Sunday, August 16Malwa News
Shadow

Author: News Editor

मुख्यमंत्री ने धर्मपत्नी सहित पहले नवरात्र पर किए माता मनसा देवी के दर्शन, लिया आशीर्वाद

Haryana, Hindi
चंडीगढ़, 22 सितंबर-हरियाणा के मुख्यमंत्री श्री नायब सिंह सैनी ने अपनी धर्मपत्नी श्रीमती सुमन सैनी सहित अश्विन नवरात्र के प्रथम दिन आज पंचकूला स्थित माता मनसा देवी मंदिर में माथा टेक पूजा अर्चना कर महामायी का आशीर्वाद लिया और प्रदेशवासियों की सुख, शांति व समृद्धि की कामना की। मुख्यमंत्री ने इसके उपरांत मंदिर परिसर में स्थित यज्ञशाला पहुंचकर हवन यज्ञ में भाग लिया और आहुति डाली।  इस अवसर पर अतिरिक्त उपायुक्त एवं माता मनसा देवी श्राईन बोर्ड की मुख्य कार्यकारी अधिकारी श्रीमती निशा यादव ने मुख्यमंत्री को माता मनसा देवी का चित्र सम्मान स्वरूप भेंट किया। इस अवसर पर उपायुक्त श्री सतपाल शर्मा, माता मनसा देवी श्राईन बोर्ड की सचिव श्रीमती शारदा प्रजापति, मुख्यमंत्री के मीडिया सचिव श्री प्रवीण आत्रेय सहित अन्य गणमान्य व्यक्ति उपस्थित थे।...

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨਿੱਕਾ ਠੇਠਰਕੇ ਦਾ ਦੌਰਾ

Punjab News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 22 ਸਤੰਬਰ (       ) - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ ਸ਼ਾਮ ਆਪਣੇ ਹਲਕੇ ਦੇ ਪਿੰਡ ਨਿੱਕੇ ਠੇਠਰਕੇ ਦਾ ਦੌਰਾ ਕਰਕੇ ਹੜ੍ਹਾਂ ਕਾਰਨ ਫ਼ਸਲਾਂ ਤੇ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹ ਰਾਵੀ ਦਰਿਆ ਦੇ ਧੁੱਸੀ ਬੰਨ੍ਹ `ਤੇ ਵੀ ਪਹੁੰਚੇ ਜਿੱਥੇ ਬੰਨ੍ਹ ਨੂੰ ਪਏ ਪਾੜ ਨੂੰ ਪੂਰੇ ਜਾਣ ਅਤੇ ਜ਼ਮੀਨਾਂ ਨੂੰ ਪੱਧਰੀ ਕਰਨ ਦੀ ਸੇਵਾ ਚੱਲ ਰਹੀ ਸੀ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੜ੍ਹਾਂ ਕਾਰਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ 159 ਪਿੰਡ ਅਤੇ 1.10 ਲੱਖ ਦੇ ਕਰੀਬ ਵਸੋਂ ਪ੍ਰਭਾਵਿਤ ਹੋਈ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਤਬਾਹ ਹੋ ਗਈਆਂ ਹਨ ਅਤੇ ਖੇਤਾਂ ਵਿੱਚ ਰੇਤ ਤੇ ਮਿੱਟੀ ਆ ਗਈ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਚੱਲ ਰਹੀ ਹੈ ਅਤੇ ਬਹੁਤ ਜਲ...

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Local
ਗੁਰਦਾਸਪੁਰ, 22 ਸਤੰਬਰ (       ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 22 ਸਤੰਬਰ:- ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਸੰਗੀਤਕਾਰ ਜਨਾਬ ਚਰਨਜੀਤ ਅਹੂਜਾ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸੌਂਦ ਨੇ ਕਿਹਾ ਕਿ ਅਹੂਜਾ ਸਾਬ੍ਹ ਦੇ ਜਾਣ ਨਾਲ ਇੱਕ ਦੌਰ ਦਾ ਅੰਤ ਹੋਇਆ ਹੈ। ਉਨ੍ਹਾਂ ਦੀਆਂ ਸੰਗੀਤਕ ਧੁਨਾਂ ਰਹਿੰਦੀ ਦੁਨੀਆਂ ਤੱਕ ਗੂੰਜਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਚਰਨਜੀਤ ਅਹੂਜਾ ਵੱਲੋਂ ਬਣਾਏ ਗਾਣੇ ਲਾਜਵਾਬ, ਸਕੂਨਦਾਇਕ ਤੇ ਯਾਦਗਾਰੀ ਹਨ। ਕਿੰਨੇ ਹੀ ਗਾਇਕਾਂ ਨੂੰ ਉਨ੍ਹਾਂ ਨੇ ਬੁਲੰਦੀਆਂ ਉੱਤੇ ਪਹੁੰਚਾਇਆ ਪਰ ਖੁਦ ਜ਼ਮੀਨ ਨਾਲ ਜੁੜੇ ਰਹੇ। ਉਨ੍ਹਾਂ ਕਿਹਾ ਕਿ ਅਜਿਹੀ ਸੰਗੀਤਕ ਸਖਸ਼ੀਅਤ ਦੇ ਤੁਰ ਜਾਣ ਨਾਲ ਪੰਜਾਬੀ ਸੰਗੀਤਕ ਉਦਯੋਗ ਨੂੰ ਪਿਆ ਘਾਟਾ ਕਦੇ ਵੀ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪੰਜਾਬੀ ਗੀਤ ਸੰਗੀਤ ਨੂੰ ਪਿਆਰ ਕਰਨ ਵਾਲਿਆਂ ਦੇ ਦਿਲਾਂ ਵਿੱਚ ਚਰਨਜੀਤ ਅਹੂਜਾ ਸਦਾ ਜਿਊਂਦੇ ਰਹਿਣਗੇ। ਹਰ ਪਲ ਸੰਗੀਤਕ ਧੁਨਾਂ ਵਿੱਚ ਸਾਹ ਲੈਣ ਵਾਲੇ ਚਰਨਜੀਤ ਅਹੂਜਾ ਦੇ ਇਸ ਫਾਨੀ ਸੰਸਾਰ ਤੋਂ ਤੁਰ ਜਾਣ ਉੱਤੇ ਸੌਂਦ ਨੇ ਅਹੂਜਾ ਪਰਿਵਾਰ ਨਾ...

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

Local
ਫ਼ਰੀਦਕੋਟ, 22 ਸਤੰਬਰ   (   )- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ। ਉਨ੍ਹਾਂ ਦੇ ਉਪਦੇਸ਼ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨਿਮਰਤਾ ਅਤੇ ਆਪਸੀ ਪ੍ਰੇਮ ਦੇ ਜੀਵੰਤ ਸੁਨੇਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਸ਼ਬਦਾਂ ਰਾਹੀਂ ਲੋਕਾਂ ਨੂੰ ਅਸਲੀ ਮਨੁੱਖਤਾ ਦਾ ਮਰਮ ਸਮਝਾਇਆ ਅਤੇ ਦੱਸਿਆ ਕਿ ਸਾਦਗੀ ਅਤੇ ਸਚਾਈ ਨਾਲ ਭਰਪੂਰ ਜੀਵਨ ਹੀ ਸੱਚੇ ਅਰਥਾਂ ਵਿੱਚ ਆਦਰਸ਼ ਜੀਵਨ ਹੈ। ਸਪੀਕਰ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮੌਜੂਦਾ ਸਮੇਂ ਦੇ ਪਦਾਰਥਵਾਦੀ ਅਤੇ ਤਣਾਅ-ਭਰੇ ਸਮਾਜ ਲਈ ਹੋਰ ਵੀ ਵੱਧ ਮਹੱਤਵਪੂਰਨ ਹੈ। ਜੇ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਪ੍ਰੇਮ, ਸਹਿਣਸ਼ੀਲਤਾ ਅਤੇ ਮਿਲਜੁਲ ਨਾਲ ਜੀਵਨ ਬਿਤਾਈਏ ਤਾਂ ਇੱਕ ਸੁੰਦਰ ਅਤੇ ਸਮਰੱਥ ਸਮਾਜ ਦੀ ਸਿਰਜਣਾ ਸੰਭਵ ਹੈ। ਸ....

