ਲੋਕ ਨਿਰਮਾਣ ਵਿਭਾਗ ਵਲੋਂ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਹਨ ਵਿਕਾਸ ਕਾਰਜ : ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 2 ਅਕਤੂਬਰ:- ਪੰਜਾਬ ਰਾਜ ਵਿੱਚ ਸੜਕੀ ਨੈਟਵਰਕ ਨੂੰ ਮਜ਼ਬੂਤ ਬਣਾ ਕੇ ਵਿਕਾਸ ਗਤੀ ਨੂੰ ਤੇਜ ਕਰਨ ਵਿਚ ਸੂਬੇ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।
ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਵਿਚ ਵੱਖ ਵੱਖ ਸਕੀਮਾਂ ਅਧੀਨ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਨਬਾਰਡ ਸਕੀਮ ਅਧੀਨ ਵਿੱਤੀ ਸਾਲ 2024-25 ਦੋਰਾਨ 279.64 ਕਿਲੋਮੀਟਰ ਲੰਬਾਈ ਦੀ ਸੜਕਾਂ ਅਤੇ 8 ਪੁੱਲਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ ਜਿਸ ਉੱਤੇ 104.28 ਕਰੋੜ ਦਾ ਖਰਚਾ ਕੀਤਾ ਗਿਆ।
ਵਿੱਤੀ ਸਾਲ 2025-26 ਦੋਰਾਨ 125.00 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਤੇ 192 ਕਰੋੜ ਖਰਚ ਕਰਨ ਦੀ ਯੋਜਨਾ ਹੈ। ਇਸ ਸਕੀਮ ਅਧੀਨ 14.50 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ਦਾ ਕੰਮ ਮੁਕਮੰਲ ਕੀਤਾ ਗਿਆ, ਜਿਸ ਉੱਤੇ 18.13 ਕਰੋੜ ਰੁਪਏ ਖਰਚ ਕੀਤੇ ਜਾ ਚੁਕੇ ਹਨ।
ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਮੱਦ 5054 ਆਰ.ਬੀ.-10 ਸੜਕਾਂ ਅਧੀਨ 781 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦਾ ਕੰਮ ਪੂਰਾ ਕ...







