Sunday, August 16Malwa News
Shadow

Author: News Editor

ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

ਹਰਜੋਤ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ‘ਚ ਰਾਹਤ ਕਾਰਜਾਂ ਦੀ ਅਗਵਾਈ; ਪ੍ਰਭਾਵਿਤ ਇਲਾਕਿਆਂ ‘ਚੋਂ 200 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ

Hot News
ਚੰਡੀਗੜ੍ਹ, 3 ਸਤੰਬਰ:- ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹੜ੍ਹਾਂ ਤੋਂ ਪ੍ਰਭਾਵਿਤ ਦੋ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕੀਤਾ ਅਤੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿੱਚੋਂ ਪਰਿਵਾਰਾਂ ਨੂੰ ਸੁਰੱਖਿਅਤ ਕੱਢਣ ਦੇ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ। ਰਾਹਤ ਅਤੇ ਬਚਾਅ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚੋਂ 200 ਤੋਂ ਵੱਧ ਲੋਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਕੇ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੰਗਲ ਸਬ-ਡਵੀਜ਼ਨ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ, ਸਰਕਾਰੀ ਮਿਡਲ ਸਕੂਲ ਭਨਾਮ, ਸਰਕਾਰੀ ਸ਼ਿਵਾਲਿਕ ਸਕੂਲ ਨੰਗਲ ਅਤੇ ਸਿੰਘਪੁਰ ਪਲਾਸੀ ਕਮਿਊਨਿਟੀ ਸੈਂਟਰ ਵਿਖੇ ਚਾਰ ਰਾਹਤ ਕੈਂਪ ਚੱਲ ਰਹੇ ਹਨ, ਜਿਨ੍ਹਾਂ ਵਿੱਚ 137 ਵਿਅਕਤੀਆਂ ਨੂੰ ਠਹਿਰਾਇਆ ਗਿਆ ਹੈ। ਬਚਾਅ ਕਾਰਜਾਂ ਸਬੰਧੀ ਵੱਖ-ਵੱਖ ਯਤਨਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕ...
ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ

Hot News
ਚੰਡੀਗੜ੍ਹ, 3 ਸਤੰਬਰ:- ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਂਦਿਆਂ, ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਦਿਨ ਦੀ ਤਨਖਾਹ ਜੋ ਕਿ 2.27 ਲੱਖ ਰੁਪਏ ਬਣਦੀ ਹੈ, ਦਾ ਯੋਗਦਾਨ ਪਾਇਆ ਹੈ। ਇੰਜੀਨੀਅਰਿੰਗ ਅਤੇ ਕਲੈਰੀਕਲ ਸਟਾਫ (ਦਰਜਾ ਚਾਰ ਕਰਮਚਾਰੀਆਂ ਨੂੰ ਛੱਡ ਕੇ) ਸਮੇਤ ਕਾਰਪੋਰੇਸ਼ਨ ਦੇ ਕੁੱਲ 146 ਮੈਂਬਰਾਂ ਵੱਲੋਂ ਆਪਣੀ ਇੱਕ ਦਿਨ ਦੀ ਤਨਖਾਹ ਦਾ ਯੋਗਦਾਨ ਪਾਇਆ ਗਿਆ ਹੈ। ਹਾਲ ਹੀ ਵਿੱਚ ਮਾਨਸੂਨ ਦੌਰਾਨ ਹੋਈ ਭਾਰੀ ਬਾਰਿਸ਼ ਅਤੇ ਹੜ੍ਹਾਂ ਨੇ ਸੂਬੇ ਭਰ ਵਿੱਚ ਮੁਸ਼ਕਲਾਂ ਖੜ੍ਹੀਆਂ ਕੀਤੀਆਂ ਜਿਸ ਕਾਰਨ ਸੂਬੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਰਪੋਰੇਸ਼ਨ ਮੁਤਾਬਕ ਇਹ ਯੋਗਦਾਨ ਸੂਬੇ ਵਿੱਚ ਹੋਏ ਨੁਕਸਾਨ ਦੇ ਮੁਕਾਬਲੇ ਕਾਫ਼ੀ ਘੱਟ ਹੈ, ਪਰ ਇਹ ਯੋਗਦਾਨ ਇਮਾਨਦਾਰੀ ਅਤੇ ਮੁਸੀਬਤ ਵਿੱਚ ਫਸੇ ਨਾਗਰਿਕਾਂ ਨਾਲ ਦੇ ਸਹਿਯੋਗ ਦੀ ਭਾਵਨਾ ਨਾਲ ਦਿੱਤਾ ਗਿਆ ਹੈ। ਕਾਰਪੋਰੇਸ਼ਨ ਦਾ ਮੰਨਣਾ ਹੈ ਕਿ ਇਹ ਯੋਗਦਾਨ ਸਿਰਫ਼ ਵਿੱਤੀ ਸਹਾਇਤਾ ਨਹੀ...
‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 186ਵੇਂ ਦਿਨ,ਪੰਜਾਬ ਪੁਲਿਸ ਨੇ 376 ਥਾਵਾਂ ‘ਤੇ ਕੀਤੀ ਛਾਪੇਮਾਰੀ; 83 ਨਸ਼ਾ ਤਸਕਰ ਕਾਬੂ

