Sunday, November 8Malwa News
Shadow

Author: News Editor

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ 2025-26 ਲਈ ਮਿਤੀ 29 ਦਸੰਬਰ ਤੱਕ ਦੁਬਾਰਾ ਖੋਲ੍ਹਿਆ: ਡਾ.ਬਲਜੀਤ ਕੌਰ

Breaking News
ਚੰਡੀਗੜ੍ਹ, 28 ਨਵੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਤਰੱਕੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਖਾਸ ਕਰਕੇ, ਸਰਕਾਰ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਨੂੰ ਵਿਦਿਅਕ ਸਸ਼ਕਤੀਕਰਨ ਰਾਹੀਂ ਮੁੱਖ ਧਾਰਾ ਵਿੱਚ ਲਿਆਉਣ ਲਈ ਸਮਰਪਿਤ ਯਤਨ ਕਰ ਰਹੀ ਹੈ। ਇਹ ਗੱਲ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਡਾ. ਬੀ.ਆਰ. ਅੰਬੇਡਕਰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਨੂੰ ਅਕਾਦਮਿਕ ਸਾਲ 2025-26 ਲਈ ਮਿਤੀ 29-12-2025 ਤੱਕ ਖੋਲ੍ਹਿਆ ਗਿਆ ਹੈ। ਯੋਗ ਵਿਦਿਆਰਥੀ ਜਲਦੀ ਹੀ ਪੋਰਟਲ ਰਾਹੀਂ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ 2025-26 ਵਿੱਚ ਇਸ ਯੋਜਨਾ ਅਧੀਨ 2.70 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿ...
ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

Hot News
ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ 2025:- 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਇਹਨਾਂ ਮੀਟਿੰਗਾਂ ਵਿੱਚ ਰਾਜਦੂਤਾਂ, ਸੀਨੀਅਰ ਕੂਟਨੀਤਕ ਨੁਮਾਇੰਦਿਆਂ, ਵਿਦੇਸ਼ ਮੰਤਰਾਲੇ (ਐਮਈਏ) ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਦੋਵੇਂ ਮੀਟਿੰਗਾਂ ਸ੍ਰੀ ਕੇ.ਕੇ. ਯਾਦਵ, ਆਈਏਐਸ, ਪ੍ਰਸ਼ਾਸਕੀ ਸਕੱਤਰ, ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਸਵਾਗਤੀ ਭਾਸ਼ਣਾਂ ਨਾਲ ਸ਼ੁਰੂ ਹੋਈਆਂ। ਇਸ ਉਪਰੰਤ "ਐਡਵਾਂਟੇਜ ਪੰਜਾਬ" ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਸੂਬੇ ਦੇ ਮਜ਼ਬੂਤ ਉਦਯੋਗਿਕ ਮਾਹੌਲ, ਨਿਵੇਸ਼ ਲਈ ਤਿਆਰ ਬੁਨਿਆ...
ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

ਪੰਜਾਬ ਪੁਲਿਸ ਨੇ ਨਵੀਨ ਅਰੋੜਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਕੀਤਾ ਢੇਰ

