Sunday, November 8Malwa News
Shadow

Author: News Editor

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

Local
ਕੋਟਕਪੂਰਾ 28 ਦਸੰਬਰ  (  )- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ।ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਲਗਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਆਈਆਂ ਸੰਗਤਾਂ ਨੂੰ ਰੱਬ ਦੇ ਨਾਮ ਨਾਲ ਜੁੜਨ ਲਈ ਕਿਹਾ ਅਤੇ ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ।ਸਪੀਕਰ ਸੰਧਵਾ ਵਲੋਂ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵੱਲੋਂ ਦਸਮੇਸ਼ ਪਿਤਾ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੰਗਰ ਵਿਚ ਸੇਵਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨ...
ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

Local
ਧੂਰੀ, 28 ਦਸੰਬਰ:- ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ, ਜਿਸ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੁਧਾਰ ਸਪਸ਼ਟ ਤੌਰ ’ਤੇ ਨਜ਼ਰ ਆਇਆ। ਹਲਕਾ ਧੂਰੀ ਜੋ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਇਥੇ ਮਈ 2025 ਵਿੱਚ ਸਥਾਪਤ ਕੀਤਾ ਗਿਆ ਮੁੱਖ ਮੰਤਰੀ ਸਹਾਇਤਾ ਕੇਂਦਰ ਹਲਕਾ ਵਾਸੀਆਂ ਨੂੰ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਵਿੱਚ ਅਤੇ ਆਪਣੇ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਸਿੱਧਾ ਰਾਬਤਾ ਬਣਾਉਣ ਵਿੱਚ ਸਹਾਈ ਹੋਇਆ। ਦਫ਼ਤਰ ਵਿੱਚ ਲੋਕ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਆਪਣੀ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਦੇ ਹੋਏ ਇਕ ...
ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 28 ਦਸੰਬਰ- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ...
ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

Local
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਰਦੀਆਂ ਦੌਰਾਨ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

Breaking News
ਚੰਡੀਗੜ੍ਹ, 28 ਦਸੰਬਰ:- ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਛੱਤਬੀੜ ਚਿੜੀਆਘਰ ਵਿੱਚ ਜਾਨਵਰਾਂ ਦੀਆਂ ਖੁਰਾਕ ਸਬੰਧੀ ਜ਼ਰੂਰਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ, ਸਰਦੀਆਂ ਦੌਰਾਨ ਹਰੇਕ ਰਿੱਛ ਨੂੰ ਰੋਜ਼ਾਨਾ 100 ਗ੍ਰਾਮ ਸ਼ਹਿਦ ਦੇ ਨਾਲ ਨਾਲ ਰੋਜ਼ਾਨਾ 1 ਕਿਲੋ ਗੰਨਾ ਦਿੱਤਾ ਜਾਂਦਾ ਹੈ। ਇਸ ਤੋਂ ਇਲਾਵਾ, ਸਾਰੇ ਸ਼ਾਕਾਹਾਰੀ ਜਾਨਵਰਾਂ ਦੇ ਚੱਟਣ ਲਈ ਚੱਟਾਨੀ ਲੂਣ ਵੀ ਯਕੀਨੀ ਬਣਾਇਆ ਜਾਂਦਾ ਹੈ। ਇਸ ਤੋਂ ਇਲਾਵਾ, ਸਰਦੀਆਂ ਦੌਰਾਨ ਹਰੇਕ ਹਿਰਨ ਨੂੰ ਰੋਜ਼ਾਨਾ 100 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਹਰੇਕ ਬਾਂਦਰ ਨੂੰ ਰੋਜ਼ਾਨਾ 20 ਗ੍ਰਾਮ ਗੁੜ ਦਿੱਤਾ ਜਾਂਦਾ ਹੈ ਅਤੇ ਰੋਜ਼ਾਨਾ 100 ਗ੍ਰਾਮ ਗੰਨਾ ਵੀ ਖੁਆਇਆ ਜਾਂਦਾ ਹੈ। ਇੰਨਾ ਹੀ ਨਹੀਂ, ਸਰਦੀਆਂ ਦੇ ਮੌਸਮ ਵਿੱਚ ਹਰ ਹਾਥੀ ਨੂੰ ਰੋਜ਼ਾਨਾ 100 ਕਿਲੋ ਗੰਨਾ ਦਿੱਤਾ ਜਾਂਦਾ ਹੈ ਅਤੇ ਛੋਟੇ ਪੰਛੀਆਂ ਲਈ ਅਲਸੀ ਦੇ ਬੀਜ ਅਤੇ ਪੋਸ਼ਣ ਸਪਲੀਮੈਂਟ ਵੀ ਯਕੀਨੀ ਬਣਾਏ ਜਾ ਰਹੇ ਹਨ।...
ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ

Local
ਮਾਨਸਾ, 28 ਦਸੰਬਰ :-             ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।             ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।       &nb...
ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

ਐਸ.ਐਸ.ਪੀ. ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੀ ਮੁਅੱਤਲੀ ਬਾਰੇ ਪੰਜਾਬ ਵਿਜੀਲੈਂਸ ਵਿਭਾਗ ਦਾ ਬਿਆਨ

Hot News
ਚੰਡੀਗੜ੍ਹ, 27 ਦਸੰਬਰ 2025:- ਸਬੰਧਤ ਅਧਿਕਾਰੀ ਵਿਰੁੱਧ ਅੰਦਰੂਨੀ ਸ਼ਿਕਾਇਤ ਮਿਲਣ ਉਪਰੰਤ ਢੁਕਵੀਂ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਵਿੱਚ ਐਸ.ਐਸ.ਪੀ. ਵਜੋਂ ਤਾਇਨਾਤ ਲਖਬੀਰ ਸਿੰਘ, ਪੀ.ਪੀ.ਐਸ. ਨੂੰ ਉਨ੍ਹਾਂ ਦੇ ਅਧਿਕਾਰਤ ਖੇਤਰ ਤੋਂ ਬਾਹਰ ਦੇ ਮਾਮਲਿਆਂ ਵਿੱਚ ਅਣਅਧਿਕਾਰਤ ਦਖਲਅੰਦਾਜ਼ੀ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਹੁਕਮਾਂ ਅਨੁਸਾਰ, ਮੁਅੱਤਲੀ ਦੀ ਮਿਆਦ ਦੌਰਾਨ, ਉਨ੍ਹਾਂ ਦਾ ਹੈੱਡਕੁਆਰਟਰ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਚੰਡੀਗੜ੍ਹ ਦਾ ਦਫਤਰ ਹੋਵੇਗਾ। ਸਬੰਧਤ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਨਿਰਧਾਰਤ ਪ੍ਰਕਿਰਿਆਵਾਂ ਅਨੁਸਾਰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।...
संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

संत, महापुरुषों और वीर शहीदों का जीवन हम सबके लिए प्रेरणास्रोत – कृष्ण बेदी

Haryana, Hindi
चंडीगढ़, 27 दिसंबर- हरियाणा के सामाजिक न्याय एवं अधिकारिता मंत्री श्री कृष्ण कुमार बेदी ने कहा कि बाबा भूमणशाह महाराज हम सभी के लिए प्रेरणा का स्रोत हैं। उनका जीवन सदैव जरूरतमंदों की सेवा में समर्पित रहा। हमें उनके जीवन से प्रेरणा लेकर समाज सेवा में सक्रिय योगदान देना चाहिए। मंत्री श्री कृष्ण कुमार बेदी आज सिरसा में मुख्य धाम बाबा भूमणशाह जी, संगर साधा में 278वें महापरिनिर्वाण दिवस पर शिरकत कर मत्था टेका और देश-प्रदेश के लिए सुख समृद्धि की कामना की। इस अवसर पर उन्होंने गद्दीनशीन बाबा ब्रह्मदास महाराज से आशीर्वाद लिया। श्री कृष्ण कुमार बेदी ने कहा कि समाज और देश में फैली कुरीतियों का दृढ़ता से विरोध करना और देश सेवा में अपना योगदान देना प्रत्येक नागरिक की जिम्मेदारी है। उन्होंने विशेष रूप से शहीद उधम सिंह को युवाओं के लिए प्रेरणा का आदर्श बताया, जिनका पूरा जीवन देश...
ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