Hot News
ਚੰਡੀਗੜ, 3 ਸਤੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 186ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 376 ਥਾਵਾਂ ‘ਤੇ ਛਾਪੇਮਾਰੀ ਕੀਤੀ , ਜਿਸ ਨਾਲ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ ਅਤੇ 83 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕੀਤਾ ਗਿਆ। ਇਸ ਦੇ ਨਾਲ 186 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 28,142 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 631 ਗ੍ਰਾਮ ਹੈਰੋਇਨ, 6082 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿਆਂ ਵਿੱਚ ਇੱਕੋ ਸਮੇਂ ਅਮਲ ਵਿਚ ਲਿਆਂਦੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਆ...
ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ ਨੇ ਪੰਜਾਬ ਹੜ੍ਹ ਰਾਹਤ ਕਾਰਜਾਂ ਲਈ 11 ਲੱਖ ਰੁਪਏ ਦਿੱਤੇ

Hot News
ਚੰਡੀਗੜ੍ਹ, 3 ਸਤੰਬਰ:- ਹੜ੍ਹਾਂ ਕਾਰਨ ਬਣੇ ਔਖੇ ਹਾਲਾਤਾਂ ਵਿੱਚ ਇਕਜੁੱਟਤਾ ਦੀ ਮਿਸਾਲ ਪੇਸ਼ ਕਰਦਿਆਂ ਪੰਜਾਬ ਅਨ-ਏਡਿਡ ਕਾਲਜ ਐਸੋਸੀਏਸ਼ਨ (ਪੁੱਕਾ) ਨੇ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਨੰਗਲ ਵਿਖੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 11 ਲੱਖ ਰੁਪਏ ਦਾ ਚੈੱਕ ਸੌਂਪਿਆ। ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ ਦੇ ਚੇਅਰਮੈਨ ਅਤੇ ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਦੀ ਅਗਵਾਈ ਵਾਲੇ ਵਫ਼ਦ ਨੰਗਲ ਵਿਖੇ ਸਿੱਖਿਆ ਮੰਤਰੀ ਨੂੰ ਮਿਲਿਆ, ਜਿੱਥੇ ਸ. ਹਰਜੋਤ ਸਿੰਘ ਬੈਂਸ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਬਚਾਅ ਅਤੇ ਰਾਹਤ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਇਸ ਵਫ਼ਦ ਵਿੱਚ ਪੰਜਾਬ ਦੇ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਸ੍ਰੀ ਸੁਮਨਦੀਪ ਸਿੰਘ ਵਾਲੀਆ, ਲੈਮਰਿਨ ਟੈਕ ਯੂਨੀਵਰਸਿਟੀ ਦੇ ਚਾਂਸਲਰ ਨਿਰਮਲ ਸਿੰਘ ਰਿਆਤ, ਸਵਾਈਟ ਗਰੁੱਪ ਤੋਂ ਸ਼੍ਰੀ ਅਸ਼ੋਕ ਗਰਗ, ਰਾਮ ਦੇਵੀ ਜਿੰਦਲ ਕਾਲਜ ਤੋਂ ਰਾਜੀਵ ਜਿੰਦਲ ਅਤੇ ਕੁਐਸਟ ਗਰੁੱਪ ਤੋਂ ਹਰਿੰਦਰ ਕਾਂਡਾ ਸ਼ਾਮਿਲ ਸਨ। ਸ. ਹਰਜੋਤ ਸਿੰਘ ਬੈਂਸ ਨੇ ਪੁੱਕਾ ਅਤੇ ਇਸਦੀਆਂ ਮੈਂਬਰ ਸੰਸਥਾਵਾਂ ਦੀ ਇਸ ਯੋਗਦਾਨ ਲਈ ਪ੍ਰਸ਼ੰਸਾ ਕੀਤ...
ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

