Sunday, August 16Malwa News
Shadow

Author: News Editor

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ ਹੋਵੇਗੀ 28 ਅਗਸਤ ਨੂੰ

Hot News
ਚੰਡੀਗੜ੍ਹ,25 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26 ਵੀ ਮੀਟਿੰਗ, ਮਿਤੀ 28-08-2025 ਨੂੰ  ਸਰਦਾਰ ਜਸਵੀਰ ਸਿੰਘ ਗੜ੍ਹੀ  ਚੇਅਰਮੈਨ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ  ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਦੇ ਕਮੇਟੀ ਰੂਮ ਵਿਖੇ ਹੋਵੇਗੀ । ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਕਮਿਸ਼ਨ ਦੀ ਇਹ ਮੀਟਿੰਗ ਪੰਜ ਸਾਲ ਬਾਅਦ ਹੋਣ ਜਾ ਰਹੀ ਹੈ ਅਤੇ ਪਹਿਲਾਂ ਇਹ ਮੀਟਿੰਗ ਸਾਲ 2019 ਵਿਚ ਹੋਈ ਸੀ।ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਮਿਸ਼ਨ ਦੇ ਗੈਰ ਸਰਕਾਰੀ ਮੈਂਬਰਾਂ ਨੂੰ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ ਸਰਕਾਰ, ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ, ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਅਤੇ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਕਾਰਵਾਈ ਦਾ ਮੁਲਾਂਕਣ ਵੀ ਕੀਤਾ ਜਾਵੇਗਾ।...

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

Breaking News
ਚੰਡੀਗੜ੍ਹ, 25 ਅਗਸਤ: ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ ਕੇਸ ਨੰਬਰ 6586 ਆਫ਼ 2023 ਦੀ ਸੁਣਵਾਈ ਦੌਰਾਨ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੰਧੂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਪੇਸ਼ ਹੋਣ ਸਬੰਧੀ ਹੁਕਮਾਂ ਦੀ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਸ੍ਰੀਮਤੀ ਗੁਰਵਿੰਦਰ ਕੌਰ ਵੱਲੋਂ ਪਾਲਣਾ ਨਹੀਂ ਕੀਤੀ ਗਈ।  ਜਿਸ ਦੇ ਮੱਦੇਨਜ਼ਰ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਵੱਲੋਂ ਐਸ.ਐਸ.ਪੀ. ਸਾਹਿਬਜ਼ਾਦਾ ਅਜੀਤ ਸਿੰਘ ਨਗਰ ਹਰਮਨਦੀਪ ਸਿੰਘ ਹਾਂਸ ਨੂੰ ਚਿੱਠੀ ਜਾਰੀ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਸ੍ਰੀਮਤੀ ਗੁਰਵਿੰਦਰ ਕੌਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕਰਦਿਆਂ 23-09-2025 ਨੂੰ ਸਵੇਰੇ 11:30 ਵਜੇ ਪੰ...

ਪੰਜਾਬ ਦਾ ਮਾਣ: ਲੁਧਿਆਣਾ ਦੇ ਅਧਿਆਪਕ ਨਰਿੰਦਰ ਸਿੰਘ ਦੀ ਰਾਸ਼ਟਰੀ ਅਧਿਆਪਕ ਪੁਰਸਕਾਰ ਲਈ ਚੋਣ

Hot News
ਚੰਡੀਗੜ੍ਹ, 25 ਅਗਸਤ: ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ, ਜੰਡਿਆਲੀ ਵਿੱਚ ਸੇਵਾ ਨਿਭਾ ਰਹੇ ਅਧਿਆਪਕ ਨਰਿੰਦਰ ਸਿੰਘ ਦੀ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ- 2025 ਲਈ ਚੋਣ ਹੋਈ ਹੈ। ਇਹ ਪ੍ਰਾਪਤੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਤੇ ਸੁਹਿਰਦ ਵਚਨਬੱਧਤਾ ਦਾ ਪ੍ਰਮਾਣ ਹੈ। ਰਾਸ਼ਟਰੀ ਪੱਧਰ ਦੀ ਇਸ ਮਾਨਤਾ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਨਰਿੰਦਰ ਸਿੰਘ ਨੂੰ ਇਸ ਵੱਕਾਰੀ ਰਾਸ਼ਟਰੀ ਅਧਿਆਪਕ ਪੁਰਸਕਾਰ -2025 ਲਈ ਚੋਣ ਹੋਣ ’ਤੇ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਨਰਿੰਦਰ ਸਿੰਘ ਲਈ ਉਨ੍ਹਾਂ ਦੇ ਭਵਿੱਖੀ ਯਤਨਾਂ ਵਿੱਚ ਨਿਰੰਤਰ ਸਫਲਤਾ ਦੀ ਕਾਮਨਾ ਵੀ ਕੀਤੀ। ਸ. ਬੈਂਸ ਨੇ ਕਿਹਾ ਕਿ ਨਰਿੰਦਰ ਸਿੰਘ ਦੀ ਪ੍ਰਾਪਤੀ ਹੋਰ ਅਧਿਆਪਕਾਂ ਲਈ ਪ੍ਰਤੱਖ ਉਦਾਹਰਣ  ਹੈ, ਉਹ ਵੀ ਇਸੇ ਤਰ੍ਹਾਂ ਆਪਣੇ ਵਿਦਿਆਰਥੀਆਂ ਦੇ ਜੀਵਨ ’ਤੇ ਆਪਣੀ ਮਿਹਨਤ ਸਦਕਾ ਸਾਰਥਕ ਤੇ ਸਕਾਰਾਤਮਕ ਪ੍ਰਭਾਵ ਪਾ ਸਕਦੇ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ  ਵਿੱਚ ਸਿੱਖਿਆ ਪ੍ਰਤੀ ਪਿਆਰ...

ਪੰਜਾਬ ਦੇ ਪੇਂਡੂ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ: ਸੌਂਦ

Breaking News
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਆਧੁਨਿਕ ਪੰਚਾਇਤ ਘਰ ਅਤੇ ਆਮ ਸੇਵਾ ਕੇਂਦਰ ਪਿੰਡਾਂ ਦੇ ਵਿਕਾਸ ਵਿੱਚ ਨਵਾਂ ਅਧਿਆਏ ਲਿਖਣਗੇ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਪਹਿਲੇ ਪੜਾਅ ਤਹਿਤ 500 ਆਧੁਨਿਕ ਪੰਚਾਇਤ ਘਰ ਤੇ ਸੇਵਾ ਕੇਂਦਰ ਬਣਾਏ ਜਾ ਰਹੇ ਜਿਨ੍ਹਾਂ ‘ਤੇ 125 ਕਰੋੜ ਰੁਪਏ ਦੀ ਲਾਗਤ ਆਵੇਗੀ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ (ਆਮ ਸੇਵਾ ਕੇਂਦਰ) ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਹੈ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਅਜੇ ਤ...

ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਦੀ ਹਮਾਇਤ ਪ੍ਰਾਪਤ ਬੀਕੇਆਈ ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ; ਬਟਾਲਾ ਤੋਂ ਚਾਰ ਹੈਂਡ-ਗ੍ਰੇਨੇਡ, 2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Hot News
ਚੰਡੀਗੜ੍ਹ/ਬਟਾਲਾ, 25 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ 'ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ...

‘ਯੁੱਧ ਨਸ਼ਿਆਂ ਵਿਰੁੱਧ: ਲੋਕਾਂ ਤੋਂ ਮਿਲੀ ਜਾਣਕਾਰੀ  ਸਦਕਾ ਨਸ਼ਾ ਵਿਰੋਧੀ ਹੈਲਪਲਾਈਨ ‘ਸੇਫ਼ ਪੰਜਾਬ’ ’ਤੇ 1 ਮਾਰਚ ਤੋਂ ਹੁਣ ਤੱਕ ਦਰਜ  ਹੋਈਆਂ 5562 ਐਫਆਈਆਰਜ਼

Hot News
ਚੰਡੀਗੜ੍ਹ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਦੇ ਚਲਦਿਆਂ, ਪੰਜਾਬ ਦੇ ‘ਸੇਫ ਪੰਜਾਬ’ ਵਟਸਐਪ ਚੈਟਬੋਟ ਪੋਰਟਲ - 9779100200 - ’ਤੇ ਲੋਕਾਂ ਤੋਂ ਪ੍ਰਾਪਤ ਜਾਣਕਾਰੀ ਸਦਕਾ 1 ਮਾਰਚ, 2025 ਤੋਂ ਹੁਣ ਤੱਕ 5,562 ਐਫ਼ਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ’ਸੇਫ਼ ਪੰਜਾਬ’ ਨਸ਼ਾ ਵਿਰੋਧੀ ਹੈਲਪਲਾਈਨ 97791-00200 ਪੰਜਾਬ ਸਰਕਾਰ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ, ਜਿਸਦਾ ਉਦੇਸ਼ ਨਸ਼ਿਆਂ ਨਾਲ ਸਬੰਧਤ ਮੁੱਦਿਆਂ ਨਾਲ ਜੂਝ ਰਹੇ ਵਿਅਕਤੀਆਂ ਨੂੰ ਆਸਾਨ ਪਹੁੰਚ ਅਤੇ ਢੁਕਵੀਂ ਸਹਾਇਤਾ ਪ੍ਰਦਾਨ ਕਰਨਾ ਹੈ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੇਫ਼ ਪੰਜਾਬ ਚੈਟਬੋਟ ਨੇ ਨਵੇਂ ਦੌਰ ਦਾ ਆਗਾਜ਼ ਕੀਤਾ ਹੈ ਕਿਉਂਕਿ ਇਸ ਵਿੱਚ ਲੋਕਾਂ ਦੀ ਪਹਿਚਾਣ ਗੁਪਤ ਰੱਖੀ ਜਾਂਦੀ ਹੈ  ਇਸੇ ਵਿਸ਼ੇਸ਼ਤਾ ਕਰਕੇ ਇਸਨੂੰ ਭਾਰੀ ਹੁੰਗਾਰਾ ਮਿਲਿਆ ਹੈ। ਲੋਕ ਹੁਣ ਆਪ-ਮੁਹਾਰੇ  ਤਸਕਰਾਂ ਦੀ ਰਿਪੋਰਟ ਕਰਨ ਅਤੇ ਸੁਝਾਅ ਦੇਣ ਲਈ ਅੱਗੇ...

ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ

Hot News
ਚੰਡੀਗੜ੍ਹ/ਸੰਗਰੂਰ, 24 ਅਗਸਤ - ਵਿਕਾਸ ਪ੍ਰੋਜੈਕਟਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਦੇ ਸਕੱਤਰ, ਸ੍ਰੀ ਰਾਮਵੀਰ ਨੇ ਅੱਜ ਸੰਗਰੂਰ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਸ੍ਰੀ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਸ੍ਰੀ ਰਾਜਵੰਤ ਸਿੰਘ ਘੁੱਲੀ, ਪੰਜਾਬ ਮੰਡੀ ਬੋਰਡ ਦੇ ਮੁੱਖ ਇੰਜੀਨੀਅਰ ਸ੍ਰੀ ਗੁਰਿੰਦਰ ਸਿੰਘ ਚੀਮਾ, ਅਤੇ ਹੋਰ ਅਧਿਕਾਰੀ ਮੌਜੂਦ ਸਨ।  ਆਪਣੇ ਦੌਰੇ ਦੌਰਾਨ, ਉਨ੍ਹਾਂ ਨੇ ਧੂਰੀ ਵਿੱਚ ਨਵੇਂ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਹਸਪਤਾਲ ਦੇ ਨਿਰਮਾਣ, ਵੱਖ-ਵੱਖ ਲਿੰਕ ਸੜਕਾਂ ਅਤੇ ਪਿੰਡ ਸਤੌਜ ਵਿੱਚ ਅਨਾਜ ਮੰਡੀ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਫੰਡਾਂ ਦੀ ਵਰਤੋਂ ਨੂੰ ਅਨੁਕੂਲ ਬਣਾਉਣ ਲਈ ਪੇਂਡੂ ਸੜਕਾਂ ਦੀ ਲੋੜ-ਅਧਾਰਤ ਉਸਾਰੀ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਦੀ ਵ...

ਐਸ.ਬੀ.ਐਸ. ਨਗਰ ਕਤਲ ਕਾਂਡ: ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰ ਮੁੰਬਈ ਤੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ/ਐਸਬੀਐਸ ਨਗਰ, 24 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਨੇ ਐਸ.ਬੀ.ਐਸ. ਨਗਰ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਲੱਕੀ ਪਟਿਆਲ-ਦਵਿੰਦਰ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ, ਜੋ ਪਿਛਲੇ ਮਹੀਨੇ ਐਸ.ਬੀਐਸ. ਨਗਰ ਦੇ ਪੋਜੇਵਾਲ ਵਿਖੇ ਹੋਏ ਕਤਲ ਕਾਂਡ ਵਿੱਚ ਸ਼ਾਮਲ ਸਨ, ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ  ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ  ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਗੈਂਗਰ (25), ਜੋ ਕਿ ਹੁਸ਼ਿਆਰਪੁਰ ਦੇ ਪਿੰਡ ਰੋੜ ਮਜਾਰਾ ਦਾ ਵਸਨੀਕ ਹੈ ਅਤੇ ਜਸਕਰਨਦੀਪ ਸਿੰਘ ਉਰਫ਼ ਕੱਲੂ (23), ਜੋ ਕਿ ਗੜ੍ਹਸ਼ੰਕਰ ਦੇ ਪਿੰਡ ਰਾਮਗੜ੍ਹ ਝੁੰਗੀਆਂ ਦਾ ਵਾਸੀਕ ਹੈ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, 2 ਜੁਲਾਈ, 2025 ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਹਰਦੀਪ ਸਿੰਘ ਉਰਫ਼ ਦੀਪਾ ਕੁਲਪੁਰੀਆ ਦੀ   ਐਸਬੀ...

