Sunday, August 16Malwa News
Shadow

Author: News Editor

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 217ਵੇਂ ਦਿਨ ਪੰਜਾਬ ਪੁਲਿਸ ਵੱਲੋਂ 2.6 ਕਿਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 4 ਅਕਤੂਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬ...
ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

Hot News
ਚੰਡੀਗੜ੍ਹ, 4 ਅਕਤੂਬਰ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ ਪ੍ਰਸ਼ਾਸਕੀ ਡਿਊਟੀਆਂ ਨੂੰ ਤੁਰੰਤ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਈ ਜ਼ਿਲ੍ਹਿਆਂ ਵਿੱਚ ਅਧਿਆਪਕਾਂ ਨੂੰ ਕਲਾਸਰੂਮਾਂ ਤੋਂ ਹਟਾ ਕੇ ਰੁਟੀਨ ਪ੍ਰਸ਼ਾਸਕੀ ਕੰਮਾਂ ਉਤੇ ਲਗਾਏ ਜਾਣ ਦੀਆਂ ਰਿਪੋਰਟਾਂ ਉਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਸਿੱਖਿਆ ਮੰਤਰੀ ਨੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਇਸ ਰਵਾਇਤ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨਾਲ ਘੋਰ ਬੇਇਨਸਾਫ਼ੀ ਕਰਾਰ ਦਿੱਤਾ। ਉਨ੍ਹਾਂ ਅਧਿਆਪਨ ਡਿਊਟੀਆਂ ਨੂੰ ਤਰਜੀਹ ਦੇਣ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਅਧਿਆਪਕ ਆਪਣੀ ਮੁੱਖ ਜਿ਼ੰਮੇਵਾਰੀ `ਤੇ ਧਿਆਨ ਕੇਂਦਰਿਤ ਕਰਨ। ਆਪਣੇ ਪੱਤਰ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਧਿਆਪਕ ਸਿਰਫ਼ ਆਮ ਸਰਕਾਰੀ ਕਰਮਚਾਰੀ ਨਹੀਂ ਹਨ - ਉਹ ਗਿਆਨ ਅਤੇ ...
ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 4 ਅਕਤੂਬਰ: ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ ਅਤੇ ਸੇਫ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਠੋਸ ਕਦਮ ਅਮਲ ਵਿੱਚ ਲਿਆਏ ਜਾ ਰਹੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ 2022 ਤੋਂ ਜੁਲਾਈ 2025 ਤੱਕ, ਪੰਜਾਬ ਭਰ ਵਿੱਚ ਕੁੱਲ 13,819 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚੋਂ 4,351 ਵਾਹਨਾਂ ਨੂੰ ਚਲਾਨ ਜਾਰੀ ਕੀਤੇ ਗਏ ਅਤੇ 87 ਵਾਹਨਾਂ ਨੂੰ ਜਬਤ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਸਰਦੀ ਅਤੇ ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਅਗਸਤ ਮਹੀਨੇ ਵਿੱਚ ਇੱਕ ਖਾਸ ਡਰਾਈਵ ਸ਼ੁਰੂ ਕੀਤੀ ਗਈ ਜਿਸ ਦੌਰਾਨ 1,486 ਸਕੂਲ ਵਾਹਨਾਂ ਦੀ ਜਾਂਚ ਕੀਤੀ ਗਈ ਅਤੇ 561 ਚਲਾਨ ਜਾਰੀ ਕੀਤੇ ਗਏ। ਖ਼ਾਸ ਤੌਰ 'ਤੇ, ਇਸ ਮੁਹਿੰਮ ਦੌਰਾਨ 187 ਸਕੂਲਾਂ ਵਿੱਚ ਵੀ ਜਾਂਚ ਕੀਤੀ ਗਈ। ਪਾਲਿਸੀ ਦੇ ਨਿਯਮਾਂ ਬਾਰੇ ਸਮਝਾਉਂਦੇ ਹ...
ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ  27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ  27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ, 04 ਅਕਤੂਬਰ:-ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦ...
ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

Breaking News
ਚੰਡੀਗੜ੍ਹ 4 ਅਕਤੂਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਜਥਿਆਂ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ ਹੈ ਅਤੇ ਇਸ ਨਾਲ ਦੋਵਾਂ ਦੇਸ਼ਾਂ ਦਰਮਿਆਨ ਫ਼ਿਰਕੂ ਸਦਭਾਵਨਾ ਦੇ ਨਾਲ-ਨਾਲ ਸ਼ਾਂਤੀ ਸਥਾਪਿਤ ਹੋਵੇਗੀ ਅਤੇ ਆਪਸੀ ਵਪਾਰ ਵਿੱਚ ਵੀ ਪ੍ਰਫੁਲਿਤ ਹੋਵੇਗਾ। ਇਸ ਨਾਲ ਕਿਸਾਨਾਂ ਅਤੇ ਵਪਾਰਕ ਭਾਈਚਾਰੇ ਨੂੰ ਵੀ ਲਾਭ ਪਹੁੰਚੇਗਾ।...
ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 4 ਅਕਤੂਬਰ:-ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। “ਕਾਰੋਬਾਰ ਕਰਨ ਵਿੱਚ ਸੌਖ" ਅਤੇ “ਸੁਖਾਲੇ ਜੀਵਨ" ਪ੍ਰਤੀ ਸਰਕਾਰ ਦੀ ਵਚਨਬੱਧਤਾ ਬਾਰੇ ਦੱਸਦੇ ਹੋਏ, ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਨੇ ਵੱਖ ਵੱਖ ਕਿਸਮ ਦੀਆਂ ਮਨਜ਼ੂਰੀਆਂ, ਰਜਿਸਟ੍ਰੇਸ਼ਨਾਂ, ਲਾਇਸੈਂਸਾਂ ਅਤੇ ਭਲਾਈ ਸੇਵਾਵਾਂ ਨੂੰ ਇੱਕੋ ਡਿਜੀਟਲ ਪਲੇਟਫਾਰਮ ਉੱਤੇ ਉਪਲੱਬਧ ਕਰਵਾਇਆ ਹੈ।ਇਨ੍ਹਾਂ ਸੇਵਾਵਾਂ ਵਿੱਚ ਇਮਾਰਤੀ ਯੋਜਨਾਵਾਂ ਸਬੰਧੀ ਮਨਜ਼ੂਰੀ, ਸਟੇਬਿਲਟੀ ਸਰਟੀਫਿਕੇਟਾਂ ਦੀ ਸਵੀਕ੍ਰਿਤੀ, ਫੈਕਟਰੀਆਂ ਦੀ ਰਜਿਸਟ੍ਰੇਸ਼ਨ ਅਤੇ ਲਾਇਸੈਂਸਿੰਗ, ਲਾਇਸੈਂਸਾਂ ਦਾ ਨਵੀਨੀਕਰਨ ਅਤੇ ਸੋਧ, ਰਾਤ ਦੀਆਂ ਸਿ਼ਫਟਾਂ ਵਿੱਚ ਔਰਤਾਂ ਨੂੰ ਰੁਜ਼ਗਾਰ ਦੇਣ ਸਬੰਧੀ ਪ੍ਰਵਾਨਗੀ, ਮੁੱਖ ਮਾਲਕਾਂ ਅਤੇ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ...
ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

Breaking News
ਚੰਡੀਗੜ੍ਹ, 4 ਅਕਤੂਬਰ:- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। ਇਸ ਦਾ ਉਦੇਸ਼ ਸੂਬੇ ਦੇ ਸਿੱਖਿਆ ਖੇਤਰ ਵਿੱਚ ਇਨ੍ਹਾਂ ਅਧਿਆਪਕਾਂ ਦੇ ਸਮਰਪਣ ਅਤੇ ਸ਼ਾਨਦਾਰ ਯੋਗਦਾਨ ਨੂੰ ਵਡਿਆਉਣਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰਾਜ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਵਿੱਚ ਮਾਣ ਮਹਿਸੂਸ ਕਰ ਰਹੀ ਹੈ, ਜੋ ਨਾ ਕੇਵਲ ਨੌਜਵਾਨ ਦੇ ਸੁਪਨਿਆਂ ਨੂੰ ਉਡਾਣ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਬਣਦੇ ਹਨ। ਸਟੇਟ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 55 ਅਧਿਆਪਕਾਂ ਨੂੰ ਰਾਜ ਅਧਿਆਪਕ  ਪੁਰਸਕਾਰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚੋਂ 34 ਸੀਨੀਅਰ ਸੈਕੰਡਰੀ ਸਕੂਲਾਂ ਅਤੇ 21 ਪ੍ਰਾਇਮਰੀ ...
मुख्यमंत्री नायब सिंह सैनी ने व्यापारियों से जीएसटी दरों में कमी का लाभ उपभोक्ताओं तक पहुंचाने का किया आग्रह

मुख्यमंत्री नायब सिंह सैनी ने व्यापारियों से जीएसटी दरों में कमी का लाभ उपभोक्ताओं तक पहुंचाने का किया आग्रह

Haryana, Hindi
चंडीगढ़, 4 अक्तूबर – हरियाणा के मुख्यमंत्री श्री नायब सिंह सैनी ने आज प्रदेश के व्यापारियों से आह्वान किया कि वे केंद्र सरकार द्वारा कम की गई जीएसटी दरों का पूरा लाभ उपभोक्ताओं तक पहुंचाना सुनिश्चित करें। उन्होंने कहा कि प्रधानमंत्री श्री नरेंद्र मोदी के नेतृत्व में देश की जनता को जीएसटी दरों में सुधार के माध्यम से बहुत बड़ा फायदा मिला है। मुख्यमंत्री ने कहा कि व्यापारियों की जिम्मेदारी बनती है कि वे जीएसटी बचत उत्सव को आम जनमानस तक पहुंचाने में सहभागी बनें। उन्होंने कहा कि करों में कटौती से न केवल व्यापार को बढ़ावा मिलेगा, बल्कि उपभोक्ता भी सस्ते दामों पर वस्तुओं व सेवाओं का लाभ उठा पाएंगे। सस्ते दाम, बढ़ता व्यापार और मजबूत अर्थव्यवस्था, यही जीएसटी उत्सव की मूल भावना है, जो हरियाणा को प्रगति के नए आयाम तक ले जाएगी। उन्होंने कहा कि यह सुधारात्मक कदम...
हरियाणा में खरीफ खरीद सीजन में अब तक 543.66 करोड़ की अदायगी किसानों के बैंक खातों में सीधे स्थानांतरित

हरियाणा में खरीफ खरीद सीजन में अब तक 543.66 करोड़ की अदायगी किसानों के बैंक खातों में सीधे स्थानांतरित

Haryana, Hindi
चंडीगढ़, 4 अक्टूबर -- हरियाणा में खरीफ खरीद सीजन 2025 - 26 के दौरान किसानों के खातों में अब तक 543.66  करोड़ की अदायगी उनके बैंक खातों में सीधे स्थानांतरित की जा चुकी है। इस तरह सरकार ने किसानों को न्यूनतम समर्थन मूल्य का भुगतान सुनिश्चित किया है। 'मेरी फसल मेरा ब्यौरा' पोर्टल पर पंजीकृत किसानों से धान की खरीद की जा रही है। राज्य में अब तक 'मेरी फसल मेरा ब्यौरा' पोर्टल' पर पंजीकृत 63356 किसानों से धान की खरीद की गई है। हरियाणा के खाद्य, नागरिक आपूर्ति एवं उपभोक्ता मामले विभाग के एक प्रवक्ता ने आज यहाँ जानकारी देते हुए कहा कि अब तक राज्य भर की मंडियों में कुल 892943.07 मीट्रिक टन धान की आवक हुई है। विभिन्न जिलों की मंडियों से अब तक 310821.24 मीट्रिक टन धान का उठान हो चुका है। अब तक मंडियों से 72002...
सबीआई ने मुख्यमंत्री राहत कोष में 1.55 करोड़ रुपये का दिया योगदान

सबीआई ने मुख्यमंत्री राहत कोष में 1.55 करोड़ रुपये का दिया योगदान

Haryana, Hindi
चंडीगढ़, 4 अक्टूबर - हरियाणा के मुख्यमंत्री श्री नायब सिंह सैनी को आज भारतीय स्टेट बैंक (एसबीआई) के अधिकारियों द्वारा मुख्यमंत्री राहत कोष में 1.55 करोड़ रुपये का चेक प्रदान किया गया। इस अवसर पर हरियाणा के विकास एवं पंचायत मंत्री श्री कृष्ण लाल पवार भी उपस्थित रहे । यह राशि एसबीआई के कर्मचारियों द्वारा राज्य में चल रहे बाढ़ राहत कार्यों में सहयोग हेतु एक दिन के वेतन को एकत्र कर प्रदान की गई।   एसबीआई के मुख्य महाप्रबंधक श्री कृष्ण शर्मा, महाप्रबंधक (हरियाणा) श्री नीरज भारती और उप महाप्रबंधक श्री काजल भौमिक द्वारा मुख्यमंत्री को राशि का चेक प्रदान किया गया। इस अवसर पर मुख्यमंत्री श्री नायब सिंह सैनी ने देश के सबसे बड़े बैंक, एसबीआई, द्वारा हरियाणा प्रदेश के नागरिकों के प्रति उदार योगदान और निरंतर सहयोग की सराहना की।...