ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆਂ ਵਿਰੁੱਧ ਦੀ ਸਮੀਖਿਆ ਕਰਨ ਅਤੇ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰਾਜ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ *
ਚੰਡੀਗੜ੍ਹ, 5 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ।
ਇਸ ਦੌਰਾਨ ਡੀਜੀਪੀ ਦੇ, ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ।
ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰ...