Sunday, August 16Malwa News
Shadow

Author: News Editor

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ  ਹਦਾਇਤਾਂ; ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

Hot News
ਚੰਡੀਗੜ੍ਹ, 23 ਅਗਸਤ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਕਰਮਚਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਨੇਤਰਹੀਣ ਅਤੇ ਚਲਣ-ਫਿਰਨ ਤੋਂ ਅਸਮਰੱਥ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ...

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Hot News
*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 21 ਹੋਰ ਜ਼ਖਮੀ ਹੋ ਗਏ।ਇਸ ਘਟਨਾ ’ਤੇ ਦੁੱਖ ਤੇ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰ ਲਈ ਦੋ-ਦੋ ਲੱਖ ਰੁਪਏ ਦੀ ਵਿੱਤੀ ਇਮਦਾਦ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖ ਕੇ ਸਮੁੱਚੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦੇ ਮੁਫਤ ਇਲਾਜ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਨੇ ਜ਼ਖਮੀਆਂ ...

ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

Breaking News
ਚੰਡੀਗੜ੍ਹ, 23 ਅਗਸਤ: ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈਜ਼.) ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ, ਜਿਸ ਨਾਲ ਇਨ੍ਹਾਂ ਸੰਸਥਾਵਾਂ ਵਿੱਚ ਸੀਟਾਂ ਦੀ ਗਿਣਤੀ 35,000 ਤੋਂ ਵਧਾ ਕੇ 52,000 ਕਰ ਦਿੱਤੀ ਹੈ, ਜੋ ਨੌਜਵਾਨਾਂ ਨੂੰ ਵਧੇਰੇ ਹੁਨਰਮੰਦ ਅਤੇ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਅਹਿਮ ਸਿੱਧ ਹੋਵੇਗਾ। ਇਸ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਵਿੱਚ ਆਈ.ਟੀ.ਆਈ. ਸੀਟਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ। ਸਾਲ 2023 ਵਿੱਚ 25,000 ਸੀਟਾਂ ਸਨ ਤੇ ਅਗਲੇ ਸਾਲ ਇਨ੍ਹਾਂ ਦੀ ਗਿਣਤੀ ਵਧਾ ਕੇ 35,000 ਕਰ ਦਿੱਤੀ ਅਤੇ ਹੁਣ ਸੀਟਾਂ 52,000 ਹੋ ਗਈਆਂ ਹਨ, ਜੋ ਕਿ ਸੀਟਾਂ ਵਿੱਚ 50% ਦਾ ਅਹਿਮ ਵਾਧਾ ਦਰਸਾਉਂਦਾ ਹੈ। ਇਸ ਵਿਸਥਾਰ ਤਹਿਤ ਇਨ੍ਹਾਂ ਸੰਸਥਾਵਾਂ ਵਿੱਚ 814 ਨਵੇਂ ਟਰੇਡ ਸ਼ੁਰੂ ਕੀਤੇ ਗਏ ਹਨ, ਜਿਨ੍...

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ-ਮੁੱਖ ਮੰਤਰੀ

Breaking News
*ਚੰਡੀਗੜ੍ਹ, 23 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ।   ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬੇ ਵਿੱਚ ਕੁੱਲ ਇਕ ਕਰੋੜ 53 ਲੱਖ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਮਨਸੂਬਿਆਂ ਵਿੱਚ ਕਦੇ ਵੀ ਸਫਲ ਨਹੀਂ ਹੋਵੇਗੀ ਅਤੇ ਉਹ ਸੂਬੇ ਵਿੱਚ ਇਕ ਵੀ ਕਾਰਡ ਰੱਦ ਨਹੀਂ ਹੋਣ ਦੇਣਗੇ...

ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ ਮੁੱਖ ਮੰਤਰੀ ਨਾਸ਼ਤਾ ਯੋਜਨਾ ਦੇ ਵਿਸਥਾਰ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ

Breaking News
ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਾਮਿਲਨਾਡੂ ਸਰਕਾਰ ਵੱਲੋਂ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਸਬੰਧੀ ਚੇਨਈ ਵਿੱਚ ਰੱਖੇ ਗਏ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਤਾਮਿਲਨਾਡੂ ਤੋਂ ਰਾਜ ਸਭਾ ਮੈਂਬਰ ਸ੍ਰੀ ਵਿਲਸਨ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੀ ਤਰਫ਼ੋਂ ਰਸਮੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਤਾਮਿਲਨਾਡੂ ਸਰਕਾਰ ਵੱਲੋਂ 26 ਅਗਸਤ ਨੂੰ ਹੋਣ ਵਾਲੇ ਇਸ ਸਮਾਗਮ ਵਿੱਚ ਸ਼ਹਿਰੀ ਖੇਤਰਾਂ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ 'ਮੁੱਖ ਮੰਤਰੀ ਨਾਸ਼ਤਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕੀਤਾ ਜਾਵੇਗਾ। ਰਾਜ ਸਭਾ ਮੈਂਬਰ ਨਾਲ ਆਪਣੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਉਨ੍ਹਾਂ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੋਵੇਗੀ। ਉਨ੍ਹਾਂ ਨੇ ਇਸ ਮੌਕੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਦੀ ਅਗਵਾਈ ਵਾਲੀ ਤਾਮਿਲਨਾਡੂ ਸਰਕਾਰ ਵੱਲੋਂ ਵੱਖ-ਵੱਖ...

‘ਯੁੱਧ ਨਸ਼ਿਆਂ ਵਿਰੁੱਧ’: 175ਵੇਂ ਦਿਨ  ਪੰਜਾਬ ਪੁਲਿਸ ਨੇ 470 ਥਾਵਾਂ ’ਤੇ ਕੀਤੀ ਛਾਪੇਮਾਰੀ; 134 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 23 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 175ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 470 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 134 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 95 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ 175 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 27,039 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2.9 ਕਿਲੋ ਹੈਰੋਇਨ, 9 ਕਿਲੋ ਭੁੱਕੀ, 963 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,420 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ...

पवित्र ग्रंथ गीता के उपदेश विश्व को दे रहे है शांति का संदेश – तोखन साहू

Haryana, Hindi
चण्डीगढ़, 21 अगस्त - केन्द्रीय आवास एवं शहरी मामले राज्यमंत्री श्री तोखन साहू ने कहा कि पवित्र ग्रंथ गीता के उपदेश विश्वभर को शांति का संदेश दे रहे हैं। इस पवित्र ग्रंथ गीता के उपदेश आज भी पूरी दुनिया के लिए प्रासंगिक है। इन उपदेशों का अनुसरण करके मनुष्य अपने जीवन को धन्य बना सकता है। केन्द्रीय राज्य मंत्री श्री तोखन साहू का पिपली पैराकिट पहुंचने पर जिला नगर आयुक्त श्री अमन कुमार ने स्वागत किया। इसके बाद उन्होंने कुरुक्षेत्र में भद्रकाली मंदिर में माथा टेका और पीठाधीष्वर पंडित सतपाल शर्मा ने मंत्रोच्चारण के बीच पूजा अर्चना करवाई। केन्द्रीय राज्यमंत्री ने भद्रकाली मंदिर में पूजा अर्चना करने के बाद ब्रह्मसरोवर और गीता स्थली ज्योतिसर का अवलोकन किया। उन्होंने कहा कि कुरुक्षेत्र की पावन धरा पर हजारों वर्ष पूर्व भगवान श्री कृष्ण ने गीता के उपदेश देकर कर्म करने का संदेश दिया। यह सौभाग्...

अंबाला छावनी में एनसीडीसी की निर्माणाधीन शाखा को अगले 18 महीनों में किया जाएगा तैयार – ऊर्जा, परिवहन एवं श्रम मंत्री श्री अनिल विज

Haryana, Hindi
चण्डीगढ, 21 अगस्त - हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी में राष्ट्रीय रोग नियंत्रण केंद्र (एनसीडीसी) की निर्माणाधीन शाखा को अगले 18 महीनों में तैयार किया जाएगा। श्री विज ने बताया कि इस संबंध में केन्द्रीय स्वास्थ्य एवं परिवार कल्याण मंत्री श्री जे.पी. नडडा द्वारा एक पत्र उन्हें भेजा गया है। उल्लेखनीय है कि पत्र के माध्यम से बताया गया है कि एनसीडीसी के निर्माण को पूरा करने के लिए संबंधित केन्द्रीय एजेंसी सीपीडब्ल्यूडी को निर्देश दे दिए गए हैं कि इस शाखा का निर्माण 18 महीनों में पूरा कर दिया जाए। ऊर्जा मंत्री ने बताया कि सीपीडब्यलूडी को गत दिनों 1.39 करोड रूपए की राशि की पहली किस्त जारी की जा चुकी है। गौरतलब है कि लगभग 17 करोड़ रुपए की लागत से अम्बाला छावनी में एनसीडीसी की शाखा को बनाया जा रहा ह...

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...

ई-भूमि नीति पारदर्शिता और स्वैच्छिक भागीदारी पर आधारित

Haryana, Hindi
चंडीगढ़, 22 अगस्त – पारदर्शिता के प्रति अपनी प्रतिबद्धता दोहराते हुए हरियाणा सरकार ने स्पष्ट किया कि ई-भूमि नीति के अंतर्गत किसानों की इच्छा के विरुद्ध एक इंच भी भूमि कभी अधिग्रहित नहीं की गई है। सरकार ने जोर देकर कहा कि यह नीति न केवल पारदर्शी है बल्कि उन किसानों के लिए वरदान है, जो सार्वजनिक विकास परियोजनाओं के लिए स्वेच्छा से अपनी भूमि बाज़ार दरों पर बेचना चाहते हैं। इस संबंध में अधिक जानकारी देते हुए सरकारी प्रवक्ता ने बताया कि ई-भूमि (सरकारी विकास परियोजनाओं हेतु स्वेच्छा से भूमि उपलब्ध कराने की नीति) पहली बार वर्ष 2017 में अधिसूचित की गई थी और 9 जुलाई, 2025 को संशोधित की गई। इसने वर्ष 2013 के केंद्रीय अधिनियम के तहत होने वाले विवादित अनिवार्य भूमि अधिग्रहण की प्रथा को समाप्त कर दिया। पहले की व्यवस्था में किसान अक्सर खुद को बेद...