ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਸਮੇਂ ਸਿਰ ਕੀਤੀ ਗਈ ਕਾਰਵਾਈ ਵੱਡਾ ਸਹਾਰਾ ਸਾਬਤ ਹੋਈ। ਕੈਨੇਡਾ ਵਿੱਚ ਹੋਏ ਸੜਕ ਹਾਦਸੇ ‘ਚ ਮਾਰੇ ਗਏ 27 ਸਾਲਾ ਹਰਨੂਰ ਸਿੰਘ ਦੀ ਦੇਹ ਨੂੰ ਸਮੇਂ ਸਿਰ ਲੁਧਿਆਣਾ ਲਿਆਉਣ ਨਾਲ ਪਰਿਵਾਰ ਨੂੰ ਆਪਣੇ ਪੁੱਤਰ ਨੂੰ ਅਖੀਰਲਾ ਵਿਦਾ ਦੇਣ ਦਾ ਮੌਕਾ ਮਿਲਿਆ। ਹਰਨੂਰ ਸਿੰਘ, ਪ੍ਰਸਿੱਧ ਉਦਯੋਗਪਤੀ ਸ. ਗੁਰਚਰਨ ਸਿੰਘ ਦੇ ਪੁੱਤਰ ਸਨ। 6 ਅਕਤੂਬਰ ਨੂੰ ਓਰੋ-ਮੇਡੋਂਟੇ (ਓਨਟਾਰੀਓ) ਵਿੱਚ ਮੋਟਰਸਾਈਕਲ ‘ਤੇ ਜਾ ਰਹੇ ਸਨ ਜਦੋਂ ਨਸ਼ੇ ਵਿੱਚ ਡਰਾਈਵ ਕਰ ਰਿਹਾ ਟਰੱਕ ਟਕਰਾ ਗਿਆ। ਇਸ ਅਚਾਨਕ ਘਟਨਾ ਨਾਲ ਪਰਿਵਾਰ ਗਹਿਰੇ ਸੋਕ ਵਿੱਚ ਡੁੱਬ ਗਿਆ ਅਤੇ ਵਿਦੇਸ਼ ਤੋਂ ਦੇਹ ਲਿਆਉਣ ਦੀ ਪ੍ਰਕਿਰਿਆ ਵਿੱਚ ਕਈ ਰੁਕਾਵਟਾਂ ਆ ਗਈਆਂ, ਜੋ ਆਮ ਤੌਰ ‘ਤੇ ਕਈ ਦਿਨ ਲੈਂਦੀ ਹੈ। ਪਰਿਵਾਰ ਵੱਲੋਂ 8 ਅਕਤੂਬਰ ਦੀ ਰਾਤ ਨੂੰ ਵਰਲਡ MSME ਫੋਰਮ ਦੇ ਪ੍ਰਧਾਨ ਬਦਿਸ਼ ਜਿੰਦਲ ਰਾਹੀਂ ਮੰਤਰੀ ਸੰਜੀਵ ਅਰੋੜਾ ਨਾਲ ਸੰਪਰਕ ਕੀਤਾ ਗਿਆ। ਨਾਲ ਹੀ CICU ਦੇ ਪ੍ਰਧਾਨ ਉਪਕਾਰ ਸਿੰਘ ਅਹੁਜਾ ਨੇ ਵੀ ਪਰਿਵਾਰ...

