Saturday, August 8Malwa News
Shadow

Author: News Editor

ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

Breaking News
ਨਵੀਂ ਦਿੱਲੀ/ਗੋਆ, 3 ਜੁਲਾਈ -ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਰਾਮ ਮੰਦਰ ਦੇ ਤਾਕਤਵਰ ਚੰਦਾ ਚੋਰਾਂ ਨੂੰ ਕਿਉਂ ਬਚਾ ਰਹੇ ਹੋ? ਰਾਮ ਮੰਦਰ ਵਿੱਚ ਕਰੋੜਾਂ ਦਾ ਜ਼ਮੀਨ ਘੁਟਾਲਾ, ਨਿਰਮਾਣ ਵਿੱਚ 40 ਫੀਸਦੀ ਕਮਿਸ਼ਨਖੋਰੀ ਅਤੇ ਚੜ੍ਹਾਵਾ ਚੋਰੀ ਹੋ ਗਿਆ। ਪ੍ਰਧਾਨ ਮੰਤਰੀ ਨੂੰ ਇਸ ਦਾ ਕਿਵੇਂ ਪਤਾ ਨਹੀਂ ਲੱਗਿਆ? ਪੀਐਮ ਨੇ ਹੀ ਰਾਮ ਮੰਦਰ ਟ੍ਰਸਟ ਬਣਾਇਆ, ਸਾਰੇ ਮੈਂਬਰਾਂ ਨੂੰ ਖੁਦ ਚੁਣਿਆ ਅਤੇ ਚੰਪਤ ਰਾਏ ਨੂੰ ਸਰਵੇਸਰਵਾ ਬਣਾਇਆ। ਹੁਣ ਜਦੋਂ ਘੁਟਾਲਾ ਸਾਹਮਣੇ ਆਇਆ ਹੈ, ਤਾਂ ਉਹ ਉਨ੍ਹਾਂ ਨੂੰ ਬਚਾਉਣ ਵਿੱਚ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ  ਅਤੇ ਐਫਆਈਆਰ  ਸਭ ਫਰਜ਼ੀ ਹਨ। ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਕੀਤਾ ਜਾ ਰਿਹ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

Hot News
ਅੰਮ੍ਰਿਤਸਰ, 03 ਜੁਲਾਈ (         ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸ...
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

Local
ਰੂਪਨਗਰ, 3 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।  ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਹਾ ਕਿ ਹਰ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਹੈ। ਮੀਟਿੰਗ ਦੌਰਾਨ ਐਮ.ਪੀ. ਲੈਡ ਸਕੀਮ ਅਤੇ ਵੱਖ-ਵੱਖ ਵਿਕਾਸ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਾ ਆਵੇ। ਵਧੀਕ ਡਿਪਟੀ ਕ...
ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

ਸੌ ਫ਼ੀਸਦੀ ਟੀਕਾਕਰਨ ਟੀਚਾ ਤੇ ਆਮ ਆਦਮੀ ਕਲੀਨਿਕਾਂ ‘ਚ ਸ਼ਾਨਦਾਰ ਕਾਰਗੁਜ਼ਾਰੀ ਲਈ ਡਾ. ਸੀਮਾ ਗਰਗ ਨੂੰ ਮਿਲਿਆ ਸੂਬਾ ਪੱਧਰੀ ਸਨਮਾਨ

Local
ਹੁਸ਼ਿਆਰਪੁਰ, 4 ਜੁਲਾਈ:     ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਸ਼ਾਨਦਾਰ ਯੋਗਦਾਨ, ਪੂਰੀ ਲਗਨ ਅਤੇ ਪ੍ਰਭਾਵਸ਼ਾਲੀ ਕਾਰਜਸ਼ੈਲੀ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ 'ਤੇ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ‘ਅਵਾਰਡ ਆਫ਼ ਆਨਰ‘ ਅਤੇ ‘ਸਟੇਟ ਲੈਵਲ ਸਰਟੀਫਿਕੇਟ ਆਫ਼ ਐਪਰੀਸੀਏਸ਼ਨ’ ਨਾਲ ਸਨਮਾਨਿਤ ਕੀਤਾ।           ਡਾ. ਸੀਮਾ ਗਰਗ ਨੇ ਜ਼ਿਲ੍ਹੇ ਵਿੱਚ 100 ਫ਼ੀਸਦੀ ਟੀਕਾਕਰਨ ਦੇ ਟੀਚਿਆਂ ਦੀ&nb...
‘ਰੰਗਲਾ ਪੰਜਾਬ – ਸਿਹਤਮੰਦ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ ਦੀ ਯੋਗਸ਼ਾਲਾ’

