ਪੰਜਾਬ ਸਰਕਾਰ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਅਵਾਰਾ ਪਸ਼ੂਆਂ ਦੇ ਹੱਲ ਲਈ ਵਿਆਪਕ ਰਣਨੀਤੀ ਬਣਾਏਗੀ: ਡਾ. ਰਵਜੋਤ ਸਿੰਘ
ਚੰਡੀਗੜ੍ਹ, 15 ਜੁਲਾਈ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਵਿੱਚ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਇੱਕ ਵਿਆਪਕ ਰਣਨੀਤੀ ਤਿਆਰ ਕਰਨ ਵਾਸਤੇ ਵੱਖ-ਵੱਖ ਵਿਭਾਗਾਂ ਅਤੇ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰੇਗੀ।
ਕੈਬਨਿਟ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਇੱਕ ਪ੍ਰਭਾਵਸ਼ਾਲੀ ਕਾਰਜ ਯੋਜਨਾ ਤਿਆਰ ਕਰਨ ਲਈ ਸਾਰੇ ਸਬੰਧਤ ਵਿਭਾਗਾਂ ਅਤੇ ਹਿੱਸੇਦਾਰਾਂ ਦਰਮਿਆਨ ਤਾਲਮੇਲ ਕਾਇਮ ਕਰਨ ਸਬੰਧੀ ਯਤਨਾਂ ਦੀ ਅਗਵਾਈ ਕਰੇਗਾ। ਉਨ੍ਹਾਂ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਹੀ ਜਾਨਵਰਾਂ ਪ੍ਰਤੀ ਬੇਰਹਿਮੀ ਬਾਰੇ ਰੋਕਥਾਮ ਐਕਟ ਦੇ ਸੋਧ ਬਿੱਲ 'ਤੇ ਬਹਿਸ ਦੌਰਾਨ ਇਸ ਮੁੱਦੇ ਸਬੰਧੀ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ ਸੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਭਾਗ ਨੇ ਪਹਿਲਾਂ ਹੀ "ਪੰਜਾਬ ਮੁਆਵਜ਼ਾ ਟੂ ਵਿਕਟਿਮਜ਼ ਆਫ਼ ਐਨੀਮਲ ਅਟੈਕ ਐਂਡ ਐਕਸੀਡੈਂਟਸ ਪਾਲਿਸੀ, 2023" ਲਾਗੂ ਕੀਤੀ ਹੋਈ ਹੈ ਜਿਸ ਤਹਿਤ ਅਵਾਰਾ ਪਸ਼ੂਆ...








