Friday, August 7Malwa News
Shadow

Author: News Editor

ਵਿਧਾਇਕ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਪੁਲਿਸ ਮੁੱਖੀ ਨੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Local
ਫਾਜ਼ਿਲਕਾ 31 ਜੁਲਾਈ:  ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਸਿਲੇਬਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਸਿਲੇਬਸ ਦੀ ਸ਼ੁਰੂਆਤ ਕੀਤੀ ਜਾਵੇਗੀ। ਇਨਾ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਤੇ ਜ਼ਿਲ੍ਹਾ ਪੁਲਿਸ ਮੁੱਖੀ ਸ. ਗੁਰਮੀਤ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ| ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਮੋਹਰੀ ਵਿਵਹਾਰ ਵਿਗਿਆਨੀ, ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਸਬੰਧੀ ਗਿਆਨ ਅਤੇ ਹੁਨਰਾਂ ਨਾਲ ਸਸ਼ਕਤ ਬਣਾਉਣਗੇ। ਉਨ੍ਹਾਂ ਦੱਸਿਆ ਕਿ ਪਾਠਕ੍ਰਮ ਵਿੱਚ 35-ਮਿੰਟ ਦੇ...

नायब सरकार का किसानों के लिए बड़ा कदम

Haryana, Hindi
चंडीगढ़, 31 जुलाई- हरियाणा के मुख्यमंत्री श्री नायब सिंह सैनी ने आज प्रदेश के 22,617 लाभार्थी किसानों के लिए 52.14 करोड़ रुपये की मुआवजा राशि जारी की, जिनकी रबी फसलें 2025 सीजन के दौरान ओलावृष्टि और भारी बारिश के कारण क्षतिग्रस्त हो गई थीं। यह फसल क्षतिपूर्ति की आकलन ‘क्षतिपूर्ति पोर्टल‘ के माध्यम से एकत्रित व्यापक फसल क्षति आंकड़ों के आधार पर की गई है, जिसे दिसंबर 2024 और मार्च 2025 के बीच चालू किया गया था। राज्य भर के किसानों ने पोर्टल पर अपना नुकसान दर्ज कराया था, जिसके बाद गहनता से आकलन और सत्यापन किया गया। हरियाणा राजस्व एवं आपदा प्रबंधन विभाग की वेबसाइट के शुभारंभ के अवसर पर चंडीगढ़ में मुख्यमंत्री श्री नायब सिंह सैनी ने बताया कि गहन सत्यापन के बाद लगभग 57,485 एकड़ भूमि मुआवजे के लिए पात्र...

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ

Hot News
ਚੰਡੀਗੜ੍ਹ, 31 ਜੁਲਾਈ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।  ਸਰਦਾਰ ਗੜ੍ਹੀ ਨੇ ਇਸ ਮੌਕੇ ਅਨੂਸੂਚਿਤ ਜਾਤੀਆਂ ਕਮਿਸ਼ਨ ਨੇ ਕੰਮਕਾਜ ਬਾਰੇ ਵੀ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਨਾਲ ਹੀ ਕਮਿਸ਼ਨ ਨਾਲ ਸਬੰਧਤ ਪੈਡਿੰਗ ਮਾਮਲਿਆਂ ਦੇ ਜਲਦ ਨਿਪਟਾਰੇ ਦੀ ਵੀ ਗੱਲ ਕੀਤੀ ਤਾਂ ਜ਼ੋ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨੂੰ ਇਨਸਾਫ਼ ਦੀ ਪ੍ਰੀਕ੍ਰਿਆ ਨੂੰ ਹੋਰ ਤੇਜ਼ ਅਤੇ ਸੁਚਾਰੂ ਕੀਤਾ ਜਾ ਸਕੇ। ਉਨ੍ਹਾਂ ਕਮਿਸ਼ਨ ਦੇ ਮੌਜੂਦਾ ਵਰਕ ਲੋਡ ਦੇ ਮੱਦੇਨਜ਼ਰ ਹੋਰ ਸਟਾਫ ਦਿਵਾਉਣ ਦੀ ਵੀ ਮੰਗ ਕੀਤੀ।  ਸਰਦਾਰ ਗੜ੍ਹੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਕਮਿਸ਼ਨ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਹੈ।...

ਉੱਤਰਾਖੰਡ ਵਿੱਚ ਫਾਰਮਾ ਯੂਨਿਟ ਤੋਂ ਚੱਲ ਰਹੀ ਗੈਰ-ਕਾਨੂੰਨੀ ਟਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼; ਛੇ ਵਿਅਕਤੀ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਨਸ਼ਾ ਵਿਰੋਧੀ ਜੰਗ ਦੌਰਾਨ ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ, ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਅੰਮ੍ਰਿਤਸਰ ਵਿੱਚ 35 ਗੋਲੀਆਂ ਦੀ ਛੋਟੀ ਜਿਹੀ ਬਰਾਮਦਗੀ ਤੋਂ ਲੈ ਕੇ ਉਤਰਾਖੰਡ ਦੇ ਹਰਿਦੁਆਰ ਸਥਿਤ ਨਿਰਮਾਣ ਯੂਨਿਟ ਤੱਕ ਫੈਲੀ ਟ੍ਰਾਮਾਡੋਲ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ। ਇਹ ਕਾਰਵਾਈ ਟ੍ਰਾਮਾਡੋਲ ਦੀਆਂ 35 ਗੋਲੀਆਂ ਦੀ ਬਰਾਮਦਗੀ ਅਤੇ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਏ-ਡਿਵੀਜ਼ਨ ਵਿਖੇ ਦਰਜ ਐਫਆਈਆਰ ਵਿੱਚ ਸਥਾਨਕ ਤਸਕਰ ਰਵਿੰਦਰ ਸਿੰਘ ਉਰਫ਼ ਨਿੱਕਾ ਦੀ ਗ੍ਰਿਫ਼ਤਾਰੀ ਉਪਰੰਤ ਬਾਰੀਕੀ ਨਾਲ ਜਾਂਚ ਕਰਨ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕਰਦਿਆਂ, ਪੁਲਿਸ ਨੇ ਸਿਰਫ 15 ਦਿਨਾਂ ਦੇ ਅੰਦਰ  ਟ੍ਰਾਮਾਡੋਲ 74,465 ਗੋਲੀਆਂ, ਅਲਪ੍ਰਾਜ਼ੋਲਮ ਦੀਆਂ 50 ਗੋਲੀਆਂ ਅਤੇ ਟ੍ਰਾਮਾਡੋਲ ਦਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 152ਵੇਂ ਦਿਨ, ਪੰਜਾਬ ਪੁਲਿਸ ਵੱਲੋਂ 380 ਥਾਵਾਂ ‘ਤੇ ਛਾਪੇਮਾਰੀ; 101 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲਗਾਤਾਰ 152ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 380 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕਰਕੇ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਨਾਲ, 152 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,089 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 778 ਗ੍ਰਾਮ ਹੈਰੋਇਨ, 17 ਕੁਇੰਟਲ ਭੁੱਕੀ, 18,671 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 44,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾ...

ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 31 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ 5000 ਤੋਂ ਵੱਧ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ 30 ਸਤੰਬਰ 2025 ਤੋਂ ਪਹਿਲਾਂ ਭਰਣ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇਗੀ।ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ  ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਨੇ 23 ਜੁਲਾਈ ਤੋਂ 15 ਅਗਸਤ ਤੱਕ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਤਰੱਕੀਆਂ, ਬਦਲੀਆਂ/ਐਡਜਸਟਮੈਂਟਾਂ ਅਤੇ ਤਰਸ ਦੇ ਅਧਾਰ ਤੇ ਨਿਯੁਕਤੀਆਂ ਲਈ ਵਿਸ਼ੇਸ਼ ਸ਼ਡਿਊਲ ਜਾਰੀ ਕੀਤਾ ਹੈ। ਇਸ ਤਹਿਤ, ਜਿਨ੍ਹਾਂ ਵਰਕਰਾਂ ਦੀ ਸੇਵਾ ਦੌਰਾਨ ਮੌਤ ਹੋ ਗਈ, ਉਨ੍ਹਾਂ ਦੇ ਆਸ਼ਰਤਾਂ ਨੂੰ ਨੌਕਰੀ ਦੇਣ ਲਈ 1 ਅਗਸਤ ਤੋਂ 8 ਅਗਸਤ ਤੱਕ ਕਾਰਵਾਈ ਹੋਵੇਗੀ, ਜਦਕਿ ਬਦਲੀਆਂ/ਐਡਜਸਟਮੈਂਟਾਂ 15 ਅਗਸਤ ਤੋਂ ਪਹਿਲਾਂ ਮੁਕੰਮਲ ਕੀਤੀਆਂ ਜਾਣਗੀਆ...

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦਾ ਸੰਕਲਪ

Breaking News
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸਾਕਾਰ ਕੀਤੇ ਜਾਣਗੇ।ਅੱਜ ਇੱਥੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਬਹੁਤ ਮਾਣ ਤੇ ਸਕੂਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਵੱਡੀ ਗਿਣਤੀ ਵਿੱਚ ਪਰਵਾਨਿਆਂ ਨੇ ਕੁਰਬਾਨੀਆਂ ਦਿੱਤੀਆਂ ਤਾਂ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ ਜਿਸ ਨਾਲ ਕਮਜ਼ੋਰ ਅਤੇ ਦੱਬੇ-ਕੁਚਲੇ...

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

Breaking News
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ 86ਵੇਂ ਸ਼ਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸ਼ਹੀਦ ਦੇ ਜੱਦੀ ਸ਼ਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸ਼ੀ ਮਾਈਕਲ ਓ' ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸ਼ਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸ਼ਟਰੀ ਆਜ਼ਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ਼ ਵਿੱਚੋਂ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ...

ਪੀਡੀਏ ਵਲੋਂ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਨਾਜਾਇਜ਼ ਕਲੋਨੀਆਂ ਵਿਰੁੱਧ ਸਖ਼ਤ ਕਾਰਵਾਈ 

Local
ਪਟਿਆਲਾ, 30 ਜੁਲਾਈ: ਪਟਿਆਲਾ ਡਿਵੈਲਪਮੈਂਟ ਅਥਾਰਿਟੀ (ਪੀ.ਡੀ.ਏ.), ਪਟਿਆਲਾ ਨੇ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਵਿਖੇ ਬਿਨ੍ਹਾਂ ਮਨਜੂਰੀ ਵਿਕਸਤ ਕੀਤੀਆਂ ਅਣ ਅਧਿਕਾਰਤ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ ਢਾਹ ਦਿੱਤਾ ਹੈ। ਇਹ ਜਾਣਕਾਰੀ ਦਿੰਦਿਆਂ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪਿੰਡ ਕਰਹੇੜੀ, ਰਾਮਨਗਰ ਅਤੇ ਬਲਬੇੜ੍ਹਾ ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਵਿਖੇ ਅਣ ਅਧਿਕਾਰਤ ਕਲੋਨੀਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਉਲੰਘਣਾ ਕਰਕੇ ਬਿਨਾ ਮਨਜੂਰੀ ਤੋਂ ਡਿਵੈਲਪ ਹੋਈਆਂ ਅਣ ਅਧਿਕਾਰਤ ਕਲੋਨੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਢਾਹ ਦਿੱਤਾ ਗਿਆ ਹੈ।  ਮਨੀਸ਼ਾ ਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਪੀ.ਡੀ.ਏ. ਨੇ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਪੀ.ਡੀ.ਏ., ਪਟਿਆਲਾ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਣ-ਅਧਿਕਾਰਤ ਕਲੋਨੀ ਦੀ ਉਸਾਰੀ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਇਹਨਾਂ ਵਿਕਸਤ ਹੋਈਆਂ ਕਲੋਨੀਆਂ ਵਿੱਚ ਆਪਣੀ ਅਹਿਮ ਪੂੰਜੀ ਨੂੰ ਨਿਵੇਸ਼ ਕਰਨ ਤੋਂ ਬਚਾਇਆ...

