Sunday, August 16Malwa News
Shadow

Author: News Editor

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਬਟਾਲਾ, 21 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ । ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ...

ਖੇਤੀ ਅਰਥਚਾਰੇ ਦੀ ਸੁਰੱਖਿਆ ਪ੍ਰਮੁੱਖ ਤਰਜੀਹ: ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲ-ਘੋਟੂ ਤੋਂ ਬਚਾਅ ਦੇ ਟੀਕੇ ਲਾਏ

Breaking News
ਚੰਡੀਗੜ੍ਹ, 21 ਸਤੰਬਰ:- ਪੰਜਾਬ ਵਿੱਚ ਆਏ ਹੜ੍ਹਾਂ ਪਿੱਛੋਂ ਖੇਤੀ ਅਰਥਚਾਰੇ ਨੂੰ ਬਚਾਉਣ ਲਈ ਪ੍ਰਭਾਵੀ ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਮਹਿਜ਼ ਇੱਕ ਹਫ਼ਤੇ ਦੇ ਅੰਦਰ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ਗਲਘੋਟੂ ਬੀਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਸਫਲਤਾਪੂਰਵਕ ਸਿਰੇ ਚਾੜ੍ਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ 713 ਪਿੰਡਾਂ ਨੂੰ ਕਵਰ ਕਰਦੀ ਇਸ ਟੀਕਾਕਰਨ ਮੁਹਿੰਮ ਦੇ ਮੁਕੰਮਲ ਹੋਣ ਨਾਲ ਪਸ਼ੂਆਂ ਨੂੰ ਹੋਣ ਵਾਲੀਆਂ ਸੰਭਾਵੀ ਬੀਮਾਰੀਆਂ ਤੋਂ ਬਚਾਉਣ ਵਿੱਚ ਬਹੁਤ ਮਦਦ ਮਿਲੇਗੀ। ਸਮੂਹਿਕ ਟੀਕਾਕਰਨ ਮੁਹਿੰਮ ਬਾਰੇ ਵਿਸਥਾਰ ਨਾਲ ਦੱਸਦਿਆਂ ਸ. ਖੁੱਡੀਆਂ ਨੇ ਕਿਹਾ ਕਿ 14 ਸਤੰਬਰ ਨੂੰ ਵਿੱਢੀ ਇਹ ਮੁਹਿੰਮ ਹੜ੍ਹਾਂ ਪਿੱਛੋਂ ਸੂਬੇ ਦੀ ਮੁੜ-ਵਸੇਬਾ ਕਾਰਜ ਯੋਜਨਾ ਦਾ ਅਹਿਮ ਹਿੱਸਾ ਹੈ ਜਿਸ ਤਹਿਤ ਹਜ਼ਾਰਾਂ ਪ੍ਰਭਾਵਿਤ ਕਿਸਾਨਾਂ ਦੇ ਪਸ਼ੂਆਂ ਨੂੰ ਸੰਭਾਵੀ ਸਿਹਤ ਸੰਕਟਾਂ ਤੋਂ ਬਚਾ ਕੇ ਉਨ੍ਹਾਂ ਦੇ ਪਸ਼ੂਧਨ ਅਤੇ ਰੋਜ਼ੀ-ਰੋਟੀ ਨਾਲ ਸਬੰਧਤ ਮੁੱਢਲੇ ...

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 21 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰ...