ऊर्जा मंत्री अनिल विज ने वरिष्ठ पत्रकार गणेश सिंह चौहान की माताजी के निधन पर व्यक्त किया गहरा शोक

Haryana, Hindi
चंडीगढ़, 27 दिसंबर- हरियाणा के ऊर्जा, परिवहन एवं श्रम मंत्री श्री अनिल विज ने दिल्ली में कार्यरत राजस्थान पत्रिका के वरिष्ठ पत्रकार गणेश सिंह चौहान की माताजी श्रीमती सुमनी देवी (70) के निधन पर गहरा शोक व्यक्त किया है। श्री विज ने शोक संदेश में कहा कि श्रीमती सुमनी देवी का 26 दिसंबर को स्वर्गवास होना अत्यंत दुःखद एवं पीड़ादायक समाचार है। ऊर्जा मंत्री ने कहा कि माँ का साया जीवन का सबसे बड़ा संबल होता है और उनका जाना परिवार के लिए अपूरणीय क्षति है। श्रीमती सुमनी देवी एक स्नेहिल, संस्कारी एवं परिवार को एकजुट रखने वाली व्यक्तित्व की धनी थीं। उनके द्वारा दिए गए संस्कार सदैव परिवार के लिए मार्गदर्शक रहेंगे। श्री अनिल विज ने ईश्वर से प्रार्थना की कि दिवंगत आत्मा को अपने श्रीचरणों में स्थान दें तथा शोक-संतप्त परिवार को इस असहनीय दुख को सहन करने की शक्ति प्रदान कर...
राव नरबीर सिंह ने मालिबू टाउन में अंडरग्राउंड वाटर टैंक और इंटरलॉकिंग टाइल्स के कार्य का किया शिलान्यास

राव नरबीर सिंह ने मालिबू टाउन में अंडरग्राउंड वाटर टैंक और इंटरलॉकिंग टाइल्स के कार्य का किया शिलान्यास

Haryana, Hindi
चंडीगढ़, 27 दिसंबर-  हरियाणा के उद्योग एवं वाणिज्य, वन एवं पर्यावरण मंत्री राव नरबीर सिंह ने शनिवार को नगर निगम गुरुग्राम द्वारा मालिबू टाउन क्षेत्र में कराए जा रहे विभिन्न विकास कार्यों का शिलान्यास किया। शिलान्यास किए गए कार्यों में मालिबू टाउन में अंडरग्राउंड वाटर टैंक का निर्माण, स्टारवुड एवं जी एस ब्लॉक, मालिबू टाउन वार्ड-11 में इंटरलॉकिंग टाइल्स लगाने का कार्य, तथा सेंट्रल पार्क (WW-82) और स्टारवुड पार्क के विकास एवं सौंदर्यीकरण के कार्य शामिल हैं। राव नरबीर सिंह ने कहा कि क्षेत्र में प्रस्तावित सभी विकास कार्यों को चरणबद्ध और समयबद्ध तरीके से पूरा किया जाएगा। सरकार इस दिशा में पूरी गंभीरता और प्रतिबद्धता के साथ कार्य कर रही है। उन्होंने आश्वस्त किया कि नागरिकों द्वारा बताए गए सभी आवश्यक कार्यों को प्राथमिकता के आधार पर जल्द से जल्द पू...