‘ਰੰਗਲਾ ਪੰਜਾਬ – ਸਿਹਤਮੰਦ ਪੰਜਾਬ’ ਦੇ ਵਿਜ਼ਨ ਨੂੰ ਸਾਕਾਰ ਕਰ ਰਹੀ ਹੈ ‘ਸੀ.ਐਮ ਦੀ ਯੋਗਸ਼ਾਲਾ’

Local
ਸ੍ਰੀ ਮੁਕਤਸਰ ਸਾਹਿਬ, 03 ਜੁਲਾਈ :        ਪੰਜਾਬ ਸਰਕਾਰ ਦੇ 'ਰੰਗਲਾ ਪੰਜਾਬ - ਸਿਹਤਮੰਦ ਪੰਜਾਬ' ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਸ਼ੁਰੂ ਕੀਤੀ ਗਈ 'ਸੀ.ਐਮ ਦੀ ਯੋਗਸ਼ਾਲਾ' ਮੁਹਿੰਮ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵਸਨੀਕਾਂ ਵਿਚ ਲਗਾਤਾਰ ਹਰਮਨਪਿਆਰੀ ਹੋ ਰਹੀ ਹੈ। ਇਸ ਪਹਿਲਕਦਮੀ ਤਹਿਤ ਜ਼ਿਲ੍ਹੇ ਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿਚ ਰੋਜ਼ਾਨਾ 389 ਯੋਗਾ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਵੱਡੀ ਗਿਣਤੀ 'ਚ ਨਾਗਰਿਕ ਯੋਗ ਦਾ ਅਭਿਆਸ ਕਰ ਰਹੇ ਹਨ ਅਤੇ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਗ ਕੁਆਰਡੀਨੇਟਰ ਆਜ਼ਾਦ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ 'ਸੀ.ਐਮ ਦੀ ਯੋਗਸ਼ਾਲਾ' ਟੀਮ ਦੇ ਸਾਂਝੇ ਯਤਨਾਂ ਰਾਹੀਂ ਜ਼ਿਲ੍ਹੇ ਦੇ 16,866 ਨਾਗਰਿਕਾਂ ਨੇ ਹੁਣ ਤੱਕ ਇਨ੍ਹਾਂ ਯੋਗ ਕਲਾਸਾਂ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਅੰਕੜਾ ਇਸ ਗੱਲ ਦਾ ਪ੍ਰਮਾਣ ਹੈ ਕਿ ਜ਼ਿਲ੍ਹੇ ਦੇ ਲੋਕ ਯੋਗ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਹੋ ਰਹੇ ਹਨ...
ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸ਼ਰਧਾ ਦੇ ਫੁੱਲ ਭੇਟ

Local
ਸੁਨਾਮ ਊਧਮ ਸਿੰਘ ਵਾਲਾ, 3 ਜੁਲਾਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਅਰਦਾਸ ਅਤੇ ਕੀਰਤਨ ਦਰਬਾਰ ਸਜਾਇਆ ਗਿਆ। ਇਸ ਦੇ ਨਾਲ ਹੀ ਲੋਕਾਂ ਦੀ ਭਲਾਈ ਲਈ ਮੁਫ਼ਤ ਮੈਡੀਕਲ ਅਤੇ ਡੈਂਟਲ ਕੈਂਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਦਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਲਾਭ ਪ੍ਰਾਪਤ ਕੀਤਾ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਸੇਵਾ, ਸਾਦਗੀ ਅਤੇ ਇਮਾਨਦਾਰੀ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੀਆਂ ਸ਼ਖ਼ਸੀਅਤਾਂ ਸਮਾਜ ਭਲਾਈ ਲਈ ਨਿਸ਼ਕਾਮ ਭਾਵਨਾ ਨਾਲ ਕੰਮ ਕਰਦੀਆਂ ਹਨ, ਉਹ ਆਪਣੀਆਂ ਸੇਵਾਵਾਂ ਕਰਕੇ ਸਦਾ ਲੋਕਾਂ ਦੇ ਦਿਲਾਂ ਵਿੱਚ ਵੱਸਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋ...
ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ

ਪੰਜਾਬ ਵਿੱਚ ਜਲਦ ਹੀ ਏ.ਆਈ. ਪਾਠਕ੍ਰਮ ਹੋਵੇਗਾ ਸ਼ੁਰੂ – ਸਿੱਖਿਆ ਮੰਤਰੀ ਹਰਜੋਤ ਬੈਂਸ

Hot News
ਸੰਗਰੂਰ, 03 ਜੁਲਾਈ: ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਅੱਜ ਡਾਇਟ, ਸੰਗਰੂਰ ਵਿਖੇ ਇੱਕ ਵਿਸ਼ਾਲ ਅਤੇ ਪ੍ਰੇਰਣਾਦਾਇਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਸਥਾਪਿਤ ਕਰਨਾ ਅਤੇ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਬਦਲਾਅ ਅਤੇ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ 12ਵੀਂ ਜਮਾਤ ਵਿੱਚ 90 ਫੀਸਦੀ ਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਵਿਦਿਆਰਥੀ ਸਿਰਫ਼ ਆਪਣੇ ਪਰਿਵਾਰਾਂ ਲਈ ਹੀ ਨਹੀਂ, ਸਗੋਂ ਪੰਜਾਬ ਅਤੇ ਦੇਸ਼ ਦਾ ਭਵਿੱਖ ਵੀ ਹਨ। ਉਨ੍ਹਾਂ ਨੇ ਕਿਹਾ ਕਿ ਇਹ ਬੱਚੇ ਭਵਿੱਖ ਵਿੱਚ ਆਈ.ਏ.ਐਸ., ਆਈ.ਪੀ.ਐਸ., ਡਾਕਟਰ, ਵਕੀਲ ਅਤੇ ਹੋਰ ਮਹੱਤਵਪੂਰਨ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨਗੇ। ...
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

Breaking News
ਚੰਡੀਗੜ੍ਹ, 3 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜ਼ੁਰਗਾਂ ਦੇ ਸਤਿਕਾਰ, ਸੁਰੱਖਿਆ ਅਤੇ ਭਲਾਈ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਵਿੱਚ ‘ਐਲਡਰਲਾਈਨ 14567’ (Elderline 14567) ਰਾਹੀਂ ਬਜ਼ੁਰਗਾਂ ਲਈ ਸਹਾਇਤਾ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਨਾਲ ਸੀਨੀਅਰ ਸਿਟੀਜ਼ਨਾਂ ਨੂੰ ਸਮੇਂ ਸਿਰ ਸਹਾਇਤਾ, ਕਾਨੂੰਨੀ ਮਾਰਗਦਰਸ਼ਨ ਅਤੇ ਕਈ ਹੋਰ ਜ਼ਰੂਰੀ ਸੇਵਾਵਾਂ ਆਸਾਨੀ ਨਾਲ ਮਿਲ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਐਲਡਰਲਾਈਨ 14567’ ਪੰਜਾਬ ਦੇ ਬਜ਼ੁਰਗਾਂ ਲਈ ਇੱਕ ਭਰੋਸੇਮੰਦ ਸਹਾਰਾ ਬਣ ਕੇ ਉੱਭਰੀ ਹੈ, ਜਿਸ ਤਹਿਤ ਹੁਣ ਤੱਕ ਸੂਬੇ ਭਰ ਵਿੱਚੋਂ 2.5 ਲੱਖ ਤੋਂ ਵੱਧ ਕਾਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹੈਲਪਲਾਈਨ ਨੇ 91 ਬੇਸਹਾਰਾ ਬਜ਼ੁਰਗਾਂ ਨੂੰ ਸਫ਼ਲਤਾਪੂਰਵਕ ਰੈਸਕਿਊ ਕਰਕੇ (ਬਚਾ ਕੇ) ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਾਇਆ ਹੈ। ਇਸ ਦੇ ਨਾਲ ਹੀ ਬਜ਼ੁਰਗਾਂ ਨਾਲ ਦੁਰਵਿਵਹਾਰ ਅ...
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

Hot News
*ਚੰਡੀਗੜ੍ਹ, 3 ਜੁਲਾਈ:*   ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਇੱਥੇ ਮਗਸੀਪਾ ਵਿਖੇ ਇਨਵੈਸਟ ਪੰਜਾਬ, ਪੰਜਾਬ ਐਗਰੋ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬ ਅਤੇ ਉਜ਼ਬੇਕਿਸਤਾਨ ਗਣਰਾਜ ਦਰਮਿਆਨ ਵਪਾਰ ਅਤੇ ਕਾਰੋਬਾਰੀ ਮੌਕਿਆਂ ਦੀ ਪੜਚੋਲ ਲਈ ਇੱਕ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।   ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਜ਼ਬੇਕਿਸਤਾਨ ਸਰਕਾਰ ਉੱਥੇ ਨਿਵੇਸ਼ ਚਾਹੁੰਦੀ ਹੈ। ਹਾਲਾਂਕਿ, ਪੰਜਾਬ ਦੇ ਉਤਪਾਦਾਂ ਦੀ ਉਜ਼ਬੇਕ ਬਾਜ਼ਾਰ ਵਿੱਚ ਅਨੁਕੂਲਤਾ ਨੂੰ ਪਰਖਣ ਲਈ ਸਥਾਨਕ ਬਾਜ਼ਾਰ ਦਾ ਵਿਸਥਾਰਪੂਰਵਕ ਸਰਵੇਖਣ ਕਰਨਾ ਪਹਿਲਾ ਅਤੇ ਅਹਿਮ ਕਦਮ ਹੋਵੇਗਾ।   ਖੁਰਾਕ ਖੇਤਰ ਨੂੰ ਉਜ਼ਬੇਕਿਸਤਾਨ ਵਿੱਚ ਪੰਜਾਬ ਲਈ ਇੱਕ ਨਿਸ਼ਚਿਤ ਸ਼ੁਰੂਆਤੀ ਪਲੇਟਫਾਰਮ ਵਜੋਂ ਪਛਾਣਿਆ ਗਿਆ। 15,000 ਤੋਂ ਵੱਧ ਭਾਰਤੀ ਵਿਦਿਆਰਥੀਆਂ ਅਤੇ ਦੁਨੀਆ ਦੇ ਚੌਥੇ ਸਭ ਤੋਂ ਵੱਡੇ ਸੋਨੇ ਦੇ ਉਤਪਾਦਕ ਹੋਣ ਦੇ ਨਾਲ-ਨਾਲ ਐਲੂਮੀਨੀਅਮ ਵਰਗੇ ਦੁਰਲੱਭ ਧਾਤੂਆਂ ਨਾਲ ਭਰਪੂਰ ਹੋਣ ਕਾਰਨ, ਉਜ਼ਬੇਕਿਸਤਾਨ ਕੋਲ ਪੰਜਾਬ ਨਾਲ ਲੰਬੇ ਸਮੇਂ ਦੇ ਆਰਥਿਕ ਸਹਿਯੋਗ ਨੂੰ ਕਾਇਮ ਰੱਖਣ ਦੀ ਸਮਰੱਥਾ...
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

Breaking News
ਚੰਡੀਗੜ੍ਹ, ਜੁਲਾਈ 3: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।ਇਸ ਉਦੇਸ਼ ਤਹਿਤ ਬਾਗ਼ਬਾਨੀ ਵਿਭਾਗ, ਪੰਜਾਬ ਵੱਲੋਂ ਸਟੇਟ ਪਲਾਨ ਸਕੀਮ ਅਧੀਨ ਕਿਸਾਨਾਂ ਨੂੰ ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਵਾਸਤੇ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਕਿਸਾਨ ਲਗਭਗ 2 ਲੱਖ ਰੁਪਏ ਦੀ ਲਾਗਤ ਨਾਲ ਇੱਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰ ਸਕਦੇ ਹਨ ਜਿਸ ’ਤੇ ਬਾਗ਼ਬਾਨੀ ਵਿਭਾਗ ਵੱਲੋਂ 40 ਫੀਸਦੀ ਸਬਸਿਡੀ, ਵੱਧ ਤੋਂ ਵੱਧ 80 ਹਜ਼ਾਰ ਰੁਪਏ ਤੱਕ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਸ਼ਰੂਮ ਦੀ ਖੇਤੀ ਥੋੜ੍ਹੀ ਜ਼ਮੀਨ ਅਤੇ ਪਾਣੀ ਦੀ ਬਹੁਤ ਘੱਟ ਵਰਤੋਂ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਘੱਟ ਲਾਗਤ ਵਾਲੀ ਇਸ ਕਾਸ਼ਤਕਾਰੀ ਤੋਂ ਵਧੀਆ ਮੁਨਾਫ਼ਾ ਕਮਾਇਆ ਜਾ ਸਕਦਾ  ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂ...