
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025’ ਦਾ ਖਰੜਾ ਕੀਤਾ ਜਾ ਰਿਹਾ ਹੈ ਤਿਆਰ
ਚੰਡੀਗੜ੍ਹ, 21 ਅਗਸਤ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਪੰਜਾਬ ਵੱਲੋਂ 'ਦਿ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਐਕਟ, 2025' ਦਾ ਖਰੜਾ ਤਿਆਰ ਕੀਤਾ ਜਾ ਰਿਹਾ ਹੈ ਜਿਸਦਾ ਉਦੇਸ਼ ਹਰਿਆਲੀ ਨੂੰ ਬਰਕਰਾਰ ਰੱਖਣਾ, ਵਾਤਾਵਰਣ ਸੰਤੁਲਨ ਨੂੰ ਯਕੀਨੀ ਬਣਾਉਣਾ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਮਿੱਟੀ ਦੀ ਸੰਭਾਲ ਕਰਨਾ ਹੈ।
ਇਸ ਐਕਟ ਦਾ ਵਿਸਥਾਰ ਪੰਜਾਬ ਦੇ ਸਾਰੇ ਸ਼ਹਿਰੀ ਖੇਤਰਾਂ ਤੱਕ ਕੀਤਾ ਜਾ ਸਕੇਗਾ। ਐਕਟ ਮੁਤਾਬਿਕ, ਨਗਰ ਕੌਂਸਲ, ਨਗਰ ਨਿਗਮ, ਨੋਟੀਫਾਈਡ ਏਰੀਆ ਕਮੇਟੀ, ਟਾਊਨ ਏਰੀਆ ਕਮੇਟੀ ਜਾਂ ਕਿਸੇ ਵੀ ਸ਼ਹਿਰੀ ਵਿਕਾਸ ਅਥਾਰਟੀ/ਸਰਕਾਰੀ ਸੰਸਥਾ ਦੀਆਂ ਸੀਮਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਇਸ ਵਿੱਚ ਇੱਕ ਟ੍ਰੀ ਅਫਸਰ ਦੀ ਵਿਵਸਥਾ ਵੀ ਹੈ ਜੋ ਪੰਜਾਬ ਵਿੱਚ ਸ਼ਹਿਰੀ ਸਥਾਨਕ ਇਕਾਈਆਂ ਦਾ ਇੱਕ ਕਾਰਜਕਾਰੀ ਅਫਸਰ ਜਾਂ ਸੂਬਾ ਸਰਕਾਰ ਵੱਲੋਂ ਨੋਟੀਫਾਈ ਕੋਈ ਹੋਰ ਅਧਿਕਾਰੀ ਹੋਵੇਗਾ।
ਐਕਟ ਦੀ ਧਾਰਾ 4 ਅਨੁਸਾਰ, ਕੋਈ ਵੀ ਵਿਅਕਤੀ ਸ਼ਹਿਰੀ ਖੇਤਰਾਂ ਵਿੱਚ ਖੜ੍ਹਾ ਕੋਈ ਵੀ ਰੁੱਖ ਨਹੀਂ ਕੱਟੇਗਾ ਅਤੇ ਕਿਸੇ ਵੀ ਸ਼ਹਿਰੀ ਖੇਤਰ ਵਿੱਚ ਮਨੁੱਖੀ ਦਖਲਅੰਦਾਜ਼ੀ ਤੋ...