Sunday, August 16Malwa News
Shadow

Author: News Editor

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

Breaking News
ਚੰਡੀਗੜ੍ਹ, 10 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ  ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ "ਪੰਜਾਬ ਰਾਜ ਮਾਨਸਿਕ ਸਿਹਤ ਨੀਤੀ" ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ ਉਦੇਸ਼ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਅਤੇ ਸਾਰਿਆਂ ਲਈ ਮਿਆਰੀ ਮਾਨਸਿਕ ਸਿਹਤ ਦੇਖਭਾਲ ਤੱਕ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਮਾਨਸਿਕ ਸਿਹਤ ਦਿਵਸ 'ਤੇ  ਪੰਜਾਬ ਸਰਕਾਰ ਵੱਲੋਂ ਇਹ ਨੀਤੀ ਲਿਆਉਣ ਦਾ ਉਦੇਸ਼ ਹਰ ਇੱਕ ਲਈ ਮਾਨਸਿਕ ਤੰਦਰੁਸਤੀ ਦੇ ਅਧਿਕਾਰ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਪੰਜਾਬ ਦੇ ਹਰੇਕ ਵਿਅਕਤੀ ਦੀ ਸਰੀਰਕ, ਮਾਨਸਿਕ ਤੰਦਰੁਸਤੀ ਅਤੇ ਸਮਾਜਿਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਸਿਹਤ ਮੰਤਰੀ, ਜਿਨ੍ਹਾਂ ਦੇ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਵੀ ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਨਾਲ ਸਮੀਖਿਆ ਮੀਟਿੰਗ

Hot News
ਚੰਡੀਗੜ੍ਹ, 10 ਅਕਤੂਬਰ- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ- ਜ਼ਿਲ੍ਹਾ ਚੋਣ ਅਧਿਕਾਰੀ ਰਾਹੁਲ, ਐੱਸ.ਐੱਸ.ਪੀ ਡਾ. ਰਵਜੋਤ ਗਰੇਵਾਲ ਅਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਤਰਨ ਤਾਰਨ ਸੀਟ ਦਾ ਇਲਾਕਾ ਕੌਮਾਂਤਰੀ ਸਰਹੱਦੀ ਨਾਲ ਲੱਗਦੇ ਹੋਣ ਕਰਕੇ ਵਧੇਰੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵੋਟਾਂ ਤੋਂ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਹਰ ਗਤੀਵਿਧੀ ਉੱਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਜ਼ਾਬਤਾ ਸਖਤੀ ਨਾਲ ਲਾਗੂ ਕੀਤਾ ਜਾਵੇ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ।  ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਪੋਲਿੰਗ ਬੂਥਾਂ, ਕਾਊਂਟਿੰਗ ਹਾਲ ਅਤੇ ਸਟਰਾਂਗ ਰੂਮ ਵਿੱਚ ਢੁਕਵੇਂ ਪ੍ਰਬੰਧ ਤੇ ਸੁਰੱਖਿਆ ਯਕੀਨੀ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਆਵਾਜਾਈ ਸੁਚਾਰੂ ਬਣਾਉਣ ਲਈ ਸੜਕਾਂ ਅਪਗ੍ਰੇਡ ਕਰਨ ਦੇ ਹੁਕਮ

Hot News
ਚੰਡੀਗੜ੍ਹ, 9 ਅਕਤੂਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਨੂੰ ਤੁਰੰਤ ਅਪਗ੍ਰੇਡ ਕਰਨ ਅਤੇ ਨਵੰਬਰ ਦੇ ਅੱਧ ਤੱਕ ਇਹਨਾਂ ਸੜਕਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਸਮਾਗਮਾਂ ਵਿੱਚ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਨ੍ਹਾਂ ਇਤਿਹਾਸਕ  ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸ. ਬੈਂਸ ਨੇ ਰੋਪੜ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸੜਕੀ ਬੁਨਿਆਦੀ ਢਾਂਚੇ 'ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਸਬੰਧੀ ਸਖ਼ਤ ਹਦਾਇਤਾਂ ਦਿੱਤੀ...
ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

ਅਰਵਿੰਦ ਕੇਜਰਵਾਲ ਅਤੇ ਮੁੱਖ ਮੰਤਰੀ ਮਾਨ ਵੱਲੋਂ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ ਦੀ ਸ਼ੁਰੂਆਤ