ਪੰਜਾਬ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦੀ ਕੀਤੀ ਜਾਵੇਗੀ ਸਫ਼ਾਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ/ਦਿੜ੍ਹਬਾ, 14 ਅਕਤੂਬਰ- ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਹੜ੍ਹਾਂ ਤੋਂ ਸੂਬੇ ਦੀ ਸਥਾਈ ਸੁਰੱਖਿਆ ਲਈ ਬਹੁਤ ਗੰਭੀਰ ਹੈ। ਇਸ ਉਦੇਸ਼ ਲਈ ਰਾਵੀ ਅਤੇ ਸਤਲੁਜ ਦਰਿਆਵਾਂ ਦੇ ਪੰਜਾਬ ਵਿਚਲੇ ਹਿੱਸਿਆਂ ਨੂੰ ਸਾਫ਼ ਕਰਨ, ਡੂੰਘਾ ਕਰਨ ਅਤੇ ਚੌੜਾ ਕਰਨ ਦੀਆਂ ਯੋਜਨਾ ਹੈ,  ਜਦੋਂ ਕਿ ਰਾਮਸਰ ਸਾਈਟ ਵਜੋਂ ਮਨੋਨੀਤ ਬਿਆਸ ਦਰਿਆ ਨੂੰ ਸਾਫ਼ ਕਰਨ ਲਈ ਕੇਂਦਰ ਸਰਕਾਰ ਤੋਂ ਇਜਾਜ਼ਤ ਮੰਗੀ ਗਈ ਹੈ। ਦਿੜ੍ਹਬਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ. ਚੀਮਾ ਨੇ ਸਾਲ 2023 ਅਤੇ 2025 ਵਿੱਚ ਹੜ੍ਹਾਂ ਕਾਰਨ ਪੰਜਾਬ ਨੂੰ ਹੋਏ ਵੱਡੇ ਨੁਕਸਾਨ ਨੂੰ ਉਜਾਗਰ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲੰਬੇ ਸਮੇਂ ਲਈ ਹੜ੍ਹਾਂ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦਰਿਆਵਾਂ ਨੂੰ ਸਾਫ਼ ਕਰਨ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਬਿਆਸ ਦਰਿਆ ਦੀਆਂ 28 ਥਾਵਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਤੁਰੰਤ ਸਫ਼ਾਈ ਦੀ ਲੋੜ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਪਹਿਲਕਦਮੀ ਲਈ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਅਪ...

ਡਾ. ਰਵਜੋਤ ਸਿੰਘ ਵੱਲੋਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿੱਚ ਮੈਸਰਜ਼ ਐਲ ਐਂਡ ਟੀ ਦੁਆਰਾ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

Breaking News
ਚੰਡੀਗੜ੍ਹ, 14 ਅਕਤੂਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ ਦੇ ਯੋਜਨਾਬੱਧ ਅਤੇ ਜਲਦ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਪਟਿਆਲਾ ਲਈ ਜ਼ੋਨ-ਵਾਰ ਲਾਗੂਕਰਨ ਯੋਜਨਾ ਬਣਾਉਣ ਲਈ ਕਿਹਾ ਅਤੇ ਅੰਮ੍ਰਿਤਸਰ ਤੇ ਜਲੰਧਰ ਵਿੱਚ ਕਾਮਿਆਂ ਦੀ ਗਿਣਤੀ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਕਾਰਜ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾ ਸਕੇ। ਡਾ. ਰਵਜੋਤ ਸਿੰਘ ਨੇ ਮੈਸਰਜ਼ ਐਲ ਐਂਡ ਟੀ ਨੂੰ ਹਦਾਇਤ ਕੀਤੀ ਕਿ ਉਹ ਪਛਾਣ ਕੀਤੇ ਗਏ ਸਾਰੇ ਜ਼ੋਨਾਂ ਵਿੱਚ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਸੜਕਾਂ ਦੀ ਮੁਰੰਮਤ ਲਈ ਸਮਰਪਿਤ ਟੀਮਾਂ ਤਾਇਨਾਤ ਕਰਨ। ਉਨ੍ਹਾਂ ਕੰਪਨੀ ਨੂੰ ਇਹ ਵੀ ਕਿਹਾ ਕਿ ਉਹ ਲਾਗੂਕਰਨ ਪੜਾਅ ਦੌਰਾਨ ਯਾਤਰੀਆਂ ਨੂੰ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਮਜ਼ਬੂਤ ਟ੍ਰੈਫਿਕ ਪ...

ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਵਲੋਂ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ

Hot News
ਚੰਡੀਗੜ੍ਹ, 13 ਅਕਤੂਬਰ:- ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ., ਡਾਕਟਰ ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੇ ਅੱਜ ਮਰਹੂਮ ਆਈ.ਪੀ.ਐਸ.ਅਧਿਕਾਰੀ ਵਾਈ.ਪੂਰਨ ਕੁਮਾਰ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁਖ ਸਾਂਝਾ ਕੀਤਾ ਗਿਆ।  ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਇਸ ਮੌਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖ ਦੀ ਗੱਲ ਹੈ ਕਿ ਇਕ ਕਾਬਲ ਅਫ਼ਸਰ ਨੂੰ ਜਾਤੀ ਵਿਤਕਰੇ ਦਾ ਸ਼ਿਕਾਰ ਬਣਾਇਆ ਗਿਆ ਜ਼ੋ ਕਿ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ।ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਵਾਈ ਪੂਰਨ ਕੁਮਾਰ ਦੀ ਮੌਤ ਤੋਂ ਬਾਅਦ ਜ਼ੋ ਕੁਝ ਉਨ੍ਹਾਂ ਦੇ ਪਰਿਵਾਰ ਨੂੰ ਸਹਿਣ ਕਰਨਾ ਪੈ ਰਿਹਾ ਹੈ ਉਸ ਨੂੰ ਦੇਖ ਇਹ ਦੁਖ ਹੋਰ ਵਧ ਜਾਂਦਾ ਹੈ।ਉਨ੍ਹਾਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਮਾਮਲੇ ਵਿਚ ਕਾਰਵਾਈ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ ਤਾਂ ਜ਼ੋ ਪੀੜਤ ਪਰਿਵਾਰ ਨੂੰ ਇਨਸਾਫ਼ ਦੀ ਆਸ ਬੱਝ ਸਕੇ।...

ਦੀਵਾਲੀ ਤੋਂ ਪਹਿਲਾਂ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਦੋ ਏ.ਕੇ.-47 ਰਾਈਫਲਾਂ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਰੱਖਿਅਤ ਅਤੇ ਸ਼ਾਂਤੀਪੂਰਨ ਤਿਉਹਾਰਾਂ ਦੇ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਆਪ੍ਰੇਸ਼ਨਾਂ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਨੇ ਸੀਮਾ ਸੁਰੱਖਿਆ ਬਲ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਤਰਨਤਾਰਨ ਦੇ ਖੇਮਕਰਨ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਤੋਂ ਦੋ ਏ.ਕੇ.-47 ਰਾਈਫਲਾਂ ਸਮੇਤ ਤਿੰਨ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਦੀ ਖੇਪ ਵਿੱਚ ਮੈਗਜ਼ੀਨ ਸਮੇਤ ਇੱਕ ਪੀ.ਐਕਸ. 5 ਸਟੌਰਮ ਪਿਸਤੌਲ ਅਤੇ ਏ.ਕੇ. 47 ਦਾ ਮੈਗਜ਼ੀਨ ਅਤੇ ਗੋਲੀ-ਸਿੱਕਾ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰ ਪਾਕਿਸਤਾਨ ਤੋਂ ਆਏ ਹਨ। ਉਨ੍ਹਾਂ ਕਿਹਾ ਕਿ ਸਮੱਗਲਰਾਂ ਦੀ ਪਛਾਣ ਕਰਨ, ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ...