Hot News
ਚੰਡੀਗੜ੍ਹ/ਫਿਰੋਜ਼ਪੁਰ, 27 ਨਵੰਬਰ:- ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਵੀਨ ਅਰੋੜਾ ਕਤਲ ਕੇਸ ਦੇ ਮੁੱਖ ਦੋਸ਼ੀ, ਜਿਸਦੀ ਪਛਾਣ ਬਾਦਲ ਵਾਸੀ ਬਸਤੀ ਭੱਟੀਆਂ ਵਜੋਂ ਹੋਈ ਹੈ, ਨੂੰ ਅੱਜ ਪਿੰਡ ਮਹਾਮੁਜੋਹੀਆ ਵਿਖੇ ਪੁਲਿਸ ਪਾਰਟੀ ਅਤੇ ਉਸਦੇ ਸਾਥੀਆਂ ਦਰਮਿਆਨ ਹੋਈ ਗੋਲੀਬਾਰੀ ਦੌਰਾਨ ਢੇਰ ਕਰ ਦਿੱਤਾ ਗਿਆ ਹੈ। ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੇ ਬੁੱਧਵਾਰ ਨੂੰ ਸ਼ੱਕੀ ਬਾਦਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸਨੇ ਆਪਣੇ ਦੋ ਸਾਥੀਆਂ ਰਾਜੂ ਅਤੇ ਸੋਨੂੰ ਬਾਰੇ ਜਾਣਕਾਰੀ ਦਿੱਤੀ ਜਿਹਨਾਂ ਨੇ ਉਸ ਨੂੰ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਪਿੰਡ ਮਹਾਮੁਜੋਹੀਆ, ਜਿੱਥੇ ਬਾਦਲ ਨੇ ਹਥਿਆਰ ਲੁਕਾਉਣ ਦਾ ਵੀ ਦਾਅਵਾ ਕੀਤਾ ਸੀ, ਦੇ ਟੋਲ ਪਲਾਜ਼ਾ ਨੇੜੇ ਸਥਿਤ ਸ਼ਮਸ਼ਾਨਘਾਟ ਕੋਲੋਂ ਫਰਾਰ ਕਰਵਾ ਕੇ ਰਾਜਸਥਾਨ ਲੈ ਕੇ ਜਾਣਾ ਸੀ। ਉਨ੍ਹਾਂ ਦੱਸਿਆ ਕਿ ਬਾਦਲ ਦੇ ਖੁਲਾਸੇ 'ਤੇ, ਪੁਲਿਸ ਟੀਮ ਉਸ ਨੂੰ ਸ਼ਮਸ਼ਾਨਘਾਟ ਜਿੱਥੇ ਬਾਦਲ ਦੇ ਦੋ ਸਾਥੀ ਲੁਕੇ ਹੋਏ ਸਨ, ਲੈ ਜਾ ਰਹੀ ਸੀ ਅਤੇ ਪੁਲਿਸ ਪਾਰਟੀ...
ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਨਵੰਬਰ 2025:- ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ। ਸ਼ਿਕਾਇਤਕਰਤਾ ਨੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜ਼ਨ ਦਸੂਹਾ ਨੂੰ ਇੱਕ ਅਰਜ਼ੀ ਦਿੱਤੀ, ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਇਹ ਤਾਰਾਂ ਉਸਦੇ ਪਲਾਟ ਦੇ ਇੱਕ ਪਾਸੇ ਵੱਲ ਤਬਦੀਲ ਕਰ ਦਿੱਤੀਆਂ ਜਾਣ। ਉਨ੍ਹਾਂ ਅੱਗੇ ਦੱਸਿਆ ਕਿ ਜੇ.ਈ. ਨਿਰਮਲ ਸਿੰਘ ਨੇ ਸਾਈਟ ਸਰਵੇ ਕੀਤਾ ਅਤੇ ਸ਼ਿਕਾਇਤਕਰਤਾ...
ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ ਐਮ.ਐਲ.ਏ. ਹੋਸਟਲ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

Hot News
ਚੰਡੀਗੜ੍ਹ, 27 ਨਵੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਅਤੇ ਲੋਕਾਂ ਦੀ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ। ਸਪੀਕਰ ਨੇ ਕਿਹਾ ਕਿ ਇਹ ਵਿਲੱਖਣ ਕਦਮ ਵਿਧਾਇਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰਹਿਣ ਵਿੱਚ ਮਦਦ ਕਰੇਗਾ, ਜਿਸ ਨਾਲ ਉਹ ਸੂਬਾ ਵਾਸੀਆਂ ਦੀ ਹੋਰ ਵਧੇਰੇ ਸਮੱਰਥਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣਗੇ। ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਸਿਹਤ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਜਿਮ ਅਤੇ ਵੈਲਨੈਸ ਸੈਂਟਰ ਵਿੱਚ ਲਗਾਈਆਂ ਉੱਨਤ ਮਸ਼ੀਨਾਂ 'ਤੇ ਕਸਰਤ ਵੀ ਕੀਤੀ। ਸ. ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਜੀਵਨ ਵਿੱਚ ਵੱਧ ਰਹੀਆਂ ਬਿਮ...
ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 27 ਨਵੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ 'ਰੰਗਲਾ ਪੰਜਾਬ ਯੋਜਨਾ' ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਰੰਗਲਾ ਪੰਜਾਬ ਯੋਜਨਾ' ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ 'ਤੇ 5 ਕਰੋੜ ਰੁਪਏ ਰੱਖੇ ਗਏ ਸਨ। ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ 'ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ 'ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ। ਵਿੱਤ ਮ...
‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 271ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਸਮੇਤ 93 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 27 ਨਵੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 271ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 271 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,292 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1 ਕਿਲੋ ਹੈਰੋਇਨ, 29,678 ਨਸ਼ੀਲੀਆਂ ਗੋਲੀਆਂ ਅਤੇ 11.24 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣ...
ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

ਗੈਂਗਸਟਰਾਂ/ਅਪਰਾਧੀਆਂ ਵਿਰੁੱਧ ਕਾਰਵਾਈ: ਅਪ੍ਰੈਲ 2022 ਤੋਂ ਪੰਜਾਬ ਵਿੱਚ 2536 ਗੈਂਗਸਟਰ/ਅਪਰਾਧੀ ਗ੍ਰਿਫ਼ਤਾਰ, 24 ਨੂੰ ਮਾਰ-ਮੁਕਾਇਆ

Hot News
ਚੰਡੀਗੜ੍ਹ, 27 ਨਵੰਬਰ:- ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਆਪਣੀ ਦ੍ਰਿੜ ਵਚਨਬੱਧਤਾ ਤਹਿਤ ਪੰਜਾਬ ਪੁਲਿਸ ਨੇ ਅਪ੍ਰੈਲ 2022 ਤੋਂ ਹੁਣ ਤੱਕ 962 ਅੱਤਵਾਦੀ/ਅਪਰਾਧਕ ਮਾਡਿਊਲਾਂ ਦਾ ਪਰਦਾਫਾਸ਼ ਕਰਕੇ 24 ਗੈਂਗਸਟਰਾਂ/ਅਪਰਾਧੀਆਂ ਨੂੰ ਮਾਰ-ਮੁਕਾਇਆ ਅਤੇ 2536 ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਗੈਂਗਸਟਰ ਕਲਚਰ ਦੇ ਖ਼ਾਤਮੇ ਲਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਦੀ ਅਗਵਾਈ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦਾ ਗਠਨ ਕੀਤਾ ਸੀ। ਇਸ ਸਬੰਧੀ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 2086 ਹਥਿਆਰ, ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾ ਰਹੇ 564 ਵਾਹਨ, 79 ਕਿਲੋ ਹੈਰੋਇਨ ਅਤੇ 4.69 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰ...
ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

ਬਟਾਲਾ ਦੇ ਮੋਬਾਈਲ ਸਟੋਰ ‘ਤੇ ਗੋਲੀਬਾਰੀ: ਗੈਂਗਸਟਰ ਨਿਸ਼ਾਨ ਜੋਰੀਆਂ ਦਾ ਮੁੱਖ ਸਾਥੀ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਗਲੌਕ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਬਟਾਲਾ, 27 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ ਬਟਾਲਾ ਵਿੱਚ ਫਿਰੌਤੀ ਦੀ ਮੰਗ ਉਪਰੰਤ ਕੀਤੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਇੱਕ ਮੁੱਖ ਸਾਥੀ ਨੂੰ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਜੀਤ ਸਿੰਘ ਉਰਫ਼ ਕਾਕਾ ਉਰਫ਼ ਕਵਲਜੀਤ ਵਾਸੀ ਵੈਰੋਵਾਲ ਬਾਵੀਆ, ਬਟਾਲਾ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਆਪਣੇ ਸਾਥੀ ਨਾਲ ਮਿਲ ਕੇ 21 ਨਵੰਬਰ ਨੂੰ ਬਟਾਲਾ ਦੇ ਇੱਕ ਮੋਬਾਈਲ ਸਟੋਰ 'ਤੇ ਗੈਂਗਸਟਰ ਨਿਸ਼ਾਨ ਜੋਰੀਆਂ ਦੇ ਨਾਂ 'ਤੇ 2 ਕਰੋੜ ਰੁਪਏ ਦੀ ਫਿਰੌਤੀ ਮੰਗਣ ਤੋਂ ਬਾਅਦ ਗੋਲ...
अंतर्राष्ट्रीय गीता महोत्सव में बिखर रही सांस्कृतिक छटा, ब्रह्म सरोवर के घाटों पर थिरके पर्यटक

अंतर्राष्ट्रीय गीता महोत्सव में बिखर रही सांस्कृतिक छटा, ब्रह्म सरोवर के घाटों पर थिरके पर्यटक

Haryana, Hindi
चंडीगढ़, 27 नवंबर-- धर्मक्षेत्र कुरुक्षेत्र में आयोजित अंतर्राष्ट्रीय गीता महोत्सव इस वर्ष शिल्प, अध्यात्म और संस्कृति का अद्भुत संगम बन गया है। जहां एक ओर देश के कोने-कोने से आए शिल्पकारों के स्टॉलों पर पर्यटकों द्वारा जमकर खरीदारी की जा रही है, वहीं दूसरी ओर ब्रह्म सरोवर के घाट सांस्कृतिक गतिविधियों का केंद्र बन गए हैं। महोत्सव में आने वाले पर्यटकों को खरीदारी के साथ-साथ शानदार सांस्कृतिक अनुभव भी मिल रहा है। ब्रह्म सरोवर के पवित्र घाटों पर बीन कलाकारों द्वारा मनमोहक और अद्भुत प्रस्तुतियां दी जा रही हैं। इन कलाकारों ने अपनी पारंपरिक धुनों और ऊर्जावान संगीत से ऐसा समां बांधा कि उपस्थित पर्यटक खुद को रोक नहीं पा रहे हैं। कलाकारों की इन शानदार प्रस्तुतियों पर बड़ी संख्या में आए पर्यटक और श्रद्धालु उत्साह के साथ झूमते और थिरकते हुए देखे गए। घाटों पर बने मंच के आस-पास का वात...