ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ
ਚੰਡੀਗੜ੍ਹ, 4 ਅਗਸਤ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ 'ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਚੁੱਕਿਆ ਗਿਆ ਇਹ ਕਦਮ ਕਾਨੂੰਨੀ, ਵਿਦਿਅਕ ਅਤੇ ਰੋਜ਼ਾਨਾ ਜੀਵਨ ਵਿੱਚ ਸੰਚਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ, ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਮਜ਼ਬੂਤ ਕੋਸ਼ਿਸ਼ ਹੈ।
ਉਨ੍ਹਾਂ ਕਿਹਾ ਕਿ ਜੁਵੇਨਾਇਲ ਜਸਟਿਸ ਐਕਟ ਅਤੇ ਪੋਕਸੋ ਐਕਟ 2012 ਅਧੀਨ ਇਹ ਸੂਚੀਕਰਨ, ਸੰਚਾਰ ਦੇ ਪਾੜਿਆਂ ਨੂੰ ਪਾਰ ਕਰਕੇ, ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਹੁੰਚ ਨੂੰ ਅਸਾਨ ਬਣਾਵੇਗਾ। ਇਹ ਤਜਰਬੇਕਾਰ ਪੇਸ਼ੇਵਰ...