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਵਿਸ਼ਾਲ ਯਾਤਰਾ ਦਾ ਸੰਗਰੂਰ ਵਿਖੇ ਹੋਵੇਗਾ ਭਰਵਾਂ ਸਵਾਗਤ

Local
ਸੰਗਰੂਰ,13 ਅਕਤੂਬਰ :- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਅਤੇ ਕੱਢੀਆਂ ਜਾਣ ਵਾਲੀਆਂ ਯਾਤਰਾਵਾਂ ਬਾਬਤ ਅਗੇਤੇ ਪ੍ਰਬੰਧਾਂ ਸਬੰਧੀ ਇਕ ਸਮੀਖਿਆ ਮੀਟਿੰਗ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ ਦੀ ਅਗਵਾਈ ਵਿੱਚ ਕੀਤੀ ਗਈ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਅਤੇ ਇਹਨਾਂ ਸਮਾਗਮਾਂ ਸਬੰਧੀ ਲੋਗੋ ਵੀ ਜਾਰੀ ਕੀਤਾ ਗਿਆ। ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸਲਾਹਕਾਰ, ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਟਿੰਗ ਬੋਰਡ ਸ਼੍ਰੀ ਦੀਪਕ ਬਾਲੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਪੁਰਵ, ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ ਅਤੇ ਇਸੇ ਤਹਿਤ ਵੱਖ-ਵੱਖ ਸਥਾਨਾਂ ਤੋ...

ਵਿਸ਼ਵ ਮਾਨਕ ਦਿਵਸ ਮੌਕੇ ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਮਾਨਕ ਐਕਸਪੋ  ਦਾ ਆਯੋਜਨ

Local
ਹੁਸ਼ਿਆਰਪੁਰ, 13 ਅਕਤੂਬਰ :-        ਵਿਸ਼ਵ ਮਾਨਕ ਦਿਵਸ-2025 ਦੇ ਸਮਾਰੋਹਾਂ ਦੇ ਹਿੱਸੇ ਵਜੋਂ, ਬਿਊਰੋ ਆਫ ਇੰਡੀਅਨ ਸਟੈਂਡਰਡਜ਼ (ਬੀ.ਆਈ.ਐਸ) ਚੰਡੀਗੜ੍ਹ ਸ਼ਾਖਾ ਦਫ਼ਤਰ ਵੱਲੋਂ ਅੱਜ ਪੰਡਿਤ ਜਗਤ ਰਾਮ ਸਰਕਾਰੀ ਪੋਲੀਟੈਕਨਿਕ ਕਾਲਜ, ਹੁਸ਼ਿਆਰਪੁਰ ਵਿਖੇ ਮਾਨਕ ਐਕਸਪੋ (ਕਾਰਨੀਵਲ) ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ 17 ਸਕੂਲਾਂ ਦੇ 600 ਵਿਦਿਆਰਥੀਆਂ ਅਤੇ 30 ਅਧਿਆਪਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ। ਸਹਾਇਕ ਕਮਿਸ਼ਨਰ ਪਰਮਪ੍ਰੀਤ ਸਿੰਘ ਨੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ   ਨਿਰਦੇਸ਼ਕ ਅਤੇ ਮੁਖੀ, ਬੀ.ਆਈ.ਐਸ. ਚੰਡੀਗੜ੍ਹ ਸ਼ਾਖਾ ਵਿਸ਼ਾਲ ਤੋਮਰ ਵੱਲੋਂ ਸਵਾਗਤੀ ਭਾਸ਼ਣ ਨਾਲ ਹੋਈ। ਮੰਚ ਦੀ ਕਾਰਵਾਈ ਉਪ ਨਿਰਦੇਸ਼ਕ ਕੁਸ਼ਾਗਰ ਜਿੰਦਲ ਨੇ ਕੀਤਾ ਅਤੇ ਹਰਸ਼ ਸੋਂਕਰ ਨੇ ਵਿਸ਼ਵ ਮਾਨਕ ਦਿਵਸ ਦੀ ਮਹੱਤਤਾ ਅਤੇ ਬੀ.ਆਈ.ਐਸ ਦੀਆਂ ਵੱਖ-ਵੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਕੁੱਲ 10 ਉਦਯੋਗਾਂ, ਜਿਵੇਂ ਕਿ ਹਾਕਿੰਸ, ਊਸ਼ਾ ਮਾਰਟਿਨ, ਸਰਸਵਤੀ ਪਲਾਈਵੁੱਡ, ਕੇ.ਟੀ.ਐਮ. ਪਲਾਈਵੁੱਡ ਅਤੇ ਸੈਨੇਟਰੀ ਨੈਪਕਿਨ ਨਿਰਮਾਤਾ ਨੇ ਆਪਣੇ ਉਤਪ...

