Sunday, August 16Malwa News
Shadow

Author: News Editor

ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਦੀ ਰਵਾਇਤ ਇਸ ਸਾਲ ਵੀ ਬਰਕਰਾਰ ਰੱਖਾਂਗੇ: ਮੁੱਖ ਮੰਤਰੀ

Hot News
ਚੰਡੀਗੜ੍ਹ, 23 ਸਤੰਬਰ:- ਪਿਛਲੇ ਤਿੰਨ ਸਾਲਾਂ ਦੌਰਾਨ ਕਿਸਾਨਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿਛਲੇ ਸਾਲਾਂ ਵਾਂਗ ਇਸ ਸਾਲ ਵੀ ਸੂਬਾ ਸਰਕਾਰ ਪੰਜਾਬ ਵਿੱਚ ਸੁਚਾਰੂ ਤੇ ਸਮਾਂਬੱਧ ਖ਼ਰੀਦ ਦਾ ਇਤਿਹਾਸ ਦੁਹਰਾਏਗੀ। ਇੱਥੇ ਅੱਜ ਮੀਟਿੰਗ ਦੌਰਾਨ ਸੂਬੇ ਵਿੱਚ ਚੱਲ ਰਹੇ ਖ਼ਰੀਦ ਕਾਰਜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਝੋਨੇ ਦੀ ਸੁਚਾਰੂ ਤੇ ਫੌਰੀ ਖ਼ਰੀਦ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਹਰੇਕ ਹੰਭਲਾ ਮਾਰ ਰਹੀ ਹੈ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਤੌਰ ਉੱਤੇ ਆਖਿਆ ਕਿ ਸੂਬੇ ਦੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਖ਼ਰੀਦ 15 ਸਤੰਬਰ ਤੋਂ ਸ਼ੁਰੂ ਹੈ ਅਤੇ 175 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ। ਝੋਨੇ ਦੀ ਸੁਚਾਰੂ ਤੇ ਨਿਰਵਿਘਨ ...

ਹਰ ਪੰਜਾਬੀ ਨੂੰ ਮਿਲੇਗਾ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਕਵਰ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 23 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਵਿਆਪਕ ਸਿਹਤ ਸੰਭਾਲ ਕਵਰੇਜ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਮੁੱਖ ਮੰਤਰੀ ਸਿਹਤ ਯੋਜਨਾ' ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਦੇ 3 ਕਰੋੜ ਨਿਵਾਸੀਆਂ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਮਿਲੇਗਾ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਆਨਲਾਈਨ ਉਦਘਾਟਨ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦਫ਼ਤਰ ਤੋਂ ਕੀਤਾ ਗਿਆ। ਇਹ ਪ੍ਰਾਜੈਕਟ ਦੋ ਜ਼ਿਲ੍ਹਿਆਂ ਤਰਨਤਾਰਨ ਅਤੇ ਬਰਨਾਲਾ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਅਤੇ ਸੀਈਓ ਐਸ.ਐਚ.ਏ. ਸੰਯਮ ਅਗਰਵਾਲ ਵੀ ਸਨ, ਨੇ ਦੱਸਿਆ ਕਿ ਜਨਤਾ ਲਈ ਇੱਕ ਸੁਚਾਰੂ ਅਤੇ ਪਹੁੰਚਯੋਗ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਰਜਿਸਟ੍ਰੇਸ਼ਨ ਕੈਂਪ ਲਗਾਏ ਗਏ ਹਨ। ਪਹਿਲੇ ਦਿਨ ਹੀ ਇਸ ਯੋਜਨਾ ਲਈ 1480 ਪਰਿਵਾਰਾਂ ਨੇ ਨਾਮ ਦਰਜ ਕਰਵਾਇਆ ਹੈ। ਪੰਜਾਬ ਲਈ ਇਸ ਨੂ...

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

Breaking News
*ਚੰਡੀਗੜ੍ਹ, 23 ਸਤੰਬਰ:*- ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਕਈ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲੇ ਅੱਜ ਪੇਡਾ ਕੰਪਲੈਕਸ ਵਿਖੇ ਨਵਿਆਉਣਯੋਗ ਊਰਜਾ ਡਿਵੈਲਪਰਾਂ ਦੀ ਮੀਟਿੰਗ ਦੌਰਾਨ ਲਏ ਗਏ। ਡਿਵੈਲਪਰਾਂ ਵੱਲੋਂ ਉਠਾਏ ਮੁੱਦਿਆਂ ਦਾ ਹੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੂੰ ਤੁਰੰਤ ਇੱਕ ਸਮਰਪਿਤ ਨੋਡਲ ਅਫਸਰ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਅੰਤਰ-ਵਿਭਾਗੀ ਤਾਲਮੇਲ ਸਬੰਧੀ ਮੁੱਦਿਆਂ ਨੂੰ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਕ ਸਮਰਪਿਤ ਅਧਿਕਾਰੀ ਦੀ ਤੈਨਾਤੀ ਨਾਲ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਾਉਣ ਵਿੱਚ ਹੁੰਦੀ ਦੇਰੀ ਤੋਂ ਬਚਿਆ ਜਾ ਸਕੇਗਾ। ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

Breaking News
ਚੰਡੀਗੜ੍ਹ, 23 ਸਤੰਬਰ- ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਇਨ੍ਹਾਂ ਕਰਮਚਾਰੀਆਂ ਲਈ ਪੈਨਸ਼ਨ ਹਰ ਮਹੀਨੇ ਦੀ 10 ਤਰੀਕ ਤੋਂ ਪਹਿਲਾਂ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਜਾਵੇਗੀ। ਇਸ ਕਦਮ ਨਾਲ 3,000 ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਅਤੇ ਅਨੁਮਾਨਤ ਢੰਗ ਨਾਲ ਉਨ੍ਹਾਂ ਦੇ ਬਕਾਏ ਮਿਲਣਗੇ। ਇਨ੍ਹਾਂ ਕਰਮਚਾਰੀਆਂ ਦਾ ਹਿਤ ਵਿੱਚ ਇੱਕ ਹੋਰ ਕਦਮ ਚੁੱਕਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤ ਵਿਭਾਗ ਵੱਲੋਂ ਪ੍ਰਵਾਨਿਤ ਨੀਤੀ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਲੰਬਿਤ ਬਕਾਏ ਵੀ ਜਲਦ ਹੀ ਚਾਰ ਕਿਸ਼ਤਾਂ ਵਿੱਚ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਬਕਾਇਆਂ ਦਾ ਭੁਗਤਾਨ ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਪਹਿਲਾਂ ਹੀ ਸਥਾਪਿਤ ਨੀਤੀ ਢਾਂਚੇ ਅਨੁਸਾਰ ਕੀਤਾ ਜਾਵੇਗਾ, ਤਾਂ ...

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

Breaking News
ਚੰਡੀਗੜ੍ਹ 23 ਸਤੰਬਰ 2025:- ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ...

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ   ਪਿੰਡ ਜੈਤੇਵਾਲੀ ਵਿਖੇ  ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੇ ਧਿਆਨ ਵਿੱਚ ਇੱਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ ਵਿੱਚ 25 ਸਤੰਬਰ,2025 ਨੂੰ ਸਬੰਧਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ‘ਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਸਬੰਧਤ ਵਿਭਾਗਾਂ, ਬੇਲਰ ਯੂਨੀਅਨ ਅਤੇ ਬਾਇਓਮਾਸ ਪਲਾਂਟ ਮਾਲਕਾਂ ਨਾਲ ਕੀਤੀ ਗਈ ਮੀਟਿੰਗ

Local
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ: ਪੰਜਾਬ ਸਰਕਾਰ ਵੱਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀਆਂ ਹਦਾਇਤਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਸਬੰਧਤ ਵਿਭਾਗਾਂ, ਬਾਇੳਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨਾਲ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਬਾਰੇ ਇੱਕ ਵਿਸ਼ੇਸ਼ ਰਾਹੀਂ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦਾ ਮੁੱਖ ਉਦੇਸ਼ ਸਾਉਣੀ ਦੇ ਸੀਜਨ ਦੌਰਾਨ ਝੋਨੇ/ਬਾਸਮਤੀ ਦੀ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਵੱਖ-ਵੱਖ ਵਿਭਾਗਾਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਪਰਾਲੀ ਪ੍ਰਬੰਧਨ ਵਿੱਚ ਆ ਰਹੀਆਂ ਮੁਸ਼ਕਿਲਾਂ ’ਤੇ ਯੋਗ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਉਣਾ ਹੈ। ਇਹਨਾਂ ਮੁਸ਼ਿਕਲਾਂ ਦੇ ਹੱਲ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ, ਬਾਇਓਮਾਸ ਇੰਡਸਟਰੀਜ਼ ਅਤੇ ਬੇਲਰ ਮਾਲਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਸ਼ਿਕਲਾਂ ਆ ਰਹੀਆਂ ਹਨ, ਉਨ੍ਹਾਂ ਦਾ ਹੱਲ ਜ਼ਿਲ੍ਹਾ ਪ੍ਰਸ...

ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਕੀਤਾ ਗਿਆ ਆਯੋਜਨ

Local
ਫ਼ਰੀਦਕੋਟ, 23 ਸਤੰਬਰ  – ਬਾਬਾ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵੇਂ ਕਬੱਡੀ ਕੱਪ ਦਾ ਆਯੋਜਨ ਸਥਾਨਕ ਨਹਿਰੂ ਸਟੇਡੀਅਮ ਵਿਖੇ ਬਾਬਾ ਫਰੀਦ ਸਪੋਰਟਸ ਕਬੱਡੀ ਕਲੱਬ ਵੱਲੋਂ ਕੀਤਾ ਗਿਆ।  ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।  ਸਪੀਕਰ ਸ.ਸੰਧਵਾਂ ਨੇ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜੇਕਰ ਨੌਜਵਾਨ ਪੀੜੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਉਤਸ਼ਾਹਿਤ ਹੋਵੇਗੀ। ਉਨ੍ਹਾਂ ਟੂਰਨਾਮੈਂਟ ਕਮੇਟੀ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਖੇਡਾਂ ਸਾਡਾ ਸਰਵਪੱਖੀ ਵਿਕਾਸ ਕਰਦੀਆਂ ਹਨ।  ਜਦੋਂ ਖਿਡਾਰੀ ਦੂਰ ਦੁਰਾਡੇ ਖੇਡਣ ਜਾਂਦੇ ਹਨ ਤਾਂ ਉਹ ਉਥੋਂ ਬਹੁਤ ਕੁਝ ਸਿੱਖਦੇ ਹਨ। ਖੇਡਾਂ ਸਾਡੇ ਅੰਦਰ ਅੱਗੇ ਵਧਣ ਅ...

ਵਿਧਾਇਕ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ ਲਗਾਉਣ ਦੀ ਕਰਵਾਈ ਸ਼ੁਰੂਆਤ

Local
ਬਟਾਲਾ, 23 ਸਤੰਬਰ (    ) ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਿੰਬਲ ਚੌਂਕ ਤੋਂ ਧੁੱਪਸੜੀ ਤੱਕ ਰੋਡ ਲਾਈਟਾਂ (3500 ਮੀਟਰ) ਦੀ ਸ਼ੁਰੂਆਤ ਕਰਵਾਈ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਰੋਡ ਲਾਈਟਾਂ ਲੱਗ ਜਾਣ ਨਾਲ ਲੋਕਾਂ ਨੂੰ  ਰਾਤ ਸਮੇਂ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਜੋ ਲੋਕ ਸਵੱਖਤੇ ਸੈਰ ਕਰਦੇ ਹਨ ਉਨ੍ਹਾਂ ਨੂੰ ਵੀ   ਰੋਡ ਲਾਈਟਾਂ ਲੱਗਣ ਨਾਲ ਰਾਹਤ ਮਿਲੇਗੀ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਸੂਬੇ ਭਰ ਅੰਦਰ ਲੋਕ ਹਿੱਤ ਵਿੱਚ ਵਿਕਾਸ ਕਾਰਜ ਜਾਰੀ ਹਨ ਅਕੇ ਬਟਾਲਾ ਹਲਕੇ ਅੰਦਰ ਵੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕ...

ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਵੰਡਿਆ ਜਾਵੇਗਾ 60 ਕੁਇੰਟਲ ਧਾਤਾਂ ਦਾ ਚੂਰਾ

Local
ਫਾਜ਼ਿਲਕਾ 23 ਸਤੰਬਰਫਾਜ਼ਿਲਕਾ ਜਿਲੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਦੇ ਰਾਹੀਂ 60 ਕੁਇੰਟਲ ਮਿਨਰਲ ਮਿਕਸਚਰ (ਧਾਤਾਂ ਦਾ ਚੂਰਾ) ਵੰਡਿਆ ਜਾਵੇਗਾ। ਇਸ ਨੂੰ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਹਰੀ ਝੰਡੀ ਵਿਖਾ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤਾ। ਉਨਾਂ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ 60 ਕੁਇੰਟਲ ਮਿਨਰਲ ਮਿਕਸਚਰ ਦਾ ਪ੍ਰਬੰਧ ਕੀਤਾ ਗਿਆ ਹੈ ਇਸ ਦੀ ਬਾਜਾਰੀ ਕੀਮਤ ਲਗਭਗ 12 ਲੱਖ ਰੁਪਏ ਬਣਦੀ ਹੈ ਅਤੇ ਇਸ ਨੂੰ ਹੜ ਪ੍ਰਭਾਵਿਤ ਪਿੰਡਾਂ ਵਿੱਚ ਵਿਭਾਗ ਵੱਲੋਂ ਕੈਂਪ ਲਗਾ ਕੇ ਪਸ਼ੂ ਪਾਲਕਾਂ ਨੂੰ ਤਕਸੀਮ ਕੀਤਾ ਜਾਵੇਗਾ।ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ  ਮਨਦੀਪ ਸਿੰਘ ਨੇ ਦੱਸਿਆ ਕਿ ਹਰੇਕ ਜਾਨਵਰ ਨੂੰ ਪ੍ਰਤੀ ਦਿਨ 50 ਗ੍ਰਾਮ ਧਾਤਾਂ ਦਾ ਚੂਰਾ ਵੰਡ ਵਿੱਚ ਮਿਲਾ ਕੇ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਪਸ਼ੂਆਂ ਦੇ ਸਿਹਤ ਤੰਦਰੁਸਤ ਰਹਿੰਦੀ ਹੈ। ਉਹਨਾਂ ਨੇ ਕਿਹਾ ਕਿ ਹੜਾਂ ਤੋਂ ਬਾਅਦ ਚਾਰੇ ਦੀ ਘਾਟ ਵਰਗੀਆਂ ਮੁਸ਼ਕਿਲਾਂ ਕਾਰਨ ਜ...