Sunday, August 16Malwa News
Shadow

Author: News Editor

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ਉਪਰੰਤ ਪੰਜਾਬ ਵਿੱਚ ਕਈ ਐਫਆਈਆਰਜ਼ ਦਰਜ

Hot News
ਚੰਡੀਗੜ੍ਹ, 8 ਅਕਤੂਬਰ:- ਭਾਰਤ ਦੇ ਮਾਣਯੋਗ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਬਣਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸੋਸ਼ਲ ਮੀਡੀਆ ਸਮੱਗਰੀ 'ਤੇ ਸਖ਼ਤ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੌ ਤੋਂ ਵੱਧ ਸੋਸ਼ਲ ਮੀਡੀਆ ਹੈਂਡਲਾਂ ਵਿਰੁੱਧ ਪ੍ਰਾਪਤ ਸ਼ਿਕਾਇਤਾਂ ਉਪਰੰਤ ਕਈ ਐਫ.ਆਈ.ਆਰਜ਼ ਦਰਜ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਉੱਚ ਸੰਵਿਧਾਨਕ ਅਥਾਰਟੀ 'ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਅਤੇ ਭੜਕਾਉਣ ਵਾਲੀ ਸਮੱਗਰੀ, ਜਾਤੀ ਅਤੇ ਫਿਰਕੂ ਭਾਵਨਾਵਾਂ ਨੂੰ ਗੈਰ-ਵਾਜ਼ਬ ਢੰਗ ਨਾਲ ਪੇਸ਼ ਕਰਕੇ ਅਮਨ-ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੀ ਪ੍ਰਤੱਖ ਕੋਸ਼ਿਸ਼ ਨਾਲ ਸਬੰਧਤ ਸੋਸ਼ਲ ਮੀਡੀਆ ਸਮੱਗਰੀ ਨੂੰ ਫਲੈਗ ਕੀਤਾ ਗਿਆ ਹੈ ਅਤੇ ਕਾਨੂੰਨ ਅਨੁਸਾਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹਨਾਂ ਪੋਸਟਾਂ ਅਤੇ ਵੀਡੀਓਜ਼ ਵਿੱਚ ਜਾਤੀਵਾਦ ਅਤੇ ਨਫ਼ਰਤ ਭਰੀ ਸਮੱਗਰੀ ਸ਼ਾਮਲ ਹੈ ਜਿਸ ਦਾ ਉਦੇਸ਼ ਫਿਰਕੂ ਫੁੱਟ ਪਾਉਣਾ, ਜਨਤਕ ਵਿਵਸਥਾ ਨੂੰ ਭੰਗ ਕਰਨਾ ਅਤੇ ਨਿਆ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 8 ਅਕਤੂਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ।ਉਹ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ  ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵਸਦੇ ਰਹਿਣਗੇ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ।ਉਨ੍ਹਾਂ ਨੇ ਪ੍ਰਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਦੇਵੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਸ ਔਖੀ ਘੜੀ ਨੂੰ ਸਹਿਣ ਦਾ ਬਲ ਬਖ਼ਸ਼ੇ।...
ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ

ਪੰਜਾਬ ਵੱਲੋਂ ਹੁਣ ਤੱਕ ਦੇ ਸਭ ਤੋਂ ਵੱਡੇ ਉਦਯੋਗਿਕ ਬੁਨਿਆਦੀ ਢਾਂਚਾ ਮਿਸ਼ਨ ਦੀ ਸ਼ੁਰੂਆਤ,ਆਰਥਿਕ ਵਿਕਾਸ ਲਈ ਹੋ ਰਿਹਾ ਹੈ ਰਾਹ ਪੱਧਰਾ

Hot News
ਚੰਡੀਗੜ੍ਹ, 8 ਅਕਤੂਬਰ: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦੇ ਹੋਏ, ਸੂਬਾ ਸਰਕਾਰ ਨੇ ਇੱਕ ਵਿਸ਼ਾਲ, ਬਹੁ-ਕਰੋੜੀ ਬੁਨਿਆਦੀ ਢਾਂਚਾ ਮਿਸ਼ਨ ਸ਼ੁਰੂ ਕੀਤਾ ਹੈ। ਇਹ ਮਹੱਤਵਾਕਾਂਖੀ ਯੋਜਨਾ ਸੂਬੇ ਦੇ ਉਦਯੋਗਿਕ ਖੇਤਰਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਤਰ੍ਹਾਂ ਨਵੇਂ ਨਿਵੇਸ਼ਾਂ ਅਤੇ ਸਥਾਨਕ ਕਾਰੋਬਾਰਾਂ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਵਿਆਪਕ ਸੁਧਾਰਾਂ ਦਾ ਐਲਾਨ ਕਰਦੇ ਹੋਏ, ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਉਤਸ਼ਾਹ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਦੇ ਉਦਯੋਗਿਕ ਖੇਤਰ ਦੀ ਪੁਨਰ ਸੁਰਜੀਤੀ ਸ਼ੁਰੂ ਹੋ ਚੁੱਕੀ ਹੈ। ਅਸੀਂ ਸਪੱਸ਼ਟ ਤੌਰ ਤੇ  ਉਦਯੋਗ ਜਗਤ ਦੇ ਆਗੂਆਂ ਦੀ ਅਵਾਜ਼ ਸੁਣ ਰਹੇ ਹਾਂ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿੜ ਸਮਰਥਨ ਹੇਠ ਉਹ ਨਿਰਣਾਇਕ ਢੰਗ ਨਾਲ ਕੰਮ ਕਰ ਰਹੇ ਹਾਂ। ਅਸੀਂ ਇੱਕ ਅਜਿਹੀ ਨੀਂਹ ਬਣਾ ਰਹੇ ਹਾਂ ਜਿੱਥੇ ਸਾਡੇ ਉਦਯੋਗ ਮਾੜੇ ਬੁਨਿਆਦੀ ਢਾਂਚੇ ਦੀਆਂ ਰੁਕਾਵਟਾਂ ਨੂੰ ਉਲੰਘ ਕੇ ਵਧ-ਫੁੱਲ ਸਕਦੇ ਹਨ। ਇਹ ਸਰਗਰਮ ਕਾਰਵਾਈ ਉੱਚ-ਪੱਧਰੀ ਮੀਟਿੰਗਾਂ ...
ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

ਪ੍ਰਬੰਧਕੀ ਵਿਭਾਗ ਪ੍ਰਸਤਾਵਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਸ਼ਾਮਲ ਕਰਨ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 8 ਅਕਤੂਬਰਪਾਰਦਰਸ਼ਤਾ ਅਤੇ ਆਪਸੀ ਸਹਿਮਤੀ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪ੍ਰਬੰਧਕੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਪ੍ਰਸਤਾਵਾਂ ਨੂੰ ਵਿੱਤ ਵਿਭਾਗ, ਪ੍ਰਸੋਨਲ ਵਿਭਾਗ ਜਾਂ ਕੈਬਨਿਟ ਸਬ-ਕਮੇਟੀ ਨੂੰ ਪ੍ਰਵਾਨਗੀ ਲਈ ਭੇਜਣ ਤੋਂ ਪਹਿਲਾਂ ਉਨ੍ਹਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿੱਚ ਸਬੰਧਤ ਯੂਨੀਅਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਨਿਰਦੇਸ਼ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਮੋਰਚਾ, ਪੰਜਾਬ ਰਾਜ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਅਤੇ ਹੋਮ ਗਾਰਡ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਦੇ ਨੁਮਾਇੰਦਿਆਂ ਨਾਲ ਵਿਆਪਕ ਚਰਚਾ ਦੌਰਾਨ ਦਿੱਤੇ। ਉਨ੍ਹਾਂ ਕਿਹਾ, "ਯੂਨੀਅਨ ਆਗੂਆਂ ਨਾਲ ਸਲਾਹ-ਮਸ਼ਵਰੇ ਦਾ ਇਹ ਕਦਮ ਬਹੁਤ ਮਹੱਤਵਪੂਰਨ ਹੈ, ਕਿਉਂਕਿ ਇਹ ਯਕੀਨੀ ਬਣਾਉਂਦਾ ਹੈ ਕਿ ਅੰਤਿਮ ...
ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 8 ਅਕਤੂਬਰ:- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਨੇ ਆਪਣੀ ਮਿਹਨਤ, ਸੰਘਰਸ਼ ਅਤੇ ਘਾਲਣਾ ਨਾਲ ਦੁਨੀਆਂ ਭਰ ਵਿੱਚ ਨਾਮਣਾ ਖੱਟਿਆ। ਜਵੰਦਾ ਨੇ ਆਪਣੇ  ਗੀਤਾਂ ਅਤੇ ਸੁਰੀਲੀ ਆਵਾਜ਼ ਰਾਹੀਂ ਪੰਜਾਬੀ ਗੀਤ ਸੰਗੀਤ ਨੂੰ ਵਿਸ਼ਵ ਪੱਧਰ ‘ਤੇ ਪਛਾਣ ਦਵਾਈ। ਉਨ੍ਹਾਂ ਦੇ ਗੀਤਾਂ ਨੇ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਮਿੱਟੀ, ਰਿਸ਼ਤਿਆ, ਵਿਰਸੇ ਅਤੇ ਜਜ਼ਬਾਤਾਂ ਨਾਲ ਜੋੜ ਕੇ ਰੱਖਿਆ। ਸੌਂਦ ਨੇ ਕਿਹਾ ਕਿ ਰਾਜਵੀਰ ਜਵੰਦਾ ਦਾ ਦੇਹਾਂਤ ਪੰਜਾਬੀ ਸੰਗੀਤ ਜਗਤ ਲਈ ਵੱਡਾ ਘਾਟਾ ਹੈ, ਜਿਸ ਦੀ ਭਰਪਾਈ ਕਰਨੀ ਮੁਸ਼ਕਲ ਹੈ। ਉਨ੍ਹਾਂ ਨੇ ਰੱਬ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਥਾਂ ਬਖ਼ਸ਼ੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਹ ਘੜੀ ਸਹਿਣ ਦੀ ਤਾਕਤ ਦੇਵੇ।...
ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

ਸਪੀਕਰ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈਆਂ

Hot News
ਚੰਡੀਗੜ੍ਹ, 8 ਅਕਤੂਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਪਵਿੱਤਰ ਨਗਰੀ ਅੰਮ੍ਰਿਤਸਰ ਸਾਹਿਬ ਦੇ ਸੰਸਥਾਪਕ ਸਨ। ਮਨੁੱਖਤਾ ਪ੍ਰਤੀ ਗੁਰੂ ਸਾਹਿਬ ਦੀ ਨਿਰਸਵਾਰਥ ਸੇਵਾ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਅਧਿਆਤਮਿਕਤਾ ਅਤੇ ਸਚਾਈ ਦੇ ਰਾਹ 'ਤੇ ਚੱਲਣਾ ਚਾਹੀਦਾ ਹੈ।...
ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

ਪੰਜਾਬ ਦੀਆਂ ਜਾਤੀਆਂ ਨੂੰ ਕੇਂਦਰੀ ਸੂਚੀ ਵਿੱਚ ਸ਼ਾਮਲ ਕਰਨ ਲਈ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੀ ਮੀਟਿੰਗ

