Saturday, November 7Malwa News
Shadow

Author: News Editor

ਧੀ ਸਦਾ ਦੇ ਜਨਮਦਿਨ ‘ਤੇ ਭਾਵੁਕ ਹੋਏ ਪਰਮੀਸ਼ ਵਰਮਾ, ਬੋਲੇ-ਤੁਹਾਡੇ ਪਿਤਾ ਹਮੇਸ਼ਾ ਤੁਹਾਡੇ ਨਾਲ…

ਧੀ ਸਦਾ ਦੇ ਜਨਮਦਿਨ ‘ਤੇ ਭਾਵੁਕ ਹੋਏ ਪਰਮੀਸ਼ ਵਰਮਾ, ਬੋਲੇ-ਤੁਹਾਡੇ ਪਿਤਾ ਹਮੇਸ਼ਾ ਤੁਹਾਡੇ ਨਾਲ…

Entertainment
ਮੁੰਬਈ: ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਪਣੀ ਧੀ ਸਦਾ ਲਈ ਇੱਕ ਮਿੱਠਾ ਜਨਮਦਿਨ ਨੋਟ ਲਿਖਿਆ। ਉਸਨੇ ਉਸਦੀ ਤਾਕਤ, ਆਜ਼ਾਦੀ ਅਤੇ ਉਸਦੇ ਆਪਣੇ ਰਸਤੇ 'ਤੇ ਚੱਲਣ ਦੀ ਹਿੰਮਤ ਦੀ ਕਾਮਨਾ ਕੀਤੀ। ਆਪਣੀ ਧੀ ਲਈ ਇੱਕ ਖਾਸ ਸੁਨੇਹਾ ਸਾਂਝਾ ਕਰਦੇ ਹੋਏ ਪਰਮੀਸ਼ ਵਰਮਾ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਜਨਮਦਿਨ ਮੁਬਾਰਕ ਸਦਾ। ਤੂੰ ਵਾਹਿਗੁਰੂ ਵੱਲੋਂ ਸਭ ਤੋਂ ਵੱਡਾ ਤੋਹਫ਼ਾ ਹੈਂ ਅਤੇ ਮੇਰੇ ਦਿਲ ਵਿੱਚ ਸਭ ਤੋਂ ਵੱਡੀ ਜ਼ਿੰਮੇਵਾਰੀ ਹੈਂ।" "ਗਾਲ਼ ਨੀ ਕੱਢਨੀ" ਗਾਇਕ ਨੇ ਕਾਮਨਾ ਕੀਤੀ ਕਿ ਸਦਾ ਵੱਡੀ ਹੋ ਕੇ ਆਪਣੀ ਜ਼ਿੰਦਗੀ ਬਣਾਉਣ ਲਈ ਇੰਨੀ ਮਜ਼ਬੂਤ ​​ਅਤੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੰਨੀ ਹਿੰਮਤ ਵਾਲੀ ਬਣ ਜਾਵੇ। ਉਸਨੇ ਲਿਖਿਆ, "ਤੁਹਾਨੂੰ ਆਪਣੀ ਦੁਨੀਆ ਜਿੱਤਣ ਦੀ ਆਜ਼ਾਦੀ, ਆਪਣੀ ਕੀਮਤ ਨੂੰ ਸਮਝਣ ਦੀ ਬੁੱਧੀ ਅਤੇ ਆਪਣੀ ਯੋਗਤਾ ਤੋਂ ਘੱਟ 'ਤੇ ਕਦੇ ਵੀ ਸੈਟਲ ਨਾ ਹੋਣ ਦੀ ਹਿੰਮਤ ਦੇਵੇ।" ਪਰਮੀਸ਼ ਵਰਮਾ ਨੇ ਆਪਣੀ ਧੀ ਨੂੰ ਭਰੋਸਾ ਵੀ ਦਿੱਤਾ ਕਿ ਜ਼ਿੰਦਗੀ ਉਸਨੂੰ ਕਿਤੇ ਵੀ ਲੈ ਜਾਵੇ, ਉਸਦਾ ਪਿਆਰ ਅਤੇ ਸਮਰਥਨ ਹਮੇਸ਼ਾ ਉਸਦੇ ਨਾਲ ਰਹੇਗਾ। ਉਸਨੇ ਲਿਖਿਆ, "ਅਤੇ ਭਾਵੇਂ ਤੁਸੀਂ ਕਿੰਨੀ ਵੀ ਉ...
ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ

ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ

Local, Punjab News
ਫ਼ਰੀਦਕੋਟ 1 ਅਕਤੂਬਰ- ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਕੁਇਜ਼ ਮਾਇ ਭਾਰਤ ਪੋਰਟਲ ’ਤੇ ਲਾਈਵ ਹੈ। ਜ਼ਿਲ੍ਹਾ ਫਰੀਦਕੋਟ ਦੇ 15 ਤੋਂ 29 ਸਾਲ ਦੀ ਉਮਰ ਵਰਗ ਦੇ ਯੋਗ ਨੌਜਵਾਨ ਇਸ ਵਿੱਚ ਭਾਗ ਲੈ ਕੇ ਆਪਣੇ ਗਿਆਨ ਅਤੇ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਦੇ ਹਨ। ਜ਼ਿਲ੍ਹਾ ਯੂਥ ਅਫ਼ਸਰ, ਮਾਇ ਭਾਰਤ ਫਰੀਦਕੋਟ ਵੀਰਦੀਪ ਕੌਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਇਸ ਕੁਇਜ਼ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਕੁਇਜ਼ ਮੁਕਾਬਲਾ ਨਹੀਂ ਹੈ, ਸਗੋਂ ਨੌਜਵਾਨਾਂ ਨੂੰ ਆਪਣੀ ਸੋਚ, ਵਿਜ਼ਨ, ਨਵੀਨਤਾ ਅਤੇ ਲੀਡਰਸ਼ਿਪ ਸਮਰੱਥਾ ਨੂੰ ਰਾਸ਼ਟਰੀ ਮੰਚ ’ਤੇ ਪੇਸ਼ ਕਰਨ ਦਾ ਮਹੱਤਵਪੂਰਨ ਮੌਕਾ ਹੈ। ਉਨ੍ਹਾਂ ਦੱਸਿਆ ਕਿ ਵਿਕਸਿਤ ਭਾਰਤ ਚੈਲੈਂਜ ਟ੍ਰੈਕ ਨੂੰ ਪੰਜ ਪੜਾਵਾਂ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।ਪਹਿਲੇ ਪੜਾਅ ਵਿੱਚ ਕੁਇਜ਼ 17 ਅਗਸਤ ਤੋਂ 30 ਸਤੰਬਰ 2026 ਤੱਕ ਕਰਵਾਇਆ ਗਿਆ। ਇਸ ਤੋਂ ਬਾਅਦ ਚੁਣੇ ...
“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ

“ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈ ਗਈ

Local
ਫਿਰੋਜ਼ਪੁਰ 1 ਅਕਤੂਬਰ ( )       “ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ, ਫਿਰੋਜ਼ਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਵੱਲੋਂ ਇਸ ਮੌਕੇ ਦੱਸਿਆ ਗਿਆ ਕਿ ਉਨ੍ਹਾਂ ਦੇ ਦਫਤਰ ਵੱਲੋਂ ਦਫਤਰ ਦੇ ਸਟਾਫ ਰਾਹੀਂ ਦਫ਼ਤਰ ਅਤੇ ਦਫਤਰ ਦੇ ਆਸ—ਪਾਸ ਸਫਾਈ ਮੁਹਿੰਮ ਚਲਾਈ ਅਤੇ ਸਫਾਈ ਕੀਤੀ ਗਈ ਅਤੇ ਨਾਹ ਹੀ ਇਸ ਮੌਕੇ ਦਫਤਰ ਵਿਖੇ ਆਪਣੇ ਕੰਮਾਂ ਸਬੰਧੀ ਪਹੁੰਚੇ ਸਾਬਕਾ ਸੈਨਿਕਾਂ/ਵਿਧਵਾਵਾਂ/ਆਸ਼ਰਿਤਾਂ ਆਦਿ ਨੂੰ ਦੇਸ਼ ਵੱਲੋਂ ਚਲਾਈ ਗਈ “ਸਵੱਛਤਾ ਹੀ ਸੇਵਾ” ਮੁਹਿੰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਫਿਰੋਜ਼ਪੁਰ ਨੇ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ, ਹੋਰ ਖੁੱਲ੍ਹੇ ਸਥਾਨਾਂ ਤੇ ਕੂੜਾ—ਕਰਕਟ ਨਾ ਸੁੱਟਿਆ ਜਾਵੇ। ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇੱਕਠਾ...
ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ

ਲੰਬੀ ਤੇ ਸਮਰਪਿਤ ਸੇਵਾ ਉਪਰੰਤ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਦੀ ਸਨਮਾਨਤ ਸੇਵਾਮੁਕਤੀ

Local
ਰੂਪਨਗਰ, 1 ਅਕਤੂਬਰ: ਸਿਹਤ ਵਿਭਾਗ ਰੂਪਨਗਰ ਵਿੱਚ ਲੰਬੇ ਸਮੇਂ ਤੱਕ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਮੀਤ ਕੌਰ ਦੀ ਸਨਮਾਨਤ ਸੇਵਾਮੁਕਤੀ ਮੌਕੇ ਵਿਭਾਗ ਵੱਲੋਂ ਵਿਸ਼ੇਸ਼ ਵਿਦਾਇਗੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਧਿਕਾਰੀਆਂ ਅਤੇ ਸਹਿਕਰਮੀਆਂ ਨੇ ਉਨ੍ਹਾਂ ਦੀਆਂ ਲੰਬੀਆਂ ਤੇ ਸ਼ਲਾਘਾਯੋਗ ਸੇਵਾਵਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਸੇਵਾਮੁਕਤੀ ਉਪਰੰਤ ਸੁਖਮਈ ਤੇ ਤੰਦਰੁਸਤ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਆਪਣੀ ਸਰਕਾਰੀ ਸੇਵਾ ਦੀ ਸ਼ੁਰੂਆਤ 21 ਨਵੰਬਰ 2000 ਨੂੰ ਪ੍ਰਾਇਮਰੀ ਸਿਹਤ ਕੇਂਦਰ ਨੂਰਪੁਰ ਬੇਦੀ ਤੋਂ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਪੀ.ਪੀ. ਯੂਨਿਟ ਰੂਪਨਗਰ ਵਿਖੇ ਕਰੀਬ ਦੋ ਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਦੀ ਮਿਹਨਤ ਅਤੇ ਕਾਰਗੁਜ਼ਾਰੀ ਨੂੰ ਦੇਖਦਿਆਂ 16 ਜਨਵਰੀ 2003 ਨੂੰ ਉਨ੍ਹਾਂ ਨੂੰ ਤਰੱਕੀ ਦੇ ਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਜੋਂ ਪ੍ਰਾਇਮਰੀ ਸਿਹਤ ਕੇਂਦਰ ਭਰਤਗੜ੍ਹ ਵਿਖੇ ਤਾਇਨਾਤ ਕੀਤਾ ਗਿਆ, ਜਿੱਥੇ ਉਨ੍ਹਾਂ ਨੇ ਲਗਭਗ ਨੌਂ ਸਾਲ ਤੱਕ ਸੇਵਾਵਾਂ ਨਿਭਾਈਆਂ। ਸੇਵਾ ਦੌਰਾਨ ਉਨ੍ਹਾ...
ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਸੰਭਾਲਿਆ ਅਹੁਦਾ

ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਸੰਭਾਲਿਆ ਅਹੁਦਾ

Local
ਸੰਦੋੜ/ਮਾਲੇਰਕੋਟਲਾ, 1 ਅਕਤੂਬਰ:          ਮਾਰਕਿਟ ਕਮੇਟੀ ਸੰਦੋੜ ਦੇ ਨਵ-ਨਿਯੁਕਤ ਚੇਅਰਮੈਨ ਇੰਜ. ਸੰਦੀਪ ਸਿੰਘ ਵੜੈਚ ਨੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਦੀ ਹਾਜ਼ਰੀ ਵਿੱਚ ਅਹੁਦਾ ਸੰਭਾਲ ਲਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਲੇਰਕੋਟਲਾ ਸਾਕਿਬ ਅਲੀ ਰਾਜਾ, ਟਰੇਡਰਜ਼ ਕਮਿਸ਼ਨ ਜ਼ਿਲ੍ਹਾ ਮਾਲੇਰਕੋਟਲਾ ਦੇ ਚੇਅਰਮੈਨ ਆਜ਼ਮ ਦਾਰਾ, ਬਲਾਕ ਸੰਮਤੀ ਦੇ ਚੇਅਰਮੈਨ ਸੰਤੋਖ ਸਿੰਘ,ਮੈਂਬਰ ਜ਼ਿਲ੍ਹਾ ਪ੍ਰੀਸ਼ਦ ਡਾ ਹਰੀਪਾਲ ਸਿੰਘ,ਉੱਘੇ ਸਮਾਜ ਸੇਵੀ ਮੁਹੰਮਦ ਹਨੀਫ਼, ਬਲਾਕ ਪ੍ਰਧਾਨ ਚਰਨਜੀਤ ਸਿੰਘ ਚੀਮਾ,ਰਮਨਦੀਪ ਸਿੰਘ ਖੱਟੜਾ ਕਟਾਰੀਆ, ਪਾਰਟੀ ਆਗੂ, ਪੰਚ-ਸਰਪੰਚ, ਆੜ੍ਹਤੀ ਭਾਈਚਾਰਾ ਅਤੇ ਵਿਭਾਗੀ ਨੁਮਾਇੰਦੇ ਹਾਜ਼ਰ ਸਨ।               ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਇੰਜ. ਵੜੈਚ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪਾਰਟੀ ਇਮਾਨਦਾਰ, ਮਿਹਨਤੀ ਤੇ ਵਫ਼ਾਦਾਰ ਵਲੰਟੀਅਰਾਂ ਨੂੰ ਮਾਣ-ਸਤਿਕਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਵਾਰਡ ਨੰਬਰ 14 ਵਿੱਚ ਕ੍ਰਿਕਟ ਬਾਕਸ ਦਾ ਕੀਤਾ ਉਦਘਾਟਨ

Hot News
ਨੰਗਲ 01 ਅਕਤੂਬਰ: ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਪਣੇ ਸ਼ਹਿਰ ਵਿੱਚ ਹੀ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ -14 ਵਿੱਚ ਬਣਨ ਵਾਲੇ ਕ੍ਰਿਕਟ ਬਾਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਵਿੱਚ ਕੁੱਲ 7 ਆਧੁਨਿਕ ਕ੍ਰਿਕਟ ਬਾਕਸ ਬਣਾਏ ਜਾਣਗੇ। ਇਹ ਕ੍ਰਿਕਟ ਬਾਕਸ ਵਾਰਡ ਨੰਬਰ 3, 4, 8, 11, 12, 14 ਅਤੇ 16 ਵਿੱਚ ਤਿਆਰ ਕੀਤੇ ਜਾਣਗੇ, ਜਿਸ ਨਾਲ ਵੱਖ-ਵੱਖ ਇਲਾਕਿਆਂ ਦੇ ਨੌਜਵਾਨਾਂ ਨੂੰ ਖੇਡਣ ਲਈ ਨੇੜੇ ਹੀ ਢੁੱਕਵੀਆਂ ਸਹੂਲਤਾਂ ਮਿਲ ਸਕਣਗੀਆਂ।        ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਨ੍ਹਾਂ ਕ੍ਰਿਕਟ ਬਾਕਸਾਂ ਦਾ ਨਿਰਮਾਣ ਆਧੁਨਿਕ ਖੇਡ ਮਾਪਦੰਡਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾਵੇਗਾ। ਹਰੇਕ ਕ੍ਰਿਕਟ ਬਾਕਸ ਦੀ ਲੰਬਾਈ ਕਰੀਬ 100 ਤੋਂ 120 ਫੁੱਟ ਹੋਵੇਗੀ ਅਤੇ ਇੱਥੇ ਖਿਡਾਰੀਆਂ ਦੀ ਲੋੜ ਅਨੁਸਾਰ ਬੁਨਿਆਦੀ ਖੇਡ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕ੍ਰਿਕਟ ਬਾਕਸ ਵਿੱਚ ਲੋੜੀਂਦੀਆਂ ਲਾਈਟਾਂ, ਖੇਡਣ ਲਈ ਉਚਿਤ ਪਿੱਚ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਗਹਿਰੀ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ

Hot News
ਅੰਮ੍ਰਿਤਸਰ, 1 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਕਸਬਾ ਗਹਿਰੀ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ. ਹਰਪਾਲ ਸਿੰਘ ਚੌਹਾਨ, ਮੰਡੀ ਪ੍ਰਧਾਨ ਸ੍ਰੀ ਸੁਨੀਲ ਪਾਸੀ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਆਰੰਭ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਛਾਂ, ਪੀਣ ਵਾਲੇ ਸਾਫ਼ ਪਾਣੀ, ਬਿਜਲੀ ਸਮੇਤ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਨਿਰਧਾਰਿਤ ਸਰਕਾਰੀ ਭਾਅ ’ਤੇ ਖਰੀਦਿਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਫ਼ਸਲ ਦੇ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕੀਤੀ ਜਾਵੇ ਅਤੇ ਮੰਡੀ ਵਿੱਚ ਸੁੱਕਾ ਝੋਨਾ...
ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਦਿਨੇਸ਼ ਚੱਢਾ ਨੇ 1.17 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

Hot News
ਰੂਪਨਗਰ, 1 ਅਕਤੂਬਰ: ਰੂਪਨਗਰ ਸ਼ਹਿਰ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਇਸ ਪ੍ਰਾਜੈਕਟ ’ਤੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੜੀ ਹਵੇਲੀ ਤੋਂ ਪਾਰਸ ਸਿਟੀ ਤੱਕ ਸੀਵਰੇਜ ਆਈ.ਪੀ.ਐੱਸ. ਅਤੇ ਰਾਈਜ਼ਿੰਗ ਮੇਨ ਦਾ ਇਹ ਪ੍ਰਾਜੈਕਟ ਇਲਾਕੇ ਵਿੱਚ ਸੀਵਰੇਜ ਪ੍ਰਬੰਧ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

Breaking News
ਖਡੂਰ ਸਾਹਿਬ, 1 ਅਕਤੂਬਰ: ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਵਾਲੀਆਂ ਸਕੀਮਾਂ ਵਿੱਚ ਲਾ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਰਹੇਗੀ, ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ‘ਟੁੰ-ਟੂੰ ਦੇ ਸੁਨੇਹੇ ਲਗਾਤਾਰ ਪਹੁੰਚਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਵਰਗੀਆਂ ਸਹੂਲਤਾਂ ਬ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ; ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, 1 ਅਕਤੂਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਵਫ਼ਦਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਗੁਰਕਿਰਤ ਕਿਰਪਾਲ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਚੀਮਾ ਨੇ ਯੂਨੀਅਨਾਂ ਦੇ ਮਸਲਿਆਂ ਨੂੰ ਗੌਰ ਨਾਲ ਸੁਣਿਆ ਅਤੇ ਪ੍ਰਬੰਧਕਾਂ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ (ਬੀ.ਓ.ਡੀ.) ਦੀ ਮੀਟਿੰਗ ਵਿੱਚ ਸਾਰੇ ਜਾਇਜ਼ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਸਹਾਇਕ ਇੰਜੀਨੀਅਰਾਂ ਦੇ ਤਨਖ਼ਾਹ ਸਕੇਲ ਦੀਆਂ ਤਰੁੱਟੀਆਂ ਦੂਰ ਕਰਨਾ, ਐੱਨ.ਸੀ.ਸੀ., ਸੀ.ਆਰ.ਸੀ., ਸਟੋਰ, ਲੈਬ ਅਤੇ ਬਿਲਿੰਗ ਸਣੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਅਧੀਨ ਲਿਆਉਣ, ਸਿਖਲਾਈ ਪ੍ਰਾਪਤ...