ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ
ਦੀਨਾਨਗਰ, 26 ਨਵੰਬਰ:- ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ ।
ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਕੌਮੀ ਪੱਧਰ 'ਤੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਸਭ ਤੋਂ ਵੱਧ ਭਾਅ ਦੇਣ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦਿੰਦਾ ਰਿਹਾ ਹੈ, ਜਿਸ ਨੂੰ ਉਨ੍ਹਾਂ ਦੀ ਸਰਕਾ...