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ

Local
ਖਡੂਰ ਸਾਹਿਬ/ਤਰਨ ਤਾਰਨ, 22 ਸਤੰਬਰ- ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਸਵੱਛਤਾ ਹੀ ਸੇਵਾ ਮੁਹਿੰਮ 2025 ਤਹਿਤ ਪਿੰਡ ਏਕਲ ਗੱਡਾ ਬਲਾਕ ਖਡੂਰ ਸਾਹਿਬ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਤੇ ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਹਰ ਸਾਲ ਸਵੱਛਤਾ ਹੀ ਸੇਵਾ ਪੰਦਰਵਾੜਾ ਇੱਕ ਵੱਖਰੇ ਥੀਮ ਤਹਿਤ ਮਨਾਇਆ ਜਾਦਾ ਹੈ । ਉਨ੍ਹਾਂ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਇਸ ਸਾਲ ਦਾ ਥੀਮ “ਸਵੱਛ ਉਤਸਵ ” ਹੈ ਅਤੇ ਸਵੱਛਤਾ ਹੀ ਸੇਵਾ ਮੁਹਿੰਮ 2025 ਗਤੀਵਿਧੀਆ ਦੇ ਮੁੱਖ ਪੰਜ ਥੀਮ ਹਨ - ਬਲੈਕ ਸਪੋਟ ਗੰਦਗੀ ਵਾਲੀਆ ਥਾਵਾ ਦੀ ਸਫਾਈ, ਜਨਤਕ ਥਾਵਾਂ ਦੀ ਸਾਫ-ਸਫਾਈ, ਸਫਾਈ ਮਿੱਤਰਾ ਸੁਰੱਖਿਆ ਸ਼ਿਵਰ, ਕਲੀਨ ਗ੍ਰੀਨ ਉਤਸਵ, ਜਨ ਜਾਗਰੂਕਤਾ ਪ੍ਰੋਗਰਾਮ । ਇਸ ਮੌਕੇ ਤੇ ਸਰਪੰਚ,ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ...

ਬਾਬਾ ਫਰੀਦ ਦਾ ਆਗਮਨ ਪੁਰਬ ਤੇ  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ

Local
ਫ਼ਰੀਦਕੋਟ, 22 ਸਤੰਬਰ  (   )ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ  ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਸ਼ਬਦ ਅਮਨ, ਭਾਈਚਾਰੇ ਅਤੇ ਸਹਿਣਸ਼ੀਲਤਾ ਦੇ ਅਜਿਹੇ ਸੁਨੇਹੇ ਹਨ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਕੋਈ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਤੁਰੇ, ਤਾਂ ਜੋ ਸਮਾਜ ਵਿੱਚ ਸਾਂਝ, ਪਿਆਰ ਅਤੇ ਚੜ੍ਹਦੀ ਕਲਾ ਬਣੀ ਰਹੇ।ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ  ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਸ਼ਾਂਤੀ ਦੀ ਰਾਹ ਲੈ ਜਾਂਦੇ ਹਨ।...

ਬਾਬਾ ਫਰੀਦ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਨੇ ਜਿਲ੍ਹਾਂ ਵਾਸੀਆਂ  ਨੂੰ ਵਧਾਈ ਦਿੱਤੀ

Local
ਫ਼ਰੀਦਕੋਟ, 22  ਸਤੰਬਰ (  )-  ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਨੇ ਲੋਕਾਂ ਨੂੰ ਸੱਚ, ਨਿਮਰਤਾ ਅਤੇ ਸਾਦਗੀ ਨਾਲ ਜੀਵਨ ਬਿਤਾਉਣ ਦੀ ਸਿੱਖਿਆ ਦਿੱਤੀ। ਉਹਨਾਂ ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਅਮਨ-ਸ਼ਾਂਤੀ ਦੇ ਰਸਤੇ ’ਤੇ ਲੈ ਜਾਣ ਵਾਲੇ  ਹਨ। ਜੇ ਅਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾ ਲਈਏ ਤਾਂ ਸਮਾਜ ਵਿੱਚੋਂ ਬਹੁਤ ਸਾਰੀਆਂ ਬੁਰਾਈਆਂ ਆਪ ਹੀ ਦੂਰ ਹੋ ਸਕਦੀਆਂ ਹਨ।ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਬਾਬਾ ਫਰੀਦ ਜੀ ਮਹਾਨ ਸੂਫ਼ੀ ਸੰਤ ਸਨ, ਜਿਨ੍ਹਾਂ ਦੀ ਬਾਣੀ ਮਨੁੱਖ ਨੂੰ ਮਾਨਸਿਕ ਅਤੇ ਆਤਮਿਕ ਤੌਰ ’ਤੇ ਤ੍ਰਿਪਤ ਕਰਦੀ ਹੈ। ਉਹ ਇੱਕ ਦੂਰਦਰਸ਼ੀ ਅਤੇ ਵਿਲੱਖਣ ਪ੍ਰਤੀਭਾ ਦੇ ਮਾਲਕ ਸਨ, ਜਿਨ੍ਹਾਂ ਨੇ ਸਮਾਜ ਨੂੰ ਮਿੱਠਤ ਨਾਲ ਜੀਵਨ ਜੀਊਣ ਦਾ ਸੁਨੇਹਾ ਦਿੱਤਾ ।ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਅੱਜ ਵੀ ਸਾਡੇ ਲਈ ਮਾਰਗਦਰਸ਼ਕ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗੇ ਮੁੱਲਾਂ ਵੱਲ ਪ੍ਰ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਖੇ ਮਾਈ ਭਾਗੋ ਪਾਰਕ ਦਾ ਕੀਤਾ ਉਦਘਾਟਨ

Breaking News
ਮਲੋਟ/ਸ੍ਰੀ ਮੁਕਤਸਰ ਸਾਹਿਬ, 22 ਸਤੰਬਰ- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਮਲੋਟ ਦੀ ਦਿੱਖ ਨੂੰ ਹੋਰ ਸੁੰਦਰ ਬਣਾਉਣ ਅਤੇ ਹਰਿਆਲੀ ਨੂੰ ਵਧਾਉਣ ਲਈ ਅੱਜ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਬਠਿੰਡਾ ਚੌਂਕ ਦੇ ਨੇੜੇ ਮਾਈ ਭਾਗੋ ਪਾਰਕ ਦਾ ਉਦਘਾਟਨ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿੱਚ ਵਿਕਾਸ ਦੇ ਕੰਮਾਂ ਨੇ ਲਗਾਤਾਰ ਰਫ਼ਤਾਰ ਫੜੀ ਹੋਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਲੋਟ ਹਲਕੇ ਦੇ ਬਹੁਤ ਸਾਰੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਗਰੀਨ ਵੈਲੀ ਰੋਡ, ਰੇਲਵੇ ਅੰਡਰ ਬ੍ਰਿਜ ਅਤੇ ਹੋਰ ਬਕਾਇਆ ਪਏ ਵਿਕਾਸ ਦੇ ਕੰਮਾਂ ਨੂੰ ਮੁਕੰਮਲ ਕਰਵਾਕੇ ਲੋਕਾਂ ਦੇ ਸਪੁਰਦ ਕੀਤੇ ਜਾਣਗੇ। ਮਾਈ ਭਾਗੋ ਪਾਰਕ ਦਾ ਉਦਘਾਟਨ ਕਰਨ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਪਾਰਕ ਨੂੰ ਮਾਤਾ ਭਾਗ ਕੌਰ ਜੀ ਨੂੰ ਸਮਰਪਿਤ ਕੀਤਾ ਗਿਆ ਹੈ ਅਤੇ ਉਨ੍ਹਾਂ ਦਾ ਬੁੱਤ ਵੀ ਇਸ ਪਾਰਕ ਵਿੱਚ ਲ...

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 21 ਸਤੰਬਰ:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ "ਖੇਤਰ ਜ਼ਿੰਮੇਵਾਰੀ ਯੋਜਨਾ" ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ 'ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਜਨਤਕ ਸਿਹਤ ਅਤੇ ਸ...