Hot News
*ਚੰਡੀਗੜ੍ਹ, 9 ਅਕਤੂਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਜਵਾਨਾਂ ਦੀ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਬਾਰੇ ਨਵੇਂ ਕੋਰਸ (ਇੰਟਰਪ੍ਰੀਨਿਊਰਿਸ਼ਪ ਮਾਈਂਡਸੈੱਟ ਕੋਰਸ) ਦੀ ਸ਼ੁਰੂਆਤ ਕੀਤੀ ਤਾਂ ਕਿ ਪੰਜਾਬ ਨੂੰ ਨੌਕਰੀਆਂ ਮੰਗਣ ਦੀ ਬਜਾਏ ਨੌਕਰੀਆਂ ਦੇਣ ਵਾਲੀ ਧਰਤੀ ਬਣਾਇਆ ਜਾ ਸਕੇ। ਅੱਜ ਇੱਥੇ ਟੈਗੋਰ ਥੀਏਟਰ ਵਿਖੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 17 ਸਾਲਾਂ ਤੱਕ ਇਕ ਵਿਦਿਆਰਥੀ ਸਿੱਖਿਆ ਵਿੱਚ ਯੋਗਦਾਨ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਇਹ ਹੋਣਾ ਚਾਹੀਦਾ ਹੈ ਕਿ ਉਹ ਪਰਿਵਾਰ ਲਈ ਰੋਟੀ ਕਮਾ ਸਕੇ, ਉਹ ਦੇਸ਼ ਅਤੇ ਸਮਾਜ ਦਾ ਚੰਗਾ ਨਾਗਰਿਕ ਬਣੇ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਬਦਕਿਸਮਤੀ ਨਾਲ ਇਕ ਵਿਦਿਆਰਥੀ ਆਪਣੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਇਨ੍ਹਾਂ ਤਿੰਨਾਂ ਵਿੱਚ ਅਸਫਲ ਰਹਿੰਦਾ ਹੈ ਜਿਸ ਲਈ ਬਰਤਾਨਵੀ ਯੁੱਗ ਦੀ ਸਿੱਖਿਆ ਪ੍ਰਣਾਲੀ ਜ਼ਿੰਮੇਵਾਰ ਹੈ। ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਅੰਗਰੇਜ਼ਾਂ ਨੇ ਕਲਰਕ ਪੈਦਾ ਕਰਨ ਲਈ ਸਿੱਖਿਆ ਪ੍ਰਣਾਲੀ ਵਿਕਸਤ ਕੀਤੀ ਸੀ ਅਤੇ ਬ...
ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ ‘ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਨੂੰ ਵਿਸ਼ਵ ਪੱਧਰੀ ਮਿਆਰਾਂ ‘ਤੇ ਅਪਗ੍ਰੇਡ ਕਰਨ ਲਈ ਸ਼ਹਿਰ-ਪੱਧਰੀ ਕਮੇਟੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

Hot News
ਲੁਧਿਆਣਾ, 9 ਅਕਤੂਬਰ:- ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸੰਜੀਵ ਅਰੋੜਾ ਨੇ ਸ਼ਹਿਰੀ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਮਿਆਰਾਂ 'ਤੇ ਬਦਲਣ 'ਤੇ ਕੇਂਦ੍ਰਿਤ ਸ਼ਹਿਰ-ਪੱਧਰੀ ਕਮੇਟੀ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ ਵੀਰਵਾਰ ਨੂੰ ਸਰਾਭਾ ਨਗਰ ਵਿੱਚ ਨਗਰ ਨਿਗਮ ਦੇ ਜ਼ੋਨ ਡੀ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ, ਪ੍ਰੋਜੈਕਟ ਅਧੀਨ ਚੁਣੀਆਂ ਗਈਆਂ ਸ਼ਹਿਰ ਦੀਆਂ ਸੜਕਾਂ ਨੂੰ ਅਪਗ੍ਰੇਡ ਕਰਨ ਲਈ ਪ੍ਰਸਤਾਵਿਤ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਲਾਹਕਾਰ ਫਰਮਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਡਿਜ਼ਾਈਨਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਤਾਂ ਜੋ ਅਧਿਕਾਰੀ ਜ਼ਮੀਨੀ ਪੱਧਰ 'ਤੇ ਪ੍ਰੋਜੈਕਟਾਂ ਤਹਿਤ ਅੱਗੇ ਵਧ ਸਕਣ। ਪ੍ਰਸਤਾਵਿਤ ਡਿਜ਼ਾਈਨਾਂ ਬਾਰੇ ਪੇਸ਼ਕਾਰੀ ਪ੍ਰੋਜੈਕਟ ਲਈ ਨਿਯੁਕਤ ਕੀਤੀਆਂ ਗਈਆਂ ਸਲਾਹਕਾਰ ਫਰਮਾਂ - ਧਰੁਪਦ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਅਤੇ ਕਰੀਏਟਿਵ ਫੁੱਟਪ੍ਰਿੰਟਸ ਦੇ ਅਧਿਕਾਰੀਆਂ ਦੁਆਰਾ ਦਿੱਤੀ ਗਈ। ਸ਼ਹਿਰ ਵਿੱਚ ਦਾਖਲੇ ਦੇ ਸਥਾਨਾਂ ਦਾ ਸੁੰਦ...
ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ‘ਚ ਵੱਡੇ ਬਦਲਾਅ ਲਈ ਰੋਡਮੈਪ ਤਿਆਰ ਕਰਨ ਵਾਸਤੇ ਸੈਕਟਰ-ਵਿਸ਼ੇਸ਼ ਕਮੇਟੀ ਗਠਤ

