ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਨਤਮਸਤਕ ਹੋਏ ਮੁੱਖ ਮੰਤਰੀ
ਪਟਿਆਲਾ, 12 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਕਾਲੀ ਮਾਤਾ ਮੰਦਿਰ ਵਿੱਚ ਮੱਥਾ ਟੇਕਿਆ ਅਤੇ ਸੂਬੇ ਦੀ ਹੋਰ ਮਿਸ਼ਨਰੀ ਭਾਵਨਾ ਤੇ ਸਮਰਪਣ ਨਾਲ ਸੇਵਾ ਕਰਨ ਲਈ ਮਾਤਾ ਰਾਣੀ ਤੋਂ ਆਸ਼ੀਰਵਾਦ ਲਿਆ।
ਮੁੱਖ ਮੰਤਰੀ ਬਾਅਦ ਦੁਪਹਿਰ ਸ੍ਰੀ ਕਾਲੀ ਮਾਤਾ ਮੰਦਿਰ ਪੁੱਜੇ ਅਤੇ ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਆਸ਼ੀਰਵਾਦ ਨਾਲ ਲੋਕਾਂ ਦੀਆਂ ਇੱਛਾਵਾਂ ਉੱਤੇ ਖਰ੍ਹਾ ਉਤਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਸਰਕਾਰ ਵੱਲੋਂ ਲੋਕ-ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨੂੰ ਲਾਗੂ ਕਰਨ ਨੂੰ ਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ੍ਰੀ ਕਾਲੀ ਮਾਤਾ ਮੰਦਿਰ ਉੱਤਰੀ ਭਾਰਤ ਦੇ ਪਵਿੱਤਰ ਤੇ ਇਤਿਹਾਸਕ ਮੰਦਿਰਾਂ ਵਿੱਚੋਂ ਇਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੰਦਿਰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਸੂਬੇ ਦੇ ਅਮਨ, ਤਰੱਕੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਮੁੱਖ ਮੰਤਰੀ ਨੇ ਮੰਦਿਰ ਦੀ ਨਵ-ਨਿਯੁਕਤ ਪ੍ਰਬੰਧਕ ਕਮੇ...