24 ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਪਿੰਡ ਮਹਿਦੀਪੁਰ ਵਿਖੇ ਕਰਵਾਇਆ ਗਿਆ ‘ਵਾਈਬ੍ਰੈਂਟ ਵਿਲੇਜ ਪ੍ਰੋਗਰਾਮ’

Local
ਤਰਨ ਤਾਰਨ, 30 ਜੁਲਾਈ : ਐਨਸੀਸੀ ਜੀਪੀ ਅੰਮ੍ਰਿਤਸਰ ਦੀ ਅਗਵਾਈ ਹੇਠ 24 ਪੰਜਾਬ ਬਟਾਲੀਅਨ ਐਨਸੀਸੀ, ਅੰਮ੍ਰਿਤਸਰ ਨੇ 30 ਜੁਲਾਈ 2025 ਨੂੰ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਮਹਿਦੀਪੁਰ ਵਿੱਚ ਇੱਕ "ਵਾਈਬ੍ਰੈਂਟ ਵਿਲੇਜ ਪ੍ਰੋਗਰਾਮ" ਕਰਵਾਇਆ। ਪ੍ਰੋਗਰਾਮ ਵਿੱਚ 52 ਐਨਸੀਸੀ ਕੈਡਿਟਾਂ, ਸਰਕਾਰੀ ਮਿਡਲ ਸਕੂਲ ਮਹਿਦੀਪੁਰ ਦੇ 68 ਸਕੂਲੀ ਬੱਚਿਆਂ ਅਤੇ ਲਗਭਗ 200 ਪਿੰਡ ਵਾਸੀਆਂ ਦੇ ਨਾਲ-ਨਾਲ ਏਐਨਓ, ਇੰਸਟ੍ਰਕਟਰਾਂ ਅਤੇ ਬਟਾਲੀਅਨ ਦੇ ਪ੍ਰਸ਼ਾਸਨਿਕ ਸਟਾਫ਼ ਨੇ ਉਤਸ਼ਾਹ ਨਾਲ ਭਾਗ ਲਿਆ। ਪੀਜੀਐਮਈ ਦੇ ਹਿੱਸੇ ਵਜੋਂ ਪਿੰਡ ਵਿੱਚ "ਨਸ਼ਾ ਮੁਕਤ ਭਾਰਤ" 'ਤੇ ਇੱਕ ਰੈਲੀ ਕੱਢੀ ਗਈ, ਜਿਸ ਵਿੱਚ ਨੌਜਵਾਨਾਂ ਨੂੰ ਜਾਗਰੂਕਤਾ ਸੰਦੇਸ਼ ਦਿੱਤਾ ਗਿਆ। "ਸਹਿਜੜਾ ਦੀ ਲੜਾਈ- 1971" 'ਤੇ ਪਿੰਡ ਵਿੱਚ ਜੰਗੀ ਯਾਦਗਾਰ ਦੀ ਸਫਾਈ ਕੀਤੀ ਗਈ ਅਤੇ 24 ਪੰਜਾਬ ਬਟਾਲੀਅਨ ਦੇ ਕਰਨਲ ਪੀਐਸ ਆਰਆਈਏਆਰ ਕਮਾਂਡਿੰਗ ਅਫਸਰ ਦੁਆਰਾ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ।ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਭਾਗ ਲੈਣ ਲਈ ਕਬੱਡੀ ਅਤੇ ਖੋ-ਖੋ ਵਰਗੇ ਕਈ ਖੇਡ ਮੁਕਾਬਲੇ ਕਰਵਾਏ ਗਏ। ਬਟਾਲੀਅਨ ਦੇ ਸਬ ਗੁਰਬਚਨ ਸਿੰਘ ਨੇ ਬੱਚਿਆਂ ਅਤੇ ਪਿੰਡ ਵਾ...