Hot News
ਚੰਡੀਗੜ੍ਹ, 9 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਰੀਅਲ ਅਸਟੇਟ ਖੇਤਰ ਵਿੱਚ ਸਾਕਾਰਾਤਮਕ ਬਦਲਾਅ ਲਈ ਇਕ ਸੈਕਟਰ-ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸਰਕਾਰ ਅਤੇ ਰੀਅਲ ਅਸਟੇਟ ਉਦਯੋਗ ਦਰਮਿਆਨ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਰੋਡਮੈਪ ਤਿਆਰ ਕਰੇਗੀ। ਇਸ ਕਮੇਟੀ ਦਾ ਗਠਨ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੀਤਾ ਗਿਆ ਹੈ ਅਤੇ ਇਸ ਦਾ ਉਦੇਸ਼ ਪੰਜਾਬ ਵਿੱਚ ਅਗਾਂਹਵਧੂ, ਪਾਰਦਰਸ਼ੀ ਅਤੇ ਨਿਵੇਸ਼-ਪੱਖੀ ਰੀਅਲ ਅਸਟੇਟ ਮਾਹੌਲ ਸਿਰਜਣ ਲਈ ਨੀਤੀ ਘੜਨ ਵਾਸਤੇ ਸੁਝਾਅ ਪ੍ਰਦਾਨ ਕਰਨਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਇਸ ਪਹਿਲ ਤਹਿਤ ਰੀਅਲ ਅਸਟੇਟ ਖੇਤਰ ਦੇ ਪ੍ਰਮੁੱਖ ਭਾਈਵਾਲਾਂ ਦੇ ਸਰਗਰਮ ਸਹਿਯੋਗ ਰਾਹੀਂ ਇੱਕ ਬਿਹਤਰੀਨ ਨੀਤੀ ਮਾਡਲ ਤਿਆਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਖੇਤਰ ਵਿੱਚ ਟਿਕਾਊ ਵਿਕਾਸ, ਕਾਰੋਬਾਰ ਕਰਨ ਵਿੱਚ ਆਸਾਨੀ ਅਤੇ ਨਿਵੇ...
ਜ਼ਿਲ੍ਹਾ ਪੱਧਰੀ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ  ਕਰਵਾਈ ਓਰੀਐਂਟੇਸ਼ਨ ਵਰਕਸ਼ਾਪ  

ਜ਼ਿਲ੍ਹਾ ਪੱਧਰੀ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ  ਕਰਵਾਈ ਓਰੀਐਂਟੇਸ਼ਨ ਵਰਕਸ਼ਾਪ  

