Saturday, November 7Malwa News
Shadow

Author: News Editor

ਜਨਗਣਨਾ-2027 ਤਹਿਤ ਦੂਜੇ ਪੜਾਅ ਦੇ ਕੰਮ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮੁਕੰਮਲ

ਜਨਗਣਨਾ-2027 ਤਹਿਤ ਦੂਜੇ ਪੜਾਅ ਦੇ ਕੰਮ ਲਈ ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮੁਕੰਮਲ

Local
ਤਰਨ ਤਾਰਨ, 30 ਸਤੰਬਰ :        ਜਨਗਣਨਾ-2027 ਤਹਿਤ ਦੂਸਰੇ ਫੇਜ਼ ਲਈ ਟ੍ਰੇਨਿੰਗਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸੇ ਤਹਿਤ ਫੇਜ਼-2 ਦੇ ਕੰਮ ਲਈ 40 ਫੀਲਡ ਟ੍ਰੇਨਰਾਂ ਦੀ ਤਿੰਨ ਦਿਨਾ ਟ੍ਰੇਨਿੰਗ ਮਿਤੀ 28, 29 ਅਤੇ 30 ਅਕਤੂਬਰ ਨੂੰ ਕਰਵਾਈ ਗਈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਤ 40 ਫੀਲਡ ਟ੍ਰੇਨਰਾਂ ਵੱਲੋਂ ਭਾਗ ਲਿਆ ਗਿਆ। ਸਬੰਧਤ ਅਧਿਕਾਰੀਆਂ ਨੂੰ ਟ੍ਰੇਨਿੰਗ ਮੁਹੱਈਆ ਕਰਵਾਉਣ ਲਈ ਜਨਗਨਣਾ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਤਾਇਨਾਤ ਸਹਾਇਕ ਡਾਇਰੈਕਟਰ ਸਵਦੇਸ਼ ਪ੍ਰਤਾਪ ਸਿੰਘ, ਜ਼ਿਲ੍ਹਾ ਕੋਅਰਡੀਨੇਟਰ ਹਿਤਾਂਸ਼ੂ ਅਤੇ ਮਾਸਟਰ ਟ੍ਰੇਨਰ ਸੁਰਿੰਦਰਪਾਲ ਸਿੰਘ ਵੱਲੋਂ ਸ਼ਿਰਕਤ ਕੀਤੀ ਗਈ। ਉਪ ਅਰਥ ਅਤੇ ਅੰਕੜਾ ਸਲਾਹਕਾਰ ਤਰਨ ਤਾਰਨ ਡਾ. ਅਮਨਦੀਪ ਸਿੰਘ ਸੈਣੀ ਵੱਲੋਂ ਦੱਸਿਆ ਗਿਆ ਕਿ ਪੰਜਾਬ ਵਿਚ ਜਨਗਨਣਾ ਦਾ ਦੂਜਾ ਫੇਜ਼ ਮਿਤੀ 1 ਦਸੰਬਰ 2026 ਤੋ ਮਿਤੀ 4 ਜਨਵਰੀ 2027 ਤੱਕ ਚੱਲੇਗਾ ਅਤੇ ਰਵੀਜ਼ਨ ਫੇਜ਼ ਮਿਤੀ 5 ਜਨਵਰੀ 2027 ਤੋਂ 9 ਜਨਵਰੀ 2027 ਨੂੰ ਖ਼ਤਮ ਹੋਵੇਗਾ। ...
ਹਾਕੀ ਅੰਡਰ-14 ਲੜਕੀਆਂ ਮੁਕਾਬਲੇ ‘ਚ ਦੁਆਬਾ ਖਾਲਸਾ ਸਕੂਲ ਰਿਹਾ ਜੇਤੂ

ਹਾਕੀ ਅੰਡਰ-14 ਲੜਕੀਆਂ ਮੁਕਾਬਲੇ ‘ਚ ਦੁਆਬਾ ਖਾਲਸਾ ਸਕੂਲ ਰਿਹਾ ਜੇਤੂ

Local
ਜਲੰਧਰ, 30 ਸਤੰਬਰ : ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਵੱਖ-ਵੱਖ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕੀਤਾ।  ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਵੱਖ-ਵੱਖ ਖੇਡਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕੀ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਦੋਆਬਾ ਖਾਲਸਾ ਸਕੂਲ ਨੇ ਪਹਿਲਾ, ਧੰਨੋਵਾਲੀ ਸਕੂਲ ਨੇ ਦੂਜਾ ਅਤੇ ਸੁਰਜੀਤ ਸੁਸਾਇਟੀ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੀਆਂ ਦੇ ਹਾਕੀ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵੁਮੈਨ ਨੇ ਪਹਿਲਾ ਅਤੇ ਸਰਕਾਰੀ ਪੌਲੀਟੈਕਨਿਕ ਕਾਲਜ ਫਾਰ ਵੁਮੈਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ 21 ਤੋਂ 30 ਸਾਲ ਵਰਗ (ਲੜਕੀਆਂ) ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵੁਮੈਨ ਪਹਿਲੇ ਸਥਾਨ ’ਤੇ ਰਿਹਾ।  ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ ਬੈਡਮਿੰਟਨ ਅੰਡਰ-21 (ਲੜਕੇ) ਵਿੱਚ ਦਾਨਿਸ਼ ਭਨੌਟ ਨੇ ਅਨੀਸ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਕਪੂਰਾ ਵਿਖੇ ਸ਼ਾਨਦਾਰ ਸ਼ੋਅ ਕਰਵਾਇਆ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੋਟਕਪੂਰਾ ਵਿਖੇ ਸ਼ਾਨਦਾਰ ਸ਼ੋਅ ਕਰਵਾਇਆ

Local
ਕੋਟਕਪੂਰਾ 30 ਸਤੰਬਰ ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਅੱਜ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਡਰੋਨ ਸ਼ੋਅ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।  ਇਸ ਦੌਰਾਨ ਵੱਡੀ ਗਿਣਤੀ ਡਰੋਨਾਂ ਨੇ ਅਸਮਾਨ ਵਿੱਚ ਰੌਸ਼ਨੀਆਂ ਦੀ ਮਨਮੋਹਕ ਪੇਸ਼ਕਾਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ। ਭਾਰੀ ਗਿਣਤੀ ਵਿੱਚ ਮੌਜੂਦ ਸੰਗਤ ਨੇ ਇਸ ਵਿਲੱਖਣ ਪੇਸ਼ਕਾਰੀ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਦੇਖਿਆ। ਇਸ ਮੌਕੇ ਰਾਗੀ ਜੱਥੇ ਭਾਈ ਸਤਪਾਲ ਸਿੰਘ ਅਤੇ ਸਾਥੀ ਬਾਘਾਪੁਰਾਣਾ ਵੱਲੋਂ ਗੁਰਬਾਣੀ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜਿਕ ਬਰਾਬਰੀ ਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਵੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਗੁਰਬਾਣੀ ਦੇ ਗਾਇਨ ਅਤੇ ਆਕਾਸ਼ ਵਿੱਚ ਚਮਕਦੀਆਂ ਰੌਸ਼ਨ ਆਕ੍ਰਿਤੀਆਂ ਨੇ ਸਮਾਗ...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਲੋਕਾਂ ਲਈ ਵੱਡੀ ਰਾਹਤ: ਕੁਲਵੰਤ ਸਿੰਘ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਨਕਦ ਰਹਿਤ ਇਲਾਜ ਦੀ ਸਹੂਲਤ ਮਿਲਣ ਨਾਲ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਇਹ ਪ੍ਰਗਟਾਵਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਸੁਹਾਣਾ ਅਤੇ ਕੁੰਬੜਾ ਵਿਖੇ ਯੋਜਨਾ ਤਹਿਤ ਲੋਕਾਂ ਨੂੰ ਸਿਹਤ ਬੀਮਾ ਕਾਰਡ ਵੰਡਣ ਮੌਕੇ ਕੀਤਾ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸਿਹਤ ਬੀਮਾ ਕਾਰਡ ਲੋਕਾਂ ਲਈ ਮੁਸ਼ਕਲ ਸਮੇਂ ਵਿੱਚ ਵੱਡਾ ਸਹਾਰਾ ਬਣ ਰਿਹਾ ਹੈ ਅਤੇ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ ਲੋੜ ਪੈਣ ’ਤੇ ਸੂਚੀਬੱਧ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਚਿਹਰਿਆਂ ’ਤੇ ਇਸ ਸਹੂਲਤ ਨੂੰ ਲੈ ਕੇ ਖੁਸ਼ੀ ਅਤੇ ਸੰਤੁਸ਼ਟੀ ਸਪੱਸ਼ਟ ਤੌਰ ’ਤੇ ਵੇਖੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਲਗਭਗ 1.80 ਲੱਖ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜਦਕਿ ਇਨ੍ਹਾਂ ਵਿੱਚੋਂ 42 ਹਜ਼ਾਰ ਸਿਹਤ ਬੀਮਾ ਕਾਰਡ ਬਣ ਕੇ ਪ੍ਰਾਪਤ ਹੋ ਚੁੱਕੇ ਹਨ, ਜੋ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ...
ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ

ਲਗਾਤਾਰ ਇੱਕ ਮਹੀਨੇ ਤੋਂ ਨੰਗਲ ਦੀ ਸਫਾਈ ਵਿਵਸਥਾ ਦੀ ਖੁਦ ਨਿਗਰਾਨੀ ਕਰ ਰਹੇ ਹਨ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਬੈਂਸ

Hot News
ਨੰਗਲ 30 ਸਤੰਬਰ: ਨੰਗਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਸਫਾਈ ਮੁਹਿੰਮ ਨੂੰ ਲਗਾਤਾਰ ਇੱਕ ਮਹੀਨਾ ਪੂਰਾ ਹੋਣ ਦੇ ਬਾਵਜੂਦ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਖੁਦ ਜ਼ਮੀਨੀ ਪੱਧਰ ’ਤੇ ਇਸ ਦੀ ਨਿਗਰਾਨੀ ਜਾਰੀ ਹੈ। ਮੰਤਰੀ ਬੈਂਸ ਪਿਛਲੇ ਇੱਕ ਮਹੀਨੇ ਤੋਂ ਨਿਯਮਿਤ ਤੌਰ ’ਤੇ ਨੰਗਲ ਪਹੁੰਚ ਕੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰ ਰਹੇ ਹਨ ਅਤੇ ਸਫਾਈ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਵੱਲੋਂ ਸਫਾਈ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੌਕੇ ’ਤੇ ਗੱਲਬਾਤ ਕਰਕੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।         ਅੱਜ ਵੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਵਾਰਡ ਨੰਬਰ-1 ਵਿੱਚ ਪਹੁੰਚ ਕੇ ਉੱਥੇ ਚੱਲ ਰਹੇ ਸਫਾਈ ਅਤੇ ਹੋਰ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸਥਾਨਕ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਵੱਲੋਂ ਆਪਣ...
ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ

ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੇ ਯਤਨਾਂ ਵਿੱਚ ਲੋਕ ਸਰਗਰਮ ਭੂਮਿਕਾ ਨਿਭਾਉਣ: ਵਿਧਾਇਕ ਅਜੇ ਗੁਪਤਾ

Hot News
ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ ਅਜੇ ਗੁਪਤਾ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸਰਾਹਨਾ ਕਰਦਿਆਂ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਸ੍ਰੀ ਹਨੀ ਨਾਹਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ NMM, ਸ੍ਰੀ ਜੈ ਕੁਛ ਬੁੱਟਰ, ਹਲਕਾ ਇੰਚਾਰਜ ਸੈਂਟਰਲ NMM, ਮੈਡਮ ਮੋਨਿਕਾ ਰਾਜੇਸ਼ ਹਾਂਡਾ, ਹਲਕਾ ਵਾਈਸ ਇੰਚਾਰਜ NMM, ਸ੍ਰੀ ਰਾਜੂ ਭਾਟੀਆ ਅਤੇ ਸ੍ਰੀ ਰਾਜਕੁਮਾਰ ਬੋਬੀ, ਬ...
ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਛੋਹੀਆਂ : ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ,30 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨੇੜਲੇ ਪਿੰਡ ਆਦਮਵਾਲ ਵਿਖੇ ਸਰਕਾਰੀ ਸਕੂਲ ਵਿਚ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਲਈ ਆਰ.ਓ, ਵਾਟਰ ਕੂਲਰ,ਸਕੂਲੀ ਬੈਗ ਅਤੇ ਸਟੈਸ਼ਨਰੀ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਦੇਸ਼ ਅੰਦਰ ਸਿੱਖਿਆ ਦੇ ਖੇਤਰ ’ਚ ਨਵੀਆਂ ਬੁਲੰਦੀਆਂ ਨੂੰ ਛੋਹਿਆ ਹੈ। ਸਕੂਲੀ ਬੱਚਿਆਂ ਨੂ ਸਾਮਾਨ ਵੰਡਣ ਉਪਰੰਤ ਸੰਬਧੋਨ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਨੇ ਸਿੱਖਿਆ ਖੇਤਰ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ,ਜਿਸ ਨਾਲ ਵੱਡੇ ਪੱਧਰ ’ਤੇ ਸ਼ਲਾਘਾਯੋਗ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਿੱਖਿਆ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਉਣ ਨਾਲ ਪੰਜਾਬ ਦੇਸ਼ ਦੀ ਸਿੱਖਿਆ ਦੇ ਨਕਸ਼ੇ ’ਤੇ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਕੂਲਾਂ ਵਿਚ ਬੁਨਿਆਦੀ ਢਾਂਚੇ ਅਤੇ ਲੋੜੀਂਦੀਆਂ ਸਹੂਲਤਾਂ ਦੇਣ ਨਾਲ ਸਰਕਾਰੀ ਸਕੂਲਾਂ ਦਾ ਪੱਧਰ ਹੋਰ ਉੱਚਾ ਹੋਇਆ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕ...
ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ’ ਤਹਿਤ 13.79 ਟਨ ਕੂੜਾ ਚੁੱਕਿਆ ਗਿਆ ਅਤੇ ਟਰੈਕਰ ਲਾਂਚ ਕੀਤਾ ਗਿਆ; ਵਧੀਆ ਕਾਰਗੁਜ਼ਾਰੀ ਵਾਲੀਆਂ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ

Hot News
ਚੰਡੀਗੜ੍ਹ/ਪਟਿਆਲਾ, 30 ਸਤੰਬਰ: ਪਟਿਆਲਾ ਨੂੰ ਹੋਰ ਸਾਫ਼-ਸੁਥਰਾ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਵੱਲੋਂ ਅਪ੍ਰੈਲ 2026 ਵਿੱਚ ਸ਼ੁਰੂ ਕੀਤੀ ਗਈ ਲਗਾਤਾਰ ਸਫ਼ਾਈ ਅਤੇ ਸੁੰਦਰੀਕਰਨ ਮੁਹਿੰਮ ‘ਮਿਸ਼ਨ ਕਲੀਨ ਪਟਿਆਲਾ’ ਦੇ ਦੋ ਪੜਾਅ ਸਫਲਤਾਪੂਰਵਕ ਪੂਰੇ ਕਰ ਲਏ ਗਏ ਹਨ। ਇਹ ਮੁਹਿੰਮ ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ।ਇਸ ਮੌਕੇ ਚੇਅਰਪਰਸਨ ਰੀਨਾ ਗੁਪਤਾ ਅਤੇ ਪੂਜਾ ਸਿਆਲ ਗਰੇਵਾਲ, ਕਮਿਸ਼ਨਰ, ਨਗਰ ਨਿਗਮ ਪਟਿਆਲਾ ਵੱਲੋਂ ਨਿਯਮਤ ਗਤੀਵਿਧੀਆਂ ਦੀ ਨਿਗਰਾਨੀ ਲਈ ਡੈਸ਼ਬੋਰਡ ਦਾ ਉਦਘਾਟਨ ਕੀਤਾ ਗਿਆ। ਇਸ ਦੇ ਨਾਲ ਹੀ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਦੇ ਉਦੇਸ਼ ਨਾਲ ‘ਪਲਾਸਟਿਕ-ਮੁਕਤ ਲੰਚ’ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ।‘ਮਿਸ਼ਨ ਕਲੀਨ ਏਅਰ ਪਟਿਆਲਾ’ ਤਹਿਤ ਚਲਾਈ ਜਾ ਰਹੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਵਿੱਚ ਹੁਣ ਤੱਕ 50 ਤੋਂ ਵੱਧ ਸੰਸਥਾਵਾਂ ਵੱਲੋਂ ਭਾਗ ਲਿਆ ਗਿਆ ਹੈ, ਜਿਨ੍ਹਾਂ ਵਿੱਚ ਮੁੱਖ/ਭਾਗੀਦਾਰ ਅਤੇ ਸਹਿਯੋਗੀ ਸੰਸਥਾਵਾਂ ਸ਼ਾਮਲ ਹਨ। ਹੁਣ ਤੱਕ 72 ਗਤੀਵਿਧੀਆਂ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ...
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 30 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 13 ਪਿਸਤੌਲਾਂ ਅਤੇ 3.267 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕ੍ਰਿਸ਼ ਗੋਲਡ (20) ਵਾਸੀ ਲੋਹਗੜ੍ਹ (ਅੰਮ੍ਰਿਤਸਰ); ਕੁਨਾਲ ਮਹਿਤਾ ਉਰਫ਼ ਕੰਨੂ (21) ਵਾਸੀ ਕਟੜਾ ਡੁੱਲੋ (ਅੰਮ੍ਰਿਤਸਰ);  ਰੌਬਿਨ (21) ਵਾਸੀ ਹਿੰਦੁਸਤਾਨ ਬਸਤੀ, ਅੰਮ੍ਰਿਤਸਰ;  ਜਸਕਰਨ ਸਿੰਘ ਉਰਫ਼ ਜੱਸ (36) ਵਾਸੀ ਭੂਟਾਨਪੁਰਾ (ਅੰਮ੍ਰਿਤਸਰ) ਅਤੇ ਜੋਬਨਪ੍ਰੀਤ ਸਿੰਘ ਉਰਫ਼ ਜੋਬਨ (22) ਵਾਸੀ ਪਿੰਡ ਨੌਸ਼ਹਿਰਾ ਢੱਲਾ (ਤਰਨ ਤਾਰਨ) ਵਜੋਂ ਹੋਈ ਹੈ। ਮੁਲਜ਼ਮ ਜਸਕਰਨ ਉਰਫ਼ ਜੱਸ ਇੱਕ ਆਦਤਨ ਅਪਰਾਧੀ ਹੈ ਅਤੇ ਉਸ ਵਿਰੁੱਧ ...
ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 253ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਈਂ ਛਾਪੇਮਾਰੀ; 242 ਕਾਬੂ

Hot News
ਚੰਡੀਗੜ੍ਹ, 30 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 253ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 253ਵੇਂ ਦਿਨ, ਪੁਲਿਸ ਟੀਮਾਂ ਨੇ 5 ਹਥਿਆਰਾਂ ਸਮੇਤ 242 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,979 ਹੋ ਗਈ ਹੈ। ਇਸ ਤੋਂ ਇਲਾਵਾ 182 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...