Sunday, August 16Malwa News
Shadow

Author: News Editor

ਪੰਜਾਬ ਦੇ ਐਨ.ਸੀ.ਸੀ. ਕੈਡਿਟਾਂ ਨੇ ਸਿਰਜਿਆ ਇਤਿਹਾਸ, ਲਗਾਤਾਰ ਦੂਜੀ ਵਾਰ ਜਿੱਤੀ ਕੌਮੀ ਚੈਂਪੀਅਨਸ਼ਿਪ

Hot News
ਚੰਡੀਗੜ੍ਹ, 11 ਸਤੰਬਰ:- ਇਤਿਹਾਸਕ ਪ੍ਰਾਪਤੀ ਕਰਕੇ ਸੂਬੇ ਦਾ ਮਾਣ ਵਧਾਉਂਦਿਆਂ ਪੰਜਾਬ ਡਾਇਰੈਕਟੋਰੇਟ ਐਨ.ਸੀ.ਸੀ. ਦੇ ਕੈਡਿਟਾਂ ਨੇ ਲਗਾਤਾਰ ਦੂਜੇ ਸਾਲ  (2024 ਅਤੇ 2025) ਵੱਕਾਰੀ ਆਲ ਇੰਡੀਆ ਥਲ ਸੈਨਿਕ ਕੈਂਪ (ਏ.ਆਈ.ਟੀ.ਐਸ.ਸੀ.) ਸੀਨੀਅਰ ਡਿਵੀਜ਼ਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਬੇਮਿਸਾਲ ਪ੍ਰਾਪਤੀ ਲਈ ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲਗਾਤਾਰ ਦੂਜੀ ਜਿੱਤ ਸਾਡੇ ਐਨ.ਸੀ.ਸੀ. ਕੈਡਿਟਾਂ ਦੇ ਅਡੋਲ ਇਰਾਦੇ, ਦ੍ਰਿੜ੍ਹਤਾ ਅਤੇ ਅਨੁਸ਼ਾਸਨ ਦਾ ਪ੍ਰਮਾਣ ਹੈ। ਦੱਸਣਯੋਗ ਹੈ ਕਿ ਇਨ੍ਹਾਂ ਕੈਡਿਟਾਂ (ਪੀ.ਐਚ.ਐਚ.ਪੀ. ਐਂਡ ਸੀ.) ਨੇ ਮਹਾਰਾਸ਼ਟਰ ਅਤੇ ਕਰਨਾਟਕ ਵਰਗੇ ਵੱਡੇ ਸੰਸਥਾਨਾਂ ਸਮੇਤ 16 ਤੋਂ ਵੱਧ ਡਾਇਰੈਕਟੋਰੇਟਾਂ ‘ਤੇ ਜਿੱਤ ਦਰਜ ਕਰਕੇ ਨਵਾਂ ਕੌਮੀ ਰਿਕਾਰਡ ਕਾਇਮ ਕੀਤਾ ਹੈ। ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਜਿੱਤ ਸਿਰਫ਼ ਮੁਕਾਬਲਿਆਂ ਬਾਰੇ ਨਹੀਂ ਹੈ ਬਲਕਿ ਦੇਸ਼ ਪ੍ਰਤੀ ਡੂੰਘੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਡਿਟਾਂ ਨੇ ਸਮਾਜ ਲਈ ਔਖੀ ਘੜੀ ਵਿੱਚ ਵੀ ਆਪ...

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 11 ਸਤੰਬਰ- ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬਾ ਸਰਕਾਰ, ਜਿਸਨੇ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਪੇਸ਼ਕਸ਼ ਕੀਤੀ, ਵੱਲੋਂ ਸਾਲ 2024-25 ਦੇ ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀਆਂ 9 ਸਹਿਕਾਰੀ ਮਿੱਲਾਂ ਨੂੰ ਗੰਨਾ ਮਿੱਲਾਂ, ਜਿਨ੍ਹਾਂ ਵੱਲੋਂ ਸੀਜ਼ਨ ਦੌਰਾਨ ਕੁੱਲ 194.66 ਲੱਖ ਕੁਇੰਟਲ ਗੰਨੇ ਦੀ ਪੀੜਾਈ ਕੀਤੀ ਕੀਤੀ ਗਈ, ਨੂੰ ਗੰਨਾ ਸਪਲਾਈ ਕਰਨ ਵਾਲੇ ਰਾਜ ਭਰ ਦੇ 18,771 ਕਿਸਾਨਾਂ ਨੂੰ ਇਸ ਅਦਾਇਗੀ ਦਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ 401 ਰੁਪਏ ਪ੍ਰਤੀ ਕੁਇੰਟਲ ਦੀ ਅਦਾਇਗੀ ਦਰ ਦੇ ਹਿਸਾਲ ਨਾਲ ਕਿਸਾਨਾਂ ਦਾ ਕੁੱਲ ਬਕਾਇਆ 779.86 ਕਰੋੜ ਰੁਪਏ ਸੀ ਅਤੇ ਬਾਕੀ ਰਹਿੰਦੇ 100.49 ਕਰੋੜ ਰੁਪਏ ਦੀ ਅਦਾਇਗੀ ਵੀ ਇਸ ਸਬੰਧੀ ਕੇਂਦਰ...

