Sunday, November 8Malwa News
Shadow

Author: News Editor

मुख्यमंत्री ने भारत रत्न अटल बिहारी वाजपेयी को श्रद्धांजलि अर्पित की, कहा—उनके आदर्श हरियाणा को नई दिशा दे रहे हैं

मुख्यमंत्री ने भारत रत्न अटल बिहारी वाजपेयी को श्रद्धांजलि अर्पित की, कहा—उनके आदर्श हरियाणा को नई दिशा दे रहे हैं

Haryana, Hindi
चंडीगढ़, 25 दिसंबर --हरियाणा के मुख्यमंत्री श्री नायब सिंह सैनी ने गुरुवार को भारत रत्न पूर्व प्रधानमंत्री स्वर्गीय श्री अटल बिहारी वाजपेयी को भावभीनी श्रद्धांजलि अर्पित करते हुए उन्हें एक दूरदर्शी राजनेता बताया। उन्होंने कहा स्वर्गीय श्री अटल जी का जीवन ईमानदारी, लोकतांत्रिक मूल्यों और जन-केंद्रित शासन का प्रतीक रहा। मुख्यमंत्री ने भारत रत्न श्री अटल बिहारी वाजपेयी को स्मरण करते हुए कहा कि वे अपने विचारों में जितने दृढ़ थे, उतने ही अपने मूल्यों और सिद्धांतों में भी अडिग थे। मुख्यमंत्री श्री नायब सिंह सैनी पंचकूला में राज्यस्तरीय सुशासन दिवस कार्यक्रम को संबोधित कर रहे थे। उन्होंने कहा कि भले ही सरकारें आती-जाती रहीं, लेकिन अटल जी हमेशा अपने आदर्शों पर अटल रहे। उनके जीवन को निरंतर प्रेरणा का स्रोत बताते हुए मुख्यमंत्री ने कहा कि स्वर्गीय श्री अटल बिहारी वाजपेयी की जी...
विदेश मंत्रालय के साथ मिलकर सरकार विदेशों में और कुरुक्षेत्र के गीता महोत्सव का और भव्य तरीके से करेगी आयोजन:नायब सिंह सैनी

विदेश मंत्रालय के साथ मिलकर सरकार विदेशों में और कुरुक्षेत्र के गीता महोत्सव का और भव्य तरीके से करेगी आयोजन:नायब सिंह सैनी

Haryana, Hindi
चंडीगढ़, 25 दिसंबर - मुख्यमंत्री नायब सिंह सैनी ने कहा कि प्रदेश सरकार विदेश मंत्रालय के साथ मिलकर आगामी समय में विदेशों और कुरुक्षेत्र में और भव्य तरीके के साथ अंतरराष्ट्रीय गीता महोत्सव-2026 का आयोजन करेगी। इस महोत्सव के जरिए पवित्र ग्रंथ गीता के संदेश को देश विदेश के आमजन तक पहुंचाने का प्रयास किया जाएगा। इसके लिए प्रदेश सरकार अंतरराष्ट्रीय गीता महोत्सव का आयोजन करने के लिए पूरी योजना तैयार करेगी। अहम पहलू यह है कि अंतरराष्ट्रीय गीता महोत्सव 2026 के सरस और शिल्प मेले का आयोजन 5 दिसंबर से 25 दिसंबर 2026 तक किया जाएगा।  इस महोत्सव के मुख्य कार्यक्रम 14 दिसंबर से 20 दिसंबर 2026 तक आयोजित किए जाएंगे। मुख्यमंत्री नायब सिंह सैनी वीरवार को चंडीगढ़ स्थित आवास संत कबीर कुटीर पर अंतरराष्ट्रीय गीता जय...
ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

ਬਠਿੰਡਾ ਸ਼ਹਿਰ ਵਿੱਚ ਖਤਮ ਹੋਵੇਗਾ ਤਾਰਾਂ ਦਾ ਜਾਲ, ਪੰਜਾਬ ਸਰਕਾਰ ਵੱਲੋਂ 10 ਕਰੋੜ ਰੁਪਏ ਦੇ ਫੰਡ ਜਾਰੀ : ਮੇਅਰ

Local
ਬਠਿੰਡਾ, 25 ਦਸੰਬਰ : ਬਠਿੰਡਾ ਨੂੰ ਸਮੱਸਿਆ ਮੁਕਤ, ਨਸ਼ਾ ਮੁਕਤ, ਆਦਰਸ਼ ਅਤੇ ਸੁੰਦਰ ਸ਼ਹਿਰ ਬਣਾਉਣ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਪਰਸਰਾਮ ਨਗਰ ਦੇ ਵਸਨੀਕਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਰਾਹਤ ਦਿਵਾਉਂਦਿਆਂ ਆਲਮ ਬਸਤੀ ਡਿਸਪੋਜ਼ਲ ਨੇੜੇ ਇੱਕ ਨਵੇਂ ਪਾਵਰ ਫੀਡਰ ਦਾ ਰਸਮੀ ਉਦਘਾਟਨ ਕੀਤਾ।  ਇਸ ਮੌਕੇ ਕੌਂਸਲਰ ਮੈਡਮ ਰਾਜ ਰਾਣੀ ਅਤੇ ਸ੍ਰੀ ਸਾਧੂ ਸਿੰਘ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਐਕਸੀਅਨ ਪਾਵਰ ਕਾਰਪੋਰੇਸ਼ਨ ਸ਼੍ਰੀ ਸੰਦੀਪ ਗਰਗ, ਕੌਂਸਲਰ ਸ੍ਰੀ ਰਤਨ ਰਾਹੀ, ਸ੍ਰੀ ਜਗਪਾਲ ਸਿੰਘ ਗੋਰਾ ਸਿੱਧੂ, ਸ੍ਰੀ ਸੋਨੀ ਪ੍ਰਧਾਨ, ਸ੍ਰੀ ਪੰਕਜ ਸ਼ਰਮਾ, ਸ੍ਰੀ ਅਮਨਦੀਪ ਡੀਸੀ, ਅਤੇ ਸ੍ਰੀ ਯਾਦਵਿੰਦਰ ਸਿੰਘ ਮਾਨ ਵੀ ਮੌਜੂਦ ਸਨ। ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲਗਭਗ 80 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਪਾਵਰ ਫੀਡਰ ਦੇ ਚਾਲੂ ਹੋਣ ਨਾਲ ਪਰਸਰਾਮ ਨਗਰ ਖੇਤਰ ਦੇ ਵਸਨੀਕਾਂ ਨੂੰ ਬਿਜਲੀ ਦੇ ਵਾਰ...
ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

Punjab News
ਮਾਨਸਾ, 25 ਦਸੰਬਰ-       ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।     ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ।    ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਪ੍ਰਬ...
ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

Local
ਹੁਸ਼ਿਆਰਪੁਰ, 25 ਦਸੰਬਰ :-        ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹਣ ਵਾਂਗ ਹੈ,...
ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 25 ਦਸੰਬਰ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ 'ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਪਿਆਰ, ਕੁਰਬਾਨੀ, ਦਇਆ ਅਤੇ ਸੇਵਾ ਦਾ ਪ੍ਰਤੀਕ ਹੈ। ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਉਦਾਹਰਨ ਰਹੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਸਤਿਕਾਰ ਅਤੇ ਵਿ...
ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

Hot News
ਚੰਡੀਗੜ੍ਹ, 25 ਦਸੰਬਰ:- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵ...
‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 25 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮ...
ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

Breaking News
ਚੰਡੀਗੜ੍ਹ, 25 ਦਸੰਬਰ, 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ...
ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 25 ਦਸੰਬਰ 2025:- ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ...