ਡਿਪਟੀ ਕਮਿਸ਼ਨਰ ਨੇ ਸਟੇਟ ਅਵਾਰਡੀ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਦਿੱਤੀ ਵਧਾਈ,
ਮਾਲੇਰਕੋਟਲਾ, 08 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਵ ਅਧਿਆਪਕ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਰੋਹ ਦੌਰਾਨ ਮਾਲੇਰਕੋਟਲਾ ਜ਼ਿਲ੍ਹੇ ਦੇ ਦੋ ਅਧਿਆਪਕਾਂ ਨੂੰ ਸਟੇਟ ਅਵਾਰਡ ਮਿਲਣਾ ਪੂਰੇ ਜ਼ਿਲ੍ਹੇ ਲਈ ਮਾਣ ਦੀ ਗੱਲ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਅੱਜ ਇਨ੍ਹਾਂ ਅਧਿਆਪਕਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਤੇ ਵਿਸ਼ੇਸ਼ ਵਧਾਈ ਦਿੱਤੀ।
ਇਹ ਮਾਣ ਪ੍ਰਾਪਤ ਕਰਨ ਵਾਲੇ ਅਧਿਆਪਕਾਂ ’ਚ ਸਰਕਾਰੀ ਹਾਈ ਸਕੂਲ ਭੂਦਨ ਦੇ ਐਸ.ਐਸ.ਮਾਸਟਰ ਮੁਹੰਮਦ ਅਸਦ ਅਹਿਸਾਨ ਅਤੇ ਸਰਕਾਰੀ ਸਕੂਲ ਆਫ਼ ਹੈਪੀਨੈੱਸ( ਸਰਕਾਰੀ ਪ੍ਰਾਇਮਰੀ ਸਕੂਲ)ਕੁਠਾਲਾ ਦੇ ਈ.ਟੀ.ਟੀ. ਅਧਿਆਪਕ ਕੰਵਲਦੀਪ ਸਿੰਘ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਦੋਵੇਂ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਨਵੀਂ ਸੋਚ ਅਤੇ ਸਮਰਪਣ ਦਾ ਉਦਾਹਰਣ ਹਨ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਪੂਰੇ ਮਾਲੇਰਕੋਟਲਾ ਜ਼ਿਲ੍ਹੇ ਲਈ ਮਾਣਮੱਤੀ ਗੱਲ ਹੈ, ਜੋ ਹੋਰ ਅਧਿਆਪਕਾਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।
&nbs...