Local
ਹੁਸ਼ਿਆਰਪੁਰ, 9 ਅਕਤੂਬਰ:-          ਵਾਤਾਵਰਨ  ਸਿੱਖਿਆ ਪ੍ਰੋਗਰਾਮ ਦੇ ਤਹਿਤ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਹੁਸ਼ਿਆਰਪੁਰ ਦੇ ਆਦੇਸ਼ਾਂ ਅਨੁਸਾਰ ਗ੍ਰੀਨ ਸਕੂਲ ਪ੍ਰੋਗਰਾਮ ਬਾਰੇ ਇਕ ਜਿਲ੍ਹਾ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਦਾ ਆਯੋਜਨ ਕੈਂਬਰਿਜ ਇੰਟਰਨੈਸ਼ਨਲ ਸਕੂਲ, ਆਦਮਵਾਲ ਵਿਖੇ ਕੀਤਾ ਗਿਆ।ਇਸ ਦੋ ਦਿਨਾ ਵਰਕਸ਼ਾਪ ਵਿਚ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਅਤੇ ਪ੍ਰਾਇਮਰੀ ਸਕੂਲਾਂ ਦੇ ਸੀ. ਐੱਚ. ਟੀ ਨੇ ਹਿੱਸਾ ਲਿਆ। ਵਰਕਸ਼ਾਪ ਦਾ ਮਕਸਦ ਸਕੂਲ ਪੱਧਰ ‘ਤੇ ਵਾਤਾਵਰਨ  ਸੁਰੱਖਿਆ, ਸਥਾਈ ਵਿਕਾਸ ਅਤੇ ਸਾਫ-ਸੁਥਰੇ ਜੀਵਨ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।ਇਹ ਵਰਕਸ਼ਾਪ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਸ਼ੋਕ  ਕਾਲੀਆ, ਜਗਜੀਤ ਸਿੰਘ, ਰਮਨਦੀਪ ਸਿੰਘ, ਹਰਦੀਪ ਕੁਮਾਰ, ਅਨੁਜ ਵਸੁਦੇਵਾ ਅਤੇ ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਉਨ੍ਹਾਂ ਨੇ ਹਾਜ਼ਰ ਭਾਗੀਦਾਰਾਂ ਨੂੰ ਵਾਤਾਵਰਨ ਸਿੱਖਿਆ ਦੇ ਵੱਖ-ਵੱਖ ਪੱਖਾਂ, ਗ੍ਰੀਨ ਸਕੂਲ ਆਡਿਟ, ਊਰਜਾ ਤੇ ਜਲ ਸੰਭਾਲ, ਕੂੜਾ ਪ੍ਰਬੰਧਨ ਅਤੇ ਜੈਵਿਕ ਵਿਭਿੰਨਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।ਵਰਕਸ਼ਾਪ ਦੌਰਾਨ ਅਧਿਕਾਰੀਆਂ ਨੇ ਭਾਗੀਦਾਰਾਂ ...
ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

ਪਿੰਡ ਰੱਤੀ ਰੋੜੀ ਵਿਖੇ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪ ਅਤੇ ਸੀ.ਆਰ.ਐਮ ਗਤੀਵਿਧੀਆਂ ਦਾ ਸਫਲ ਆਯੋਜਨ

Local
ਫ਼ਰੀਦਕੋਟ, 9 ਅਕਤੂਬਰ ( )  ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਰੱਤੀ ਰੋੜੀ (ਡੱਗੋ ਰੋਮਾਣਾ) ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਅਤੇ ਸਕੂਲੀ ਵਿਦਿਆਰਥੀਆਂ ਲਈ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ 115 ਤੋਂ ਵੱਧ ਕਿਸਾਨ ਅਤੇ 200 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੀਤੀ, ਜਿਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਵਧਦਾ ਹੈ ਅਤੇ ਖੇਤਾਂ ਦੀ ਉਪਜਾਊ ਸ਼ਕਤੀ ਘਟਦੀ ਹੈ। ਉਨ੍ਹਾਂ ਕਿਹਾ ਕਿ ਹਰ ਕਿਸਾਨ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸਮੁੱਚੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਕਿੱਲੇ ਵਿੱਚ ਲਗਭਗ 25 ਤੋਂ 30 ਕੁਇੰਟਲ ਪਰਾਲੀ ਪੈਦਾ ਹੁੰਦੀ ਹੈ ਅਤੇ ਇਸ ਵਿੱਚੋਂ 10 ਕੁਇੰਟਲ ਪਰਾਲੀ ਸਾੜਨ ਨਾਲ ਜੈਵਿਕ ਕਾਰਬਨ, ਨਾਈਟਰੋਜਨ,&n...
ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋ ਨੇਕ ਉਪਰਾਲਾ – ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਐੱਮ.ਕਾਮ ਵਿੱਚ ਐਡਮਿਸ਼ਨ ਕਰਵਾਈ

Local
ਗੁਰਦਾਸਪੁਰ, 09 (    ) ਡਾ.ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਵੱਲੋ ਅੱਜ ਇਕ ਨੇਕ ਉਪਰਾਲਾ ਕਰਦਿਆਂ ਇਕ ਲੋੜਵੰਦ ਲੜਕੀ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ ਕਾਮ ਵਿੱਚ ਐਡਮਿਸ਼ਨ ਕਰਵਾਈ ਗਈ ਹੈ । ਇਸ ਮੌਕੇ ਗੱਲ ਕਰਦਿਆ ਡਾ.ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਿੰਡ ਗਾਹਲੜੀ ਦੀ ਵਸਨੀਕ ਮਿਸ ਪ੍ਰੀਤੀ ਅੰਸ਼ ਪੁੱਤਰੀ ਸ਼੍ਰੀ ਪਲਵਿੰਦਰ ਕੁਮਾਰ ਅਤੇ ਸ਼੍ਰੀਮਤੀ ਕਮਲੇਸ਼ ਕੁਮਾਰੀ ਮਿਲੇ ਸਨ। ਉਨ੍ਹਾਂ ਨੇ ਦੱਸਿਆ ਕਿ ਲੜਕੀ ਪ੍ਰੀਤੀ ਅੰਸ਼ ਜਿਸ ਨੇ 12ਵੀਂ ਅਤੇ ਬੀ.ਕਾਮ ਦੀ ਪੜ੍ਹਾਈ ਪੂਰੀ ਕਰ ਚੁੱਕੀ ਹੈ ਅਤੇ ਹੁਣ ਅੱਗੇ ਪੜ੍ਹਨਾ ਚਾਹੁੰਦੀ ਹੈ । ਉਨ੍ਹਾਂ ਅੱਗੇ ਦੱਸਿਆ ਕਿ ਲੜਕੀ ਪ੍ਰੀਤੀ ਅੰਸ਼ ਨੂੰ ਉਚੇਰੀ ਸਿੱਖਿਆ ਦਿਵਾਉਣ ਦੇ ਮੰਤਵ ਨਾਲ ਗੋਲਡਨ ਕਾਲਜ ਗੁਰਦਾਸਪੁਰ ਵਿਖੇ ਐੱਮ. ਕਾਮ ਦੀ ਮੁਫਤ ਪੜ੍ਹਾਈ ਕਰਵਾਉਣ ਲਈ ਦਾਖਲਾ ਕਰਵਾਇਆ ਗਿਆ ਹੈ।  ਇਸ ਮੌਕੇ ਪ੍ਰੀਤੀ ਅੰਸ਼ ਨੇ ਵਧੀਕ ਡਿਪਟੀ ਕਮਿਨਸ਼ਰ (ਜ) ਡਾ.ਹਰਜਿੰਦਰ ਸਿੰਘ ਬੇਦੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਸ ਨੂੰ ਪੜਾਈ ਦਾ ਬਹੁਤ ਸ਼ੌਕ ਸੀ ਅਤੇ ਉਹ ਅੱਗ...
ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨਾ ਸਾੜੋ, ਵਾਤਾਵਰਣ ਬਚਾਓ, ਭਵਿੱਖ ਸੰਭਾਲੋ! ਦਾ ਦਿੱਤਾ ਸੱਦਾ

Local
ਅਹਿਮਦਗੜ੍ਹ/ਮਾਲੇਰਕੋਟਲਾ, 9 ਅਕਤੂਬਰ-               ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਧੀਨ, ਝੋਨੇ ਦੀ ਕਟਾਈ ਦੇ ਮੌਸਮ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ਾਲ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ਇਸ ਸੰਦਰਭ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਟੀਮ ਨੇ ਪਿੰਡ ਕੁਠਾਲਾ ਅਤੇ ਭੂਦਨ ਵਿਖੇ ਕਿਸਾਨਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਵਿਕਲਪਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ।              ਵਧੀਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਨਾ ਸਿਰਫ਼ ਵਾਤਾਵਰਣ ਜ਼ਹਿਰੀਲਾ ਹੁੰਦਾ ਹੈ, ਬਲਕਿ ਮਿੱਟੀ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਫਸਲਾਂ ਦੀ ਪੈਦਾਵਾਰ ਘਟਦੀ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਧੂੰਏ ਨਾਲ ਮਨੁੱਖੀ ਸਿਹਤ ‘ਤੇ ਵੀ ਮਾਰੂ ਅਸਰ ਪੈਂਦਾ ਹੈ ਅਤੇ ਖਾਸਕਰ ਬ...