ਪੰਜਾਬ ਦਾ ਜੇਲ੍ਹ ਵਿਭਾਗ ਹੋ ਰਿਹਾ ਹਾਈਟੈਕ; ਚਲਦੇ ਵਿੱਤੀ ਸਾਲ ਵਿੱਚ ਆਧੁਨਿਕ ਉਪਕਰਨਾਂ ਦੀ ਹੋ ਰਹੀ ਸਥਾਪਨਾ ਨਾਲ ਜੇਲ੍ਹਾਂ ਦਾ ਬੁਨਿਆਦੀ ਢਾਂਚਾ ਹੋਵੇਗਾ ਮਜ਼ਬੂਤ

Breaking News
ਚੰਡੀਗੜ੍ਹ, 24 ਅਗਸਤ: ਪੰਜਾਬ ਦੇ ਜੇਲ ਵਿਭਾਗ ਵੱਲੋਂ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਸੂਬੇ ਦੀਆਂ ਜੇਲ੍ਹਾਂ ਲਈ ਅਤੀ ਆਧੁਨਿਕ ਸੁਰੱਖਿਆ ਉਪਕਰਣ ਖਰੀਦ ਕਰਨ ਦੀ ਪ੍ਰਕਿਰਿਆ ਆਰੰਭ ਕਰ ਲਈ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਲਈ ਹਮੇਸ਼ਾ ਗੰਭੀਰ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਵਿੱਚ ਜੇਲ੍ਹਾਂ ਦੇ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਪ੍ਰਮੁੱਖ ਸੁਰੱਖਿਆ ਉਪਕਰਨਾਂ ਤੋਂ ਇਲਾਵਾ ਫੁੱਲ ਬਾਡੀ ਸਕੈਨਰ, ਬਾਡੀ ਵਾਰਨ ਕੈਮਰੇ, ਫਲੱਡ ਲਾਈਟਸ, ਵਾਕੀ ਟਾਕੀ ਸੈੱਟ, ਬੂਮ ਬੈਰੀਅਰ, ਸੀਸੀਟੀਵੀ ਕੈਮਰੇ, ਸਨੀਫਰ ਡੌਗਜ਼, ਐਕਸਰੇ ਬੇਸਡ ਸਕੈਨਰ, ਸਰਚ ਲਾਈਟਸ, ਹਾਈ ਮਸਟ ਪੋਲਜ਼, ਨਾਨ ਲਾਈਨਰ ਜੰਕਸ਼ਨ ਡਿਟੈਕਟਰ, ਐਂਟੀ ਰਾਇਟਸ ਕਿੱਟਸ, ਈ- ਕਾਰਟਸ, ਵਾਇਰ ਮੈਸ ਇਨ ਹਾਈ ਸਕਿਉਰਟੀ ਜੋਨ ਆਦਿ ਸੁਰੱਖਿਆ ਉਪਕਰਨਾਂ ਦੀ ਖਰੀਦ ਕੀਤੀ ਜਾ ਰਹੀ ਹੈ। ਸ. ਭੁੱਲਰ ਨੇ ਦੱਸਿਆ ਕਿ ਸੂਬੇ ਦੀ...

ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆਂ ਦਾ ਰੱਖ ਰਹੀ ਹੈ ਖ਼ਾਸ ਖਿਆਲ, ਮਿਲ ਰਹੀ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ

Hot News
ਚੰਡੀਗੜ੍ਹ, 24 ਅਗਸਤ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰਸੁਤੰਤਰਤਾ ਸੰਗਰਾਮੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ ਹੈ। ਦੇਸ਼ ਨੂੰ ਵਿਦੇਸ਼ੀ ਤਾਕਤਾਂ ਤੋਂ ਆਜ਼ਾਦ ਕਰਵਾਉਣ ਲਈ ਜਿਨ੍ਹਾਂ ਬਹਾਦਰ ਯੋਧਿਆਂ ਨੇ ਮਹਾਨ ਕੁਰਬਾਨੀਆਂ ਦਿੱਤੀਆਂ ਉਨ੍ਹਾ ਸੂਰਵੀਰਾਂ ਅਤੇ ਉਨ੍ਹਾਂ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਸਬੰਧੀ ਸੁਤੰਤਰਤਾ ਸੰਗਰਾਮੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਦਿੱਤੀ ਜਾ ਰਹੀ ਪੈਨਸ਼ਨ ਪਹਿਲਾਂ ਕੇਵਲ 9400 ਰੁਪਏ ਪ੍ਰਤੀ ਮਹੀਨਾ ਸੀ ਪਰੰਤੂ ਮਾਨ ਸਰਕਾਰ ਨੇ ਇਹ ਪੈਨਸ਼ਨ ਦੀ ਰਕਮ ਵਧਾ ਕੇ 11 ਹਜ਼ਾਰ ਰੁਪਏ ਕੀਤੀ ਜਿਸ ਨਾਲ ਪਰਿਵਾਰਾਂ ਦਾ ਸਨਮਾਨ ਹੋਰ ਵਧਿਆ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ...