ਪਿਛਲੇ 6 ਸਾਲਾਂ ਤੋਂ ਫ਼ਸਲੀ ਰਹਿੰਦ-ਖੂੰਹਦ ਨੂੰ ਬਿਨਾਂ ਅੱਗ ਲਗਾਏ ਖੇਤੀ ਕਰ ਰਿਹਾ ਕਿਸਾਨ ਸੁਖਬੀਰ ਸਿੰਘ
ਗੁਰਦਾਸਪੁਰ, 07 ਅਗਸਤ ( ) - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਲ 2025 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਜ਼ੀਰੋ ਪੱਧਰ 'ਤੇ ਲਿਆਉਣ ਲਈ ਮਿਥੇ ਟੀਚੇ ਦੀ ਪ੍ਰਾਪਤੀ ਵੱਡੇ ਪੱਧਰ ਤੇ ਵਿਉਂਤਣ ਬੱਧੀ ਕੀਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਬਹੁਤ ਸਾਰੇ ਅਜਿਹੇ ਕਿਸਾਨ ਹਨ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਸੰਭਾਲ ਕੇ ਜਿੱਥੇ ਖੇਤੀ ਲਾਗਤ ਖ਼ਰਚੇ ਘਟਾ ਰਹੇ ਹਨ ਉੱਥੇ ਫ਼ਸਲਾਂ ਦੀ ਪੈਦਾਵਾਰ ਵੀ ਵਧਾ ਰਹੇ ਹਨ। ਅਜਿਹੇ ਉਪਰਾਲਿਆਂ ਨਾਲ ਕਿਸਾਨ ਵਾਤਾਵਰਨ ਵਿਚ ਹਵਾ ਦੇ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ । ਇਨ੍ਹਾਂ ਕਿਸਾਨਾਂ ਵਿਚੋਂ ਬਲਾਕ ਡੇਰਾ ਬਾਬਾ ਨਾਨਕ ਦੇ ਪਿੰਡ ਉਦੋਵਾਲੀ ਦਾ ਵਸਨੀਕ ਕਿਸਾਨ ਸੁਖਬੀਰ ਸਿੰਘ ਅਜਿਹਾ ਕਿਸਾਨ ਹੈ ਜੋ ਪਿਛਲੇ ਪੰਜ ਸਾਲ ਤੋਂ ਝੋਨੇ ਦੀ ਸਾਰੀ ਪਰਾਲੀ ਜ਼ਮੀਨ ਵਿੱਚ ਹੀ ਦਬਾ ਕੇ ਆਲੂ ਅਤੇ ਮਟਰ ਦੀ ਬਿਜਾਈ ਕਰਦਾ ਹੈ।
ਅਗਾਂਹਵਧੂ ਕਿਸਾਨ ਸੁਖਬੀਰ ਸਿੰਘ ਕਣਕ ਦੇ ਨਾੜ ਨੂੰ ਵੀ ਕਟਾਈ ਉਪਰੰਤ ਤਵੀਆਂ ਨਾਲ ਖੇਤ ਵਾਹ ਕੇ ਝੋਨੇ...