Sunday, August 16Malwa News
Shadow

Author: News Editor

ਕੇਂਦਰੀ ਟੀਮਾਂ ਬਾਰਸ਼ਾਂ ਦੇ ਅਨਾਜ ਦੇ ਦਾਣੇ ‘ਤੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਨਗੀਆਂ: ਖੁਰਾਕ ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ/ਖਰੜ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਅਕਤੂਬਰ:- ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੱਥੇ ਕਿਹਾ ਕਿ ਕੇਂਦਰੀ ਟੀਮਾਂ ਜਲਦੀ ਹੀ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕਰਕੇ ਹਾਲ ਹੀ ਵਿੱਚ ਹੋਈਆਂ ਬਾਰਸ਼ਾਂ ਦੇ ਝੋਨੇ ਦੇ ਅਨਾਜ 'ਤੇ ਪ੍ਰਭਾਵ ਦਾ ਮੁਲਾਂਕਣ ਕਰਨਗੀਆਂ। ਸੋਮਵਾਰ ਨੂੰ ਖਰੜ ਅਨਾਜ ਮੰਡੀ ਦੇ ਆਪਣੇ ਦੌਰੇ ਦੌਰਾਨ, ਖੁਰਾਕ ਤੇ ਸਪਲਾਈ ਮੰਤਰੀ ਨੇ ਚੱਲ ਰਹੇ ਖਰੀਦ ਕਾਰਜਾਂ 'ਤੇ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਚੁਣੌਤੀਪੂਰਨ ਮੌਸਮ ਦੇ ਬਾਵਜੂਦ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਵਾਲੇ ਕਿਸਾਨਾਂ, ਏਜੰਸੀਆਂ ਅਤੇ ਅਧਿਕਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤੱਕ 18 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 17 ਲੱਖ ਮੀਟ੍ਰਿਕ ਟਨ ਪਹਿਲਾਂ ਹੀ ਖਰੀਦ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 3,215 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਕੋਲ ਪਹਿਲਾ...

ਅਸ਼ੀਰਵਾਦ ਸਕੀਮ ਅਧੀਨ 5751 ਧੀਆਂ ਨੂੰ ਮਿਲੀ 29.33 ਕਰੋੜ ਦੀ ਵਿਆਹ ਸਹਾਇਤਾ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 13 ਅਕਤੂਬਰ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ 5751 ਲਾਭਪਾਤਰੀਆਂ ਨੂੰ ਕੁੱਲ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜ਼ਿਲ੍ਹਾ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜਪੁਰ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਲੇਰਕੋਟਲਾ ਦੇ ਕੁੱਲ 5751 ਲਾਭਪਾਤਰੀਆਂ ਦੀਆਂ ਦਰਖਾਸਤਾਂ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ ਸਾਰਿਆਂ ਲਾਭਪਾਤਰੀਆਂ ਨੂੰ ਕਵਰ ਕਰਨ ਲਈ 29.33 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਰਕਮ ਨਾਲ ਜ਼ਿਲ੍ਹਾ ਬਰਨਾਲਾ ਦੇ 58, ਬਠਿੰਡਾ ਦੇ 633, ...

कई प्रदेशों के शिल्पकार भरेंगे अंतर्राष्ट्रीय गीता महोत्सव में अपनी हस्तशिल्प कला का अनोखा रंग

Haryana, Hindi
चंडीगढ़, 12 अक्टूबर - अंतरराष्ट्रीय गीता महोत्सव में इस बार कई प्रदेशों के शिल्पकार अपनी हस्त शिल्पकला के अनोखे रंग से महोत्सव की फिज़ा को निखारेंगे। महोत्सव में विभिन्न देशों की लोक सांस्कृतिक कला भी देखने को मिलेगी जो कि प्रदेश एवं देश की लोक सांस्कृतिक कला को जीवित करने का कार्य करेगी। अहम पहलू यह है कि इस बार महोत्सव के मुख्य कार्यक्रमों का आयोजन 24 नवंबर से 1 दिसंबर तक किया जाएगा।  एक सरकारी प्रवक्ता ने बताया कि इस बार अंतरराष्ट्रीय गीता महोत्सव 21 दिन चलेगा और महोत्सव के मुख्य कार्यक्रम 8 दिन चलेंगे। विदेश मंत्रालय की पहल पर कुरुक्षेत्र में 15 नवंबर से 5 दिसंबर तक आयोजित होने वाले अंतरराष्ट्रीय गीता महोत्सव 2025 में 15 से ज्यादा देशों के 25 स्कॉलर भी पहुंंचेंगे। इस महोत्सव में विभिन...

पलवल वासियों को जल्द मिलेगी मेट्रो की सुविधा : केंद्रीय राज्यमंत्री कृष्णपाल गुर्जर

Haryana, Hindi
चंडीगढ़, 12 अक्तूबर— केंद्रीय सहकारिता राज्य मंत्री श्री कृष्णपाल गुर्जर ने कहा कि प्रधानमंत्री श्री नरेंद्र मोदी और मुख्यमंत्री श्री नायब सिंह सैनी के नेतृत्व में देश और हरियाणा प्रदेश अभूतपूर्व विकास के मार्ग पर अग्रसर हैं। उन्होंने कहा कि केंद्र और राज्य सरकार की हर नीति का लक्ष्य आमजन का उत्थान है और अंत्योदय व जनसेवा ही सरकार के विकास का मूल मंत्र है। केंद्रीय मंत्री रविवार को पलवल में नगर पालिका अधीन लगभग 12 करोड़ 21 लाख रुपए की लागत से विभिन्न विकास परियोजनाओं का उद्घाटन एवं शिलान्यास करने उपरांत बोल रहे थे। उन्होंने कहा कि इन विकास कार्यक्रम निर्माण से क्षेत्र के लोगों को बेहतर बुनियादी सुविधाएं  उपलब्ध होंगी। यह विकास कार्य जनभागीदारी और पारदर्शिता की मिसाल हैं। जनकल्याण के कार्य हैं सरकार की पहचान : कृष्णपाल गुर्जर केंद्रीय मंत्री ने कह...

ਤਰਨ ਤਾਰਨ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ 13 ਅਕਤੂਬਰ ਤੋਂ ਭਰੀਆਂ ਜਾ ਸਕਣਗੀਆਂ: ਸਿਬਿਨ ਸੀ

Hot News
ਚੰਡੀਗੜ੍ਹ, 12 ਅਕਤੂਬਰ:ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੀ 21-ਤਰਨ ਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਦਾ ਪ੍ਰੋਗਰਾਮ ਐਲਾਨ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 13 ਅਕਤੂਬਰ, 2025 ਨੂੰ ਗਜ਼ਟ ਨੋਟੀਫਿਕੇਸ਼ਨ ਜਾਰੀ ਹੋਣ ਨਾਲ ਸ਼ੁਰੂ ਹੋਵੇਗੀ ਅਤੇ 21 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ । ਉਨ੍ਹਾਂ ਅੱਗੇ ਦੱਸਿਆ ਕਿ 22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਜਦਕਿ 24 ਅਕਤੂਬਰ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ 11 ਨਵੰਬਰ ਨੂੰ ਪੈਣਗੀਆਂ ਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਸਮੁੱਚੀ ਚੋਣ ਪ੍ਰਕਿਰਿਆ 16 ਨਵੰਬਰ, 2025 ਤੱਕ ਮੁਕੰਮਲ ਕਰ ਲਈ ਜਾਵੇਗੀ। ਸਿਬਿਨ ਸੀ ਨੇ ਜਾਣਕਾਰੀ ਦਿੱਤੀ ਕਿ ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਕਤੂਬਰ ਤੋਂ 21 ਅਕਤੂਬਰ ਤੱਕ ਕਿਸੇ ਵੀ ਕੰਮਕਾਜੀ ਦਿਨ (ਜਨਤਕ ਛੁੱਟੀਆਂ ਨੂੰ ਛੱਡ...

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 12 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿ...

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

Hot News
ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ...

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

Hot News
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ ਇੱਕ ਆਨਲਾਈਨ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੇਸ਼ ਨਾਲ ਪਰਵਾਸੀ ਭਾਰਤੀਆਂ ਦੇ ਮਜ਼ਬੂਤ ਭਾਵਨਾਤਮਕ ਅਤੇ ਵਿਕਾਸ ਦੇ ਰਿਸ਼ਤੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਬਾਹਰਲੇ ਮੁਲਕਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਫਿਰ ਵੀ ਉਹ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਹਮੇਸ਼ਾ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇੱਥੋਂ ਤੱਕ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ...

ਪੰਜਾਬ ਸਰਕਾਰ ਦੇ ਸਖ਼ਤ ਕਦਮਾਂ ਕਾਰਨ ਲੁਧਿਆਣਾ ਵਿੱਚ ਪਾਣੀ ਦੂਸ਼ਿਤ ਹੋਣ ਦੀਆਂ ਸ਼ਿਕਾਇਤਾਂ ਵਿੱਚ 48 ਫ਼ੀਸਦ ਦੀ ਗਿਰਾਵਟ ਆਈ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 12 ਅਕਤੂਬਰ:- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰ...

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਬਰਨਾਲਾ, 12 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸ...