ਸ਼ਬਜੀ ਕਾਸ਼ਤਕਾਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬੇਲਰ ਦੀ ਵਰਤੋਂ ਕਰਨ : ਮੁੱਖ ਖੇਤੀਬਾੜੀ ਅਫਸਰ
ਬਟਾਲਾ, 23 ਸਤੰਬਰ ( ) ਜਿਲ੍ਹਾ ਗੁਰਦਾਸਪੁਰ ਵਿੱਚ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ 'ਤੇ ਲਿਆਉਣ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸ਼ਬਜੀ ਕਾਸ਼ਤਕਾਰਾਂ ਨੂੰ ਝੋਨੇ ਦੀ ਪਰਾਲੀ ਦੀ ਖੇਤ ਤੋਂ ਬਾਹਰ ਸੰਭਾਲ ਲਈ ਪ੍ਰੇਰਿਤ ਕਰਨ ਲਈ ਬਲਾਕ ਬਟਾਲਾ ਦੇ ਪਿੰਡ ਬਾਸਰਪੁਰਾ ਵਿਚ ਸਬਜੀ ਕਾਸ਼ਤਕਾਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਡਾ .ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਇਸ ਮੌਕੇ ਕੁਲਵਿੰਦਰ ਕੌਰ ਖੇਤੀ ਵਿਸਥਾਰ ਅਫ਼ਸਰ ਹਾਜ਼ਰ ਸਨ।
ਕਿਸਾਨਾਂ ਨਾਲ ਗੱਲਬਾਤ ਡਾ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਵਿਚ ਬਲਾਕ ਬਟਾਲਾ, ਡੇਰਾ ਬਾਬਾ ਨਾਨਕ, ਕਲਾਨੌਰ ਅਤੇ ਗੁਰਦਾਸਪੁਰ ਦੇ ਕਰੀਬ 35 ਪਿੰਡਾਂ ਵਿਚ ਅਗੇਤੀ ਸ਼ਬਜੀ ਜਿਵੇਂ ਫੁੱਲ ਗੋਭੀ,ਆਲੂ ਅਤੇ ਮਟਰ ਦੀ ਕਾਸ਼ਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਬਜੀ ਕਾਸ਼ਤਕਾਰ ਵਲੋਂ ਆਮ ਕਰਕੇ...