ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ
ਫ਼ਰੀਦਕੋਟ, 31 ਅਕਤੂਬਰ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕੋਟਕਪੂਰਾ ਸਬ ਡਵੀਜਨ ਦੇ ਹਾਟ ਸਪਾਟ ਪਿੰਡ ਢਿੱਲਵਾਂ ਕਲਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ, ਐਸ.ਐਸ.ਪੀ. ਫ਼ਰੀਦਕੋਟ ਸ. ਗੁਰਬੰਸ ਸਿੰਘ ਬੈਂਸ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਕੇਸ਼ਵ ਗੋਇਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਉਪ ਚੇਅਰਮੈਨ ਪੇਡਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨਸ਼ੇ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦੇ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਦੇ ਖਾਤਮੇ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਸਿੱਖਿਆ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ...