ਸੂਬੇ ਭਰ ਵਿੱਚ ਮੋਹਲੇਧਾਰ ਮੀਂਹ ਦੇ ਮੱਦੇਨਜ਼ਰ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਤੇਜ਼ੀ

Breaking News
ਚੰਡੀਗੜ੍ਹ: 3 ਸਤੰਬਰ:- ਪੰਜਾਬ ਸਮੇਤ ਪਹਾੜੀ ਇਲਾਕਿਆਂ ਵਿੱਚ ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਮੋਹਲੇਧਾਰ ਬਾਰਿਸ਼ ਕਾਰਨ ਸੂਬੇ ਵਿੱਚ ਬਣੇ ਹੜ੍ਹਾਂ ਦੇ ਹਾਲਾਤਾਂ ਦੇ ਮੱਦੇਨਜਰ ਸੂਬਾ ਸਰਕਾਰ ਵੱਲੋਂ ਬਚਾਓ ਕਾਰਜਾਂ ਵਿੱਚ ਹੋਰ ਤੇਜੀ ਲਿਆਂਦੀ ਗਈ ਹੈ। ਮੌਜੂਦਾ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਵੱਲੋਂ ਦਰਿਆਵਾਂ ਦੇ ਕਿਨਾਰਿਆਂ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਸੰਭਾਵੀਂ ਹੜ੍ਹਾਂ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਲਿਜਾਣ ਲਈ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਰੂਪਨਗਰ ਜਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚੋਂ ਗੁਜਰਦੀਆਂ ਨਹਿਰਾਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢਿਆਂ ਦੀ ਲਗਾਤਾਰ ਨਿਗਰਾਨੀ ਕੈਬਨਿਟ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਜਿਲ੍ਹਾਂ ਪ੍ਰਸ਼ਾਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਸਮਾਂ ਰਹਿੰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਲਿਜਾਉਣ ਲਈ ਮੁਨਿਆਦੀ ਵੀ ਕਰਵਾਈ ਗਈ ਅਤੇ ਕੈਬਨਿਟ ਮੰਤਰੀ ਹਰਜੋਤ ਸਿੰ...
ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

ਆਰ.ਟੀ.ਆਈ. ਕਮਿਸ਼ਨ ਵੱਲੋਂ ਭਗੌੜੇ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ

Hot News
ਚੰਡੀਗੜ੍ਹ, 3 ਸਤੰਬਰ:- ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਕਰਦਿਆਂ ਭਗੌੜੇ ਵਿਅਕਤੀ ਨੂੰ ਪੁਲਿਸ ਕਲੀਅਰੈਂਸ ਸਰਟੀਫ਼ਿਕੇਟ ਜਾਰੀ ਕਰਨ ਸਬੰਧੀ ਮਾਮਲੇ ਦੀ ਜਾਂਚ ਕਰਨ ਲਈ ਐਸ.ਆਈ.ਟੀ. ਗਠਿਤ ਕਰਨ ਦੇ ਹੁਕਮ ਦਿੱਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਗੀਤਿਕਾ ਪੁੱਤਰੀ ਸ੍ਰੀ ਅਨਿਲ ਕੁਮਾਰ ਵਾਸੀ ਗੁਰਦੁਆਰਾ ਮਾਰਗ, ਮੱਖੂ ਤਹਿਸੀਲ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਲੋਕ ਸੂਚਨਾ ਅਧਿਕਾਰੀ ਦਫ਼ਤਰ ਏ.ਡੀ.ਸੀ.ਪੀ.-3 ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਪਹਿਲੀ ਅਪੀਲੀ ਅਥਾਰਟੀ ਦਫ਼ਤਰ ਪੁਲਿਸ ਕਮਿਸ਼ਨਰ ਲੁਧਿਆਣਾ ਖਿਲਾਫ਼ ਦਾਇਰ ਅਪੀਲ ਕੇਸ ਨੰ. 3820/2023 ਦੀ ਸੁਣਵਾਈ ਕਰਦਿਆਂ ਸਾਹਮਣੇ ਆਇਆ ਕਿ ਸਾਹਿਲ ਮਲਹੋਤਰਾ ਸਪੁੱਤਰ ਰਾਕੇਸ਼ ਮਲਹੋਤਰਾ ਅਤੇ ਮਮਤਾ ਰਾਣੀ ਵਾਸੀ ਪਲਾਟ ਨੰ. 90, ਗਲੀ ਨੰ. 5 ਨਿਊ ਸ਼ਿਵਪੁਰੀ ਰੋਡ, ਪ੍ਰੀਤ ਨਗਰ, ਲੁਧਿਆਣਾ ਖਿਲਾਫ਼ ਆਈਪੀਸੀ ਦੀ ਧਾਰਾ 498 ਏ ਅਤੇ 406 ਅਧੀਨ ਵੁਮੈਨ ਸੈੱਲ ਫਿਰੋਜ਼ਪੁਰ ਵਿਖੇ ਐਫਆਈਆਰ ਨੰ. 22 ਮਿਤੀ 3/12/2018 ਨੂੰ ਦਰਜ ਹੋਈ ਸੀ ਪ੍ਰੰਤੂ ਇਸ ਦੇ ਬਾਵਜੂਦ ਉਕਤ ਵਿਅਕ...
ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਸਾਰੇ ਵਿਦਿਅਕ ਅਦਾਰੇ 7 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਰਾਜ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਸੰਸਥਾਵਾਂ ਸਮੇਤ ਸਾਰੇ ਵਿਦਿਅਕ ਅਦਾਰੇ 7 ਸਤੰਬਰ, 2025 ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈI ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਫੈਸਲਾ  ਲਿਆ ਗਿਆ ਹੈ। ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਆਪਣੇ ਨਾਗਰਿਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਾਰੇ ਨਾਗਰਿਕਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਲਈ ਬੇਨਤੀ ਕੀਤੀ ਅਤੇ ਲੋਕਾਂ ਨੂੰ ਸਹਿਯੋਗ ਕਰਨ ਅਤੇ ਆਪਣੀ ਸੁਰੱਖਿਆ ਲਈ ਜ਼ਰੂਰੀ...
ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

ਪੰਜਾਬ ਦੇ ਸਾਰੇ ਹੁਨਰ ਵਿਕਾਸ ਕੇਂਦਰ, ਸੀ-ਪਾਈਟ ਕੈਂਪ ਅਤੇ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ 7 ਸਤੰਬਰ ਤੱਕ ਰਹਿਣਗੇ ਬੰਦ: ਅਮਨ ਅਰੋੜਾ

Breaking News
ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਮੋਹਾਲੀ ਸਥਿਤ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਪੰਜਾਬ ਭਰ ਦੇ ਸਾਰੇ ਹੁਨਰ ਵਿਕਾਸ ਕੇਂਦਰ ਅਤੇ ਸੀ-ਪਾਈਟ ਕੈਂਪ ਮਿਤੀ 7 ਸਤੰਬਰ, 2025 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਹ ਫ਼ੈਸਲਾ ਸਿਖਿਆਰਥੀਆਂ, ਸਟਾਫ਼ ਅਤੇ ਭਾਈਵਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਾਸਤੇ ਇਹਤਿਆਤੀ ਤੌਰ ਉਤੇ ਲਿਆ ਗਿਆ ਹੈ। ਇਨ੍ਹਾਂ ਸੰਸਥਾਵਾਂ ਵਿੱਚ ਛੁੱਟੀਆਂ ਹੋਣ ਨਾਲ ਅਧਿਕਾਰੀਆਂ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ 'ਤੇ ਵਧੇਰੇ ਧਿਆਨ ਕੇਂਦਰਿਤ ਕਰਨ ਦਾ ਮੌਕਾ ਮਿਲੇਗਾ। ਸ੍ਰੀ ਅਮਨ ਅਰੋੜਾ ਨੇ ਸਿਖਿਆਰਥੀਆਂ, ਭਾਈਵਾਲਾਂ ਨੂੰ ਸਥਾਨਕ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਸਿਖਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਸਾਡੀ ਪ੍ਰਮੁੱਖ ਤਰਜ...
खेल मंत्री ने यमुना में बढ़ते जलस्तर के दृष्टिगत किया गांवों का दौरा

खेल मंत्री ने यमुना में बढ़ते जलस्तर के दृष्टिगत किया गांवों का दौरा

Haryana, Hindi
चंडीगढ़, 2 सितंबर-- यमुना नदी में बढ़ते जलस्तर के दृष्टिगत हरियाणा के खेल मंत्री श्री गौरव गौतम ने आज पलवल के आधा दर्जन से अधिक गांवों का दौरा किया और ग्रामीणों को आश्वस्त किया कि वे किसी भी स्थिति में घबरायें नहीं अपितु सावधानी बरतें। सरकार लोगों के साथ खड़ी है। जिला प्रशासन की टीम को साथ लेकर खेल मंत्री श्री गौरव गौतम ने खादर क्षेत्र के दौरे की शुरुआत बागपुर गांव से की, जबकि समापन थंथरी गांव में हुआ। इस दौरान उन्होंने जलभराव वाले संभावित गांवों का दौरा करते हुए ग्रामीणों से बातचीत करते हुए स्थिति का जायजा लिया। राजूपुर-दोस्तपुर गांव में बांध की जांच करते हुए उन्होंने अधिकारियों को दिशा-निर्देश दिए। इस मौके पर उन्होंने विभिन्न गांवों के ग्रामीणों को भरोसा दिया कि उन्हें हर संभव मदद मुहैया करवाई जाएगी। दौरे के दौरान उन्होंने वापसी में बागपुर गांव में जिला प्रशासन के उच्चाधि...
सफाई और स्वच्छता पर ध्यान दें, हमें सारा देश स्वच्छ बनाना है : केंद्रीय मंत्री मनोहर लाल

सफाई और स्वच्छता पर ध्यान दें, हमें सारा देश स्वच्छ बनाना है : केंद्रीय मंत्री मनोहर लाल

Haryana, Hindi
चण्डीगढ़, 2 सितंबर - केंद्रीय ऊर्जा, आवासन एवं शहरी कार्य मंत्री श्री मनोहर लाल ने कहा कि हम सभी सफाई और स्वच्छता पर ध्यान दें, हमें सारा देश स्वच्छ करना है। देश स्वच्छ होगा तभी हम कह पाएंगे कि भारत ने स्वच्छता में कमाल कर दिया। उन्होंने सभी महापौर से आह्वान किया कि पार्षदों के साथ मिलकर एक टीम बनाकर चलें। बिना भेदभाव के जिम्मेदारी के साथ शहरों को साफ और स्वच्छ बनाएं और आगे बढ़ाएं। केंद्रीय मंत्री श्री मनोहर लाल ने यह बात मंगलवार को करनाल में आयोजित अखिल भारतीय महापौर परिषद की 53वीं साधारण सभा की बैठक के दौरान सम्बोधित करते हुए कही। उन्होंने कहा कि केंद्र सरकार और प्रदेश सरकार के बाद तीसरी शहर की सरकार नगर निकाय होती है। देशभर में 5 हजार 20 शहर हैं, इनमें तेजी से शहरीकरण बढ़ रहा है। 1970 में शहरी आबादी महज 20 फीसदी थी, ...