Breaking News
ਚੰਡੀਗੜ੍ਹ, 8 ਅਕਤੂਬਰ:- ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ (ਐਨ.ਸੀ.ਬੀ.ਸੀ.), ਨਵੀਂ ਦਿੱਲੀ, ਹੁਣ 14 ਅਕਤੂਬਰ, 2025 ਨੂੰ ਦੁਪਹਿਰ 2:00 ਵਜੇ ਯੂ.ਟੀ. ਗੈਸਟ ਹਾਊਸ, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੀ ਕੇਂਦਰੀ ਓ.ਬੀ.ਸੀ. ਸੂਚੀ ਵਿੱਚ ਪੰਜਾਬ ਦੀਆਂ ਵੱਖ-ਵੱਖ ਜਾਤੀਆਂ ਨੂੰ ਸ਼ਾਮਲ ਕਰਨ ਦੇ ਸਬੰਧ ਵਿੱਚ ਇੱਕ ਜਨਤਕ ਸੁਣਵਾਈ ਕਰੇਗਾ। ਇਹ ਧਿਆਨ ਦੇਣ ਯੋਗ ਹੈ ਕਿ ਇਹ ਜਨਤਕ ਸੁਣਵਾਈ ਪਹਿਲਾਂ 9 ਅਕਤੂਬਰ ਨੂੰ ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਇਸ ਦੀ ਮਿਤੀ ਤਬਦੀਲ ਕਰਕੇ 14 ਅਕਤੂਬਰ ਨਿਸ਼ਚਿਤ ਕੀਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਇਸ ਜਨਤਕ ਸੁਣਵਾਈ ਦਾ ਉਦੇਸ਼ ਸਬੰਧਤ ਜਾਤੀਆਂ ਦੇ ਪ੍ਰਤੀਨਿਧੀਆਂ ਨੂੰ ਕਮਿਸ਼ਨ ਦੇ ਸਾਹਮਣੇ ਸਿੱਧੇ ਤੌਰ 'ਤੇ ਆਪਣੇ ਵਿਚਾਰ, ਤੱਥ ਅਤੇ ਮੰਗਾਂ ਪੇਸ਼ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਰਾਜ ਸਰਕਾਰ ਨੇ ਸਬੰਧਤ ਜਾਤੀ ਸਮੂਹਾਂ ਅਤੇ ਉਨ੍ਹਾਂ ਦੇ ਪ੍ਰਤੀਨਿਧੀਆਂ ਨੂੰ ਇਸ ਜਨਤਕ ਸੁਣਵਾਈ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਕਮਿਸ਼ਨ ਨਾਲ ਆਪਣੇ ਸੁਝਾਅ ਸਾਂਝੇ ਕਰਨ ਦੀ ਅਪੀਲ ਕੀਤੀ ਹੈ।...
ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਕੇਂਦਰੀ ਰਾਜ ਮੰਤਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Local
ਗੁਰਦਾਸਪੁਰ, 7 ਅਕਤੂਬਰ (    ) -ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਇਸ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਸ੍ਰੀ ਭਾਗੀਰਥ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਰਹੇ ਪੁਨਰਵਾਸ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇ...
ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ, ਸੀਨੀਅਰ ਆਗੂ ਰਮਨ ਬਹਿਲ ਵੱਲੋਂ ਵਧਾਈ

Local
ਗੁਰਦਾਸਪੁਰ, 7 ਅਕਤੂਬਰ (           )– ਆਮ ਆਦਮੀ ਪਾਰਟੀ ਵੱਲੋਂ ਹਲਕਾ ਗੁਰਦਾਸਪੁਰ ਵਿੱਚ ਨਵੇਂ ਬਲਾਕ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਗੁਰਦਾਸਪੁਰ ਤੋਂ ਇੰਚਾਰਜ ਸ੍ਰੀ ਰਮਨ ਬਹਿਲ ਨੇ ਸਾਰੇ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਪਾਰਟੀ ਨੇ ਇਹ ਨਿਯੁਕਤੀਆਂ ਕਰਕੇ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਵੇਂ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੂੰ ਹਲਕੇ ਅਤੇ ਜ਼ਿਲ੍ਹੇ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ ਅਤੇ ਲੋਕਾਂ ਦੇ ਹਿੱਤਾਂ ਲਈ ਵਚਨਬੱਧ ਰਹਿਣਗੇ। ਇਸ ਮੌਕੇ ਨਿਯੁਕਤੀ ਲਈ ਹਿਤੇਸ਼ ਮਹਾਜਨ, ਰਘੁਬੀਰ ਸਿੰਘ, ਕੁਲਦੀਪ ਕੁਮਾਰ, ਮਾਸਟਰ ਸ਼ਸ਼ੀ, ਹੇਮਰਾਜ ਗਿੱਲ, ਨਰਿੰਦਰ ਸਿੰਘ, ਅਸ਼ਵਨੀ ਸ਼ਰਮਾ, ਰਾਕੇਸ਼ ਕੁਮਾਰ, ਰਣਜੀਤ ਸਿੰਘ, ਰਾਣਾ ਰੋਸ਼ਨ ਲਾਲ, ਨਿਸ਼ਾਨ ਸਿੰਘ, ਬਲਜੀਤ ਕੁਮਾਰ, ਰਾਜੇਸ਼ ਕੁਮਾਰ, ਓਂਕਾਰ ਸਿੰਘ, ਭਾਰਤ ਭੂਸ਼ਣ ਸ਼ਰਮਾ, ਸੰਦੀਪ ਸਿੰਘ, ਮੋਹਨ ਲਾਲ, ਵਿਕਾਸ ਮਹਾਜਨ, ਜਗਦੀਪ ਸਿੰਘ ਅਤੇ ਗਗਨ ਮਹਾਜਨ ਨੇ ਆਮ ਆਦਮੀ ਪਾਰਟ...
50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

50 ਲੱਖ ਦੀ ਲਾਗਤ ਨਾਲ ਮਹਾਰਿਸ਼ੀ ਭਗਵਾਨ ਵਾਲਮਿਕੀ ਭਵਨ ਉਸਾਰਿਆ ਜਾਵੇਗਾ- ਹਰਜੋਤ ਬੈਂਸ

Local
ਨੰਗਲ 07 ਅਕਤੂਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਪੰਜਾਬ ਨੇ ਕਿਹਾ ਹੈ ਕਿ ਨੰਗਲ ਵਿੱਚ ਮਹਾਰਿਸ਼ੀ ਭਗਵਾਨ ਵਾਲਮਿਕੀ ਜੀ ਦੇ ਭਵਨ ਦਾ ਨਿਰਮਾਣ 50 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾਵੇਗਾ। ਜਿਸ ਲਈ 10  ਲੱਖ ਰੁਪਏ ਦੀ ਪਹਿਲੀ ਕਿਸ਼ਤ ਅਗਲੇ 30 ਦਿਨਾਂ ਵਿੱਚ ਜਾਰੀ ਹੋ ਜਾਵੇਗੀ। ਵਿਸ਼ਾਲ ਸੋਭਾ ਯਾਤਰਾ ਦਾ ਆਯੋਜਨ ਕਰਨ ਵਾਲੀ ਕਮੇਟੀ ਨੂੰ 2 ਲੱਖ ਰੁਪਏ ਦਿੱਤੇ ਹਨ ਤਾਂ ਜੋ ਅੱਗੇ ਤੋ ਵੀ ਅਜਿਹੇ ਸਮਾਗਮ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਆਯੋਜਿਤ ਕੀਤੇ ਜਾਣ।     ਸ.ਬੈਂਸ ਨੇ ਕਿਹਾ ਕਿ ਅੱਜ ਅਸੀ ਆਦਿ ਕਵੀ ਮਹਾਰਿਸ਼ੀ ਵਾਲਮੀਕਿ ਜੀ ਦੀ ਜੈਯੰਤੀ ਦੇ ਸਮਾਰੋਹ ਮਨਾ ਰਹੇ ਹਾਂ। ਧਾਰਮਿਕ ਨਗਰਾਂ ਦੇ ਸਰਵਪੱਖੀ ਵਿਕਾਸ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਇਤਿਹਾਸਕ ਮਹਾਨਤਾਂ ਬਾਰੇ ਸਮੁੱਚੀ ਲੋਕਾਈ ਨੂੰ ਜਾਣੂ ਕਰਵਾਇਆ ਜਾ ਸਕੇ।     ਸ.ਹਰਜੋਤ ...