
ਮੁੱਖ ਮੰਤਰੀ ਵੱਲੋਂ 26 ਪ੍ਰਸਿੱਧ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ
ਫ਼ਰੀਦਕੋਟ, 15 ਅਗਸਤ: ਸੁਤੰਤਰਤਾ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ 26 ਉੱਘੀਆਂ ਸ਼ਖ਼ਸੀਅਤਾਂ ਨੂੰ ਸਟੇਟ ਐਵਾਰਡ ਪ੍ਰਦਾਨ ਕੀਤੇ। ਇਸ ਤੋਂ ਇਲਾਵਾ ਚਾਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਅਤੇ 15 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਲਾਮਿਸਾਲ ਕਾਰਗੁਜ਼ਾਰੀ ਲਈ ਮੁੱਖ ਮੰਤਰੀ ਮੈਡਲ ਦਿੱਤੇ ਗਏ।ਇਨ੍ਹਾਂ ਐਵਾਰਡੀਆਂ ਵਿੱਚ ਸਮਾਜ ਸੇਵੀ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਨ ਪ੍ਰੇਮੀ ਤੇ ਸਰਕਾਰੀ ਅਧਿਕਾਰੀ ਅਤੇ ਹੋਰ ਸ਼ਾਮਲ ਹਨ, ਜਿਨ੍ਹਾਂ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖ਼ੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਇਆ।ਇੱਥੇ ਸੁਤੰਤਤਰਾ ਦਿਵਸ ਮੌਕੇ ਸੂਬਾ ਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਜਿਨ੍ਹਾਂ ਅਹਿਮ ਸ਼ਖ਼ਸੀਅਤਾਂ ਨੂੰ ਸਰਟੀਫਿਕੇਟ ਤੇ ਐਵਾਰਡ ਦਿੱਤੇ, ਉਨ੍ਹਾਂ ਵਿੱਚ ਡਾ. ਅਨੁਪਮਾ ਗੁਪਤਾ (ਅੰਮ੍ਰਿਤਸਰ), ਮਾਸਟਰ ਤੇਗਬੀਰ ਸਿੰਘ (ਰੂਪਨਗਰ), ਸਰੂਪਇੰਦਰ ਸਿੰਘ (ਪਟਿਆਲਾ), ਰਤਨ ਲਾਲ ਸੋਨੀ (ਹੁਸ਼ਿਆਰਪੁਰ), ਡਾ. ਹਿਤੇਂਦਰ ਸੂਰੀ (ਫਤਹਿਗੜ੍ਹ ਸਾਹਿਬ), ਗੁਲਸ਼ਨ ਭਾ...