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਹਲਕੇ ‘ਚ ਕਰੀਬ 12 ਕਰੋੜ ਰੁਪਏ ਨਾਲ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ

Local
ਭਵਾਨੀਗੜ੍ਹ/ਸੰਗਰੂਰ, 13 ਅਕਤੂਬਰ:- ਸੰਗਰੂਰ ਹਲਕੇ ਦੇ ਐਮ.ਐਲ.ਏ. ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਕਰੀਬ 12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਹਲਕੇ ਦੀਆਂ 39 ਕਿਲੋਮੀਟਰ ਸੜਕਾਂ ਦੇ ਕੰਮ ਦੀ ਸ਼ੁਰੂਆਤ ਪਿੰਡ ਘਾਬਦਾਂ ਅਤੇ ਬਾਲਦ ਕਲਾਂ ਵਿਖੇ ਕਰਵਾਈ ਗਈ। ਇਸ ਮੌਕੇ ਉਨ੍ਹਾਂ 6.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 21.41 ਕਿਲੋਮੀਟਰ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਦੱਸਿਆ ਕਿ ਇਸ ਵਿੱਚ ਫੰਮਣਵਾਲ ਤੋਂ ਬੀਂਬੜੀ, ਫਿਰਨੀ ਨਰੈਣਗੜ੍ਹ, ਭਵਾਨੀਗੜ੍ਹ ਭੱਟੀਵਾਲ ਰੋਡ ਤੋਂ ਭੜੋਂ ਵਾਇਆ ਬਲਿਆਲ, ਬਾਲਦ ਖ਼ੁਰਦ, ਬਾਲਦ ਕਲਾਂ, ਤੁਰੀ, ਮਾਝੀ, ਮਾਝਾ, ਬੀਂਬੜ, ਬੀਂਬੜੀ, ਡੇਹਲੇਵਾਲ, ਘਰਾਚੋਂ ਕੁਟੀ ਸਾਹਿਬ ਵਾਲੇ ਪਹੇ ਤੋਂ ਨਾਗਰਾ ਰੋਡ ਦਾ ਕੰਮ ਸ਼ਾਮਲ ਹੈ। ਇਸੇ ਤਰ੍ਹਾਂ 5.29 ਕਰੋੜ ਰੁਪਏ ਨਾਲ 17.49 ਕਿਲੋਮੀਟਰ ਬਣਨ ਵਾਲੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਉਨ੍ਹਾਂ ਦੱਸਿਆ ਇਸ ਨਾਲ ਸੰਗਰੂਰ ਪਟਿਆਲਾ ਰੋਡ ਤੋਂ ਘਾਬਦਾ, ਜਲਾਨ ਤੋਂ ਭਲਵਾਨ, ਭਿੰਡਰਾਂ ਤੋਂ ਭਲਵਾਨ ਵਾਇਆ ਲੱਡੀ, ਹਰੀਪੁਰਾ ਬਸਤੀ ਤੋਂ ਗੁਰਦਾਸਪੁਰਾ, ਚੰਗਾਲ ਗੁਰਦੁਆਰਾ ਰੋਡ ਦਾ ਕੰਮ ਸ਼ੁਰੂ ਕੀਤਾ ਗਿ...

