Friday, August 7Malwa News
Shadow

Author: News Editor

ਪਿੰਡ ਮਾਨੂੰਪੁਰ ਦੇ ਸ਼ਹੀਦ ਪ੍ਰਿਤਪਾਲ ਸਿੰਘ ਦਾ ਸਰਕਾਰੀ ਸਨਮਾਨਾ ਨਾਲ ਕੀਤਾ ਸੰਸਕਾਰ

Local
ਸਮਰਾਲਾ, ਖੰਨਾ, (ਲੁਧਿਆਣਾ) 10 ਅਗਸਤ : ਜੰਮੂ ਕਸ਼ਮੀਰ ਦੇ ਕੁਲਗਾਮ ਦੇ ਅਖਲ ਜੰਗਲ ਵਿੱਚ ਭਾਰਤ ਦੀ ਫੌਜ ਦਾ ਆਪਰੇਸ਼ਨ ਅਖਲ ਪਿਛਲੇ ਹਫਤੇ ਇੱਕ ਅਗਸਤ ਤੋਂ ਚੱਲ ਰਿਹਾ ਸੀ ਜਿਸ ਵਿੱਚ ਸਮਰਾਲਾ ਦੇ ਨੇੜਲੇ ਪਿੰਡ ਮਾਨੂੰਪੁਰ ਦਾ ਫੌਜੀ ਪ੍ਰਿਤਪਾਲ ਸਿੰਘ ਸ਼ਹੀਦ ਹੋ ਗਿਆ ਸੀ ਜਿਸ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਮਾਨੂੰਪੁਰ ਵਿਖੇ ਫੌਜ ਦੀਆਂ ਟੁੱਕੜੀਆਂ ਵੱਲੋਂ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ  ਵਲੋਂ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜਿਲ੍ਹਾ ਪ੍ਰਸ਼ਾਸ਼ਨ ਵਲੋਂ ਉਪ ਮੰਡਲ ਮੈਜਿਸਟਰੇਟ ਸਮਰਾਲਾ ਰਜਨੀਸ਼ ਅਰੋੜਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਐਸ.ਪੀ (ਹੈਡਕੁਆਰਟਰ) ਖੰਨਾ ਸ੍ਰੀ ਤੇਜਵੀਰ ਸਿੰਘ ਹੁੰਦਲ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ  ਭੇਟ ਕੀਤੀ l  ਇਸ ਤੋਂ ਇਲਾਵਾ ਬੀ.ਡੀ.ਪੀ.ਓ ਸਮਰਾਲਾ ਲਖਵਿੰਦਰ ਕੌਰ, ਨਾਇਬ ਤਹਿਸੀਲਦਾਰ ਰਾਜੇਸ਼ ਅਹੂਜਾ ਤੋਂ ਇਲਾਵਾ ਭਾਰਤੀ ਫੌਜ ਦੇ ਉਚ ਅਧਿਕਾਰੀਆਂ ਨੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਭੇਂਟ ਕੀਤਾ। ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ...

ਸਿਹਤ ਮੰਤਰੀ ਵੱਲੋਂ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ‘ਚ ਆਧੁਨਿਕ ਥੈਲਸੀਮੀਆ ਵਾਰਡ ਦਾ ਉਦਘਾਟਨ

Hot News
ਲੁਧਿਆਣਾ, 10 ਅਗਸਤ  (000) - ਵਿਸ਼ੇਸ਼ ਸਿਹਤ ਸੇਵਾਵਾਂ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ, ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਫ਼ਿਲੈਂਥਰਪੀ ਕਲੱਬ ਦੇ ਸਹਿਯੋਗ ਨਾਲ ਅੱਜ ਲੁਧਿਆਣਾ ਦੇ ਲਾਰਡ ਮਹਾਵੀਰ ਸਿਵਲ ਹਸਪਤਾਲ ਵਿੱਚ ਪੂਰੀ ਤਰ੍ਹਾਂ ਸਜਾਇਆ ਗਿਆ ਆਧੁਨਿਕ ਥੈਲਸੀਮੀਆ ਵਾਰਡ ਸ਼ੁਰੂ ਕੀਤਾ ਗਿਆ। ਇਹ ਵਾਰਡ ਲੁਧਿਆਣਾ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਦੇ ਸੈਂਕੜੇ ਮਰੀਜ਼ਾਂ ਨੂੰ ਨਿਯਮਿਤ ਖੂਨ ਚੜ੍ਹਾਉਣ, ਵਿਸ਼ੇਸ਼ ਕੌਂਸਲਿੰਗ ਅਤੇ ਆਧੁਨਿਕ ਇਲਾਜ ਦੀ ਸਹੂਲਤ ਪ੍ਰਦਾਨ ਕਰੇਗਾ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਈ ਦੇਸ਼ਾਂ ਵਿੱਚ ਥੈਲਸੀਮੀਆ ਪੂਰੀ ਤਰ੍ਹਾਂ ਖਤਮ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਵੀ ਇਸੇ ਮੰਜ਼ਿਲ ਵੱਲ ਵਧ ਰਿਹਾ ਹੈ। ਇਸ ਮਿਸ਼ਨ ਤਹਿਤ, ਕੋਲ ਇੰਡੀਆ ਤੋਂ ਫੰਡ ਪ੍ਰਾਪਤ ਕਰਕੇ ਬੋਨ ਮੈਰੋ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੀ ਐਮ ਸੀ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਲੋਂ ਥੈਲਸੀਮੀਆ ਮਰੀਜ਼ਾਂ ਦੇ ਮੁਫ਼ਤ ਆਪਰੇਸ਼ਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਵਾਰਡ ਸਿਰਫ਼ ਇੱਕ ਮੈਡੀਕ...

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

Breaking News
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍...

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

Hot News
ਫ਼ਰੀਦਕੋਟ 10 ਅਗਸਤ- ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।  ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਫ ਸਫਾਈ,ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ...

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇ...

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

Hot News
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ, ਨੋਡਲ ਅਫਸਰ ਕਲਾ ਉਤਸਵ ਵਿਜੈ ਪਾਲ ਅਤੇ ਕੋਆਰਡੀਨੇਟਰ ਕਲਾ ਉਤਸਵ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਹਰੀ ਚੰਦ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਦੀਆਂ ਸਮੂਹ ਹਾਜਰੀਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ ਦਿ...

फसल अवशेष प्रबंधन के कृषि यंत्रों के लिए 20 अगस्त तक किसान ऑनलाईन करें आवेदन

Haryana, Hindi
चंडीगढ़ , 9 अगस्त - हरियाणा के कृषि एवं किसान कल्याण विभाग ने वर्ष 2025-26 के दौरान किसानों के लिए व्यक्तिगत श्रेणी में आरकेवीआई स्कीम के फसल अवशेष प्रबंधन घटक के तहत कृषि यंत्रों के लिए ऑनलाइन आवेदन आमंत्रित किए हैं। इनमे किसान स्ट्रा-बेलर, हे-रेक, एसएमएस, हेप्पी सीडर, स्मार्ट सीडर, स्ट्रा-चोपर, मल्चर, शर्ब मास्टर, रोटरी स्लेशर, रिर्वसीब्ल एमबी प्लो, जीरो ड्रील, सुपर सीडर, सरफेस सीडर, ट्रैक्टर माउंटेड लोडर (बिना ट्रैक्टर), ट्रैक्टर ड्रान टैडर मशीन, कॉप-रीपर पर 50 प्रतिशत अनुदान पर प्राप्त कर सकते हैं। इसके लिए किसान ऑनलाइन आवेदन विभागीय पोर्टल "एग्री हरियाणा डॉट जीओवी डॉट इन" पर 20 अगस्त तक आवेदन कर सकते हैं। विभाग के प्रवक्ता ने बताया कि किसान द्वारा जिस कृषि यं...

पंचायत मंत्री ने ब्रह्माकुमारी सेवा केंद्र में मनाया रक्षाबंधन का त्यौहार

Haryana, Hindi
चंडीगढ़, 9 अगस्त- हरियाणा के  विकास एवं पंचायत मंत्री श्री कृष्ण लाल पंवार ने पानीपत जिले के थिराना गांव में स्थित ब्रह्माकुमारी सेवा केंद्र में रक्षाबंधन का त्यौहार मनाया। इस दौरान उन्होंने ब्रह्मकुमारी बहनों से अपनी कलाई पर राखी बंधवाकर रक्षाबंधन के त्यौहार की प्रदेशवासियों को बधाई भी दी। श्री कृष्ण लाल पंवार ने कहा कि यह त्यौहार भाई-बहन के प्रेम का प्रतीक ही नहीं बल्कि आत्मा की सुरक्षा का भी उत्सव है। यह त्यौहार सिर्फ रिश्तों से ही नहीं बल्कि आत्मा से भी जुड़ा हुआ होता है। पंवार ने कहा कि वह ब्रह्मकुमारी आश्रम में लगातार तीन दशकों से इस त्यौहार पर आ रहे हैं। इसी कड़ी में आज बीते वर्षों की भांति 32वें वर्ष भी ब्रह्मकुमारी आश्रम में बहनों से राखी का धागा बंधवाने आया हूं।   श्री कृष्ण लाल पंवार ने कहा कि प्रजापिता ब्रह्माकुमारी संस्थान आज न केवल भारत के कोने-...

समय रहते टांगरी नदी में खुदाई  से टला नुकसान – सिंचाई मंत्री श्रुति चौधरी

Haryana, Hindi
चंडीगढ़, 9, अगस्त- हरियाणा की सिंचाई मंत्री श्रुति चौधरी ने बताया कि बीती मध्यरात्रि टांगरी नदी में जलस्तर 9.5 फुट (लगभग 20,900 क्यूसिक) तक पहुंच गया था, जो खतरे के निशान 7.0 फुट (15,400 क्यूसेक) से अधिक है। पिछले वर्षों में इतनी मात्रा में पानी आने पर अंबाला छावनी की कई कॉलोनियां जलमग्न हो जाती थीं और करोड़ों रुपये का नुकसान होता था, लेकिन समय रहते  खुदाई होने से और विभाग की सूझबूझ से खतरा टल गया। उन्होंने बताया कि इस बार सिंचाई विभाग ने बरसात से पहले नदी की खुदाई का कार्य शुरू किया, जिसकी वजह से पानी सुरक्षित रूप से बह गया और हजारों लोगों को बड़ी राहत मिली।  सिंचाई मंत्री ने बताया कि बरसात शुरू होने से पहले विभाग ने नदी के तल को गहरा और चौड़ा करने का कार्य प्रारंभ किया था। हालांकि, बारिश के कारण फिलहाल केवल आधा कार्य ही पूरा हो पाया, लेक...

रक्षाबंधन पर मुख्यमंत्री की कलाई पर स्कूली बच्चियों ने बांधी स्नेह की डोर

Haryana, Hindi
चंडीगढ़, 9 अगस्त – हरियाणा के मुख्यमंत्री श्री नायब सिंह सैनी ने शुक्रवार को संत कबीर कुटीर में रक्षाबंधन का पर्व हर्ष और उत्साह के साथ मनाया। इस मौके पर हरियाणा राज्य बाल कल्याण परिषद की उपाध्यक्ष एवं मुख्यमंत्री की धर्मपत्नी श्रीमती सुमन सैनी भी मौजूद रही। रक्षाबंधन के इस विशेष पावन अवसर पर पंचकूला जिले के दो सरकारी प्राइमरी स्कूलों तथा रायपुररानी स्थित "वेलफेयर सेंटर फॉर पर्सन विद स्पीच एंड हियरिंग इम्पेरेमेंट" की नन्हीं-नन्हीं बच्चियां अपने शिक्षकों के साथ पहुंचीं और मुख्यमंत्री की कलाई पर प्रेम, विश्वास और सुरक्षा के प्रतीक स्वरूप राखी बांधी। स्कूल यूनिफार्म में पहुंची इन बच्चियों ने जब मुख्यमंत्री की कलाई पर रंग-बिरंगी राखी के रूप में स्नेह की रेशमी डोर बांधी तो मुख्यमंत्री ने उनको उपहार और आशीर्वाद दिया।  मुख्यमंत्री ने बच्चियों से आत्मीय बातचीत की, ...