Friday, August 7Malwa News
Shadow

Author: News Editor

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Breaking News
ਚਮਕੌਰ ਸਾਹਿਬ (ਰੋਪੜ), 2 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਹਰ ਬੀਤਦੇ ਦਿਨ ਨਾਲ ਮਜ਼ਬੂਤ ਹੋਵੇ ਅਤੇ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਅਤੇ ਬੇਮਿਸਾਲ ਵਿਕਾਸ ਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਦਾ ਮੌਕਾ ਮਿਲਣ ਲਈ ਆਪਣੇ-ਆਪ ਨੂੰ ਖੁਸ਼ਨਸੀਬ ਸਮਝਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਸੇਵਾ ਲਈ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ 'ਤੇ ਚੱਲ ਰਹੀ ਹੈ ਅਤੇ ਸੂਬੇ ਦੇ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੂੰ ਮਹਾਨ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਮਿਲਦੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ ਪੰਜਾ...

ਐਸ.ਸੀ.ਕਮਿਸ਼ਨ ਵਲੋਂ ਐਸ.ਐਸ.ਪੀ.ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

Breaking News
ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਡਾਕਟਰ ਸੰਦੀਪ ਕੌਰ, ਸਹਾਇਕ ਡਾਇਰੈਕਟਰ ਭੌਤਿਕ/ਆਡੀਓ ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ ਫੇਜ-4 ਮੁਹਾਲੀ ਜਿਲ੍ਹਾ ਐਸ.ਏ.ਐਸ.ਨਗਰ ਨੇ 20 ਜਨਵਰੀ 2025 ਨੂੰ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਦਫਤਰ ਦੇ ਮੁਖੀ ਸ੍ਰੀ ਅਸ਼ਵਨੀ ਕਾਲੀਆ ਵੱਲੋਂ  ਉਨ੍ਹਾਂ ਨੂੰ ਜਾਤੀ ਸੂਚਕ ਸ਼ਬਦ ਬੋਲੇ  ਗਏ ਜਿਸ ਸਬੰਧੀ ਡਿਸਟ੍ਰਿਕਟ ਅਟਾਰਨੀ ਵਲੋਂ ਵੀ ਮਾਮਲਾ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਹੈ ਪ੍ਰੰਤੂ ਇਸ ਸਬੰਧੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿਚ ਅਗਲੀ ਸੁਣਵਾਈ 4 ਅਗਸਤ 2025 ਨੂੰ ਰੱਖੀ ਗਈ ਹੈ ਅਤੇ ' ਤੱਥਾਂ ਤੇ ਆਧਾਰਤ ਮੁਕੰਮਲ ...

ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਗਸਤ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ ਲੈ ਲਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਫ਼ੈਸਲੇ ਨੂੰ ਉਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਹੋਣ ਵਾਲੀ ਬੇਲੋੜੀ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਹੈ, ਜਿਨ੍ਹਾਂ ਦੀ ਸੇਵਾ ਦੌਰਾਨ ਮੌਤ ਹੋ ਜਾਵੇ, ਕਿਉਂਕਿ ਜ਼ਿਆਦਾਤਰ ਨੇ ਰਸਮੀ ਤੌਰ 'ਤੇ ਇਸ ਵਿਕਲਪ ਦੀ ਵਰਤੋਂ ਨਹੀਂ ਕੀਤੀ ਹੁੰਦੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਪਹਿਲਾਂ 8 ਅਕਤੂਬਰ 2021 ਦੇ ਵਿੱਤ ਵਿਭਾਗ ਦੇ ਨਿਰਦੇਸ਼ਾਂ ਰਾਹੀਂ ਐੱਨਪੀਐੱਸ ਕਰਮਚਾਰੀਆਂ ਨੂੰ, ਜੋ ਸੇਵਾ ਦੌਰਾਨ ਦਿਵਿਆਂਗ ਹੋ ਜਾਣ ਜਾਂ ਜਿਨ੍ਹਾਂ ਦੀ ਮੌਤ ਹੋ ਜਾਵੇ, ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਦੇ ਰੂਪ ਵ...

प्रधानमंत्री नरेंद्र मोदी का विजन देश के हर जिले और ब्लॉक में तेज व समावेशी विकास सुनिश्चित करना- मुख्यमंत्री नायब सिंह सैनी

Haryana, Hindi
चण्डीगढ़, 1 अगस्त - हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी का विजन देश के हर जिले और ब्लॉक में तेज व समावेशी विकास सुनिश्चित करना है। जो एक विशेष मिशन और जन आंदोलन है। यह मिशन हर नागरिक को सशक्त बनाने और यह सुनिश्चित करने के लिए प्रतिबद्ध है कि कोई भी जिला या ब्लॉक विकास के क्षेत्र में पिछे न रहे। मुख्यमंत्री श्री नायब सिंह सैनी ने यह बात आज हरियाणा निवास चण्डीगढ़ में आयोजित राज्य स्तरीय सम्पूर्णता अभियान सम्मान समारोह में आकांक्षी जिला एवं ब्लॉक कार्यक्रम के दौरान अधिकारियों व कर्मचारियों को सम्बोधित करते हुए कही। श्री नायब सिंह सैनी ने कहा कि प्रधानमंत्री श्री नरेंद्र मोदी के दूरदर्शी नेतृत्व में वर्ष 2018 में आकांक्षी जिला एवं ब्लॉक कार्यक्रम की शुरुआत हुई थी। इस कार्यक्रम में स्वास्थ्य और पोषण, शिक्षा, कृषि एवं...

अंबाला छावनी के एयरपोर्ट के उद्घाटन के लिए केन्द्रीय रक्षा मंत्री ने दी स्वीकृति  – ऊर्जा, परिवहन एवं श्रम मंत्री अनिल विज

Haryana, Hindi
चंडीगढ़, 1 अगस्त- हरियाणा के ऊर्जा, परिवहन एवं श्रम मंत्री श्री अनिल विज ने कहा कि अंबाला छावनी के एयरपोर्ट के उदघाटन के लिए केन्द्रीय रक्षा मंत्री श्री राजनाथ सिंह  ने अपनी स्वीकृति प्रदान कर दी है और उद्घाटन की तिथि निर्धारित होते ही एयरपोर्ट का उदघाटन कर दिया जाएगा। उन्होंने बताया कि अंबाला से अयोध्या, अंबाला से लखनऊ, अंबाला से जम्मू और अंबाला से श्रीनगर के लिए उड़ाने प्रारंभिक स्तर पर शुरू होंगी। मंत्री आज यहां चंडीगढ़ में मीडिया कर्मियों के सवालों का जवाब दे रहे थे। मंत्री श्री अनिल विज ने कहा कि अंबाला के एयरपोर्ट का उद्घाटन भी 15 अगस्त के आसपास करने का कार्यक्रम तैयार किया जा रहा है। इस संबंध में हरियाणा के मुख्यमंत्री और केंद्रीय रक्षा मंत्री को पत्राचार किया गया है।  उन्होंने कहा कि जैसे ही केन्द्रीय रक्षा मंत्री और मुख्यमंत्री द्वा...

श्री गुरु तेग बहादुर जी के 350वें शहीदी दिवस पर 25 नवम्बर को कुरुक्षेत्र में होगा भव्य आयोजन

Haryana, Hindi
चंडीगढ़, 01 अगस्त— हरियाणा के मुख्यमंत्री श्री नायब सिंह सैनी ने कहा कि हिंद दी चादर सिख गुरु श्री तेग बहादुर जी का हरियाणा की धरती पर 26 ऐतिहासिक गुरुद्वारों में उनके चरण पड़े हैं। 25 नवंबर को उनके 350वें शहीदी दिवस को हरियाणा सरकार कुरुक्षेत्र में भव्य तरीके से मनाएगी। मुख्यमंत्री आज यहां श्री गुरु तेग बहादुर जी के 350वें शहीदी दिवस कार्यक्रम के आयोजन के संबंध में आयोजित बैठक की अध्यक्षता कर रहे थे। बैठक में जानकारी दी गई कि इस कार्यक्रम के सफल आयोजन के लिए राज्य स्तरीय कार्य समिति तथा राज्य स्तरीय एक्जीक्यूटिव कमेटी का गठन किया गया है। कमेटी की बैठक आगामी 6 अगस्त को बुलाई गई है, जिसमें हरियाणा सरकार की ओर से दिए जाने वाले  सहयोग के बारे में विस्तार से चर्चा की जाएगी। मुख्यमंत्री ने कहा कि कम से कम 5 ऐसे कार्यक्रमों का आयोजन हो जो श्री गुरु तेग बहादुर से जुड़...

