Sunday, August 16Malwa News
Shadow

Author: News Editor

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਵਿੱਤੀ ਵਾਧਾ ਮਜ਼ਬੂਤੀ ਵੱਲ, ਸ਼ੁੱਧ ਜੀਐਸਟੀ ਪ੍ਰਾਪਤੀਆਂ ਵਿੱਚ 26.47 ਫੀਸਦੀ ਦਾ ਵਾਧਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਸਤੰਬਰ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੀ ਵਿੱਤੀ ਸਥਿਤੀ ਲਗਾਤਾਰ ਮਜ਼ਬੂਤ ਵਿਕਾਸ ਦਰਸਾ ਰਹੀ ਹੈ, ਜਿਸ ਤਹਿਤ ਅਗਸਤ 2025 ਵਿੱਚ ਜੀਐਸਟੀ ਪ੍ਰਾਪਤੀਆਂ ਵਿੱਚ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ 18.66 ਫੀਸਦੀ ਦਾ ਪ੍ਰਭਾਵਸ਼ਾਲੀ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਤੀ ਵਰ੍ਹੇ ਦੌਰਾਨ ਅਗਸਤ 2025 ਤੱਕ ਜੀਐਸਟੀ ਪ੍ਰਾਪਤੀਆਂ ਵਿੱਚ ਕੁੱਲ ਵਾਧਾ 26.47 ਫੀਸਦੀ ਰਿਹਾ, ਜੋ ਪੰਜਾਬ ਦੇ ਕਰ ਪ੍ਰਸ਼ਾਸਨ ਦੀ ਲਚਕਤਾ ਅਤੇ ਕੁਸ਼ਲਤਾ ਨੂੰ ਪ੍ਰਭਾਸ਼ਿਤ ਕਰਦਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀਆਂ ਕੁੱਲ ਕਰ ਪ੍ਰਾਪਤੀਆਂ ਵਿੱਚ ਵੀ ਸਾਲ-ਦਰ-ਸਾਲ ਕਾਫੀ ਵਾਧਾ ਦਰਜ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਅਗਸਤ 2025 ਤੱਕ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 15.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੱਖ-ਵੱਖ ਕਰ ਸ਼੍ਰੇਣੀਆਂ ਨਾਲ ਸਬੰਧਤ ਇਹ ਵਾਧੇ ਦਾ ਰੁਝਾਨ ਇੱਕ ਵ...
ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, 7144 ਵਿਅਕਤੀ ਰਾਹਤ ਕੈਂਪਾਂ ‘ਚ ਠਹਿਰਾਏ: ਹਰਦੀਪ ਸਿੰਘ ਮੁੰਡੀਆਂ

Breaking News
ਚੰਡੀਗੜ੍ਹ, 1 ਸਤੰਬਰ:- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਵੱਡੀ ਤਬਾਹੀ ਮਚਾਈ ਹੈ, ਜਿਸ ਨਾਲ ਮਨੁੱਖੀ ਜਾਨਾਂ, ਜਾਇਦਾਦ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਜਿਹੇ ਹਾਲਾਤ ਨਾਲ ਨਜਿੱਠਣ ਅਤੇ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰਨ ਲਈ ਦਿਨ-ਰਾਤ ਅਣਥੱਕ ਮਿਹਨਤ ਕਰ ਰਹੀ ਹੈ। ਰਾਹਤ ਕਾਰਜਾਂ ਦੇ ਵੇਰਵੇ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਹੜ੍ਹ ਦੀ ਸਥਿਤੀ ਨਾਲ ਜੂਝ ਰਿਹਾ ਹੈ ਅਤੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ 'ਤੇ ਰਾਹਤ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, ਹੁਣ ਤੱਕ ਕੁੱਲ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 17...
ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

ਪੰਜਾਬ ਦੇ ਉਚੇਰੀ ਸਿੱਖਿਆ ਸੰਸਥਾਨ 3 ਸਤੰਬਰ ਤੱਕ ਬੰਦ ਰਹਿਣਗੇ: ਹਰਜੋਤ ਬੈਂਸ

Hot News
ਚੰਡੀਗੜ੍ਹ, 1 ਸਤੰਬਰ: ਪੰਜਾਬ ਦੇ ਉਚੇਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸੂਬੇ ਦੇ ਸਾਰੇ ਉਚੇਰੀ ਸਿੱਖਿਆ ਸੰਸਥਾਨ, ਜਿਨ੍ਹਾਂ ਵਿੱਚ ਕਾਲਜ, ਯੂਨੀਵਰਸਿਟੀਆਂ ਅਤੇ ਪੌਲੀਟੈਕਨਿਕ ਇੰਸਟੀਚਿਊਟ ਸ਼ਾਮਲ ਹਨ, 3 ਸਤੰਬਰ, 2025 ਤੱਕ ਬੰਦ ਰਹਿਣਗੇ। ਸ. ਬੈਂਸ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਉਨ੍ਹਾਂ  ਕਿਹਾ ਕਿ ਹੋਸਟਲਾਂ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਦੇਖਭਾਲ ਅਤੇ ਸੁਰੱਖਿਆ ਦੀ ਜ਼ਿੰਮੇਵਾਰੀ ਸਬੰਧਤ ਵਿਦਿਅਕ ਸੰਸਥਾ ਦੀ ਹੈ। ਉਹ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਜ਼ਰੂਰੀ ਉਪਾਅ ਕਰਨਗੇ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਗੇ। ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਸਰਕਾਰ ਦੁਆਰਾ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾ...
ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

ਮੀਤ ਹੇਅਰ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ, ਹੜ੍ਹਾਂ ਮਾਰੇ ਪੰਜਾਬ ਨੂੰ ਤੁਰੰਤ ਪੈਕੇਜ ਮਿਲੇ

Hot News
ਚੰਡੀਗੜ੍ਹ, 1 ਸਤੰਬਰ- ਪਿਛਲੀ ਅੱਧੀ ਸਦੀ ਦੇ ਸਭ ਤੋਂ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਨੂੰ ਇਸ ਆਫ਼ਤ ਵਿੱਚੋਂ ਉਭਰਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਂਹ ਫੜਨ ਲਈ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਮੰਗਿਆ ਹੈ। ਮੀਤ ਹੇਅਰ ਨੇ ਮੰਗ ਰੱਖੀ ਹੈ ਕਿ ਪੰਜਾਬ ਨੂੰ ਤੁਰੰਤ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਦਿੱਤੀ ਜਾਵੇ ਅਤੇ ਬਾਕੀ ਨੁਕਸਾਨ ਦੇ ਪੂਰੇ ਜਾਇਜ਼ੇ ਤੋਂ ਬਾਅਦ ਵਿਆਪਕ ਪੈਕੇਜ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਰੁਕੇ ਪਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਵੀ ਮੰਗ ਰੱਖੀ ਹੈ ਜਿਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ। ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੀ ਮੱਦਦ ਕਰਨਾ ਹੁਣ ਕੇਂਦਰ ਦਾ ਫਰਜ਼ ਬਣਦਾ ਹੈ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨਜਿੱਥੇ ਜਾਨੀ-ਮਾਲੀ, ਪਸ਼...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

Hot News
ਚੰਡੀਗੜ੍ਹ/ਗੁਰਦਾਸਪੁਰ, 31 ਅਗਸਤ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਦੇ ਨਾਲ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਨੜ੍ਹਾਂਵਾਲੀ, ਕਲਾਨੌਰ, ਮਛਰਾਲਾ, ਪੱਖੋਕੇ ਤੇ ਡੇਰਾ ਬਾਬਾ ਨਾਨਕ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਏ ਗਏ ਰਾਹਤ ਕੈਂਪਾਂ ਵਿੱਚ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ `ਚੋਂ ਰਾਹਤ ਕੈਂਪਾਂ ਵਿੱਚ ਪਹੁੰਚੇ ਵਿਅਕਤੀਆਂ ਨੂੰ ਰਾਹਤ ਸਮਗਰੀ ਵੰਡੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੰਕਟ ਦੀ ਇਹ ਘੜੀ ਵਿੱਚ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਅ...

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Hot News
ਚੰਡੀਗੜ੍ਹ/ਜਲੰਧਰ, 31 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰ ਦੀ ਪਛਾਣ ਮਨਜੀਤ ਸਿੰਘ ਵਾਸੀ ਜਲੰਧਰ ਐਨਕਲੇਵ, ਨੇੜੇ ਖਾਂਬਰਾ, ਜਲੰਧਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਆਦਤਨ ਨਸ਼ਾ ਤਸਕਰ ਹੈ ਅਤੇ ਉਸ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿੱਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਇਸ ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕ...

ਪੰਚਾਇਤ ਫੰਡਾਂ ਵਿੱਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ 31 ਅਗਸਤ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਇੱਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ਵਿੱਚ ਹੇਰਫੇਰ ਸਬੰਧੀ ਜਾਂਚ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ, ਇਸ ਗ੍ਰ...

