Saturday, November 7Malwa News
Shadow

Author: News Editor

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 2 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨ ਤਾਰਨ ਅਤੇ ਫ਼ਾਜ਼ਿਲਕਾ ਸਮੇਤ ਗੁਰਦਾਸਪੁਰ ਅਤੇ ਕਪੂਰਥਲਾ ਦੀਆਂ ਜੇਲ੍ਹਾਂ ਅਤੇ ਓਟ (ਓ.ਓ.ਏ.ਟੀ.) ਕਲੀਨਿਕਾਂ ਵਿੱਚ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਮਰੀਜ਼ਾਂ ਦੇ ਚੱਲ ਰਹੇ ਡਾਕਟਰੀ ਇਲਾਜ ਦੇ ਨਾਲ-ਨਾਲ ਉਨ੍ਹਾਂ ਦੀ ਮਨੋ-ਸਮਾਜਿਕ ਦੇਖਭਾਲ ਨੂੰ ਹੋਰ ਮਜ਼ਬੂਤ ਕਰਨ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।ਇਹ ਫ਼ੈਸਲਾ ਅੱਜ ਇੱਥੇ ਮੁੱਖ ਮੰਤਰੀ ਅਤੇ ‘ਆਰਟ ਆਫ਼ ਲਿਵਿੰਗ ਫਾਊਂਡੇਸ਼ਨ’ ਦੇ ਵਫ਼ਦ ਵਿਚਾਲੇ ਹੋਈ ਮੀਟਿੰਗ ਦੌਰਾਨ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਹਿਲਕਦਮੀ ਤਹਿਤ ‘ਆਰਟ ਆਫ਼ ਲਿਵਿੰਗ’ ‘ਤੇ ਆਧਾਰਤ ਆਤਮਿਕ ਸੁਧਾਰ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਮੁੱਖ ਉਦੇਸ਼ ਦਵਾਈਆਂ ਦੇ ਇਲਾਜ ਅਤੇ ਲੰਬੇ ਸਮੇਂ ਦੇ ਮਨੋ-ਸਮਾਜਿਕ ਪੁਨਰਵਾਸ ਵਿਚਕਾਰਲੇ ਪਾੜੇ ਨੂੰ ਪੂਰਨਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਨੇ ਨਸ਼ਿਆਂ ਤੋਂ ਪੀੜਤ ਲੋਕਾਂ ਲਈ ਦਵਾਈਆਂ ਦੀ ਪਹੁੰਚ ਨੂੰ ਵੱਡੇ ਪੱਧਰ ’ਤੇ ਵਧਾਇਆ ਹ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਨਿੱਘੀ ਸ਼ਰਧਾਂਜਲੀ

Hot News
ਚੰਡੀਗੜ੍ਹ, 2 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਮਹਾਤਮਾ ਗਾਂਧੀ ਨੂੰ ਇੱਕ ਵਿਲੱਖਣ ਸ਼ਖ਼ਸੀਅਤ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਅੰਦੇਸ਼ ਅਗਵਾਈ ਸਦਕਾ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਸੰਘਰਸ਼ਮਈ ਅੰਦੋਲਨਾਂ ਨੇ ਬਰਤਾਨਵੀ ਬਸਤੀਵਾਦੀ ਹਕੂਮਤ ਦੀਆਂ ਨੀਹਾਂ ਹਿਲਾ ਦਿੱਤੀਆਂ। ਸ. ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।...
ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ’ਦੈਨਿਕ ਭਾਸਕਰ’ ਅਖ਼ਬਾਰ ਦੇ ਸਟੇਟ ਐਡੀਟਰ (ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ) ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਦੀ ਮਾਤਾ ਸ਼੍ਰੀਮਤੀ ਮੂਰਤੀ ਦੇਵੀ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 80 ਸਾਲਾ ਸ਼੍ਰੀਮਤੀ ਮੂਰਤੀ ਦੇਵੀ ਦੇ ਪਰਿਵਾਰ ਵਿੱਚ ਤਿੰਨ ਪੁੱਤਰ ਅਤੇ ਦੋ ਧੀਆਂ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਮਾਂ ਦਾ ਵਿਛੋੜਾ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ, ‘‘ਸ੍ਰੀ ਬਲਦੇਵ ਕ੍ਰਿਸ਼ਨ ਸ਼ਰਮਾ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੈਂ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹਾਂ।’’ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 2 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤੇ ਨਸ਼ਾ ਤਸਕਰੀ ਨੈੱਟਵਰਕਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ 10 ਕਿੱਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨਪ੍ਰੀਤ ਸਿੰਘ ਵਾਸੀ ਗੱਲੂਵਾਲ; ਵਿਜੇ ਵਾਸੀ ਰਾਜਾਤਾਲ ਕਲੋਨੀ, ਘਰਿੰਡਾ; ਪਾਰਸਦੀਪ ਸਿੰਘ ਉਰਫ਼ ਬਿੱਲਾ ਵਾਸੀ ਕੰਬੋਆ ਅਤੇ ਗੁਰਮੁਖ ਸਿੰਘ ਉਰਫ਼ ਬੋਦੀ ਵਾਸੀ ਕਾਹਨਗੜ੍ਹ, ਅਟਾਰੀ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਕਥਿਤ ਤੌਰ ’ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਜੁੜੇ ਹੋਏ ਹਨ, ਜੋ ਨਾਜਾਇਜ਼ ਹਥਿਆਰਾਂ ਤੇ ਨ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਹਲਕੇ ਵਿਚ ਕਰੋੜਾਂ ਦੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ

Hot News
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਫਾਜ਼ਿਲਕਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਦੀ ਝੜੀ ਲਗਾਈ ਗਈ।ਅੱਜ ਪਿੰਡ ਮੁਹਾਰ ਜਮਸ਼ੇਰ, ਮੁਹਾਰ ਸੋਨਾ ਤੇ ਨਵਾਂ ਮੌਜੂਮ ਵਿਖੇ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਵਿਧਾਇਕ ਸਵਨਾ ਵੱਲੋਂ ਕੀਤਾ ਗਿਆ, ਜਿਸ ਨਾਲ ਪਿੰਡ ਵਾਸੀਆਂ ਨੂੰ ਲੰਬੇ ਸਮੇਂ ਤੋਂ ਆ ਰਹੀ ਦਿੱਕਤ ਤੋਂ ਰਾਹਤ ਮਿਲੇਗੀ।ਇਸੇ ਤਰ੍ਹਾਂ ਪਿੰਡ ਮੁਹਾਰ ਖੀਵਾ ਵਿਖੇ ਨਵੀਆਂ ਬਣੀਆਂ ਇੰਟਰਲਾਕ ਸੜਕਾਂ, ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਲਈ ਵਿਧਾਇਕ ਦਾ ਧੰਨਵਾਦ ਕੀਤਾ।ਪਿੰਡ ਮੁਹਾਰ ਸੋਨਾ ਵਿਖੇ ਵੀ ਨਵੀਆਂ ਬਣੀਆਂ ਗਲੀਆਂ ਅਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ, ਜਿਸ ਨਾਲ ਪਿੰਡ ਦੀ ਨੁਹਾਰ ਬਦਲ ਗਈ ਹੈ।ਇਸ ਤੋਂ ਇਲਾਵਾ ਪਿੰਡ ਨਵੀਂ ਬਸਤੀ ਸਲੇਮਸ਼ਾਹ ਵਿਖੇ ਵਿਧਾਇਕ ਸਵਨਾ ਵੱਲੋਂ ਨਵਾਂ ਪਾਰਕ ਬਣਾਉਣ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਇਹ ਪਾਰਕ ਬੱਚਿਆਂ ਅਤੇ ਬਜ਼ੁਰਗਾਂ ਲਈ ਖੇਡਣ ਅਤੇ ਸੈਰ ਕਰਨ ਲਈ ਤਿਆਰ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਸ. ਨਰਿ...
ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

ਨਗਰ ਨਿਗਮ ਵੱਲੋਂ ਗਾਂਧੀ ਜਯੰਤੀ ਮੌਕੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ

Hot News
​ਬਰਨਾਲਾ, 2 ਅਕਤੂਬਰ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਕਲੀਨ ਪੰਜਾਬ’ ਤਹਿਤ, ਅੱਜ ਗਾਂਧੀ ਜਯੰਤੀ ਦੇ ਪਵਿੱਤਰ ਮੌਕੇ 'ਤੇ ਨਗਰ ਨਿਗਮ ਬਰਨਾਲਾ ਵੱਲੋਂ 22 ਏਕੜ ਕਾਲੋਨੀ ਸਥਿਤ ਅੰਬੇਡਕਰ ਪਾਰਕ ਵਿਖੇ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਹ ਅਭਿਆਨ ਐੱਮ ਪੀ ਸੰਗਰੂਰ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਹਿਨੁਮਾਈ ਅਤੇ ਨਗਰ ਨਿਗਮ ਬਰਨਾਲਾ ਦੇ ਮੇਅਰ ਸ. ਹਸਨਪ੍ਰੀਤ ਸਿੰਘ ਭਾਰਦਵਾਜ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਚਲਾਇਆ ਗਿਆ। ​ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਦੇ ਚੇਅਰਮੈਨ ਸ੍ਰੀ ਮੱਖਣ ਲਾਲ ਗਰਗ ਅਤੇ ਸਮਾਜ ਸੇਵੀ (ਰਿਟਾਇਰਡ ਕਾਨੂੰਗੋ) ਸ੍ਰੀ ਰਾਜੇਸ਼ ਭੁਟਾਨੀ ਨੇ ਦੱਸਿਆ ਕਿ ਇਸ ਦਾ ਮੁੱਖ ਮਕਸਦ ਬਰਨਾਲਾ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਸ਼ਹਿਰ ਬਣਾਉਣਾ ਹੈ। ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਸਫ਼ਾਈ ਪ੍ਰਤੀ ਵਿਚਾਰਾਂ ਤੋਂ ਪ੍ਰੇਰਨਾ ਲੈਂਦਿਆਂ ਅੱਜ ਸਵੇਰੇ ਨਗਰ ਨਿਗਮ ਦੀਆਂ ਟੀਮਾਂ, ਸਮਾਜ ਸੇਵੀ ਸੰਸਥਾਵਾਂ ਅਤੇ ਅਧਿ...
ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

ਖੇਡਾਂ ਵਤਨ ਪੰਜਾਬ ਦੀਆਂ-2026: ਖੋ-ਖੋ, ਕਬੱਡੀ ਤੇ ਬੈਡਮਿੰਟਨ ਵਿੱਚ ਖਿਡਾਰੀਆਂ ਨੇ ਦਿਖਾਏ ਸ਼ਾਨਦਾਰ ਜੌਹਰ

Hot News
ਰੂਪਨਗਰ, 2 ਅਕਤੂਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਅੱਜ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਹੇ। ਇਹ ਖੇਡ ਮੁਕਾਬਲੇ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਦੀ ਰਹਿਨੁਮਾਈ ਹੇਠ ਅਤੇ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਜਗਜੀਵਨ ਸਿੰਘ ਗਿੱਲ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ। ਅੱਜ ਕਰਵਾਏ ਗਏ ਖੋ-ਖੋ ਮੁਕਾਬਲਿਆਂ ਦੇ 14 ਸਾਲਾ ਉਮਰ ਵਰਗ ਲੜਕਿਆਂ ਵਿੱਚ ਮੋਰਿੰਡਾ-ਏ ਨੇ ਪਹਿਲਾ, ਨੂਰਪੁਰ ਬੇਦੀ ਨੇ ਦੂਜਾ ਅਤੇ ਅਨੰਦਪੁਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। 17 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਰੂਪਨਗਰ-ਏ ਨੇ ਦੂਜਾ ਅਤੇ ਮੋਰਿੰਡਾ-ਏ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ 14 ਸਾਲਾ ਉਮਰ ਵਰਗ ਵਿੱਚ ਨੂਰਪੁਰ ਬੇਦੀ-ਏ ਨੇ ਪਹਿਲਾ, ਅਨੰਦਪੁਰ ਸਾਹਿਬ-ਏ ਨੇ ਦੂਜਾ ਅਤੇ ਨੂਰਪੁਰ ਬੇਦੀ-ਬੀ ਨੇ ਤੀਜਾ ਸਥਾਨ ਹਾਸਲ ਕੀਤਾ। 21 ਸਾਲਾ ਉਮਰ ਵਰਗ ਲੜਕੀਆਂ ਦੇ ਮੁਕਾਬਲਿਆਂ ਵਿੱਚ ਸਸਸਸ ਦੁੱਗਰੀ ਨੇ ਪਹਿਲਾ ਅਤੇ ਨੂਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕਬੱਡੀ ਦੇ 14 ਸਾਲਾ ਉਮਰ ਵਰਗ ਲੜਕਿਆਂ ਦੇ ਮੁਕਾਬਲਿਆਂ ਵਿੱਚ ਅਨੰਦਪੁਰ ਸਾਹਿਬ-ਏ ਨ...
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

Hot News
ਫਾਜ਼ਿਲਕਾ, 2 ਅਕਤੂਬਰ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਮੁਹਾਰ ਜਮਸ਼ੇਰ, ਮੁਹਾਰ ਖੀਵਾ, ਮੁਹਾਰ ਸੋਨਾ, ਮੌਜ਼ਾਮ ਤੇ ਨਾਵਾ ਮੌਜ਼ਾਮ, ਨਵੀਂ ਬਸਤੀ ਸਲੇਮਸ਼ਾਹ, ਸਲੇਮਸ਼ਾਹ ਅਤੇ ਨਵਾਂ ਸਲੇਮਸ਼ਾਹ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਦੌਰਾਨ ਪਿੰਡਾਂ ਵਿਚ ਵੱਡੀ ਗਿਣਤੀ ਵਿਚ ਆਮ ਲੋਕ ਇਕੱਠੇ ਹੋਏ ਅਤੇ ਵਿਧਾਇਕ ਸਵਨਾ ਨੂੰ ਆਪਣਾ ਸਮਰਥਨ ਦਿੱਤਾ। ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਵਿਧਾਇਕ ਸਵਨਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ।ਵਿਧਾਇਕ ਸਵਨਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਕਈ ਮਸਲਿਆਂ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਹਨਾਂ ਕਿਹਾ ਕਿ ਫਾਜ਼ਿਲਕਾ ਹਲਕੇ ਦੇ ਲੋਕ ਮੇਰਾ ਪਰਿਵਾਰ ਹਨ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਮੇਰੀ ਪਹਿਲੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀਆਂ ਉਮੀਦਾਂ ਤੇ ਖਰੀ ਉੱਤਰ ਰਹੀ ਹੈ।ਇਸ ਮੌਕੇ ਤੇ ਮੌਜੂਦ ਪਿੰਡ ਦੇ ਸਰਪੰਚ ਤੇ ਪੰਚ, ਮੈਂਬਰ ਤੇ ਵੱਖ ਵੱਖ...
ਏਸ਼ੀਅਨ ਖੇਡਾਂ 2026: ਭਾਰਤ ਨੇ ਸੈਮੀਫਾਈਨਲ ‘ਚ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ, ਫਾਈਨਲ ‘ਚ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

ਏਸ਼ੀਅਨ ਖੇਡਾਂ 2026: ਭਾਰਤ ਨੇ ਸੈਮੀਫਾਈਨਲ ‘ਚ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾਇਆ, ਫਾਈਨਲ ‘ਚ ਪਾਕਿਸਤਾਨ ਨਾਲ ਹੋਵੇਗਾ ਮੁਕਾਬਲਾ

National News
Asian Games 2026 Cricket: ਭਾਰਤ ਨੇ ਏਸ਼ੀਆਈ ਖੇਡਾਂ 2026 ਪੁਰਸ਼ ਕ੍ਰਿਕਟ ਮੁਕਾਬਲੇ ਦੇ ਦੂਜੇ ਸੈਮੀਫਾਈਨਲ ਵਿੱਚ ਸ਼੍ਰੀਲੰਕਾ ਨੂੰ 124 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤ ਦੇ 169 ਦੌੜਾਂ ਦੇ ਜਵਾਬ ਵਿੱਚ ਸ਼੍ਰੀਲੰਕਾ ਦੀ ਪੂਰੀ ਟੀਮ 9.5 ਓਵਰਾਂ ਵਿੱਚ ਸਿਰਫ਼ 45 ਦੌੜਾਂ 'ਤੇ ਢੇਰ ਹੋ ਗਈ। ਇਸ ਪ੍ਰਭਾਵਸ਼ਾਲੀ ਜਿੱਤ ਦੇ ਨਾਲ, ਭਾਰਤ ਨੇ ਏਸ਼ੀਅਨ ਖੇਡਾਂ 2026 ਵਿੱਚ ਸੋਨ ਤਗਮੇ ਦੇ ਮੁਕਾਬਲੇ ਲਈ ਕੁਆਲੀਫਾਈ ਕਰ ਲਿਆ ਹੈ, ਜਿੱਥੇ ਉਸ ਦਾ ਸਾਹਮਣਾ ਪਾਕਿਸਤਾਨ ਨਾਲ ਹੋਵੇਗਾ, ਜਿਸ ਨੇ ਅੱਜ ਪਹਿਲਾਂ ਖੇਡੇ ਗਏ ਪਹਿਲੇ ਸੈਮੀਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਹੈ। 170 ਦੌੜਾਂ ਦੇ ਜਵਾਬ ਵਿੱਚ ਸ਼੍ਰੀਲੰਕਾ ਦੀ ਪੂਰੀ ਟੀਮ ਸਿਰਫ਼ 9.5 ਓਵਰਾਂ ਵਿੱਚ ਹੀ ਆਲ ਆਊਟ ਹੋ ਗਈ। ਸ਼੍ਰੀਲੰਕਾ ਦੇ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਸਾਹਮਣੇ ਬੇਵੱਸ ਦਿਖਾਈ ਦਿੱਤੇ। ਪੰਜ ਬੱਲੇਬਾਜ਼ ਆਪਣਾ ਖਾਤਾ ਨਹੀਂ ਖੋਲ੍ਹ ਸਕੇ, ਜਦੋਂ ਕਿ 10 ਦੋਹਰੇ ਅੰਕੜੇ ਤੱਕ ਨਹੀਂ ਪਹੁੰਚ ਸਕੇ। ਭਾਰਤ ਲਈ ਬੁਮਰਾਹ, ਅਕਸ਼ਰ ਅਤੇ ਅਭਿਸ਼ੇਕ ਨੇ ਦੋ-ਦੋ ਵਿਕਟਾਂ ਲਈਆਂ, ਜਦੋਂ ਕਿ ਤਿੰਨ ਬੱਲੇਬਾਜ਼ ਰਨ ਆਊਟ ਹੋਏ। ...
ਕੀ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆ ਰਹੀ? ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਕੰਮ…

ਕੀ ਤੁਹਾਨੂੰ ਰਾਤ ਨੂੰ ਨੀਂਦ ਨਹੀਂ ਆ ਰਹੀ? ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਕੰਮ…

Health
ਚੰਗੀ ਸਿਹਤ ਲਈ ਨੀਂਦ ਜ਼ਰੂਰੀ ਹੈ। ਹਾਲਾਂਕਿ, ਅੱਜ ਦੀ ਤੇਜ਼ ਰਫ਼ਤਾਰ ਜ਼ਿੰਦਗੀ ਵਿੱਚ ਲੋੜੀਂਦੀ ਨੀਂਦ ਲੈਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਜ਼ਿਆਦਾਤਰ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਛੋਟੀਆਂ ਗਲਤੀਆਂ ਜਾਂ ਆਦਤਾਂ ਉਨ੍ਹਾਂ ਦੀ ਨੀਂਦ ਦੀ ਗੁਣਵੱਤਾ ਨੂੰ ਪ੍ਰਭਾਵਿਤ ਕਰ ਰਹੀਆਂ ਹਨ। ਇਸ ਲਈ ਤੁਹਾਨੂੰ ਇਨ੍ਹਾਂ ਆਦਤਾਂ ਬਾਰੇ ਪਤਾ ਹੋਣਾ ਚਾਹੀਦਾ ਹੈ। ਰਾਤ ਦੀ ਨੀਂਦ ਖਰਾਬ ਕਰਨ ਵਾਲੀਆਂ ਆਦਤਾਂ ਸਮਾਰਟਫੋਨ ਦੀ ਵਰਤੋਂ- ਸਮਾਰਟਫੋਨ ਦੀ ਵਰਤੋਂ ਇੱਕ ਆਦਤ ਜਾਂ ਨਸ਼ਾ ਬਣ ਗਈ ਹੈ। ਬਹੁਤ ਸਾਰੇ ਲੋਕਾਂ ਨੂੰ ਇਹ ਅਹਿਸਾਸ ਨਹੀਂ ਹੁੰਦਾ ਕਿ ਸਕ੍ਰੀਨਾਂ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਨੀਂਦ ਨੂੰ ਕਿੰਨਾ ਵਿਗਾੜ ਸਕਦੀ ਹੈ। ਇਹ ਨੀਲੀ ਰੋਸ਼ਨੀ ਮੇਲਾਟੋਨਿਨ ਹਾਰਮੋਨ, ਜੋ ਨੀਂਦ ਲਿਆਉਣ ਵਿੱਚ ਮਦਦ ਕਰਦਾ ਹੈ, ਦੇ ਉਤਪਾਦਨ ਵਿੱਚ ਵਿਘਨ ਪਾਉਂਦੀ ਹੈ। ਇਸ ਨਾਲ ਦਿਮਾਗ ਨੂੰ ਅਜਿਹਾ ਮਹਿਸੂਸ ਹੁੰਦਾ ਹੈ ਜਿਵੇਂ ਇਹ ਅਜੇ ਵੀ ਕਿਰਿਆਸ਼ੀਲ ਹੈ। ਇਸ ਲਈ ਚੰਗੀ ਰਾਤ ਦੀ ਨੀਂਦ ਲਈ ਸੌਣ ਤੋਂ ਘੱਟੋ-ਘੱਟ 60 ਮਿੰਟ ਪਹਿਲਾਂ ਸਕ੍ਰੀਨਾਂ, ਜਿਵੇਂ ਕਿ ਮੋਬਾਈਲ ਫੋਨ ਅਤੇ ਲੈਪਟਾਪ ਤੋਂ ਦੂਰ ਰਹੋ। ਸ਼ਾਮ 4 ਵਜੇ ਤੋਂ ਬਾਅਦ ਕੌਫੀ ਪੀਣ...