ਅੰਮ੍ਰਿਤਸਰ ਵਿੱਚ ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਦੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ’ਤੇ  ਕਾਰਵਾਈ  ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਇੱਕ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼  ਕੀਤਾ ਅਤੇ ਇਸਦੇ ਪੰਜ ਕਾਰਕੁੰਨਾਂ ਨੂੰ ਛੇ ਆਧੁਨਿਕ ਪਿਸਤੌਲ ਸਮਤੇ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਗਰੂਪ ਸਿੰਘ  ਵਾਸੀ ਧੁੰਨ (ਤਰਨਤਾਰਨ) , ਨਵਦੀਪ ਸਿੰਘ ਵਾਸੀ ਪੱਤੀ ਲਾਹੀਆਂ ਦੀ (ਤਰਨਤਾਰਨ), ਅਰਸ਼ਦੀਪ ਸਿੰਘ ਵਾਸੀ  ਸ਼ਾਲੀਵਾਲ (ਅੰਮ੍ਰਿਤਸਰ), ਗੁਰਲਾਲ ਸਿੰਘ ਵਾਸੀ ਰਾਜੋਕੇ (ਤਰਨਤਾਰਨ) ਅਤੇ ਜੋਬਨ ਸਿੰਘ ਵਾਸੀ ਪੱਤੀ ਮਾਨਾ ਕੀ (ਤਰਨਤਾਰਨ) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਗਰੂਪ ਸਿੰਘ ਅਤੇ ਨਵਦੀਪ ਸਿੰਘ ਜੁਰਾਇਮ-ਪੇਸ਼ਾ  ਅਤੇ ਅਪਰਾਧਿ...

‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ: 1000 ਕਿਲੋ ਹੈਰੋਇਨ ਸਮੇਤ ਕਾਬੂ 24089 ਨਸ਼ਾ ਤਸਕਰ

Hot News
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਫੈਸਲਾਕੁੰਨ ਜੰਗ ‘ਯੁੱਧ ਨਸ਼ਿਆਂ ਵਿਰੁੱਧ’ ਦੇ ਪੰਜ ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ 1 ਮਾਰਚ, 2025 ਤੋਂ ਹੁਣ ਤੱਕ 15242 ਐਫ.ਆਈ.ਆਰਜ਼ ਦਰਜ ਕੀਤੀਆਂ ਹਨ ਅਤੇ 24,089 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਦੇ ਨਾਲ 1000 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਅਨੁਸਾਰ, ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ...

ਸੂਬਾ-ਪੱਧਰੀ ਸਮੀਖਿਆ ਮੀਟਿੰਗ ਵਿੱਚ ਸਹਿਕਾਰੀ ਸਭਾਵਾਂ ਦੇ ਪੁਨਰ ਸੁਰਜੀਤੀ ਲਈ ਰੋਡਮੈਪ ਕੀਤਾ ਤਿਆਰ

Hot News
ਚੰਡੀਗੜ੍ਹ, 1 ਅਗਸਤ: ਮੁੱਖ ਮੰਤਰੀ, ਪੰਜਾਬ ਦੇ ਨਿਰਦੇਸ਼ਾਂ 'ਤੇ, ਸਹਿਕਾਰੀ ਸਭਾਵਾਂ, ਪੰਜਾਬ ਦੇ ਰਜਿਸਟਰਾਰ ਸ੍ਰੀ ਗਿਰੀਸ਼ ਦਿਆਲਨ, ਆਈਏਐਸ ਦੀ ਪ੍ਰਧਾਨਗੀ ਹੇਠ ਅੱਜ ਸਹਿਕਾਰਤਾ ਵਿਭਾਗ ਦੀ ਸੂਬਾ-ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ। ਮੀਟਿੰਗ ਵਿੱਚ ਮੁੱਖ ਆਡੀਟਰ ਸਹਿਕਾਰੀ ਸਭਾਵਾਂ, ਜੁਆਇੰਟ ਰਜਿਸਟਰਾਰ, ਡਿਪਟੀ ਰਜਿਸਟਰਾਰ ਅਤੇ ਸੂਬੇ ਭਰ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਰਜਿਸਟਰਾਰ ਨੇ ਖੇਤਰੀ ਪੱਧਰ ਦੇ ਨਤੀਜੇ ਹਾਸਲ ਕਰਨ ਲਈ ਸਮਾਂ-ਬੱਧ, ਟੀਚਾਗਤ ਕਾਰਗੁਜ਼ਾਰੀ ਅਤੇ ਵਿਅਕਤੀਗਤ ਜਵਾਬਦੇਹੀ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਇਹ ਵੀ ਐਲਾਨ ਕੀਤਾ ਗਿਆ ਕਿ ਹੁਣ ਤੋਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਬਿਨ੍ਹਾਂ ਰੁਕਾਵਟ ਅਜਿਹੀਆਂ ਸਮੀਖਿਆ ਮੀਟਿੰਗਾਂ ਕਰਵਾਈਆਂ ਜਾਣਗੀਆਂ। ਮੀਟਿੰਗ ਦੌਰਾਨ ਕੀਤੀ ਗਈ ਵੱਡੀ ਪਹਿਲਕਦਮੀ ਫੀਲਡ ਅਫਸਰਾਂ ਵੱਲੋਂ ਘਾਟੇ ਵਿੱਚ ਜਾਣ ਵਾਲੀਆਂ ਜਾਂ ਮਾੜੀ ਕਾਰਗੁਜ਼ਾਰੀ ਵਾਲੀਆਂ ਸਹਿਕਾਰੀ ਸਭਾਵਾਂ ਨੂੰ ਗੋਦ ਲੈਣ ਸੀ। ਇਸ ਨਵੇਂ ਢਾਂਚੇ ਤਹਿਤ, ਸਾਰੇ ਇੰਸਪੈਕਟਰਾਂ ਨੂੰ ਉਨ੍ਹਾਂ ਦੇ ਤਾਇਨਾਤੀ ਸਥਾਨ ਦੇ ਨੇੜੇ ਇੱਕ ਸੁਸਾਇਟੀ ਸੌਂਪੀ ਜਾਵੇਗੀ ਤਾਂ...

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਵਰਗੀ ਸੰਜੇ ਵਰਮਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

Hot News
*ਅਬੋਹਰ, 1 ਅਗਸਤ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਸਵਰਗੀ ਸੰਜੇ ਵਰਮਾ ਦੇ ਘਰ ਜਾ ਕੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਜੇ ਵਰਮਾ ਦੇ ਭਰਾ ਜਗਤ ਵਰਮਾ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ। ਉਨ੍ਹਾਂ ਕਿਹਾ ਕਿ ਜਿੱਥੇ ਇਹ ਪਰਿਵਾਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ, ਉੱਥੇ ਇਹ ਸਮਾਜ ਲਈ ਵੀ ਵੱਡਾ ਘਾਟਾ ਹੈ, ਜਿਸ ਨੇ ਦ੍ਰਿੜ ਇਰਾਦੇ ਵਾਲੀ ਉੱਦਮੀ ਹਸਤੀ ਨੂੰ ਗੁਆ ਲਿਆ। ਦੋਵਾਂ ਆਗੂਆਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਦੋਵਾਂ ਆਗੂਆਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ, ਸਮਰਪਣ ਭਾਵਨਾ ਅਤੇ ਦ੍ਰਿੜ੍ਹ ਵਚਨਬੱਧਤਾ ਰਾਹੀਂ ਵੱਡਾ ਮੁਕਾਮ ਹਾਸਲ ਕੀਤਾ ਹੈ ਜਿਸ ਸਦਕਾ ਅਬੋਹਰ ਸ਼ਹਿਰ ਨੂੰ ਵਿਸ਼ਵ ਪੱਧਰ ’ਤੇ ਪਛਾਣ ਮਿਲੀ। ਉਨ੍ਹਾਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਦੁੱਖ ਤੇ ਸੰਕਟ ਦੀ ਇਸ ਘੜ...