ਜਦੋਂ ਪਾਣੀ ਖੋਹਣਾ ਸੀ ਤਾਂ ਸਾਰੇ ਕਾਨੂੰਨ ਛਿੱਕੇ ਟੰਗੇ, ਹੁਣ ਕੋਈ ਮਦਦ ਲਈ ਨਹੀਂ ਬਹੁੜ ਰਿਹਾ: ਬਰਿੰਦਰ ਗੋਇਲ ਨੇ ਕੇਂਦਰ ਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲਿਆ
ਚੰਡੀਗੜ੍ਹ/ਫ਼ਾਜ਼ਿਲਕਾ, 28 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕੇਂਦਰ ਸਰਕਾਰ ਅਤੇ ਗੁਆਂਢੀ ਸੂਬਿਆਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਜਦੋਂ ਪੰਜਾਬ ਤੋਂ ਪਾਣੀ ਖੋਹਣਾ ਸੀ ਤਾਂ ਕੇਂਦਰ ਸਰਕਾਰ ਸਾਰੇ ਕਾਇਦੇ-ਕਾਨੂੰਨ ਛਿੱਕੇ ਟੰਗ ਕੇ ਪੰਜਾਬ ਦਾ ਪਾਣੀ ਲੁੱਟਣ 'ਤੇ ਉਤਾਰੂ ਸੀ ਪਰ ਹੁਣ ਜਦੋਂ ਪੰਜਾਬ ਨੂੰ ਮਦਦ ਦੀ ਲੋੜ ਹੈ ਤਾਂ ਕੋਈ ਵੀ ਅੱਗੇ ਨਹੀਂ ਆ ਰਿਹਾ।
ਅੱਜ ਇੱਥੇ ਕਾਵਾਂ ਵਾਲੀ ਪੱਤਣ 'ਤੇ ਹੜ੍ਹ ਰਾਹਤ ਕਾਰਜਾਂ ਦੀ ਸਮੀਖਿਆ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਖਿਆ ਕਿ ਦੇਸ਼ ਲਈ ਅੰਨ ਪੈਦਾ ਕਰਨ ਵਾਲੇ ਪੰਜਾਬ ਵਿੱਚ ਆਏ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਬਿਨਾਂ ਮੰਗੇ ਪੰਜਾਬ ਨੂੰ ਰਾਹਤ ਪੈਕਜ ਦੇਵੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦਾ ਪਾਣੀ ਵਰਤਦੇ ਹਨ, ਉਨ੍ਹਾਂ ਨੂੰ ਵੀ ਇਸ ਮੁਸ਼ਕਲ ਘੜੀ ਵਿੱਚ ਪੰਜਾਬ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਸੀ।
ਕੈਬਨਿਟ ਮੰਤਰੀ ਨੇ ਆਖਿਆ ਕਿ ਪਹਾੜਾਂ ਅਤੇ ਪੰਜਾਬ ਵਿੱਚ ਪਈ ਬਾਰਿਸ਼ ਕਾ...