
ਬਰਿੰਦਰ ਕੁਮਾਰ ਗੋਇਲ ਨੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ, ਡਿਪਟੀ ਕਮਿਸ਼ਨਰਾਂ ਨਾਲ ਕੀਤੀ ਗੱਲਬਾਤ
ਚੰਡੀਗੜ੍ਹ, 17 ਅਗਸਤ: ਪਿਛਲੇ ਕਈ ਦਿਨਾਂ ਤੋਂ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਥਿਤੀ ਦਾ ਵਿਸਥਾਰਤ ਜਾਇਜ਼ਾ ਲੈਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ।
ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਕਪੂਰਥਲਾ, ਹਸ਼ਿਆਰਪੁਰ, ਗੁਰਦਾਸਪੁਰ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਆਦਿ ਜ਼ਿਲ੍ਹਿਆਂ ਵਿੱਚੋਂ ਲੰਘਦੇ ਦਰਿਆਵਾਂ ਦੇ ਬੰਨ੍ਹਾਂ ਦੇ ਅੰਦਰਲੇ ਪਾਸੇ ਵਾਲੇ ਇਲਾਕਿਆਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ ਕਿਉਂਕਿ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ ਅਤੇ ਹੜ੍ਹ ਵਾਲੇ ਖੇਤਰਾਂ ਵਿੱਚ ਕਿਸਾਨਾਂ ਦੁਆਰਾ ਬਣਾਏ ਗਏ ਅਸਥਾਈ ਬੰਨ੍ਹਾਂ ਵਿ...