Saturday, November 7Malwa News
Shadow

Author: News Editor

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ 

 ਮਿਸ ਅੰਸ਼ੂਲ ਬੇਰੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਬਰਨਾਲਾ ਵਲੋਂ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ 

Local
ਮਿਤੀ 13.11.2025 ਨੂੰ ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਮਿਸ ਲਵਲੀਨ ਕੌਰ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯ...
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

ਵਿਧਾਨ ਸਭਾ ਹਲਕਾ ਚੱਬੇਵਾਲ ਵਿਚ 5.12 ਕਰੋੜ ਨਾਲ ਹੋਣਗੇ ਵਿਕਾਸ ਕਾਰਜ – ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ

Local
ਹੁਸ਼ਿਆਰਪੁਰ/ਚੱਬੇਵਾਲ, 13 ਨਵੰਬਰ :-       ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸੂਬੇ ਦੇ ਹਰ ਪਿੰਡ ਤੇ ਕਸਬੇ ਵਿਚ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ 5 ਕਰੋੜ 12 ਲੱਖ ਰੁਪਏ ਦੀ ਰਾਸ਼ੀ ਵੰਡੀ ਗਈ ਹੈ, ਆਉਣ ਵਾਲੇ ਸਮੇਂ ਦੌਰਾਨ ਵੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਲਈ ਰਾਸ਼ੀ ਦੀ ਵੰਡ ਕਰਨ ਸਮੇਂ ਕੀਤਾ ਅਤੇ ਇਸ ਮੌਕੇ ਅਧਿਕਾਰੀਆਂ ਤੇ ਪਿੰਡਾਂ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਵਿਕਾਸ ਲਈ ਜਾਰੀ ਕੀਤੇ ਗਏ ਇਹ ਫੰਡ ਪੂਰੇ ਪਾਰਦਰਸ਼ੀ ਤਰੀਕੇ ਨਾਲ ਖਰਚ ਕੀਤੇ ਜਾਣ ਅਤੇ ਵਿਕਾਸ ਕਾਰਜ ਕਰਨ ਸਮੇਂ ਨਾ ਤਾਂ ਕਿਸੇ ਤਰ੍ਹਾਂ ਦਾ ਭੇਦਭਾਵ ਕੀਤਾ ਜਾਵੇ ਤੇ ਨਾ ਹੀ ਕੁਆਲਿਟੀ ਦੇ ਪੱਖ ਤੋਂ ਕੋਈ ਸਮਝੌਤਾ ਕੀਤਾ ਜਾਵੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਸੂਬੇ ਦੀ ਆਪ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਸਾਰੇ ਵਾਅਦੇ ਇਕ-ਇਕ ਕਰਕੇ ਪੂਰੇ...
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ

Local
ਫਾਜ਼ਿਲਕਾ 13 ਨਵੰਬਰ 2025… ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡ ਗੁਲਾਬਾ ਭੈਣੀ, ਰਾਮ ਸਿੰਘ ਭੈਣੀ, ਝੰਗੜ ਭੇਣੀ, ਰੇਤੇ ਵਾਲੀ ਭੇਣੀ ਤੇ ਢਾਣੀ ਸੱਦਾ ਸਿੰਘ ਵਿਖੇ ਹੜ੍ਹਾਂ ਦੀ ਮਾਰ ਹੇਠ ਆ ਕੇ ਨੁਕਸਾਨੀਆਂ ਫਸਲਾਂ ਵਾਲੇ ਕਿਸਾਨਾਂ ਨੂੰ ਲਗਭਗ ਡੇਢ ਕਰੋੜ ਦੀ ਮੁਆਵਜਾ ਰਾਸ਼ੀ ਵੰਡੀ। ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪਿਛਲੇ ਦਿਨੀਂ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਫਾਜ਼ਿਲਕਾ ਦੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਤੇ ਘਰਾਂ ਦਾ ਕਾਫ਼ੀ ਖ਼ਰਾਬਾ ਹੋਇਆ ਸੀ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਹੜ੍ਹ ਨਾਲ ਹੋਏ ਖਰਾਬੇ ਦਾ ਲੋਕਾਂ ਨੂੰ ਪੈਸਾ ਦਿੱਤਾ ਜਾਵੇਗਾ ਜਿਸਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਹਾ ਸੀ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਹੜ੍ਹ ਪੀੜਤਾਂ ਦੇ ਬੈਂਕ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਜਾ ਰਹੀ ਹੈ। ਉਨ...
ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

