
ਸਨਤਕਾਰਾਂ ਤੋਂ ਸੁਝਾਅ ਲੈਣ ਅਤੇ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ
ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ ਬਟਾਲਾ ਅਤੇ ਪਠਾਨਕੋਟ ਦੇ ਸਨਤਕਾਰ ਸ਼ਾਮਿਲ ਸਨ, ਤੋਂ ਉਦਯੋਗਿਕ ਨੀਤੀ ਲਈ ਸੁਝਾਅ ਲੈਣ ਤੇ ਉਹਨਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਰਾਈਜਿੰਗ ਪੰਜਾਬ - ਸੁਝਾਅ ਤੋਂ ਹੱਲ ਤੱਕ ਦੀ ਸ਼ੁਰੂਆਤ ਕੀਤੀ। ਉਹਨਾਂ ਇਸ ਮੌਕੇ ਆਏ ਸਨਤਕਾਰਾਂ ਨੂੰ ਜੀ ਆਇਆ ਕਹਿੰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਇਸ ਤਰ੍ਹਾਂ ਦੇ ਸਮਾਗਮ ਕੀਤੇ ਜਾਣਗੇ ਅਤੇ ਅੱਜ ਇਹ ਪਹਿਲਾ ਵਿਸ਼ੇਸ਼ ਸਮਾਗਮ ਕੀਤਾ ਗਿਆ ਹੈ । ਉਹਨਾਂ ਕਿਹਾ ਕਿ ਸਾਡਾ ਉਦੇਸ਼ ਨਵੀਆਂ ਉਦਯੋਗ-ਅਨੁਕੂਲ ਨੀਤੀਆਂ ਬਾਰੇ ਜਾਗਰੂਕਤਾ ਫੈਲਾਉਣਾ, ਨਵੇਂ ਨਿਵੇਸ਼ ਲਈ ਮਾਹੌਲ ਬਣਾਉਣਾ ਅਤੇ ਸਰਕਾਰ-ਉਦਯੋਗ ਜਗਤ ਵਿਚਕਾਰ ਸਿੱਧਾ ਸੰਵਾਦ ਕਾਇਮ ਕਰਨਾ ਹੈ ਅਤੇ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਇਹ ਪਹਿਲਕਦਮੀ ਪੰਜਾਬ ‘ਚ ਨਵੇਂ...