ਕਿਸਾਨ ਇਨ ਸੀਟੂ ਤਕਨੀਕ ਨਾਲ ਕਰਨ ਪਰਾਲੀ ਦਾ ਪ੍ਰਬੰਧਨ : ਮੁੱਖ ਖੇਤੀਬਾੜੀ ਅਫਸਰ

Local
  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਮਾਨਸਾ ਵੱਲੋਂ ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਵੱਡੇ ਪੱਧਰ ਤੇ ਆਈ.ਈ.ਸੀ. ਗਤੀਵਿਧੀਆਂ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ ਸੀਟੂ ਤਕਨੀਕ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਕੈਂਪਾਂ ਦਾ ਮੰਤਵ ਕਿਸਾਨਾਂ ਨੂ਼ੰ ਫਸਲਾਂ ਦੀ ਰਹਿੰਦ—ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਹੈ।            ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਅੱਜ ਪਿੰਡ ਬੀਰੇਵਾਲਾ ਜੱਟਾ, ਭੀਖੀ, ਕਾਸਿਮਪੁਰ ਛੀਨਾ ਆਦਿ ਪਿੰਡਾਂ ਵਿੱਚ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾਏ ਗਏ। ਇਹਨਾਂ ਕੈਂਪ ਵਿੱਚ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਇਨ ਸਿਟੂ ਤਨਕੀਕ ਨਾਲ ਪਰਾਲੀ ਦਾ ਪ੍ਰਬੰਧ ਕਰਨ ਬਾਰੇ ਦੱਸਿਆ ਗਿਆ।            ਉਨ੍ਹਾਂ ਕਿਸਾਨਾਂ, ਗਰੁੱਪਾਂ, ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤ...

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 ‘ਚ ਟਿਊਬਵੈੱਲ ਦਾ ਕੀਤਾ ਉਦਘਾਟਨ

Local
ਹੁਸ਼ਿਆਰਪੁਰ, 21 ਸਤੰਬਰ :      ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ  ਵਾਰਡ ਨੰਬਰ 1 ਵਿਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਸਥਾਨਕ ਲੋੜਾਂ ਨੂੰ ਧਿਆਨ ਵਿਚ ਰੱਖਦੇ ਹੋਏ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਗਿਆ ਹੈ।       ਵਿਧਾਇਕ ਨੇ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵੱਲੋਂ ਸ਼ਹਿਰ ਵਿਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ ਵਿਚ ਬੇਹੱਦ ਸੁਧਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਬਰਸਾਤਾਂ ਕਾਰਨ ਰੁਕਿਆ ਹੋਇਆ ਸੜਕਾਂ ਦਾ ਕੰਮ ਵੀ ਚਾਲੂ ਹੋ ਗਿਆ ਹੈ ਅਤੇ ਸ਼ਹਿਰ ਦੀਆਂ ਸੜਕਾਂ ਦੀ ਕਾਇਆ ਕਲਪ ਲਈ ਵੱਡੀ ਪੱਧਰ ਤੇ ਮੁਹਿੰਮ ਵਿੱਢੀ ਗਈ ਹੈ।      ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅ...

ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ

Local
ਬਾਲੀਆਂ/ਮੂਲੋਵਾਲ (ਧੂਰੀ), 21 ਸਤੰਬਰ (000) - ਪੰਜਾਬ ਸਰਕਾਰ ਵੱਲੋਂ ਹਰੇਕ ਸੂਬਾ ਵਾਸੀ ਨੂੰ ਸ਼ੁੱਧ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਬਾਲੀਆਂ ਅਤੇ ਮੂਲੋਵਾਲ ਵਿੱਚ ਨਵੀਆਂ ਜਲ ਸਪਲਾਈ ਸਕੀਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਦੋਵੇਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ ਐੱਸ ਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਰਵਾਈ। ਇਹਨਾਂ ਦੋਵੇਂ ਪ੍ਰੋਜੈਕਟਾਂ ਉੱਤੇ 3.69 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਵੇਂਕਿ ਇਹਨਾਂ ਦੋਵਾਂ ਪਿੰਡਾਂ ਵਿੱਚ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਤਾਂ ਪਹਿਲਾਂ ਹੀ ਸੀ ਪਰ ਹੁਣ ਇਹਨਾਂ ਦਾ ਦਾਇਰਾ ਹੋਰ ਵਧਾਉਣ ਦੇ ਨਾਲ ਨਾਲ ਵਿਕਸਤ ਕੀਤਾ ਜਾ ਰਿਹਾ ਹੈ। ਜਿਸ ਉਪਰੰਤ ਦੋਵੇਂ ਪਿੰਡਾਂ ਦੇ 1350 ਤੋਂ ਵਧੇਰੇ ਘਰਾਂ ਨੂੰ ਨਵੇਂ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਜਿਸ ਨਾਲ ਇਹਨਾਂ ਪਿੰਡਾਂ ਵਿੱਚ ਪਹਿਲਾਂ ਤੋਂ ਮੌਜੂਦ ਜਲ ਸਪਲਾਈ ਸਕੀਮ...

ਭਾਰਤ ਬਜ਼ੁਰਗਾਂ ਦੀ ਸਿਆਣਪ ਤੇ ਨੌਜਵਾਨਾਂ ਦੀ ਤਾਕਤ ਨਾਲ ਹੀ ਬਣੇਗਾ ਵਿਸ਼ਵ ਸ਼ਕਤੀ: ਅਨੀਰੁੱਧ ਤਿਵਾੜੀ

Local
ਪਟਿਆਲਾ, 21 ਸਤੰਬਰ:- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ, (ਮਗਸੀਪਾ) ਚੰਡੀਗੜ੍ਹ ਦੇ ਡਾਇਰੈਕਟਰ ਜਨਰਲ ਤੇ ਸਪੈਸ਼ਲ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਨੇ ਕਿਹਾ ਹੈ ਕਿ ਸਾਡਾ ਦੇਸ਼ ਭਾਰਤ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਤਰੱਕੀ ਕਰਨ ਵਾਲੀ ਅਰਥਵਿਵਸਥਾ ਹੈ। ਉਨ੍ਹਾਂ ਇੱਥੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ) ਵੱਲੋਂ ਕਰਵਾਏ ਦੋ ਦਿਨਾਂ ਰਾਸ਼ਟਰੀ ਸੰਮੇਲਨ “ਸੀਜ਼ਨਜ਼ ਆਫ਼ ਲਾਈਫ਼” ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੁੰਦਿਆਂ ਕਿਹਾ ਕਿ ਜੇ ਅਸੀਂ ਬਜ਼ੁਰਗਾਂ ਦਾ ਤਜ਼ਰਬੇ ਤੇ ਸਿਆਣਪ ਅਤੇ ਨੌਜਵਾਨਾਂ ਦੀ ਤਾਕਤ ਨਾਲ ਜੋੜੀਏ, ਤਾਂ ਭਾਰਤ ਵਿਸ਼ਵ ਸ਼ਕਤੀ ਬਣੇਗਾ।ਕੇਂਦਰੀ ਸਮਾਜਿਕ ਨਿਆਂ ਮੰਤਰਾਲੇ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਸਾਂਝੇ ਯਤਨਾਂ ਨਾਲ ਕਰਵਾਏ ਇਸ ਸੰਮੇਲਨ ਦੌਰਾਨ ਅਨੀਰੁੱਧ ਤਿਵਾੜੀ ਨੇ ਕਿਹਾ ਕਿ ਉਮਰ ਕਿਸੇ ਵੀ ਕੰਮ ਵਿੱਚ ਰੁਕਾਵਟ ਨਹੀਂ। ਉਨ੍ਹਾਂ ਕਿਹਾ ਕਿ ਨੋਬਲ ਇਨਾਮ ਜੇਤੂਆਂ ਦੀ ਉਮਰ ਵੀ ਵਧ ਰਹੀ ਹੈ, ਖ਼ੁਸ਼ ਰਹਿਣ ਦਾ ਰਾਜ ਸਿਆਣਪ ਅਤੇ ਤਾਕਤ ਦਾ ਸੰਤੁਲਨ ਹੈ। ਉਨ੍ਹਾਂ ਗੀਤਾ ਦਾ ਹਵਾਲਾ ਦਿੰਦਿਆਂ ਕਿਹਾ ਕਿ ...

मुख्यमंत्री नायब सिंह सैनी ने हिसार में किया रबी कृषि मेला का शुभारंभ

Haryana, Hindi
चंडीगढ़, 21 सितंबर - हरियाणा के मुख्यमंत्री श्री नायब सिंह सैनी ने किसानों का आह्वान किया कि कृषि में विविधीकरण को अपनाएं तथा मोटे अनाज की पैदावार को प्राथमिकता दें। हरियाणा सरकार हमेशा किसानों के साथ खड़ी है और कृषि को लाभकारी बनाने के लिए लगातार ठोस कदम उठा रही है। मुख्यमंत्री ने किसानों को प्रोत्साहित करते हुए कहा कि औषधीय पौधों, मधुमक्खी पालन, मशरूम उत्पादन, सब्जी, फूल एवं फल की खेती जैसे विकल्प अपनाकर किसान अपनी आमदनी को कई गुना बढ़ा सकते हैं। उन्होंने आश्वस्त किया कि सरकार इस दिशा में किसानों को हर संभव सुविधा और प्रोत्साहन उपलब्ध कराती रहेगी। मुख्यमंत्री रविवार को हिसार में चौधरी चरण सिंह हरियाणा कृषि विश्वविद्यालय द्वारा आयोजित रबी कृषि मेला का शुभारंभ करने उपरांत उपस्थित जन को संबोधित कर रहे थे। मुख्यमंत्री ने हर घर छाँव-हर घर फल योजना का भी शुभारंभ किय...

हरियाणा में सड़क नेटवर्क को मिलेगी मजबूती, मुख्यमंत्री नायब सिंह सैनी ने प्रादेशिक सड़क उत्थान परियोजना का किया शुभारंभ

Haryana, Hindi
चंडीगढ़, 21 सितंबर - हरियाणा के मुख्यमंत्री श्री नायब सिंह सैनी ने आज प्रदेश में सड़क बुनियादी ढांचे को सुदृढ़ करने के उद्देश्य से प्रादेशिक सड़क उत्थान परियोजना का शुभारंभ किया। इस परियोजना के तहत चालू वित्त वर्ष में 4,827 करोड़ रुपये की लागत से 9,410 किलोमीटर लंबाई की 4,227 सड़कों की मरम्मत एवं उत्थान का कार्य किया जाएगा। जिला हिसार में आयोजित राज्य स्तरीय कार्यक्रम को संबोधित करते हुए मुख्यमंत्री ने कहा कि आज का यह दिन हरियाणा के इंफ्रास्ट्रक्चर विकास में एक स्वर्णिम अध्याय के रूप में दर्ज होने जा रहा है। यह परियोजना आने वाले वर्षों में विकसित भारत-विकसित हरियाणा के निर्माण में मील का पत्थर साबित होगी। यह एक ऐसी परियोजना है, जो ग्रामीण और शहरी क्षेत्रों के बीच के फासले को कम करेगी, लोगों को बेहतर संपर्क सुविधा देगी तथा प्रदेश की आर्थिक,&nb...

गुरुग्राम में ‘नमो युवा रन’ ने दिया नशामुक्त समाज का संदेश, 10 हजार से अधिक युवाओं ने दौड़ में की सहभागिता

Haryana, Hindi
चंडीगढ़, 21 सितंबर- गुरुग्राम ने आज ‘नमो युवा रन’ के जरिए नशामुक्त समाज का बुलंद संदेश दिया। लेजर वैली पार्किंग से शुरू हुई इस भव्य दौड़ में 10 हजार से अधिक प्रतिभागियों ने उत्साह और उमंग के साथ हिस्सा लिया। दौड़ का केंद्रीय विद्युत व आवासन एवं शहरी कार्य मंत्री मनोहर लाल ने हरी झंडी दिखाकर शुभारंभ किया, कार्यक्रम में हरियाणा के उद्योग एवं वाणिज्य मंत्री राव नरबीर सिंह और युवा अधिकारिता एवं उद्यमिता मंत्री (स्वतंत्र प्रभार) गौरव गौतम भी उपस्थित रहे। केंद्रीय मंत्री मनोहर लाल ने नमो युवा रन में सहभागी बने हजारों युवाओं से आह्वान किया कि वे नशामुक्त समाज के निर्माण में अग्रणी भूमिका निभाएं। उन्होंने कहा कि नशा किसी भी व्यक्ति की क्षमता को नष्ट करता है और समाज को कमजोर बनाता है। यदि युवा नशे से दूर रहकर शिक्षा, खेल और कौशल विकास की ओर ध्यान देंगे तो न केवल उनका भवि...