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੈਂਬਰਾਂ ਨੂੰ 6 ਆਧੁਨਿਕ ਹਥਿਆਰਾਂ ਅਤੇ 5.75 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਸੰਗਠਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਗਟ ਸਿੰਘ ਵਾਸੀ ਪਿੰਡ ਵਾਨ ਤਾਰਾ ਸਿੰਘ, ਤਰਨਤਾਰਨ; ਅਜੈਬੀਰ ਸਿੰਘ ਉਰਫ਼ ਅਜੈ ਵਾਸੀ ਗਲੀ ਪੰਜਾਬ ਸਿੰਘ, ਅੰਮ੍ਰਿਤਸਰ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਸ੍ਰੀ ਰਾਮ ਵਾਸੀ ਪਾਲ ਐਵੇਨਿਊ, ਅੰਮ੍ਰਿਤਸਰ; ਮਹਿਕਪ੍ਰੀਤ ਸਿੰਘ ਉਰਫ਼ ਰੋਹਿਤ, ਅਫ਼ਸਰ ਕਲੋਨੀ, ਅੰਮ੍ਰਿਤਸਰ ਅਤੇ ਦਿਨੇਸ਼ ਕੁਮਾਰ ਵਾਸੀ ਆਦਮਪੁਰ, ਜਲੰਧਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9 ਐ...

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

Hot News
ਚੰਡੀਗੜ੍ਹ/ਫਿਰੋਜ਼ਪੁਰ, 11 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ 27 ਆਧੁਨਿਕ .30 ਬੋਰ ਪਿਸਤੌਲਾਂ ਅਤੇ 470 ਜ਼ਿੰਦਾ ਕਾਰਤੂਸਾਂ ਨਾਲ ਦੋ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ਼ ਮੰਗਲੀ, ਵਾਸੀ ਤੇਜਾ ਰਹੇਲਾ, ਫਾਜ਼ਿਲਕਾ, ਅਤੇ ਗੁਰਮੀਤ ਸਿੰਘ, ਵਾਸੀ ਪਿੰਡ ਮੁਹਾਰ ਜਮਸ਼ੇਰ, ਫਾਜ਼ਿਲਕਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗ...

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

Breaking News
ਚੰਡੀਗੜ੍ਹ/ਅੰਮ੍ਰਿਤਸਰ, 11 ਸਤੰਬਰ:ਪੰਜਾਬ ਦੇ ਖਾਣੇ ਦੀ ਵਿਲੱਖਣ ਪਛਾਣ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਤੇ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਪਕਵਾਨ ਅੰਮ੍ਰਿਤਸਰੀ ਕੁਲਚਾ ਲਈ ਜਿਊਗ੍ਰਾਫੀਕਲ ਇੰਡੀਕੇਸ਼ਨ (ਜੀ.ਆਈ.) ਟੈਗ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਜੀ.ਆਈ.ਟੈਗ ਖਾਸ ਭੂਗੋਲਿਕ ਖੇਤਰ, ਜਿਵੇਂ ਕਿ ਵਿਸ਼ੇਸ਼ ਇਲਾਕੇ, ਕਸਬੇ ਜਾਂ ਦੇਸ਼ ਦੇ ਸਬੰਧ ਵਿੱਚ ਵਿਲੱਖਣ ਗੁਣਵੱਤਾ, ਸ਼ਾਖ ਜਾਂ ਵਿਸ਼ੇਸ਼ਤਾ ਰੱਖਣ ਵਾਲੇ ਉਤਪਾਦਾਂ ਨੂੰ ਪ੍ਰਦਾਨ ਕੀਤਾ ਜਾਣ ਵਾਲਾ ਇੱਕ ਲੇਬਲ ਹੈ। ਇਹ ਪ੍ਰਗਟਾਵਾ ਪੰਜਾਬ ਦੇ ਫੂਡ ਪ੍ਰੋਸੈਸਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਫੂਡ ਪ੍ਰੋਸੈਸਿੰਗ ਸੈਕਟਰ ਦੀਆਂ ਪਹਿਲਕਦਮੀਆਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਬੁਲਾਈ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਫੂਡ ਸਾਇੰਸ ਅਤੇ ਤਕਨਾਲੋਜੀ ਵਿਭਾਗ ਦੇ ਫੈਕਲਟੀ ਮੈਂਬਰ, ਉਦਯੋਗਿਕ ਸੰਗਠਨਾਂ ਅਤੇ ਮੁਰੱਬਾ, ਅਚਾਰ, ਬਾਸ...

ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ: ਹਰਦੀਪ ਸਿੰਘ ਮੁੰਡੀਆਂ

Hot News
ਚੰਡੀਗੜ੍ਹ, 10 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ 'ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ। ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ...
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਦੀ ਸਪਲਾਈ ਮੁੜ ਬਹਾਲ- ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ / ਨੰਗਲ 10 ਸਤੰਬਰ  ਸ. ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਅੱਜ ਦੱਸਿਆ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਸਪਲਾਈ ਅਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਹੜ੍ਹ ਦੇ ਪਾਣੀਆਂ ਦੇ ਘਟਣ ਤੋਂ ਬਾਅਦ ਰਾਹਤ ਕੈਂਪਾਂ ਤੋਂ ਆਪਣੇ ਘਰਾਂ ਵਾਪਸ ਜਾਣ ਲੱਗ ਪਏ ਹਨ।         ਸ. ਬੈਂਸ ਖੁਦ ਪਿਛਲੇ ਕਈ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮੌਕੇ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਅਤੇ ਬੇਲਾ ਸ਼ਿਵ ਸਿੰਘ ਵਰਗੇ ਪਿੰਡ, ਜੋ ਹੜ੍ਹ ਦੇ ਪਾਣੀ ਕਾਰਨ ਕੱਟ ਗਏ ਸਨ, ਮੁੜ ਜੋੜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੱਲ੍ਹ 90 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਗਿਆ ਸੀ ਪਰ ਕੁਝ ਮਕੈਨਿਕਲ ਰੁਕਾਵਟਾਂ ਕਰਕੇ ਦੇਰ ਹੋ ਗਈ। ਹਾਲਾਂਕਿ ਉਨ੍ਹਾਂ ਯਕੀਨੀ ਬਣਾਇਆ ਕਿ ਇਹ ਕੰਮ ਅੱਜ ਕੁਝ ਘੰਟਿ...

ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਮੁੜ ਪੱਟੜੀ ਉਤੇ ਆਉਣ ਲੱਗੀ ਹੜ੍ਹ ਪੀੜਤਾਂ ਦੀ ਜ਼ਿੰਦਗੀ

Hot News
ਚੰਡੀਗੜ੍ਹ, 10 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਦਾ ਦ੍ਰਿੜਤਾ ਨਾਲ ਸਾਹਮਣਾ ਕਰਦੇ ਹੋਏ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਬਾਰਸ਼ਾਂ ਘਟਣ ਅਤੇ ਪਾਣੀ ਦਾ ਪੱਧਰ ਡਿੱਗਣ ਦੇ ਨਾਲ, ਰਾਜ ਸਰਕਾਰ ਨੇ ਰਾਹਤ, ਪੁਨਰਵਾਸ ਅਤੇ ਪੁਨਰ ਨਿਰਮਾਣ ਉਪਾਵਾਂ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਨਾਲ ਹੜ੍ਹ ਪੀੜਤਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆਉਣ ਲੱਗੀ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ 100 ਪ੍ਰਤੀਸ਼ਤ ਸੜਕੀ ਸੰਪਰਕ, ਬਿਜਲੀ ਤੇ ਪਾਣੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਸਿੰਘਪੁਰ-ਪਲਾਸੀ ਦੇ ਵਾਸੀ ਹੁਣ ਰਾਹਤ ਕੈਂਪਾਂ ਤੋਂ ਘਰ ਵਾਪਸ ਜਾਣ ਲੱਗ ਪਏ ਹਨ। ਮੰਤਰੀ ਨੇ ਕਿਹਾ ਕਿ ਹਰਸਾ ਬੇਲਾ, ਪੱਤੀ ਦੂਲਚੀ ਤੇ ਬੇਲਾ ਸ਼ਿਵ ਸਿੰਘ ਵਰਗੇ ਕੱਟੇ ਪਿੰਡਾਂ ਦਾ ਸੰਪਰਕ ਮੁੜ ਜੋੜਿਆ ਜਾ ਰਿਹਾ ਹੈ ਅਤੇ ਬੇਲਾ ਧਿਆਨੀ ਦਾ ਟੁੱਟਿਆ ਲੱਕੜ ਦਾ ਪੁੱਲ ਹੁਣ ਮਜ਼ਬੂਤ ਮੋਟਰਯੋ...

ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਦਿੱਤਾ 1600 ਕਰੋੜ ਰੁਪਏ ਦਾ ਹੜ੍ਹ ਰਾਹਤ ਪੈਕੇਜ ਮਹਿਜ਼ ਖਾਨਾਪੂਰਤੀ:  ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 10 ਸਤੰਬਰ :- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਥੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਪੰਜਾਬ ਲਈ ਐਲਾਨਿਆ ਗਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਮਹਿਜ਼ ਇੱਕ ਖਾਨਾਪੂਰਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਵਿੱਚ 20 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਅਤੇ ਕੇਂਦਰ ਸਰਕਾਰ ਸਿਰਫ਼ 1600 ਕਰੋੜ ਰੁਪਏ ਦੇ ਰਹੀ ਹੈ ਜੋ ਕਿ ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਨੇ ਜੋ ਕੁੱਝ ਵੀ ਦਿੱਤਾ ਹੈ, ਉਸ ਲਈ ਪੰਜਾਬ ਵਾਸੀ ਫਿਰ ਵੀ ਕੇਂਦਰ ਸਰਕਾਰ ਦੇ ਅਤਿ ਧੰਨਵਾਦੀ ਹਨ ਅਤੇ ਕਿਹਾ ਕਿ ਪੰਜਾਬੀ ਜਾਣਦੇ ਹਨ ਕਿ ਡਿੱਗਣ ਤੋਂ ਬਾਅਦ ਆਪਣੇ ਪੈਰਾਂ 'ਤੇ ਕਿਵੇਂ ਖੜ੍ਹੇ ਹੋਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬੀਆਂ ਨੇ ਸਖ਼ਤ ਮਿਹਨਤ ਨਾਲ ਜਾਇਦਾਦਾਂ, ਕੋਠੀਆਂ, ਕਾਰਾਂ, ਮਹਿਲਨੁਮਾ ਘਰ, ਵੱਡੇ ਟਰੈਕਟਰ ਬਣਾਏ ਹਨ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਅਸੀਸਾਂ ਹਮੇਸ਼ਾ ਸਾਡੇ ਨਾਲ...

ਵਿੱਤ ਵਿਭਾਗ ਵੱਲੋਂ ‘ਆਸ਼ਾ ਵਰਕਰਾਂ’ ਲਈ ਛੇ ਮਹੀਨੇ ਦੀ ਜਣੇਪਾ ਛੁੱਟੀ ਨੂੰ ਮਨਜ਼ੂਰੀ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਸਤੰਬਰ- ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਮਾਣ ਅਤੇ ਭਲਾਈ ਨੂੰ ਬਰਕਰਾਰ ਰੱਖਣ ਲਈ ਇੱਕ ਠੋਸ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਰਾਸ਼ਟਰੀ ਸਿਹਤ ਮਿਸ਼ਨ (ਐਨਐਚਐਮ) ਅਧੀਨ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਕੰਮ ਕਰਨ ਵਾਲੇ ਮਾਨਤਾ ਪ੍ਰਾਪਤ ਸਮਾਜਿਕ ਸਿਹਤ ਕਾਰਕੁਨ (ਏ.ਐਸ.ਐਚ.ਏ) ਅਤੇ ਆਸ਼ਾ ਫੈਸੀਲੀਟੇਟਰ ਹੁਣ ਛੇ ਮਹੀਨੇ ਦੀ ਜਣੇਪਾ ਛੁੱਟੀ ਦੇ ਹੱਕਦਾਰ ਹੋਣਗੇ। ਇਹ ਲਾਭ ਜਣੇਪਾ ਲਾਭ ਐਕਟ, 1961 ਦੇ ਉਪਬੰਧਾਂ ਅਧੀਨ ਦਿੱਤ ਜਾਵੇਗਾ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦੇ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਮੌਜੂਦਾ ਨੀਤੀ ਦੇ ਅਨੁਸਾਰ ਹੈ ਜਿਸ ਵਿੱਚ ਇਸਦੀਆਂ ਸਾਰੀਆਂ ਮਹਿਲਾ ਕਰਮਚਾਰੀਆਂ ਨੂੰ 180 ਦਿਨਾਂ ਦੀ ਪੂਰੀ ਤਨਖਾਹ ਵਾਲੀ ਜਣੇਪਾ ਛੁੱਟੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਛੁੱਟੀ ਕਿਸੇ ਹੋਰ ਛੁੱਟੀ ਦੇ ਖਾਤਿਆਂ ਵਿੱਚੋਂ ਨਹੀਂ ਕੱਟੀ ਜਾਵੇਗੀ। ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਮੈਟਰਨਿਟੀ ਬੈਨੀਫਿਟ ਐਕਟ, 1961, ਅਤੇ 12 ਅ...