ਪੰਜਾਬ ਦੇ ਸਕੂਲ 3 ਸਤੰਬਰ ਤੱਕ ਰਹਿਣਗੇ ਬੰਦ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 31 ਅਗਸਤ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਹੜ੍ਹਾਂ ਦੀ ਮੌਜੂਦਾ ਸਥਿਤੀ ਨੂੰ ਵੇਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 3 ਸਤੰਬਰ, 2025 ਤੱਕ ਬੰਦ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਪਰੰਤ ਲਿਆ ਗਿਆ ਹੈ ਤਾਂ ਜੋ ਇਸ ਚੁਣੌਤੀਪੂਰਨ ਸਮੇਂ ਦੌਰਾਨ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਸ਼ਕਲ ਸਮੇਂ ਦੌਰਾਨ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਅਤੇ ਹਦਾਇਤਾਂ ਦੀ ਪਾਲਣਾ ਕਰਕੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਉਨ੍ਹਾਂ ਨੇ ਅਧਿਆਪਕਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਬਣਾਈ ਰੱਖਣ ਲਈ ਕਿਹਾ।...

ਪੰਜਾਬ ਪੁਲਿਸ ਨੇ ਸੁਰੱਖਿਆ ਅਦਾਰਿਆਂ ‘ਤੇ ਸੰਭਾਵੀ ਹਮਲੇ ਨੂੰ ਟਾਲਿਆ; ਦੋ ਬੀ.ਕੇ.ਆਈ. ਕਾਰਕੁਨ ਹੈਂਡ ਗ੍ਰਨੇਡ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 31 ਅਗਸਤ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ, ਸੀਆਈ ਲੁਧਿਆਣਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਸਾਂਝੇ ਤੌਰ 'ਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ, ਵਾਸੀ ਪਿੰਡ ਮੱਲ੍ਹੀਆਂ, ਗੁਰਦਾਸਪੁਰ ਅਤੇ ਬਲਵਿੰਦਰ ਸਿੰਘ, ਵਾਸੀ ਜਕੜੀਆ, ਗੁਰਦਾਸਪੁਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਰਗੇਸ ਹੈਂਡ ਗ੍ਰਨੇਡ ਅਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸ...

ਲੋਕਾਂ ਦੇ ਹੜਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ-  ਕੇ.ਏ.ਪੀ ਸਿਨਹਾ

Hot News
ਚੰਡੀਗੜ੍ਹ, 31 ਅਗਸਤ- ਪੰਜਾਬ ਦੇ ਮੁੱਖ ਸਕੱਤਰ ਪੰਜਾਬ ਕੇ.ਏ.ਪੀ ਸਿਨਹਾ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਲੋਕਾਂ ਦੇ ਨਾਲ ਖੜ੍ਹੀ ਹੈ ਤੇ ਲੋਕਾਂ ਦੇ ਹਰ ਮੁਸ਼ਕਲ ਵਿੱਚ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਰਾਹਤ ਅਤੇ ਬਚਾਓ ਦੇ ਕਾਰਜ ਜਾਰੀ ਹਨ। ਇਸ ਉਪਰੰਤ ਸਥਿਤੀ ਆਮ ਵਾਂਗ ਹੋਣ ਉਤੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਕਰਕੇ ਹਰੇਕ ਤਰ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਹਤ ਦੇ ਕੰਮਾਂ ਲਈ ਉੱਚ ਤਾਕਤੀ ਕਮੇਟੀ ਬਣਾਈ ਗਈ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਜਿਲ੍ਹੇ ਵਿੱਚ ਤਿੰਨ ਸੀਨੀਅਰ ਅਧਿਕਾਰੀ ਇਨਾਂ ਕੰਮਾਂ ਦੀ ਨਿਗਰਾਨੀ ਅਤੇ ਮਦਦ ਲਈ ਭੇਜੇ ਗਏ ਹਨ। ਸ੍ਰੀ ਸਿਨਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨੇ ਅੱਜ ਅੰਮ੍ਰਿਤਸਰ ਜ਼ਿਲੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਅਜਨਾਲਾ, ਰਮਦਾਸ ਅਤੇ ਪਠਾਨਕੋਟ ਦੇ ਬਲਾਕ ਬਮਿਆਲ ਅਤੇ ਨਰੋਟ ਜੈਮਲ ਸਿੰਘ ਵਿਚ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ ਕਰ ਰਹੇ ਸਨ।  ਉਨ੍ਹਾਂ ਪਿੰਡ ਚਮਿਆਰੀ ਵਿਖੇ ਬਣਾਏ ਗਏ ਰਾਹਤ ਕੇਂਦਰ ਵਿੱਚ ਕੀਤੇ ਗਏ...