ਐਮ.ਐੱਲ.ਏ. ਜਗਦੀਪ ਸਿੰਘ ਕਾਕਾ ਬਰਾੜ ਨੇ 2 ਕਰੋੜ ਦੀ ਲਾਗਤ ਨਾਲ ਵੱਖ-ਵੱਖ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦੇ ਰੱਖੇ ਨੀਂਹ ਪੱਥਰ

Local
ਸ੍ਰੀ ਮੁਕਤਸਰ ਸਾਹਿਬ, 13 ਅਕਤੂਬਰ- ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ ਨੇ ਹਲਕੇ ਦੇ ਪਿੰਡ ਜੱਸੇਆਣਾ, ਮਾਂਗਟਕੇਰ ਅਤੇ ਸ਼ਿਵਪੁਰ ਕੁਕਰੀਆਂ ਵਿੱਚ ਮੰਡੀ ਬੋਰਡ ਅਧੀਨ ਪੈਂਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਲਈ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ।           ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਪਿੰਡ ਜੱਸੇਆਣਾ ਵਿਖੇ ਪਿੰਡ ਜੱਸੇਆਣਾ ਤੋਂ ਲੰਬੀ ਢਾਬ ਅਤੇ ਫਿਰਨੀ ਪਿੰਡ ਜੱਸੇਆਣਾ, ਪਿੰਡ ਮਾਂਗਟਕੇਰ ਵਿਖੇ ਗੁਲਾਬੇਵਾਲਾ ਤੋਂ ਮਾਂਗਟਕੇਰ, ਮਾਂਗਟਕੇਰ ਤੋਂ ਨੂਰਪੁਰ ਕ੍ਰਿਪਾਲਕੇ, ਨੂਰਪੁਰ ਕ੍ਰਿਪਾਲਕੇ ਤੋਂ ਕਾਨਿਆਂਵਾਲੀ, ਕਾਨਿਆਂਵਾਲੀ ਤੋਂ ਜਗਤ ਸਿੰਘ ਵਾਲਾ ਅਤੇ ਫਿਰਨੀ ਪਿੰਡ ਮਾਂਗਟਕੇਰ ਅਤੇ ਪਿੰਡ ਸ਼ਿਵਪੁਰ ਕੁਕਰੀਆਂ ਵਿਖੇ ਫਿਰਨੀ ਪਿੰਡ ਸ਼ਿਵਪੁਰ ਕੁਕਰੀਆਂ ਅਧੀਨ ਪੈਂਦੀਆਂ ਸੜਕਾਂ ਦੀ ਉਸਾਰੀ ਕੀਤੀ ਜਾਣੀ ਹੈ ਅਤੇ ਇਨ੍ਹਾਂ ਸਾਰੇ ਪ੍ਰੋਜੈਕਟਾਂ ’ਤੇ 2 ਕਰੋੜ ਰੁਪਏ ਖਰਚ ਕੀਤੇ ਜ...

केन्या के नारोक काउंटी के गवर्नर से हरियाणा के कृषि मंत्री की मुलाकात

Haryana, Hindi
चंडीगढ़, 13 अक्तूबर — हरियाणा के कृषि एवं किसान कल्याण मंत्री श्री श्याम सिंह राणा ने आज केन्या के नारोक काउंटी के गवर्नर श्री पैट्रिक ओले नटुटू  से मुलाकात कर भारत-केन्या कृषि सहयोग को नई गति देने पर चर्चा की। बैठक में दोनों नेताओं ने कृषि भूमि विकास, सिंचाई प्रणाली के आधुनिकीकरण, पशुपालन क्षेत्र में नवाचार, तथा कृषि अनुसंधान और तकनीकी साझेदारी को बढ़ाने के विभिन्न पहलुओं पर विस्तार से विचार-विमर्श किया।  श्री राणा ने बैठक के दौरान हरियाणा में चल रही फसल विविधीकरण नीति, सूक्ष्म सिंचाई प्रणाली और ड्रोन आधारित कृषि तकनीकों से हुए सकारात्मक परिणामों की जानकारी साझा की। उन्होंने कहा कि “हरियाणा ने आधुनिक तकनीक अपनाकर कृषि उत्पादन और किसानों की आय में उल्लेखनीय सुधार किया है। इन अनुभवों से केन्या भी लाभान्वित हो सकता है।” उन्होंने हरिय...