22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ: ਹਰਦੀਪ ਸਿੰਘ ਮੁੰਡੀਆਂ
ਚੰਡੀਗੜ੍ਹ, 6 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 48 ਹੋਰ ਪਿੰਡ, 2691 ਆਬਾਦੀ ਅਤੇ 2131 ਹੈਕਟੇਅਰ ਰਕਬੇ ‘ਚ ਖੜ੍ਹੀਆਂ ਫ਼ਸਲਾਂ ਪ੍ਰਭਾਵਿਤ ਹੋਈਆਂ ਹਨ। ਹੁਣ ਤੱਕ 22 ਜ਼ਿਲ੍ਹਿਆਂ ਦੇ 1996 ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨਾਲ ਕੁੱਲ 3,87,013 ਆਬਾਦੀ ਪ੍ਰਭਾਵਿਤ ਹੋਈ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਜਲੰਧਰ ਜ਼ਿਲ੍ਹੇ ਦੇ 19 ਹੋਰ ਪਿੰਡ ਪ੍ਰਭਾਵਿਤ ਹੋਏ ਹਨ, ਜਦੋਂ ਕਿ ਇਸੇ ਸਮੇਂ ਦੌਰਾਨ ਲੁਧਿਆਣਾ ਦੇ 13 ਪਿੰਡ, ਫਿਰੋਜ਼ਪੁਰ ਦੇ 6, ਅੰਮ੍ਰਿਤਸਰ ਦੇ 5, ਹੁਸ਼ਿਆਰਪੁਰ ਦੇ 4 ਅਤੇ ਜ਼ਿਲ੍ਹਾ ਫਾਜਿ਼ਲਕਾ ਦਾ ਇੱਕ ਪਿੰਡ ਪ੍ਰਭਾਵਿਤ ਹੋਇਆ ਹੈ।
ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਸਬੰਧੀ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 925 ਹੋਰ ਵਿਅਕਤੀਆਂ ਨੂੰ ਸੁਰੱਖਿਅਤ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਕੁੱਲ ਸੁਰੱਖਿਅਤ ਕੱਢੇ ਵਿਅਕਤੀਆਂ ਦੀ ਗਿਣਤੀ 22,854 ਹੋ ਗਈ ਹੈ। ਸਭ ਤੋਂ ਵੱਧ ਗ...