ਸੁਨਾਮ ਹਲਕੇ ਦੇ ਲੋੜਵੰਦਾਂ ਦਾ ਪੱਕੇ ਮਕਾਨ ਵਾਲਾ ਸੁਪਨਾ ਹੋਇਆ ਸਾਕਾਰ

Local
ਸੁਨਾਮ, 13 ਨਵੰਬਰ: ਪੰਜਾਬ ਸਰਕਾਰ ਵੱਲੋਂ ਹਰੇਕ ਲੋੜਵੰਦ ਤਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਕੀਤੇ ਤਹੱਈਏ ਤਹਿਤ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ 305 ਪਰਿਵਾਰਾਂ ਨੂੰ 07 ਕਰੋੜ 62 ਲੱਖ 50 ਹਜ਼ਾਰ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ। ਇਸ ਮੌਕੇ ਕੈਬਿਨਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੁਨਾਮ ਦੇ 200 ਪਰਿਵਾਰਾਂ ਨੂੰ 05 ਕਰੋੜ ਰੁਪਏ ਦੇ ਪੱਕੇ ਮਕਾਨ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ, ਜਦਕਿ ਲੌਂਗੋਵਾਲ ਦੇ 79 ਪਰਿਵਾਰਾਂ ਨੂੰ 02 ਕਰੋੜ 22 ਲੱਖ 50 ਹਜ਼ਾਰ ਰੁਪਏ ਦੇ ਅਤੇ ਚੀਮਾ ਦੇ 26 ਪਰਿਵਾਰਾਂ ਨੂੰ 65 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ ਗਏ ਹਨ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿੱਚ ਸਭ ਤੋਂ ਅਹਿਮ ਸਿਰ ਉੱਤੇ ਛੱਤ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਅਹਿਮ ਜ਼ਰੂਰਤ ਨੂੰ ਪ...
ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਲੁਧਿਆਣਾ, 13 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ, ਸ਼ੇਖਰ ਸਿੰਘ ਅਤੇ ਅਜੈ ਸਿੰਘ ਉਰਫ ਅਜੈ ਵਜੋਂ ਹੋਈ ਹੈ, ਸਾਰੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਜਦੋਂ ਕਿ ਅਮਰੀਕ ਸਿੰਘ, ਪਰਮਿੰਦਰ ਉਰਫ਼ ਚਿੜੀ, ਵਿਜੇ, ਸੁਖਜੀਤ ਸਿੰਘ ਉਰਫ਼ ਸੁੱਖ ਬਰਾੜ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਉਰਫ਼ ਵਿੱਕੀ ਅਤੇ ਸਾਜਨ ਕੁਮਾਰ ਉਰਫ਼ ਸੰਜੂ ਨੂੰ ਕੋਰੀਅਰ ਅਤੇ ਮਦਦਗਾਰ ਦੀ  ਭੂਮਿਕਾ ਨਿਭਾਉਣ ਲਈ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁ...
ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਉਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸੁਖ-ਸੁਵਿਧਾਵਾਂ ਅਤੇ ਭਲਾਈ ਉੱਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਵੱਖ-ਵੱਖ ਆਂਗਨਵਾੜੀ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਕੀਤਾ। ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਆਂਗਨਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦੀ ਮੰਗ ਪੂਰੀ ਕਰੇਗੀ, ਤਾਂ ਜੋ ਆਂਗਨਵਾੜੀ ਪੱਧਰ ਤੇ ਕੰਮਕਾਜ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਸਰਕਾਰ ਤਨਖਾਹ ਵਿੱਚ ਵਾਧੇ, ਮੋਬਾਈਲ ਭੱਤੇ ਵਿੱਚ ਵਾਧੇ ਦੀ ਮੰਗ ਅਤੇ ਹੋਰ ਮੰਗਾਂ ਸਬੰਧੀ ਮਾਮਲਿਆਂ ‘ਤੇ ਵੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ, ਤਾਂ ਜੋ ਆਂਗਨਵਾੜੀ ਵਰਕਰ...
ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ

ਬਟਾਲਾ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨ ਦੋ ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਬਟਾਲਾ, 13 ਨਵੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਬਟਾਲਾ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਵਿਦੇਸ਼ੀ ਗੈਂਗਸਟਰ ਅੰਮ੍ਰਿਤ ਦਾਲਮ ਦੇ ਮੁੱਖ ਕਾਰਕੁੰਨਾਂ ਨੂੰ ਦੋ ਵਿਦੇਸ਼ੀ .30 ਕੈਲੀਬਰ ਪਿਸਤੌਲਾਂ ਅਤੇ ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਸਤਕੋਹਾ ਦੇ ਰਹਿਣ ਵਾਲੇ ਵਿਜੇ ਮਸੀਹ ਅਤੇ ਬਟਾਲਾ ਦੇ ਨਾਹਰਪੁਰ ਖੱਦਰ ਦੇ ਰਹਿਣ ਵਾਲੇ ਮਲਕੀਤ ਸਿੰਘ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵਾਂ ਮੁਲਜ਼ਮਾਂ ਨੂੰ ਗੈਂਗਸਟਰ ਅੰਮ੍ਰਿਤ ਦਾਲਮ ਵੱਲੋਂ ਟਾਰਗੇਟ ਕਿਲਿੰਗ ਕਰਨ ਦਾ ਕੰਮ ਸੌਂਪਿਆ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਐਨਡੀਪੀਐਸ ਐਕਟ ...
ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 13 ਨਵੰਬਰ:- ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਟੀਵੀ9ਭਾਰਤਵਰਸ਼ ਅਤੇ ਜ਼ੀ ਨਿਊਜ਼ ਦੇ ਸੀਨੀਅਰ ਪੱਤਰਕਾਰ ਸ੍ਰੀ ਆਰ.ਐਨ. ਕਾਂਸਲ ਦੀ ਬੇਵਕਤੀ ਮੌਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਰਿਪੋਰਟਾਂ ਅਨੁਸਾਰ ਸ੍ਰੀ ਕਾਂਸਲ, ਜੋ 53 ਵਰ੍ਹਿਆਂ ਦੇ ਸਨ, ਸੰਗਰੂਰ ਜ਼ਿਲ੍ਹੇ ਦੇ ਪਿੰਡ ਸਜੂਮਾਂ ਨੇੜੇ ਦਰਦਨਾਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਧੀ ਅਤੇ ਉਨ੍ਹਾਂ ਦੀ ਮਾਂ ਹਨ। ਮੀਡੀਆ ਵਿੱਚ ਸ੍ਰੀ ਕਾਂਸਲ ਦੇ ਯੋਗਦਾਨ ਨੂੰ ਯਾਦ  ਕਰਦਿਆਂ ਸ. ਬੈਂਸ ਨੇ ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਿਰ ਕੀਤੀ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।...
ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ- ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ।  ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ...
ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 13 ਨਵੰਬਰ,- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਚੱਲਣ ਵਾਲਾ ਇਹ ਮੇਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ ਕਰਵਾਇਆ ਜਾ ਰਿਹਾ ਹੈ। ਪਹਿਲੇ ਦਿਨ ਹੀ, ਅੱਜ ਪੂਰੇ ਰਾਜ ਵਿੱਚ 5,320 ਤੋਂ ਵੱਧ ਪੈਨਸ਼ਨਰਾਂ ਨੇ ਪੋਰਟਲ 'ਤੇ ਸਫਲਤਾਪੂਰਵਕ ਰਜਿਸਟਰੇਸ਼ਨ ਕੀਤੀ। ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ 'ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱ...