Sunday, August 16Malwa News
Shadow

Author: News Editor

1984 में हुए सिख विरोधी दंगों में जान गवाने वाले व्यक्ति के परिवार के एक सदस्य को मिलेगी सरकारी नौकरी

Haryana, Hindi
चंडीगढ़ 25 अगस्त - हरियाणा सरकार द्वारा 1984 में हुए सिख विरोधी दंगों के दौरान प्रदेश के ऐसे सभी 121 परिवारों जिनके  किसी एक सदस्य की जान चली गई थी उनके परिवार के एक सदस्य को प्राथमिकता के आधार पर नौकरी प्रदान की जाएगी। मुख्यमंत्री श्री नायब  सिंह सैनी ने आज हरियाणा विधानसभा में चल रहे मानसून सत्र  के दौरान यह घोषणा की। उन्होंने सदन को अवगत कराया की 1984 में हुए सिख विरोधी दंगों में प्रदेश  में लगभग 20 गुरुद्वारों, 221 मकानों, 154 दुकानों, 57 फैक्ट्रियों, 3 रेलडिब्बों और 85 वाहनों को जला दिया गया था। इन दंगों में 58 व्यक्ति घायल हुए और 121 लोगों की मृत्यु हुई थी। उन्होंने पीड़ित परिवारों को आपसी सहमति से परिवार के एक सदस्य का नाम अपने जिले के उपायुक्त के माध्यम से मुख्य सचिव, हरियाणा सरकार को भिजवाने का अनुरोध किया। उन्होंने कहा कि ...

हरियाणा विधानसभा में श्री गुरु तेग बहादुर साहिब जी के 350वें शहीदी दिवस के सम्मान में सर्वसम्मति से प्रस्ताव पारित

Haryana, Hindi
चंडीगढ़, 25 अगस्त – हरियाणा विधानसभा ने आज श्री गुरु तेग बहादुर साहिब जी के 350वें शहीदी दिवस के अवसर पर उन्हें भावभीनी श्रद्धांजलि अर्पित करने हेतु सर्वसम्मति से एक प्रस्ताव पारित किया। यह प्रस्ताव हरियाणा विधानसभा के चल रहे मानसून सत्र के दौरान मुख्यमंत्री श्री नायब सिंह सैनी द्वारा प्रस्तुत किया गया। मुख्यमंत्री ने श्री गुरु तेग बहादुर साहिब जी को श्रद्धांजलि अर्पित करते हुए कहा कि इस वर्ष नौवें सिख गुरु और 'हिंद की चादर', श्री गुरु तेग बहादुर साहिब जी की 350वीं शहीदी जयंती है। सदन ने श्री गुरु तेग बहादुर साहिब जी द्वारा दिए गए सर्वोच्च बलिदान के प्रति गहरी श्रद्धा व्यक्त की और इस ऐतिहासिक अवसर को गरिमा और भावपूर्ण तरीके से मनाने का संकल्प भी लिया। प्रस्ताव पढ़ते हुए, मुख्यमंत्री ने कहा कि श्री गुरु तेग बहादुर साहिब जी द्वारा आस्था और अंत...

ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਪੰਜਾਬ ਸਰਕਾਰ ਨੇ ਇਤਿਹਾਸਕ ਪਹਿਲਕਦਮੀਆਂ ਕੀਤੀਆਂ-ਮੁੱਖ ਮੰਤਰੀ

Breaking News
ਚੇਨਈ, 25 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੀ ਭਲਾਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਬਿਜਲੀ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕ ਹਿੱਤ ਨਾਲ ਜੁੜੇ ਇਨ੍ਹਾਂ ਖੇਤਰਾਂ ਸਭ ਤੋਂ ਵੱਧ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਰਜੀਹੀ ਖੇਤਰਾਂ ਨੂੰ ਭਾਰਤ ਦੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਆਮ ਆਦਮੀ ਪਾਰਟੀ (ਆਪ) ਨੂੰ ਜਾਂਦਾ ਹੈ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਕੀਤਾ ਜਾਂਦਾ ਰਿਹਾ ਸੀ। ਭਗਵੰਤ ਸਿੰਘ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਵਾਸਤੇ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ...

ਜ਼ਿਲ੍ਹਾ ਮੈਜਿਸਟਰੇਟ ਜੈਨ ਧਰਮ ਦੇ ਸੰਵਤਸਰੀ ਮਹਾਂਪੁਰਬ ਦਿਵਸ ਮੌਕੇ 27 ਅਗਸਤ ਨੂੰ ਮੀਟ, ਮੱਛੀ ਦੀਆਂ ਦੁਕਾਨਾਂ, ਰੇਹੜੀਆਂ, ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ

Local
ਮਾਲੇਰਕੋਟਲਾ 25 ਅਗਸਤ:               ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਨੇ ਮੁੱਖ ਫ਼ੌਜਦਾਰੀ ਕਾਨੂੰਨ ਭਾਰਤੀ ਨਾਗਰਿਕ ਸੁਰਕਸ਼ਾ ਸੰਘਤਾ 2023  ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਵਤਸਰੀ ਮਹਾਂਪਰਬ ਦਿਵਸ ਮੌਕੇ ਮਿਤੀ 27 ਅਗਸਤ 2025  ਦਿਨ ਬੁਧਵਾਰ ਨੂੰ ਜ਼ਿਲ੍ਹਾ ਮਾਲੇਰਕੋਟਲਾ 'ਚ ਮੀਟ, ਮੱਛੀ, ਆਂਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ- ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।                ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮ 'ਚ ਦੱਸਿਆ ਗਿਆ ਹੈ ਕਿ ਜੈਨ ਧਰਮ ਦੇ ਸੰਵਤਸਰੀ ਮਹਾਂਪਰਬ ਦਿਵਸ 27 ਅਗਸਤ 2025 ਦਿਨ ਬੁਧਵਾਰ ਨੂੰ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ...

ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ 13 ਸਤੰਬਰ ਨੂੰ – ਜ਼ਿਲ੍ਹਾ ਤੇ ਸੈਸ਼ਨ ਜੱਜ

Local
ਹੁਸ਼ਿਆਰਪੁਰ, 25 ਅਗਸਤ :       ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ13 ਸਤੰਬਰ, 2025 ਨੂੰ ਜ਼ਿਲ੍ਹੇ ਵਿਚ ਸਾਲ ਦੀ ਤੀਸਰੀ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਧਾਰਾ 138 ਅਧੀਨ ਐਨ.ਆਈ ਐਕਟ ਦੇ ਮਾਮਲੇ, (ਲੰਬਿਤ ਅਤੇ ਪ੍ਰੀ-ਮੁਕੱਦਮੇਬਾਜ਼ੀ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਦੇ ਮਾਮਲੇ), ਐਮ.ਏ.ਸੀ.ਟੀ ਕੇਸ, ਬਿਜਲੀ ਅਤੇ ਪਾਣੀ ਦੇ ਬਿੱਲ (ਗੈਰ-ਕੰਪਾਊਂਂਡੇਬਲ ਨੂੰ ਛੱਡ ਕੇ), ਵਿਆਹ ਸੰਬੰਧੀ ਝਗੜੇ, ਟ੍ਰੈਫਿਕ ਚਲਾਨ, ਮਾਲੀਆ ਕੇਸ ਅਤੇ ਹੋਰ ਸਿਵਲ, ਘੱਟ ਗੰਭੀਰ ਅਪਰਾਧਿਕ ਮਾਮਲੇ, ਕੰਪਾਊਂਡੇਬਲ ਕੇਸ ਅਤੇ ਘਰੇਲੂ ਝਗੜੇ ਆਦਿ ਦੇ ਕੇਸ ਰੱਖੇ ਜਾਣਗੇ। ਇਸ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਨ ਲਈ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਅਦਾਲਤਾਂ ਵਿਚ ਪ੍ਰੀ-ਲੋਕ ਅਦਾਲਤਾਂ ਲਗਾਈਆਂ ਜਾ ਰਹੀਆਂ ਹਨ, ਤਾਂ ਜੋ ਜਿਨ੍ਹਾਂ ਲੋਕਾਂ ਦੇ ਕੇਸ ਅਦਾਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਨੂੰ ਬਣਾਇਆ ਲੋਕ ਲਹਿਰ: ਕਰਮਜੀਤ ਕੋਰ

Local
ਹੁਸ਼ਿਆਰਪੁਰ, 25 ਅਗਸਤ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਇਕ ਲੋਕ ਲਹਿਰ ਦਾ ਰੂਪ ਦੇ ਦਿੱਤਾ ਹੈ। ਸਰਕਾਰ ਦੀ ਦੂਰਅੰਦੇਸ਼ੀ ਸੋਚ ਅਤੇ ਠੋਸ ਕਦਮਾਂ ਸਦਕਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਵਿੱਚ ਸਫਲਤਾ ਮਿਲ ਰਹੀ ਹੈ।             ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ‘ਸੇਫ਼ ਪੰਜਾਬ’ ਵੱਟਸਐਪ ਚੈਟਬੋਟ ਹੈਲਪਲਾਈਨ (9779100200) ਲੋਕਾਂ ਨੂੰ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਸਿਰਫ਼ 1 ਮਾਰਚ, 2025 ਤੋਂ ਹੁਣ ਤੱਕ ਇਸ ਹੈਲਪਲਾਈਨ ਰਾਹੀਂ ਪ੍ਰਾਪਤ ਜਾਣਕਾਰੀ 'ਤੇ 5,562 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਸਾਬਤ ਹੁੰਦਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ...

ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਤੇ ਹਰਿਆ-ਭਰਿਆ ਬਣਾਉਣ ਲਈ ਵਚਨਬੱਧ : ਮੋਹਿੰਦਰ ਭਗਤ

Local
ਜਲੰਧਰ, 25 ਅਗਸਤ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਦੌਰਾਨ ਬੂਟੇ ਲਾਉਂਦਿਆਂ ਲੋਕਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਰਾਜਵਿੰਦਰ ਕੌਰ ਥਿਆੜਾ ਅਤੇ ਨਿਤਿਨ ਕੋਹਲੀ ਵੀ ਮੌਜੂਦ ਸਨ। ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਥਾਨਕ ਆਈ.ਵੀ. ਵਰਲਡ ਸਕੂਲ ਵਿਖੇ ਮਨਾਏ ਗਏ ਵਣ ਜ਼ਿਲ੍ਹਾ ਪੱਧਰੀ ਵਣ ਮਹਾਉਤਸਵ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਅਤੇ ਹਰਿਆ-ਭਰਿਆ ਪੰਜਾਬ ਬਣਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਵਿੱਚ ਹਰਿਆਵਲ ਵਧਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ’ਚ ਮਾਨਸੂਨ ਸੀਜ਼ਨ ਦੌਰਾਨ 3 ਲੱਖ 50 ਹਜ਼ਾਰ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ, ਜਿਸ ਤਹਿਤ 90 ਫੀਸਦੀ ਤੋਂ ਜ਼ਿਆਦਾ ਬੂਟੇ ਦਾ ਕੰਮ ਮੁਕੰਮਲ ਕੀਤਾ ਜਾ ਚੁੱਕਾ ਹੈ। ਮਨੁੱਖੀ ਜੀਵਨ ਵਿੱਚ ਰੁੱਖਾਂ ਦੀ ਅਹਿਮੀਅਤ...

ਬਾਬਾ ਬਲਜਿੰਦਰ ਸਿੰਘ ਜੀ ਦੇ ਅੰਤਿਮ ਦਰਸ਼ਨਾਂ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਰਾੜਾ ਸਾਹਿਬ ਪਹੁੰਚੇ

Hot News
ਚੰਡੀਗੜ੍ਹ/ਲੁਧਿਆਣਾ 25 ਅਗਸਤ ਰਾੜਾ ਸਾਹਿਬ ਸੰਪਰਦਾਇ ਦੇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਰਾਤ ਦੇ ਦੀਵਾਨ ਤੋ ਬਾਅਦ ਆਪਣਾ ਅਚਾਨਕ ਹੀ ਸਰੀਰ ਛੱਡ ਗਏ ਸਨ। ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਸੋਮਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇਸੰਤ ਬਾਬਾ ਬਲਜਿੰਦਰ ਸਿੰਘ ਜੀ ਦੀ ਦੇਹ ਨੂੰ ਪੰਜਾਬ ਸਰਕਾਰ ਦੀ ਤਰਫੋਂ ਲੋਈ ਵੀ ਅਰਪਣ ਕੀਤੀ। ਇਸ ਮੌਕੇ ਉਨ੍ਹਾਂ ਦੇ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੀ ਮੌਜੂਦ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਸੰਤ ਬਾਬਾ ਬਲਜਿੰਦਰ ਸਿੰਘ ਜੀ ਦੇ ਜਾਣ ਦਾ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪਵੇਗਾ। ਇਹ ਸੰਪਰਦਾਇ ਬਹੁਤ ਲੰਬੇ ਸਮੇਂ ਤੋਂ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਕਰ ਰਹੀ ਹੈ। ਜਿੱਥੇ ਸਾਨੂੰ ਨਿੱਜੀ ਤੌਰ 'ਤੇ ਦੁੱਖ ਮਹਿਸੂਸ ਹੋਇਆ ਹੈ ਉੱਥੇ ਸਮੁੱਚੇ ਸਿੱਖ ਜਗਤ ਨੂੰ ਬਹੁਤ ਵੱਡਾ ਘਾਟਾ ਪਿਆ ਹੈ, ਕਿਉਂਕਿ ਸੰਤ ਬਾਬਾ ਬਲਜਿੰਦਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਨੇ ਦੇਸ...

ਡਾ. ਬਲਬੀਰ ਸਿੰਘ ਵੱਲੋਂ ਨਸ਼ੇ ਦੀਆਂ ਆਦੀ ਔਰਤਾਂ ਲਈ ਕਪੂਰਥਲਾ ਅਤੇ ਅੰਮ੍ਰਿਤਸਰ ‘ਚ ‘ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ’ ਲਾਂਚ

Hot News
ਚੰਡੀਗੜ੍ਹ, 25 ਅਗਸਤ: ਨਸ਼ਿਆਂ ਵਿਰੁੱਧ ਜਾਰੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਦਰਮਿਆਨ ਨਸ਼ੇ ਦੀਆਂ ਆਦੀ ਔਰਤਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਦੇ ਹੱਲ ਲਈ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਹਿਲੇ ਪੜਾਅ ਤਹਿਤ ਕਪੂਰਥਲਾ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ‘ਚ 'ਨਸ਼ੀਲੇ ਪਦਾਰਥਾਂ ਦੇ ਸੇਵਨ ਵਾਲੀਆਂ ਔਰਤਾਂ ਵਾਸਤੇ ਵਨ ਸਟਾਪ ਇੰਟੀਗ੍ਰੇਟਿਡ ਪ੍ਰੋਗਰਾਮ' ਦੀ ਸ਼ੁਰੂਆਤ ਕੀਤੀ ਹੈ। ਜ਼ਿਕਰਯੋਗ ਹੈ ਕਿ ਇਹ ਪ੍ਰੋਗਰਾਮ ਸਿਹਤ ਵਿਭਾਗ ਪੰਜਾਬ ਅਤੇ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵੱਲੋਂ ਆਪਸੀ ਸਹਿਯੋਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ  ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ, ਜਿਸਨੂੰ "ਪੰਜਾਬ ਮਾਡਲ ਫਾਰ ਵੂਮੈਨ ਡਰੱਗ ਯੂਜ਼ਰਸ" ਦਾ ਨਾਮ ਦਿੱਤਾ ਗਿਆ ਹੈ, ਦਾ ਉਦੇਸ਼ ਸੂਬੇ ਭਰ ਵਿੱਚ ਨਸ਼ੇ ਦੀਆਂ ਆਦੀ ਔਰਤਾਂ ਨੂੰ ਮਿਆਰੀ ਸਿਹਤ ਇਲਾਜ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਇਸ ਗੱਲ ‘ਤੇ ਜ਼ੋਰ ਦਿੰਦਾ ਹੈ ਕਿ ਔਰਤਾਂ ਨੂੰ ਮਰਦਾਂ ਨਾਲੋਂ ਵੱਖਰੇ...

ਯੁੱਧ ਨਸ਼ਿਆਂ ਵਿਰੁੱਧ’: 177ਵੇਂ ਦਿਨ, ਪੰਜਾਬ ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ ; 76 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 177ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 360 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 76 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 61 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ 177 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,163 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 525 ਗ੍ਰਾਮ ਹੈਰੋਇਨ, 2258 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2000 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ...